Connect with us

Mohali

ਗੁਲਮੋਹਰ ਸਿਟੀ ਵਨ ਲਾਲੜੂ ਦੇ ਵਸਨੀਕਾਂ ਵਲੋਂ ਬੁਨਿਆਦੀ ਸੁਵਿਧਾਵਾਂ ਦੇਣ ਦੀ ਮੰਗ

Published

on

 

ਐਸ ਏ ਐਸ ਨਗਰ, 27 ਜੁਲਾਈ (ਸ.ਬ.) ਗੁਲਮੋਹਰ ਸਿਟੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਗੁਲਮੋਹਰ ਸਿਟੀ ਵਨ ਲਾਲੜੂ ਵਿਖੇ ਲੋੜੀਂਦੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ। ਸੰਸਥਾ ਦੇ ਸੀਨੀਅਰ ਸਲਾਹਕਾਰ ਸ੍ਰੀ ਵਿਨੋਦ ਚੁਗ ਨੇ ਦੱਸਿਆ ਹੈ ਕਿ ਇਸ ਸੰਬੰਧੀ ਸੰਸਥਾ ਦੇ ਮੈਂਬਰਾਂ ਵਲੋਂ ਕੀਤੀ ਗਈ ਮੀਟਿੰਗ ਦੌਰਾਨ ਕਿਹਾ ਗਿਆ ਕਿ ਕਾਲੋਨੀ ਵਿੱਚ ਸੜਕਾਂ, ਸੀਵਰੇਜ, ਪੱਕੀਆਂ ਨਾਲੀਆਂ ਨਾ ਹੋਣ ਕਾਰਨ ਕਲੋਨੀ ਦੇ ਅੰਦਰ ਚਿੱਕੜ ਅਤੇ ਗੰਦਾ ਪਾਣੀ ਭਰਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਹੈ ਕਿ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਕਲੋਨੀ ਵਿੱਚ ਮੁਕੰਮਲ ਕੰਮ ਦੋ ਮਹੀਨਿਆਂ ਵਿੱਚ ਪੂਰੇ ਕਰਨ ਲਈ ਕਿਹਾ ਗਿਆ ਸੀ ਅਤੇ ਏ ਡੀ ਸੀ (ਵਿਕਾਸ) ਵੱਲੋਂ ਵੀ ਹਾਈ ਕੋਰਟ ਦੇ ਆਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਕੰਮ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਕਿਹਾ ਗਿਆ ਸੀ ਪ੍ਰੰਤੂ ਨਗਰ ਕੌਂਸਲ ਲਾਲੜੂ ਦੇ ਅਧਿਕਾਰੀਆਂ ਵੱਲੋਂ ਹੁਣ ਤੱਕ ਵੀ ਕੋਈ ਵੀ ਕੰਮ ਸ਼ੁਰੂ ਨਹੀਂ ਕਰਵਾਇਆ ਗਿਆ ਹੈ, ਜਿਸ ਕਾਰਨ ਕਲੋਨੀ ਵਾਸੀਆਂ ਵਿੱਚ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਹੈਂਕੜਬਾਜ਼ ਅਫਸਰਾਂ ਦੇ ਖਿਲਾਫ ਬਹੁਤ ਜਿਆਦਾ ਰੋਸ ਹੈ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਵਸਨੀਕਾਂ ਵਲੋਂ 30 ਜੁਲਾਈ ਨੂੰ ਨਗਰ ਕੌਂਸਲ ਦੇ ਦਫਤਰ ਦੇ ਬਾਹਰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਯੂਨੀਅਨ ਦੇ ਪ੍ਰਧਾਨ ਸ੍ਰੀ ਰਕੇਸ਼ ਸੈਣੀ ਨੇ ਦੱਸਿਆ ਹੈ ਕਿ ਕੁਝ ਰਾਜਨੀਤਿਕ ਲੋਕ ਜਾਣ ਬੁਝ ਕੇ ਕੰਮ ਨੂੰ ਰੋਕ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਕਲੋਨੀ ਦਾ ਕੰਮ ਜਲਦੀ ਹੀ ਸ਼ੁਰੂ ਨਹੀਂ ਕਰਵਾਇਆ ਗਿਆ ਤਾਂ ਉਹ ਨਗਰ ਕੌਂਸਲ ਅਧਿਕਾਰੀਆਂ ਦੇ ਖਿਲਾਫ ਦੁਬਾਰਾ ਹਾਈਕੋਰਟ ਵਿੱਚ ਕੇਸ ਦਾਇਰ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਜੈਬ ਸਿੰਘ, ਅਵਤਾਰ ਸਿੰਘ, ਇੰਦਰਜੀਤ ਸਿੰਘ, ਅਮਰਜੀਤ ਸਿੰਘ, ਕਮਲਜੀਤ ਸਿੰਘ, ਯਸ਼ ਸਿੰਘ, ਬਿੱਟੂ ਰਾਣਾ ਵੀ ਹਾਜ਼ਰ ਸਨ।

 

Continue Reading

Mohali

ਰਾਜਪੁਰਾ ਵਿੱਚ ਪੀ ਆਰ ਟੀ ਸੀ ਅਤੇ ਪਨ ਬੱਸ ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਦੇ ਪਹਿਲੇ ਦਿਨ ਦਿਖਿਆ ਅਸਰ

Published

on

By

 

 

