Connect with us

Punjab

ਪਠਾਨਕੋਟ ਵਿੱਚ ਦੇਖੇ ਗਏ ਸ਼ੱਕੀ ਵਿਅਕਤੀ, ਕੰਧ ਟੱਪ ਘਰ ਵਿੱਚ ਹੋਏ ਸਨ ਦਾਖਲ

Published

on

 

ਪਠਾਨਕੋਟ, 26 ਜੁਲਾਈ (ਸ.ਬ.) ਪਠਾਨਕੋਟ ਦੇ ਪਿੰਡ ਫੰਗਤੋਲੀ ਵਿਖੇ ਬੀਤੀ ਰਾਤ ਇਕ ਵਾਰ ਫਿਰ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ। ਸ਼ੱਕੀ ਵਿਅਕਤੀ ਇਕ ਘਰ ਦੀ ਕੰਧ ਟੱਪ ਕੇ ਪਰਿਵਾਰ ਕੋਲੋਂ ਰੋਟੀ ਮੰਗੀ ਅਤੇ ਇਸ ਦੌਰਾਨ ਪਰਿਵਾਰ ਨੇ ਕਮਰੇ ਦਾ ਦਰਵਾਜ਼ਾ ਨਹੀਂ ਖੋਲਿਆ ਜਿਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਪਰਿਵਾਰ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਪ੍ਰਸ਼ਾਸਨ ਨੂੰ ਦਿੱਤੀ ਗਈ। ਫਿਲਹਾਲ ਪੁਲੀਸ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਥਾਵਾਂ ਤੇ ਸਰਚ ਚਲਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ 48 ਘੰਟੇ ਪਹਿਲਾਂ ਵੀ ਇਸੇ ਪਿੰਡ ਵਿਚ ਸੱਤ ਸ਼ੱਕੀ ਦੇਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਦੋਂ ਤੋਂ ਹੀ ਇਸ ਪਿੰਡ ਵਿਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਫਿਲਹਾਲ ਅਜੇ ਤਕ ਪੁਲੀਸ ਅਤੇ ਫੌਜ ਵੱਲੋਂ ਚਲਾਏ ਗਏ ਸਾਂਝੇ ਸਰਚ ਆਪਰੇਸ਼ਨ ਵਿਚ ਕੁਝ ਵੀ ਹੱਥ ਨਹੀਂ ਲੱਗਿਆ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਰਾਤ ਸਮੇਂ ਕਰੀਬ ਤਿੰਨ ਲੋਕ ਕੰਧ ਟੱਪ ਕੇ ਅੰਦਰ ਆ ਗਏ ਅਤੇ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਨਹੀਂ ਖੋਲਿਆ ਤਾਂ ਕੁਝ ਸਮੇਂ ਬਾਅਦ ਉਹ ਵਾਪਸ ਚਲੇ ਗਏ, ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ।

Continue Reading

Chandigarh

ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਵਤਨ ਵਾਪਸੀ ਕਰ ਰਹੇ ਹਨ ਨੌਜਵਾਨ : ਭਗਵੰਤ ਸਿੰਘ ਮਾਨ

Published

on

By

 

ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 7 ਸਤੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਨੌਜਵਾਨ ਵਤਨ ਵਾਪਸੀ ਕਰ ਰਹੇ ਹਨ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ।

ਉਹਨਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਉਹਨਾਂ ਆਸ ਜਾਹਿਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ।

Continue Reading

Chandigarh

ਪਠਾਨਕੋਟ ਦੇ ਕਿਸਾਨ ਦੀ ਧੀ ਪੱਲਵੀ ਰਾਜਪੂਤ ਬਣੀ ਭਾਰਤੀ ਫੌਜ ਵਿੱਚ ਕਮਿਸ਼ਨਡ ਅਫ਼ਸਰ

Published

on

By

 

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਾਬਕਾ ਕੈਡਿਟ ਦੀ ਭਾਰਤੀ ਫੌਜ ਵਿੱਚ ਹੋਈ ਲੈਫਟੀਨੈਂਟ ਵਜੋਂ ਚੋਣ

