Connect with us

Punjab

ਕਿਸਾਨ ਵੱਲੋਂ ਸੀਰੀ ਨਾਲ ਮਿਲ ਕੇ ਦੂਜੇ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Published

on

 

 

ਰਾਏਕੋਟ, 25 ਜੁਲਾਈ (ਸ.ਬ.) ਪਿੰਡ ਬਸਰਾਵਾਂ ਵਿਖੇ ਬੀਤੀ ਰਾਤ ਇੱਕ ਕਿਸਾਨ ਵੱਲੋਂ ਆਪਣੇ ਸ਼ੀਰੀ ਨਾਲ ਮਿਲ ਕੇ ਦੂਜੇ ਕਿਸਾਨ ਕਮਲਜੀਤ ਸਿੰਘ ਬਿੱਲੂ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪੁੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਧੰਦਾ ਕਰਦੇ ਹਨ ਤੇ ਉਨ੍ਹਾਂ ਦੇ ਪਿਤਾ ਕਮਲਜੀਤ ਸਿੰਘ ਉਰਫ ਬਿੱਲੂ ਬੀਤੀ ਰਾਤ 10 ਵਜੇ ਦੇ ਕਰੀਬ ਸਾਡੇ ਖੇਤ ਵਿੱਚ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਖੇਤ ਗੇੜਾ ਮਾਰਨ ਗਏ ਸੀ, ਜਦ ਉਹ ਦੇਰ ਰਾਤ ਤੱਕ ਘਰ ਵਾਪਸ ਨਹੀਂ ਆਏ ਤਾਂ ਮ੍ਰਿਤਕ ਦਾ ਪੁੱਤਰ ਆਪਣੇ ਤਾਏ ਦੇ ਲੜਕੇ ਇੰਦਰਜੀਤ ਸਿੰਘ ਨਾਲ ਮੋਟਰ ਤੇ ਦੇਖਣ ਲਈ ਗਿਆ।

ਇਸੇ ਦੌਰਾਨ ਉਨ੍ਹਾਂ ਦੇਖਿਆ ਕਿ ਨਾਲ ਦੀ ਹਰਜੀਤ ਸਿੰਘ ਸੇਖੋਂ ਦੀ ਮੋਟਰ ਤੇ ਉਕਤ ਨੇ ਮੇਰੇ ਪਿਤਾ ਨੂੰ ਫੜ੍ਹਿਆ ਹੋਇਆ ਸੀ, ਜਦਕਿ ਉਸ ਦਾ ਸੀਰੀ ਵਿਕਾਸ ਯਾਦਵ ਵਾਸੀ-ਹਰਸ਼ੇਰ ਜ਼ਿਲ੍ਹਾ ਮੁਜੱਫਰਪੁਰ ਕਮਲਜੀਤ ਸਿੰਘ ਦੇ ਸਿਰ ਵਿੱਚ ਦਾਤ ਨਾਲ ਵਾਰ ਕਰ ਰਿਹਾ ਸੀ। ਉਸ ਨੇ ਦੱਸਿਆ ਕਿ ਦੇਖਦੇ ਹੀ ਦੇਖਦੇ ਕਮਲਜੀਤ ਸਿੰਘ ਦੇ ਸਿਰ ਵਿੱਚ ਅਤੇ ਖੱਬੀ ਬਾਂਹ ਤੇ ਉਕਤ ਸੀਰੀ ਨੇ ਕਈ ਵਾਰ ਕੀਤੇ। ਇਸੇ ਦੌਰਾਨ ਮ੍ਰਿਤਕ ਦੇ ਪੁੱਤਰ ਅਤੇ ਇੰਦਰਜੀਤ ਸਿੰਘ ਨੇ ਰੌਲਾ ਪਾਇਆ ਤਾਂ ਹਰਜੀਤ ਸਿੰਘ ਅਤੇ ਉਸਦਾ ਸੀਰੀ ਵਿਕਾਸ ਯਾਦਵ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦੇ ਬਾਅਦ ਡੀ.ਐਸ.ਪੀ ਰਾਏਕੋਟ ਰਛਪਾਲ ਸਿੰਘ ਢੀਂਡਸਾ, ਐਸ.ਐਚ.ਓ ਨਰਿੰਦਰ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਘਟਨਾ ਸਥਾਨ ਤੇ ਪੁੱਜੇ, ਉੱਥੇ ਹੀ ਸੀ.ਆਈ.ਏ ਜਗਰਾਉਂ ਅਤੇ ਫਰੋਂਸਿਕ ਮਾਹਿਰਾਂ ਦੀਆਂ ਟੀਮਾਂ ਘਟਨਾ ਸਥਾਨ ਤੇ ਜਾਇਜ਼ਾ ਲੈਣ ਪੁੱਜੀਆਂ।

