Punjab
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਅਤੇ ਉਸਦੇ ਸਾਥੀ ਨੂੰ ਮਿਲੀ ਜ਼ਮਾਨਤ
ਫਿਲੌਰ ਪੁਲੀਸ ਵਲੋਂ ਕੀਤਾ ਗਿਆ ਸੀ ਆਈਸ ਡਰੱਗ ਨਾਲ ਗ੍ਰਿਫਤਾਰ
ਫਿਲੌਰ, 25 ਜੁਲਾਈ (ਸ.ਬ.) ਆਈਸ ਡਰੱਗ ਦੇ ਨਾਲ ਫੜੇ ਗਏ ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਫਿਲੌਰ ਪੁਲੀਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਆਈਸ ਡਰੱਗ ਦੇ ਨਾਲ ਫੜਿਆ ਗਿਆ ਸੀ ਅਤੇ ਉਹ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਸੀ।
ਜ਼ਿਕਰਯੋਗ ਹੈ ਕਿ ਫਿਲੌਰ ਪੁਲੀਸ ਨੂੰ ਫਿਲੌਰ ਅਦਾਲਤ ਵਿੱਚੋਂ ਇਨ੍ਹਾਂ ਦੋਵਾਂ ਦਾ ਰਿਮਾਂਡ ਨਾ ਮਿਲਣ ਤੋਂ ਬਾਅਦ ਪੁਲੀਸ ਵੱਲੋਂ ਸੈਸ਼ਨ ਕੋਰਟ ਰਾਹੀਂ ਇਨ੍ਹਾਂ ਦੋਵਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਜਿਸ ਤੋਂ ਬਾਅਦ 23 ਜੁਲਾਈ ਨੂੰ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਦੇ ਵਕੀਲਾਂ ਵੱਲੋਂ ਜਮਾਨਤ ਦੀ ਅਰਜੀ ਵਾਪਸ ਲੈ ਲਈ ਗਈ ਸੀ।
ਅੱਜ ਫਿਲੌਰ ਕੋਰਟ ਦੇ ਵਿੱਚ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਦੀ ਜਮਾਨਤ ਦੀ ਅਰਜੀ ਲਗਾਈ ਗਈ ਸੀ, ਜਿਸ ਤੇ ਸੁਣਵਾਈ ਹੋਣ ਤੋਂ ਬਾਅਦ ਹਰਪ੍ਰੀਤ ਅਤੇ ਲਵਪ੍ਰੀਤ ਦੀ ਜਮਾਨਤ ਮਨਜ਼ੂਰ ਕਰ ਲਈ ਗਈ ਹੈ। ਹਰਪ੍ਰੀਤ ਸਿੰਘ ਦੇ ਵਕੀਲ ਨੇ ਦੱਸਿਆ ਕਿ ਕਿ ਲੰਬੀ ਬਹਿਸ ਤੋਂ ਬਾਅਦ ਮਾਨਯੋਗ ਜੱਜ ਸਾਹਿਬ ਨੇ ਦੋਵਾਂ ਦੀ ਜਮਾਨਤ ਨੂੰ ਮੰਜੂਰੀ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਪਰਿਵਾਰ ਵੱਲੋਂ ਸ਼ੁੱਕਰਵਾਰ ਨੂੰ ਹਰਪ੍ਰੀਤ ਅਤੇ ਲਵਪ੍ਰੀਤ ਨੂੰ ਜੇਲ ਵਿੱਚੋਂ ਬਾਹਰ ਲਿਆਇਆ ਜਾਵੇਗਾ।
ਇੱਥੇ ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਫਿਲੌਰ ਪੁਲੀਸ ਵੱਲੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦੋਂਕਿ ਪੰਜਵੇਂ ਵਿਅਕਤੀ (ਜਲੰਧਰ ਦੇ ਸੰਦੀਪ ਕੁਮਾਰ) ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
Mohali
ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ
ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|
Mohali
ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|
Chandigarh
ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ. ਐਮ. ਡਬਲਿਊ. ਦੇ ਪੁਰਜੇੇ
ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਚੰਡੀਗੜ੍ਹ, 19 ਸਤੰਬਰ (ਸ਼ਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ|
ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ. ਐਮ. ਡਬਲਿਊ. ਏ. ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ| ਉਨ੍ਹਾਂ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ| ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ|
ਮੁੱਖ ਮੰਤਰੀ ਨੇ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ|
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Chandigarh2 months ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ
-
Chandigarh2 months ago
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