ਚੰਡੀਗੜ੍ਹ, 7 ਸਤੰਬਰ (ਸ.ਬ.) ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ. ਐਫ. ਪੀ. ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੁਹਾਲੀ) ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ।

ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ. ਐਸ. ਰਾਜਾ ਸੁਬਰਾਮਣੀ (ਪੀ. ਵੀ. ਐਸ. ਐਮ., ਏ. ਵੀ. ਐਸ. ਐਮ., ਐਸ. ਐਮ., ਵੀ. ਐਸ. ਐਮ.) ਨੇ ਕੀਤਾ।

ਇਸ ਪ੍ਰਾਪਤੀ ਤੇ ਖੁਸ਼ੀ ਜਾਹਿਰ ਕਰਦਿਆਂ ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕੈਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾਉਣ ਸਬੰਧੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਬਲ ਮਿਲੇਗਾ।

ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦਿਆਂ ਮਾਈ ਭਾਗੋ ਏ. ਐਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ. ਵੀ. ਐੱਸ. ਐੱਮ. (ਸੇਵਾਮੁਕਤ) ਨੇ ਕਿਹਾ ਕਿ ਦੱਸਿਆ ਕਿ ਐਨ. ਡੀ. ਏ. ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਹੈ।

 

Continue Reading

Punjab

ਫਿਰੋਜ਼ਪੁਰ ਤੀਹਰੇ ਕਤਲ ਮਾਮਲੇ ਵਿੱਚ 7 ਸ਼ੂਟਰ ਔਰੰਗਾਬਾਦ ਤੋਂ ਗ੍ਰਿਫ਼ਤਾਰ

Published

on

By

 

ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਮਹਾਰਾਸ਼ਟਰ ਪੁਲੀਸ ਦੀ ਕ੍ਰਾਈਮ ਬਰਾਂਚ ਦੇ ਸਾਂਝੇ ਆਪਰੇਸ਼ਨ ਦੌਰਾਨ ਆਏ ਕਾਬੂ

ਫਿਰੋਜ਼ਪੁਰ, 7 ਸਤੰਬਰ (ਸ.ਬ.) ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੀਤੀ 3 ਸਤੰਬਰ ਨੂੰ ਫਿਰੋਜ਼ਪੁਰ ਵਿੱਚ ਟ੍ਰਿਪਲ ਮਰਡਰ ਹਮਲੇ ਨੂੰ ਅੰਜਾਮ ਦੇਣ ਵਾਲੇ 7 ਸ਼ੂਟਰਾਂ ਨੂੰ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਗ੍ਰਿਫਤਾਰ ਕੀਤਾ ਹੈ। ਇਹਨਾਂ ਦੀ ਗ੍ਰਿਫਤਾਰੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਮਹਾਰਾਸ਼ਟਰ ਪੁਲੀਸ ਦੀ ਕ੍ਰਾਈਮ ਬਰਾਂਚ ਟੀਮ ਦੇ ਸਾਂਝੇ ਆਪਰੇਸ਼ਨ ਤੋਂ ਬਾਅਦ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੇ ਮੁਲਜ਼ਮ ਇੱਕ ਇਨੋਵਾ ਗੱਡੀ ਵਿੱਚ ਜਾ ਰਹੇ ਸਨ ਅਤੇ ਪੁਲੀਸ ਲਗਾਤਾਰ ਟੈਕਨੀਕਲ ਸਹਾਇਤਾ ਨਾਲ ਇਹਨਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਪੁੱਖਤਾ ਜਾਣਕਾਰੀ ਹਾਸਿਲ ਹੋਣ ਤੇ ਇਨੋਵਾ ਗੱਡੀ ਨੂੰ ਘੇਰਾ ਪਾਇਆ ਗਿਆ ਅਤੇ ਇਹਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲੀਸ ਨੇ ਮੁਲਜ਼ਮਾਂ ਦੇ ਕੋਲੋ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲੀਸ ਹੁਣ ਇਸ ਗੱਲ ਦੀ ਜਾਂਚ ਕਰੇਗੀ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਹ 7 ਗੈਂਗਸਟਰ ਕਿਵੇਂ ਅਤੇ ਕਿਸ ਦੀ ਮਦਦ ਨਾਲ ਮਹਾਰਾਸ਼ਟਰ ਪਹੁੰਚੇ।