ਇਸ ਦੌਰਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਇੰਦਰਜੀਤ ਸਿੰਘ ਨੇ 112 ਨੰਬਰ ਹੈਲਪਲਾਈਨ ਤੇ ਫੋਨ ਕਰਕੇ ਪੁਲੀਸ ਨੂੰ ਇਸ ਘਟਨਾ ਸਬੰਧੀ ਇਤਲਾਹ ਦਿੱਤੀ।

ਮ੍ਰਿਤਕ ਦੇ ਪੁੱਤਰ ਜਸਪ੍ਰੀਤ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਹਰਜੀਤ ਸਿੰਘ ਸੇਖੋਂ ਸਾਡੀ ਜ਼ਮੀਨ ਖਰੀਦਣ ਲਈ ਸਾਡੇ ਪਰਿਵਾਰ ਉੱਪਰ ਲਗਾਤਾਰ ਦਬਾਅ ਬਣਾ ਰਿਹਾ ਸੀ ਪਰ ਸਾਡਾ ਪਰਿਵਾਰ ਜ਼ਮੀਨ ਵੇਚਣ ਲਈ ਤਿਆਰ ਨਹੀਂ ਸੀ। ਜਿਸ ਰੰਜਿਸ਼ ਤਹਿਤ ਹਰਜੀਤ ਸਿੰਘ ਸੇਖੋਂ ਨੇ ਆਪਣੇ ਨੌਕਰ ਨਾਲ ਮਿਲ ਕੇ ਮੇਰੇ ਪਿਤਾ ਕਮਲਜੀਤ ਸਿੰਘ ਦਾ ਕਤਲ ਕਰ ਦਿੱਤਾ। ਇਸ ਸਬੰਧ ਵਿੱਚ ਪੁਲੀਸ ਥਾਣਾ ਸਦਰ ਰਾਏਕੋਟ ਨੂੰ ਦਿੱਤੇ ਗਏ ਬਿਆਨਾਂ ਦੇ ਆਧਾਰ ਤੇ ਐਸ.ਐਚ.ਓ ਨਰਿੰਦਰ ਸਿੰਘ ਵੱਲੋਂ ਹਰਜੀਤ ਸਿੰਘ ਸੇਖੋਂ ਅਤੇ ਉਸਦੇ ਸ਼ੀਰੀ ਵਿਕਾਸ ਯਾਦਵ ਖਿਲਾਫ਼ ਮੁਕੱਦਮਾ ਨੰਬਰ 77, ਧਾਰਾ 103 (1), 3 (5) ਬੀ.ਐਨ.ਐਸ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Continue Reading

Mohali

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

Published

on

By

 

 

ਕਾਰਜਕਰੀ ਮੈਂਬਰਾਂ ਨੇ ਬਲਜੀਤ ਸਿੰਘ ਬਲੈਕਸਟੋਨ ਨੂੰ ਅਹੁਦੇ ਤੋਂ ਹਟਾ ਕੇ ਮੁਕੇਸ਼ ਬੰਸਲ ਨੂੰ ਬਣਾਇਆ ਨਵਾਂ ਪ੍ਰਧਾਨ

