Connect with us

Mohali

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਆਨਲਾਈਨ ਪੋਰਟਲ ਤੇ ਡਰਾਅ ਕੱਢਿਆ

Published

on

 

ਸਬਸਿਡੀ ਤੇ ਦਿੱਤੀਆਂ ਜਾਣਗੀਆਂ 113 ਪਰਾਲੀ ਪ੍ਰਬੰਧਨ ਮਸ਼ੀਨਾਂ

ਐਸ ਏ ਐਸ ਨਗਰ, 25 ਜੁਲਾਈ (ਸ.ਬ.) ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅੱਜ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਦਿੱਤੀਆਂ ਗਈਆਂ ਆਨਲਾਇਨ ਅਰਜੀਆਂ ਨਾਲ ਸਬੰਧਤ ਕਿਸਾਨਾਂ ਦੀ ਚੋਣ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਆਨਲਾਇਨ ਪੋਰਟਲ ਰਾਹੀਂ ਡਰਾਅ ਕੱਢਿਆ ਗਿਆ।

ਮੁੱਖ ਖੇਤੀਬਾੜੀ ਅਫਸਰ-ਕਮ- ਕਨਵੀਨਰ ਜਿਲ੍ਹਾ ਪੱਧਰੀ ਕਾਰਜਕਾਰੀ (ਐਗਜੀਕਿਊਟਿਵ) ਕਮੇਟੀ ਐਸ.ਏ.ਐਸ.ਨਗਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਹਿੱਤ ਸਬਸਿਡੀ ਅਧੀਨ ਖੇਤੀ ਮਸ਼ੀਨਾਂ ਦੀ ਵੰਡ ਅਤੇ ਆਈ. ਈ. ਸੀ. ਕੰਪੋਨੈਂਟ ਅਧੀਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਤਿਆਰ ਕੀਤੇ ਗਏ ਸੀ. ਆਰ. ਐਮ. ਪੋਰਟਲ ਤੇ ਕਿਸਾਨਾਂ ਵੱਲੋਂ ਸਾਲ 2024-25 ਦੌਰਾਨ ਮਸ਼ੀਨਾਂ ਲਈ 257 ਵਿਅਗਤੀਗਤ ਅਤੇ 6 ਗਰੁੱਪ ਅਰਜੀਆਂ ਆਨਲਾਈਨ ਪ੍ਰਾਪਤ ਹੋਈਆਂ ਸਨ।

ਉਹਨਾਂ ਦੱਸਿਆ ਕਿ 54 ਸੁਪਰ ਸੀਡਰ ਮਸ਼ੀਨਾਂ ਦਾ ਡਰਾਅ ਕੱਢਿਆ ਗਿਆ। ਇਸ ਤੋਂ ਇਲਾਵਾ ਬਾਕੀ ਮਸ਼ੀਨਾਂ ਦੀਆਂ ਅਰਜੀਆਂ ਮਸ਼ੀਨਾਂ ਟੀਚੇ ਤੋਂ ਘੱਟ ਪ੍ਰਾਪਤ ਹੋਣ ਕਾਰਨ ਯੋਗ ਪਾਏ ਸਾਰੇ ਲਾਭਪਾਤਰੀਆਂ ਨੂੰ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਤਰ੍ਹਾਂ 2 ਬੇਲਰ/ਰੇਕ, 54 ਸੁਪਰ ਸੀਡਰ, 3 ਜੀਰੋ ਟਿੱਲ ਡਰਿੱਲ, 3 ਮਲਚਰ, 1 ਸ਼ਰੱਬ ਕੱਟਰ, 3 ਐਮ. ਬੀ. ਪਲਾਓ, 2 ਚੋਪਰ ਕਮ ਸ਼ਰੈਡਰ, ਸਰਫੇਸ ਸੀਡਰ 1 ਅਤੇ ਇੱਕ ਸਮਾਰਟ ਸੀਡਰ ਦਿੱਤੇ ਗਏਹਨ। ਇਸ ਤੋਂ ਇਲਾਵਾ 6 ਕਿਸਾਨ ਗਰੁੱਪਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ 41 ਮਸ਼ੀਨਾਂ ਵੀ ਦਿੱਤੀਆਂ ਗਈਆਂ ਹਨ।

ਮਸ਼ੀਨਰੀ ਦਾ ਡਰਾਅ ਕੱਢਣ ਮੌਕੇ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ, ਖੇਤੀਬਾੜੀ ਅਫਸਰ ਖਰੜ ਡਾ. ਸੁਭਕਰਨ ਸਿੰਘ, ਖੇਤੀਬਾੜੀ ਵਿਕਾਸ ਅਫਸਰ ਖਰੜ ਡਾ. ਗੁਰਦਿਆਲ ਕੁਮਾਰ, ਸਹਿਕਾਰਤਾ ਵਿਭਾਗ ਦੇ ਪ੍ਰਤੀਨਿਧ ਸ਼੍ਰੀ ਕਰਨਬੀਰ ਸਿੰਘ, ਪੰਚਾਇਤ ਵਿਭਾਗ ਤੋਂ ਸ਼੍ਰੀ ਬਲਜਿੰਦਰ ਸਿੰਘ ਗਰੇਵਾਲ, ਜੂਨੀਅਰ ਤਕਨੀਸ਼ੀਅਨ ਲਖਵਿੰਦਰ ਸਿੰਘ ਅਤੇ ਸੁਪਰ ਸੀਡਰ ਅਪਲਾਈ ਕਰਨ ਵਾਲੇ ਲਗਭਗ 20 ਕਿਸਾਨ ਹਾਜਿਰ ਸਨ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending