International
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ
ਸਿਡਨੀ, 25 ਜੁਲਾਈ (ਸ.ਬ.) ਆਸਟ੍ਰੇਲੀਆਈ ਪੁਲੀਸ ਨੇ ਅੱਜ ਸਵੇਰੇ ਦੇਸ਼ ਦੇ ਪੱਛਮੀ ਹਿੱਸੇ ਵਿੱਚ ਦੋ ਹੈਲੀਕਾਪਟਰਾਂ ਦੇ ਹਾਦਸਾਗ੍ਰਸਤ ਹੋਣ ਅਤੇ ਦੋਹਾਂ ਪਾਇਲਟਾਂ ਦੀ ਮੌਤ ਹੋ ਗਈ। ਇਹ ਘਟਨਾ ਰਾਜ ਦੇ ਕਿੰਬਰਲੇ ਖੇਤਰ ਦੇ ਇੱਕ ਕਸਬੇ ਕੈਂਬਲਿਨ ਵਿੱਚ ਮਾਊਂਟ ਐਂਡਰਸਨ ਸਟੇਸ਼ਨ ਨੇੜੇ ਵਾਪਰੀ। ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 6:20 ਵਜੇ ਦੇ ਕਰੀਬ ਐਮਰਜੈਂਸੀ ਸੇਵਾਵਾਂ ਨੂੰ ਹਾਦਸੇ ਬਾਰੇ ਸੁਚੇਤ ਕੀਤਾ ਗਿਆ।
ਸ਼ੁਰੂਆਤੀ ਸੰਕੇਤਾਂ ਨੇ ਸੁਝਾਅ ਦਿੱਤਾ ਕਿ ਪਸ਼ੂਆਂ ਨੂੰ ਘੇਰਨ ਲਈ ਵਰਤੇ ਗਏ ਦੋ ਹੈਲੀਕਾਪਟਰ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਟਕਰਾ ਗਏ। ਪੱਛਮੀ ਆਸਟ੍ਰੇਲੀਆ ਪੁਲੀਸ ਫੋਰਸ ਨੇ ਕਿਹਾ ਕਿ ਦੋਵੇਂ ਹੈਲੀਕਾਪਟਰਾਂ ਵਿੱਚ ਸਿਰਫ਼ ਇੱਕ-ਇੱਕ ਵਿਅਕਤੀ ਸਵਾਰ ਸੀ। ਪੁਲੀਸ ਮੁਤਾਬਕ ਆਸਟ੍ਰੇਲੀਅਨ ਟਰਾਂਸਪੋਰਟ ਸੇਫਟੀ ਬਿਊਰੋ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਘਟਨਾ ਦੀ ਟਰਾਂਸਪੋਰਟ ਸੇਫਟੀ ਜਾਂਚ ਕਰੇਗੀ।
International
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
ਗਾਬਾ, 18 ਦਸੰਬਰ (ਸ.ਬ.) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਗਾਬਾ ਵਿੱਚ ਖੇਡਿਆ ਗਿਆ ਬਾਰਡਰ ਗਾਵਸਕਰ ਟਰਾਫ਼ੀ ਦਾ ਤੀਜਾ ਟੈਸਟ ਡਰਾਅ ਹੋ ਗਿਆ ਹੈ। ਇਹ ਮੈਚ ਮੀਂਹ ਕਾਰਨ ਪ੍ਰਭਾਵਤ ਹੋਇਆ। ਭਾਰਤ ਨੇ ਜਿੱਤ ਲਈ 275 ਦੌੜਾਂ ਦੇ ਟੀਚੇ ਦੇ ਜਵਾਬ ਵਿਚ ਬਿਨਾਂ ਕਿਸੇ ਨੁਕਸਾਨ ਦੇ ਅੱਠ ਦੌੜਾਂ ਬਣਾ ਲਈਆਂ ਸਨ ਜਦੋਂ ਖ਼ਰਾਬ ਰੋਸ਼ਨੀ ਅਤੇ ਮੀਂਹ ਕਾਰਨ ਖੇਡ ਰੋਕ ਦਿਤੀ ਗਈ। ਯਸ਼ਸਵੀ ਜੈਸਵਾਲ ਅਤੇ ਕੇਐਲ ਰਾਹੁਲ ਚਾਰ-ਚਾਰ ਦੌੜਾਂ ਬਣਾ ਕੇ ਕ੍ਰੀਜ਼ ਤੇ ਸਨ। ਹਾਲਾਂਕਿ ਚਾਹ ਦੇ ਸਮੇਂ ਤੋਂ ਬਾਅਦ ਮੀਂਹ ਪੈ ਗਿਆ। ਅਜਿਹੇ ਵਿੱਚ ਦਿਨ ਦੀ ਖੇਡ ਖ਼ਤਮ ਹੋ ਗਈ ਅਤੇ ਮੈਚ ਦਾ ਨਤੀਜਾ ਡਰਾਅ ਰਿਹਾ। 3 ਮੈਚਾਂ ਤੋਂ ਬਾਅਦ ਹੁਣ ਲੜੀ 1-1 ਨਾਲ ਬਰਾਬਰ ਹੈ।
