Connect with us

Chandigarh

ਹਰਿਆਣਾ ਦੇ ਸਰਕਾਰੀ ਡਾਕਟਰਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ

Published

on

 

 

ਚੰਡੀਗੜ੍ਹ, 25 ਜੁਲਾਈ (ਸ.ਬ.) ਹਰਿਆਣਾ ਵਿੱਚ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਬੰਦ ਕਰ ਦਿੱਤੀਆਂ। ਐਸੋਸੀਏਸ਼ਨ ਦੇ ਬੰਦ ਦੇ ਸੱਦੇ ਕਾਰਨ ਸਿਹਤ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਜਿਸ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੋਨੀਪਤ ਸਮੇਤ ਰਾਜ ਦੇ ਹੋਰ ਦੇ ਸਿਵਲ ਹਸਪਤਾਲਾਂ ਦੇ ਡਾਕਟਰ ਧਰਨੇ ਤੇ ਬੈਠੇ ਰਹੇ, ਜਦੋਂ ਕਿ ਓਪੀਡੀ ਦੀ ਬੰਦ ਖਿੜਕੀ ਦੇ ਬਾਹਰ ਲੰਬੀਆਂ ਕਤਾਰਾਂ ਵਿੱਚ ਖੜ੍ਹ ਕੇ ਮਰੀਜ਼ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਉਡੀਕ ਕਰਦੇ ਰਹੇ। ਸੂਬਾ ਸਰਕਾਰ ਨੇ ਮਰੀਜ਼ਾਂ ਦੀ ਹੋਰ ਰਹੀ ਖੱਜਲ ਖੁਆਰੀ ਦੇ ਮੱਦੇਨਜ਼ਰ ਸੰਸਥਾ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਹੈ।

Continue Reading

Chandigarh

ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ

Published

on

By

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਆਗੂ ਹੋਏ ਸ਼ਾਮਿਲ

ਪੰਚਕੂਲਾ, 17 ਅਕਤੂਬਰ (ਸ.ਬ.) ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇਕ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਸ੍ਰੀ ਸੈਣੀ ਨੂੰ ਅਹੁਦੇ ਅਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਵੀ ਮੰਚ ਤੇ ਮੌਜੂਦ ਸਨ।

ਮੁੱਖ ਮੰਤਰੀ ਤੋਂ ਇਲਾਵਾ 13 ਵਿਧਾਇਕ ਅਨਿਲ ਵਿਜ, ਕ੍ਰਿਸ਼ਨ ਲਾਲ ਪੰਵਾਰ, ਰਾਉ ਨਰਬੀਰ, ਮਹੀਪਾਲ ਢੰਡਾ, ਵਿਪੁਲ ਗੋਇਲ, ਅਰਵਿੰਦ ਸ਼ਰਮਾ, ਸ਼ਿਆਮ ਸਿੰਘ ਰਾਣਾ, ਰਣਬੀਰ ਗੰਗਵਾ, ਕ੍ਰਿਸ਼ਨ ਬੇਦੀ, ਸ਼ਰੂਤੀ ਚੌਧਰੀ, ਆਰਤੀ ਰਾਓ, ਰਾਜੇਸ਼ ਨਗਰ, ਗੌਰਵ ਗੌਤਮ ਨੇ ਮੰਤਰੀਆਂ ਵਜੋਂ ਸਹੁੰ ਚੁੱਕੀ।

ਸਹੁੰ ਚੁੱਕਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿਚ ਨਤਮਸਤਕ ਹੋਏ। ਇਸ ਤੋਂ ਇਲਾਵਾ ਸੈਣੀ ਨੇ ਪੰਚਕੂਲਾ ਦੇ ਮਨਸਾ ਦੇਵੀ ਮੰਦਰ ਵਿੱਚ ਵੀ ਮੱਥਾ ਟੇਕਿਆ।

ਇਸ ਮੌਕੇ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ।

 

Continue Reading

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ

Published

on

By

 

 

ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ਤੇ ਜ਼ੋਰ

ਕੈਦੀਆਂ ਤੇ ਹਵਾਲਾਤੀਆਂ ਲਈ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕਰਨ ਦੀ ਹਦਾਇਤ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ਤੇ ਜ਼ੋਰ ਦਿੱਤਾ ਹੈ। ਇੱਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੋਜੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲਾਂ ਵਿੱਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਸ. ਭੁੱਲਰ ਨੇ ਕਿਹਾ ਕਿ ਉਹ ਜੇਲ ਵਿਭਾਗ ਲਈ ਲੋੜੀਂਦੇ ਫੰਡਾਂ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਛੇਤੀ ਮੁਲਾਕਾਤ ਕਰਨਗੇ ਅਤੇ ਜੇਲਾਂ ਦੇ ਆਧੁਨਿਕੀਕਰਨ ਅਤੇ ਉਥੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਜੇਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਲਈ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਜੇਲਾਂ ਵਿੱਚ ਵੱਖੋ-ਵੱਖ ਉਤਪਾਦ ਤਿਆਰ ਕੀਤੇ ਜਾਣ ਤਾਂ ਜੋ ਜੇਲਾਂ ਨੂੰ ਵਿੱਤ ਪੱਖੋਂ ਸਵੈ-ਨਿਰਭਰ ਬਣਾਇਆ ਜਾ ਸਕੇ। ਇਸੇ ਤਰ੍ਹਾਂ ਕੈਦੀਆਂ ਤੇ ਹਵਾਲਾਤੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਸਣੇ ਉਨ੍ਹਾਂ ਲਈ ਬਣਾਈਆਂ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕੀਤਾ ਜਾਵੇ।

ਮੀਟਿੰਗ ਦੌਰਾਨ ਸ. ਭੁੱਲਰ ਨੇ ਜੇਲ ਢਾਂਚੇ ਵਿੱਚ ਸੁਧਾਰ ਲਈ ਚਲਾਏ ਜਾ ਰਹੇ ਪ੍ਰਾਜੈਕਟਾਂ, ਮੌਜੂਦਾ ਚੁਣੌਤੀਆਂ ਦੇ ਹੱਲ ਲਈ ਰਣਨੀਤੀਆਂ, ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ, ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ, ਅੰਤਰ-ਵਿਭਾਗੀ ਸੰਚਾਰ ਸੁਧਾਰ ਅਤੇ ਮੁੜ-ਵਸੇਬਾ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਜੇਲਾਂ) ਸ੍ਰੀ ਅਲੋਕ ਸ਼ੇਖਰ, ਏ.ਡੀ.ਜੀ.ਪੀ. (ਜੇਲਾਂ) ਸ੍ਰੀ ਅਰੁਣ ਪਾਲ ਸਿੰਘ, ਆਈ.ਜੀ. (ਜੇਲਾਂ) ਸ੍ਰੀ ਆਰ.ਕੇ. ਅਰੋੜਾ, ਡੀ.ਆਈ.ਜੀ. (ਜੇਲਾਂ ਮੁੱਖ ਦਫ਼ਤਰ) ਸ੍ਰੀ ਸੁਰਿੰਦਰ ਸਿੰਘ ਅਤੇ ਸਾਰੇ ਜੇਲ ਸੁਪਰਡੰਟ ਅਤੇ ਮੁੱਖ ਦਫ਼ਤਰ ਦੇ ਅਧਿਕਾਰੀ ਮੌਜੂਦ ਸਨ।

 

 

Continue Reading

Chandigarh

ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ : ਭਗਵੰਤ ਸਿੰਘ ਮਾਨ

Published

on

By

 

ਸਰਕਾਰ ਵੱਲੋਂ ਸਹਿਕਾਰੀ ਬੈਂਕ ਦੇ ਸਾਰੇ ਵੱਡੇ ਕਰਜ਼ਿਆਂ ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਦੀ ਸਹੂਲੀਅਤ ਲਈ ਪੰਜਾਬ ਸਰਕਾਰ ਵਲੋਂ ਸਾਰੇ ਵੱਡੇ ਕਰਜ਼ਿਆਂ ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਉਹਨਾਂ ਕਿਹਾ ਕਿ ਬੈਂਕ ਵੱਲੋਂ ਇਹ ਪੇਸ਼ਕਸ਼ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਨਿੱਜੀ ਅਤੇ ਖਪਤਕਾਰ ਕਰਜੇ ਮੁਹੱਈਆ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਾਹਕ ਇਸ ਆਫਰ ਦਾ ਲਾਭ ਲੈਣ ਲਈ ਚੰਡੀਗੜ੍ਹ ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ 18 ਬ੍ਰਾਂਚਾਂ ਵਿੱਚੋਂ ਕਿਸੇ ਨਾਲ ਵੀ ਸੰਪਰਕ ਕਰ ਸਕਦੇ ਹਨ।

 

Continue Reading

Latest News

Trending