ਐਸ ਏ ਐਸ ਨਗਰ, 16 ਸਤੰਬਰ (ਸ.ਬ.) ਮੁਹਾਲੀ ਇੰਡਸਟਰੀਜ ਐਸੋਸੀਏਸ਼ਨ ਦੀ ਪ੍ਰਧਾਨਗੀ ਦਾ ਮਾਮਲਾ ਵਿਵਾਦ ਵਿੱਚ ਪੈ ਗਿਆ ਹੈ। ਇਸ ਦੌਰਾਨ ਐਸੋਸੀਏਸ਼ਨ ਦੇ ਕਾਰਜਕਰਨੀ ਮੈਂਬਰਾਂ ਦੀ ਪਿਛਲੇ ਸਾਲ ਹੋਈ ਚੋਣ ਦੌਰਾਨ ਚੁਣੇ ਗਏ 9 ਵਿੱਚੋਂ 8 ਮੈਂਬਰਾਂ ਨੇ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕਸਟੋਨ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਹ ਕੇ ਮੁਕੇਸ਼ ਬੰਸਲ ਨੂੰ ਨਵਾਂ ਪ੍ਰਧਾਨ ਨਿਯੁਕਤ ਕਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਐਸੋਸੀਏਸ਼ਨ ਦੇ ਪਹਿਲਾਂ ਚੱਲੇ ਆ ਰਹੇ ਪ੍ਰਧਾਨ ਸz. ਬਲਜੀਤ ਸਿੰਘ ਬਲੈਕਸਟੋਨ ਨੇ ਦਾਅਵਾ ਕੀਤਾ ਹੈ ਕਿ ਐਸੋਸੀਏਸ਼ਨ ਦੇ ਮੈਂਬਰਾਂ ਦਾ ਸਮਰਥਨ ਉਹਨਾਂ ਦੇ ਨਾਲ ਹੈ।

ਐਸੋਸੀਏਸ਼ਨ ਦੇ ਦਫਤਰ ਵਿੱਚ ਅੱਜ ਹੋਈ ਕਾਰਜਕਾਰੀ ਮੈਂਬਰਾਂ ਦੀ ਇੱਕ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਕਾਰਜਕਾਰੀ ਮੈਬਰਾਂ ਨੇ ਮੌਜੂਦਾ ਪ੍ਰਧਾਨ ਬਲਜੀਤ ਸਿੰਘ ਬਲੈਕਸਟੋਨ ਦੇ ਖਿਲਾਫ ਬੇਵਿਸ਼ਵਾਸ਼ ਦਾ ਮਤਾ ਪੇਸ਼ ਕੀਤਾ ਜਿਸਨੂੰ ਮੈਂਬਰਾਂ ਵਲੋਂ ਮੰਜੂਰੀ ਦੇ ਦਿੱਤੀ ਗਈ ਅਤੇ ਬਲਜੀਤ ਸਿੰਘ ਬਲੈਕਸਟੋਨ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕੀਤਾ ਗਿਆ। ਇਸ ਉਪਰੰਤ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਵਲੋਂ ਮੁਕੇਸ਼ ਬਾਂਸਲ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੇਂ ਪ੍ਰਧਾਨ ਦੀ ਅਗਵਾਈ ਹੇਠ ਐਸੋਸੀਏਸ਼ਨ ਦੀਆਂ ਵੱਖ-ਵੱਖ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰਾਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਹੋਈ ਸਾਲਾਨਾ ਜਨਰਲ ਮੀਟਿੰਗ ਦੌਰਾਨ ਕਾਰਜਕਾਰੀ ਮੈਂਬਰਾਂ ਵਲੋਂ ਨਵੇਂ ਸਿਰੇ ਤੋਂ ਚੋਣ ਕਰਵਾਏ ਜਾਣ ਦਾ ਪਤਾ ਪੇਸ਼ ਕੀਤਾ ਗਿਆ ਸੀ ਪਰੰਤੂ ਸz. ਬਲਜੀਤ ਸਿੰਘ ਬਲੈਕਸਟੋਨ ਵਲੋਂ ਮੀਟਿੰਗ ਵਿੱਚ ਆਪਣੇ ਪੱਧਰ ਤੇ ਕਾਰਜਕਾਰਨੀ ਕਮੇਟੀ ਨੂੰ ਇੱਕ ਸਾਲ ਹੋਰ ਮੌਕਾ ਦਿੱਤੇ ਜਾਣ ਦੀ ਗੱਲ ਕਰਦਿਆਂ ਹਾਊਸ ਵਲੋਂ ਸਹਿਮਤੀ ਦੇਣ ਦਾ ਦਾਅਵਾ ਕਰਦਿਆਂ ਮੀਟਿੰਗ ਖਤਮ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਉਹਨਾਂ ਨੇ ਉਸ ਵੇਲੇ ਵੀ ਇਸਦਾ ਵਿਰੋਧ ਕਰਦਿਆਂ ਸੰਵਿਧਾਨ ਅਨੁਸਾਰ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੀ ਮੰਗ ਕੀਤੀ ਸੀ ਅਤੇ ਹੁਣ ਨਵੇਂ ਪ੍ਰਧਾਨ ਦੀ ਚੋਣ ਹੋਣ ਤਕ ਸ੍ਰੀ ਮੁਕੇਸ਼ ਬੰਸਲ ਨੂੰ ਪ੍ਰਧਾਨ ਬਣਾਇਆ ਗਿਆ ਹੈ।