International
19 ਸਾਲ ਦੀ ਭਾਰੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਤਾਜ
ਨਿਊਜਰਸੀ, 18 ਦਸੰਬਰ (ਸ.ਬ.) ਭਾਰਤੀ-ਅਮਰੀਕੀ ਕੈਟਲਿਨ ਸੈਂਡਰਾ ਨੀਲ ਨੂੰ ਮਿਸ ਇੰਡੀਆ ਯੂਐਸਏ 2024 ਦਾ ਤਾਜ ਪਹਿਨਾਇਆ ਗਿਆ ਹੈ। ਕੈਟਲਿਨ ਚੇਨਈ ਵਿਚ ਪੈਦਾ ਹੋਈ ਭਾਰਤੀ ਮੂਲ ਦੀ ਇਕ ਅਮਰੀਕੀ ਕਿਸ਼ੋਰ ਹੈ। ਨਿਊਜਰਸੀ ਵਿਚ ਮਿਸ ਇੰਡੀਆ ਯੂਐਸਏ 2024 ਦਾ ਆਯੋਜਨ ਕੀਤਾ ਗਿਆ। ਕੈਟਲਿਨ ਪਿਛਲੇ 14 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੀ ਹੈ। ਉਹ ਵੈਬ ਡਿਜ਼ਾਈਨਰ ਬਣਨਾ ਚਾਹੁੰਦੀ ਹੈ। ਇਸ ਤੋਂ ਇਲਾਵਾ ਉਹ ਮਾਡਲ ਵੀ ਹੈ ਅਤੇ ਐਕਟਿੰਗ ਵੀ ਕਰਦੀ ਹੈ।
ਕੈਟਲਿਨ ਸੈਂਡਰਾ ਨੀਲ 19 ਸਾਲ ਦੀ ਹੈ ਅਤੇ ਕੈਲੀਫੋਰਨੀਆ ਯੂਨੀਵਰਸਿਟੀ ਵਿਚ ਦੂਜੇ ਸਾਲ ਦੀ ਵਿਦਿਆਰਥਣ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਕੈਟਲਿਨ ਨੇ ਕਿਹਾ ਕਿ ਉਹ ਪਣੇ ਭਾਈਚਾਰੇ ਤੇ ਸਕਾਰਾਤਮਕ ਪ੍ਰਭਾਵ ਪਾਉਣਾ ਚਾਹੁੰਦੀ ਹੈ ਅਤੇ ਮਹਿਲਾ ਸਸ਼ਕਤੀਕਰਨ ਅਤੇ ਸਾਖਰਤਾ ਤੇ ਵੀ ਧਿਆਨ ਦੇਣਾ ਚਾਹੁੰਦੀ ਹੈ।
ਇੰਡੀਆ ਫ਼ੈਸਟੀਵਲ ਕਮੇਟੀ ਦੁਆਰਾ ਕਰਵਾਏ ਗਏ ਮੁਕਾਬਲੇ ਵਿਚ ਇਲੀਨੋਇਸ ਦੀ ਸੰਸਕ੍ਰਿਤੀ ਸ਼ਰਮਾ ਨੂੰ ਮਿਸਿਜ਼ ਇੰਡੀਆ ਯੂਐਸਏ ਅਤੇ ਵਾਸ਼ਿੰਗਟਨ ਦੀ ਅਰਸ਼ਿਤਾ ਕਠਪਾਲੀਆ ਨੇ ਮਿਸ ਟੀਨ ਇੰਡੀਆ ਯੂਐਸਏ ਦਾ ਖ਼ਿਤਾਬ ਜਿੱਤਿਆ। ਰਿਜੁਲ ਮੈਨੀ (ਮਿਸ ਇੰਡੀਆ ਯੂ.ਐਸ.ਏ. 2023) ਅਤੇ ਸਨੇਹਾ ਨੰਬਰਬਾਰ (ਮਿਸਿਜ਼ ਇੰਡੀਆ ਯੂ.ਐਸ.ਏ. 2023) ਨੇ ਕੈਟਲਿਨ ਸੈਂਡਰਾ ਨੀਲ ਅਤੇ ਸੰਸਕ੍ਰਿਤੀ ਸ਼ਰਮਾ ਨੂੰ ਤਾਜ ਪਹਿਨਾਇਆ।
ਇਲੀਨੋਇਸ ਦੀ ਨਿਰਾਲੀ ਦੇਸੀਆ ਅਤੇ ਨਿਊਜਰਸੀ ਦੀ ਮਾਨਿਨੀ ਪਟੇਲ ਨੂੰ ਮਿਸ ਇੰਡੀਆ ਯੂਐਸਏ ਮੁਕਾਬਲੇ ਵਿਚ ਪਹਿਲੀ ਰਨਰ ਅੱਪ ਅਤੇ ਸੈਕਿੰਡ ਰਨਰ ਅੱਪ ਐਲਾਨਿਆ ਗਿਆ। ਵਰਜੀਨੀਆ ਤੋਂ ਸਪਨਾ ਮਿਸ਼ਰਾ ਅਤੇ ਕਨੈਕਟੀਕਟ ਤੋਂ ਚਿਨਮਯ ਅਯਾਚਿਤ ਨੂੰ ਮਿਸਿਜ਼ ਇੰਡੀਆ ਯੂਐਸਏ ਮੁਕਾਬਲੇ ਵਿਚ ਪਹਿਲਾ ਅਤੇ ਦੂਜਾ ਰਨਰ-ਅੱਪ ਬਣਾਇਆ ਗਿਆ ਸੀ । ਪ੍ਰਤੀਯੋਗਿਤਾ ਦੇ ਤਿੰਨ ਵਰਗਾਂ ਵਿਚ 25 ਰਾਜਾਂ ਦੇ 47 ਪ੍ਰਤੀਯੋਗੀਆਂ ਨੇ ਭਾਗ ਲਿਆ।