ਜਿਕਰਯੋਗ ਹੈ ਕਿ 3 ਸਤੰਬਰ ਨੂੰ ਫਿਰੋਜ਼ਪੁਰ ਸ਼ਹਿਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਕੋਲ ਤਿੰਨ ਚਚੇਰੇ ਭਰਾ-ਭੈਣ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਤਿੰਨੇ 22 ਸਾਲਾ ਜਸਪ੍ਰੀਤ ਕੌਰ, 21 ਸਾਲਾ ਅਕਾਸ਼ਦੀਪ ਸਿੰਘ ਅਤੇ 32 ਸਾਲਾ ਦਿਲਦੀਪ ਸਿੰਘ ਇੱਕ ਕਾਰ ਵਿੱਚ ਅਨਮੋਲ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਨਾਲ ਜਾ ਰਹੇ ਸਨ। ਇਸ ਦੌਰਾਨ 2 ਬਾਈਕ ਤੇ ਸਵਾਰ 6 ਗੈਂਗਸਟਰਾਂ ਨੇ ਗਲੀ ਵਿੱਚ ਘੇਰਾ ਪਾ ਕੇ ਚਾਰੋ ਪਾਸੇ ਤੋਂ ਲਗਭਗ 50 ਦੇ ਕਰੀਬ ਗੋਲੀਆਂ ਚਲਾਇਆ ਸਨ। ਇਸ ਹਮਲੇ ਵਿੱਚ ਜਸਪ੍ਰੀਤ ਕੌਰ, ਅਕਾਸ਼ਦੀਪ ਸਿੰਘ ਅਤੇ ਦਿਲਦੀਪ ਸਿੰਘ ਦੀ ਮੌਤ ਹੋ ਗਈ ਸੀ ਜਦਕਿ ਕਾਰ ਵਿੱਚ ਬੈਠੇ 2 ਹੋਰ ਅਨਮੋਲ ਸਿੰਘ ਅਤੇ ਹਰਪ੍ਰੀਤ ਸਿੰਘ ਜਖਮੀ ਹੋਏ ਸਨ।

ਇਸ ਮਾਮਲੇ ਵਿੱਚ 5 ਸਤੰਬਰ ਨੂੰ ਪੁਲੀਸ ਨੇ 11 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ ਜਿੰਨਾਂ ਵਿੱਚ ਤਿੰਨ ਦੀ ਪਛਾਣ ਕਰ ਲਈ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਹਮਲੇ ਵਿੱਚ ਮਾਰੇ ਗਏ ਦਿਲਦੀਪ ਦੀ ਆਸ਼ੀਸ਼ ਚੋਪੜਾ ਅਤੇ ਹੈਪੀ ਮਾਲ ਦੇ ਨਾਲ ਦੁਸ਼ਮਣੀ ਸੀ। ਦਿਲਦੀਪ ਦਾ ਵੀ ਅਪਰਾਧਿਕ ਰਿਕਾਰਡ ਸੀ ਉਸ ਦੇ ਖਿਲਾਫ ਖਰੜ ਅਤੇ ਮਮਦੋਟ ਵਿੱਚ 2 ਕਤਲ ਦੇ ਮਾਮਲੇ ਦਰਜ ਸਨ। ਦਿਲਦੀਪ ਦੇ ਘਰ ਪਿਛਲੇ ਸਾਲ ਐਨ ਆਈ ਏ ਨੇ ਰੇਡ ਵੀ ਕੀਤੀ ਸੀ।

Continue Reading

Latest News

Trending