ਇਸ ਮੌਕੇ ਸੀਨੀਅਰ ਉਪ ਪ੍ਰਧਾਨ ਰਾਜੀਵ ਗੁਪਤਾ ਅਤੇ ਵਿਵੇਕ ਕਪੂਰ, ਉਪ ਪ੍ਰਧਾਨ ਮਨਦੀਪ ਸਿੰਘ, ਜਨਰਲ ਸਕੱਤਰ ਦਿਲਪ੍ਰੀਤ ਸਿੰਘ, ਵਿੱਤ ਸਕੱਤਰ ਆਈ ਐਸ ਛਾਬੜਾ, ਜੁਆਇੰਟ ਸਕੱਤਰ ਕਮਲ ਕੁਮਾਰ ਧੁੱਪੜ ਅਤੇ ਜਸਵਿੰਦਰ ਸਿੰਘ ਰੰਧਾਵਾ ਹਾਜਰ ਸਨ।

ਇਸ ਦੌਰਾਨ ਸ੍ਰੀ ਮੁਕੇਸ਼ ਬੰਸਲ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਅਗਰਵਾਲ ਸਮਾਜ ਦੇ ਆਗੂਆਂ ਸ੍ਰੀ ਮੁਨੀਸ਼ ਬੰਸਲ, ਅਸ਼ੋਕ ਬੰਸਲ, ਦੀਪਕ ਬੰਸਲ, ਸ਼ਨਨ ਗੋਇਲ, ਸੰਜੈ ਬੰਸਲ ਅਤੇ ਨਰੇਸ਼ ਗਰਗ ਨੇ ਕਿਹਾ ਕਿ ਸ੍ਰੀ ਮੁਕੇਸ਼ ਬੰਸਲ ਦੇ ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਦਾ ਪ੍ਰਧਾਨ ਬਣਨ ਨਾਲ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਸ੍ਰੀ ਮੁਕੇਸ਼ ਬੰਸਲ ਇੱਕ ਸੁਲਝੇ ਹੋਏ ਆਗੂ ਹਨ ਅਤੇ ਉਹਨਾਂ ਦੀ ਅਗਵਾਈ ਵਿੱਚ ਸੰਸਥਾ ਹੋਰ ਤਰੱਕੀ ਕਰੇਗੀ।

Continue Reading

Mohali

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

Published

on

By

 