International
ਰੂਸ ਦੇ ਨਿਊਕਲੀਅਰ ਚੀਫ਼ ਦੀ ਧਮਾਕੇ ਵਿੱਚ ਮੌਤ
ਮਾਸਕੋ, 17 ਦਸੰਬਰ (ਸ.ਬ.) ਰੂਸ ਦੇ ਪਰਮਾਣੂ, ਜੈਵਿਕ ਅਤੇ ਰਸਾਇਣਕ ਰੱਖਿਆ ਬਲਾਂ ਦੇ ਮੁਖੀ ਲੈਫਟੀਨੈਂਟ ਜਨਰਲ ਇਗੋਰ ਕਿਰੀਲੋਵ ਦੀ ਅੱਜ ਸਵੇਰੇ ਇੱਥੇ ਰਿਹਾਇਸ਼ੀ ਅਪਾਰਟਮੈਂਟ ਬਲਾਕ ਨੇੜੇ ਵਿਸਫੋਟਕ ਯੰਤਰ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਰੂਸ ਦੀ ਜਾਂਚ ਕਮੇਟੀ ਨੇ ਇਹ ਜਾਣਕਾਰੀ ਦਿਤੀ।
ਅਧਿਕਾਰੀਆਂ ਨੇ ਦਸਿਆ ਕਿ ਧਮਾਕੇ ਵਿਚ ਕਿਰਿਲੋਵ ਦੇ ਸਹਾਇਕ ਦੀ ਵੀ ਮੌਤ ਹੋ ਗਈ। ਇਹ ਧਮਾਕਾ ਸਕੂਟਰ ਵਿਚ ਰੱਖੇ ਵਿਸਫੋਟਕ ਯੰਤਰ ਕਾਰਨ ਹੋਇਆ। ਕਮੇਟੀ ਦੀ ਬੁਲਾਰਾ ਸਵੇਤਲਾਨਾ ਪੈਟਰੇਂਕੋ ਨੇ ਕਿਹਾ ਕਿ ਰੂਸੀ ਜਾਂਚ ਅਧਿਕਾਰੀਆਂ ਨੇ ਦੋਵਾਂ ਵਿਅਕਤੀਆਂ ਦੀ ਮੌਤ ਦੇ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ।
ਪੇਟਰੇਂਕੋ ਨੇ ਇਕ ਬਿਆਨ ਵਿਚ ਕਿਹਾ ਕਿ ਜਾਂਚਕਾਰ, ਫੋਰੈਂਸਿਕ ਮਾਹਰ ਅਤੇ ਸੰਚਾਲਨ ਸੇਵਾਵਾਂ ਘਟਨਾ ਸਥਾਨ ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਅਪਰਾਧ ਦੇ ਆਲੇ ਦੁਆਲੇ ਦੇ ਸਾਰੇ ਹਾਲਾਤਾਂ ਦਾ ਪਤਾ ਲਗਾਉਣ ਲਈ ਜਾਂਚ ਅਤੇ ਖੋਜ ਕਾਰਜ ਚੱਲ ਰਹੇ ਹਨ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
Chandigarh2 months ago
ਕੈਨੇਡਾ ਦੇ ਮੰਦਰ ਵਿੱਚ ਸ਼ਰਧਾਲੂਆਂ ਤੇ ਹਮਲੇ ਦੀ ਵੱਖ-ਵੱਖ ਆਗੂਆਂ ਵੱਲੋਂ ਨਿੰਦਾ
-
Mohali2 months ago
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ
-
International2 months ago
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
-
International1 month ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ
-
Mohali2 months ago
68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 5 ਤੋਂ 9 ਨਵੰਬਰ ਤੱਕ