ਐਸ ਏ ਐਸ ਨਗਰ, 16 ਸਤੰਬਰ (ਸ.ਬ.) ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਸz. ਬਲਜੀਤ ਸਿੰਘ ਬਲੈਕਸਟੋਨ ਨੇ ਦਾਅਵਾ ਕੀਤਾ ਹੈ ਕਿ ਉਹ ਹੁਣੇ ਵੀ ਐਸੋਸੀਏਸ਼ਨ ਦੇ ਚੁਣੇ ਹੋਏ ਪ੍ਰਧਾਨ ਹਨ ਅਤੇ ਕਾਰਜਕਾਰਨੀ ਮੈਂਬਰਾਂ ਵਲੋਂ ਅੱਜ ਦੀ ਮੀਟਿੰਗ ਦੀ ਕਾਰਵਾਈ ਸੰਸਥਾ ਦੇ ਸੰਵਿਧਾਨ ਦੇ ਉਲਟ ਹੈ। ਉਹਨਾਂ ਕਿਹਾ ਕਿ ਐਸੋਸੀਏਸ਼ਨ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਉਹਨਾਂ ਨੂੰ ਇੱਕ ਸਾਲ ਤਕ ਹੋਰ ਕੰਮ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਉਹ ਪ੍ਰਧਾਨਗੀ ਦਾ ਚਾਰਜ ਸੰਭਾਲ ਰਹੇ ਹਨ। ਉਹਨਾਂ ਕਿਹਾ ਕਿ ਉਹ ਹੁਣੇ ਵੀ ਐਸੋਸੀਏਸ਼ਨ ਦੇ ਦਫਤਰ ਵਿੱਚ ਬੈਠੇ ਹਨ ਅਤੇ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰਾਂ ਵਲੋਂ ਉਹਨਾਂ ਦੀ ਗੈਰਹਾਜਰੀ ਵਿੱਚ ਚੁਪ ਚੁਪੀਤੇ ਮੀਟਿੰਗ ਕਰਕੇ ਆਪਣੇ ਗਲਾਂ ਵਿੱਚ ਹਾਰ ਪਾ ਲਏ ਗਏ ਹਨ ਪਰੰਤੂ ਇਸ ਤਰ੍ਹਾਂ ਚੁਪ ਚੁਪੀਤੇ ਕੀਤੀ ਮੀਟਿੰਗ ਦੀ ਕੋਈ ਅਹਿਮੀਅਤ ਨਹੀਂ ਹੈ। ਉਹਨਾਂ ਕਿਹਾ ਕਿ ਅਸਲ ਵਿੱਚ ਸੰਸਥਾ ਦੇ ਚੁਣੇ ਗਏ ਕਾਰਜਕਾਰੀ ਮੈਂਬਰ (ਇੱਕ ਮੈਂਬਰ ਨੂੰ ਛੱਡ ਕੇ) ਵੱਖ ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਹਨ ਅਤੇ ਇਹ ਜੋ ਕੁੱਝ ਵੀ ਹੋ ਰਿਹਾ ਹੈ ਸਿਆਸੀ ਸਾਜਿਸ਼ ਦੇ ਤਹਿਤ ਹੀ ਹੋ ਰਿਹਾ ਹੈ।

Continue Reading

Mohali

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

Published

on

By

 

 

ਐਸ ਏ ਐਸ ਨਗਰ, 16 ਸਤੰਬਰ ( ਜਸਬੀਰ ਸਿੰਘ ਜੱਸੀ ) ਮੁਹਾਲੀ ਦੀ ਇੱਕ ਅਦਾਲਤ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਸਤੀਸ਼ ਕੁਮਾਰ ਨਾਂ ਦੇ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਦੋ ਮਹੀਨੇ ਦੀ ਕੈਦ ਹੋਰ ਕੱਟਣੀ ਪਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਡੇਰਾਬੱਸੀ ਦੀ ਪੁਲੀਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਡੇਰਾ ਬਸੀ ਇਲਾਕੇ ਵਿਚ ਥਾਣਾ ਮੁਖੀ ਜਸਕੰਵਲ ਸਿੰਘ ਸੇਖੋ ਦੀ ਅਗਵਾਈ ਵਾਲੀ ਟੀਮ ਵੱਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਅੰਬਾਲਾ ਸਾਇਡ ਤੋਂ ਡੇਰਾਬੱਸੀ ਵੱਲ ਨੂੰ ਪੈਦਲ ਆਉਂਦੇ ਇੱਕ ਵਿਅਕਤੀ (ਜਿਸ ਦੇ ਸੱਜੇ ਹੱਥ ਵਿੱਚ ਇੱਕ ਬੈਗ ਫੜਿਆ ਹੋਇਆ ਸੀ) ਨੂੰ ਰੋਕ ਕੇ ਉਸਦੀ ਤਲਾਸ਼ੀ ਲੈਣ ਮੌਕੇ ਉਸਤੋਂ 1 ਕਿਲੋ ਹੈਰੋਈਨ ਬਰਾਮਦ ਕੀਤੀ ਸੋੀ। ਇਸ ਸੰਬੰਧੀ ਪੁਲੀਸ ਵਲੋਂ ਉਕਤ ਵਿਅਕਤੀ (ਸਤੀਸ਼ ਕੁਮਾਰ ਵਾਸੀ ਜੇ-45 ਬਲਾਕ-ਜੇ ਅਰੁਣਾ ਨਗਰ ਮਜਨੂ ਕਾ ਟਿੱਲਾ ਨੋਰਥ ਦਿੱਲੀ) ਦੇ ਖਿਲਾਫ ਐਨ. ਡੀ. ਪੀ. ਐਸ. ਐਕਟ ਦੀ ਘਾਰਾ 21/61/85 ਤਹਿਤ ਮਾਮਲਾ ਦਰਜ ਕੀਤਾ ਸੀ।

Continue Reading

Latest News

Trending