ਰਾਜਪੁਰਾ, 6 ਜਨਵਰੀ (ਜਤਿੰਦਰ ਲੱਕੀ) ਪੀ ਆਰ ਟੀ ਸੀ ਅਤੇ ਪਨ ਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ 6 ਤੋਂ 8 ਜਨਵਰੀ ਤਕ ਕੀਤੀ ਜਾਣ ਵਾਲੀ ਹੜਤਾਲ ਅਸਰ ਅੱਜ ਰਾਜਪੁਰਾ ਦੇ ਬੱਸ ਸਟੈਂਡ ਤੇ ਵੇਖਣ ਨੂੰ ਮਿਲਿਆ ਜਿੱਥੇ ਸਵਾਰੀਆਂ ਪਰੇਸ਼ਾਨ ਹੋਈਆਂ ਨਜ਼ਰ ਆਈਆਂ। ਜਿਹਨਾਂ ਸਵਾਰੀਆਂ ਨੇ ਦੂਰ ਦੁਰਾਡੇ ਜਾਣਾ ਹੈ ਜਿਸ ਕਰਕੇ ਉਹ ਘੰਟਿਆਂ ਬੱਧੀ ਬੱਸਾਂ ਦੀ ਉਡੀਕ ਕਰਦੀਆਂ ਰਹੀਆਂ। ਸਵਾਰੀਆਂ ਦਾ ਕਹਿਣਾ ਸੀ ਕਿ ਉਹ ਪਿਛਲੇ ਤਿੰਨ ਘੰਟੇ ਤੋਂ ਬਸ ਦੀ ਉਡੀਕ ਕਰ ਰਹੀਆਂ ਹਨ। ਇਹਨਾਂ ਵਿੱਚੋਂ ਕੁੱਝ ਲੋਕਾਂ ਨੇ ਆਪਣੀ ਡਿਊਟੀ ਤੇ ਜਾਣਾ ਸੀ ਜਦੋਂਕਿ ਹੋਰਨਾਂ ਨੇ ਕਿਸੇ ਰਿਸ਼ਤੇਦਾਰੀ ਜਾਂ ਜਰੂਰੀ ਕੰਮ ਤੇ ਜਾਣਾ ਸੀ ਪਰੰਤੂ ਬੱਸਾਂ ਦੀ ਹੜਤਾਲ ਕਾਰਨ ਉਹ ਪਰੇਸ਼ਾਨ ਹੁੰਦੇ ਰਹੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹੜਤਾਲ ਕਾਰਨ ਪੰਜਾਬ ਦੇ ਵਿੱਚ 2500 ਦੇ ਕਰੀਬ ਬੱਸਾਂ ਦੀ ਅਵਾਜਾਈ ਪ੍ਰਭਾਵਿਤ ਹੋਈ ਹੈ ਅਤੇਕਰੀਬ 29 ਡਿੱਪੂ ਬੰਦ ਕੀਤੇ ਗਏ ਹਨ, ਜਿਸ ਕਾਰਨ ਸਵਾਰੀਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ।

ਇਸ ਦੌਰਾਨ ਪ੍ਰਾਈਵੇਟ ਬੱਸਾਂ ਆਪਣੇ ਹਿਸਾਬ ਨਾਲ ਚੱਲ ਰਹੀਆਂ ਹਨ ਅਤੇ ਕੁੱਝ ਸਰਕਾਰੀ ਬੱਸਾਂ ਚਲਦੀਆਂ ਮਿਲੀਆਂ। ਇਹਨਾਂ ਬਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦਾ ਕਹਿਣਾ ਸੀ ਕਿ ਉਹ ਵੀ ਕੱਚੇ ਹਨ ਪਰੰਤੂ ਉਹਨਾਂ ਦੀਆਂ ਮੰਗਾਂ ਹੜਤਾਲੀ ਕਰਮਚਾਰੀਆਂ ਨਾਲੋਂ ਵੱਖ ਹਨ ਅਤੇ ਉਹ ਇਸ ਹੜਤਾਲ ਵਿੱਚ ਸ਼ਾਮਿਲ ਨਹੀਂ ਹਨ।

Continue Reading

Mohali

ਐਨ ਐਸ ਐਸ ਕੈਂਪ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੇ ਗੁਰ ਸਿਖਾਏ

Published

on

By

 

ਐਸ ਏ ਐਸ ਨਗਰ, 6 ਜਨਵਰੀ (ਸ.ਬ.) ਚੰਡੀਗੜ੍ਹ ਦੇ ਐਨ ਐਸ ਐਸ ਓਪਨ ਯੂਨਿਟ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਧਨਾਸ 2 ਵਿਖੇ ਮਨਿਸਟਰੀ ਆਫ ਯੂਥ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ਸੱਤ ਦਿਨਾਂ ਦਾ ਕੈਂਪ ਸਪੈਸ਼ਲ ਐਨ ਐਸ ਐਸ ਕੈਂਪ ਲਗਾਇਆ ਗਿਆ ਜਿਸ ਦੌਰਾਨ ਪੰਜਾਬ ਸਟੇਟ ਰੈਡ ਕਰਾਸ ਚੰਡੀਗੜ੍ਹ ਦੇ ਸਾਬਕਾ ਡਿਪਟੀ ਸੈਕਟਰੀ ਸ਼੍ਰੀ ਕੇ ਕੇ ਸੈਨੀ ਵੱਲੋਂ ਵਿਦਿਆਰਥੀਆਂ ਨੂੰ ਮੁਢਲੀ ਸਿਹਤ ਸਹਾਇਤਾ ਜੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਉਹਨਾਂ ਬੇਹੋਸ਼ ਵਿਅਕਤੀ ਨੂੰ ਠੀਕ ਕਰਨਾ, ਫੱਟੜ ਰੋਗੀ ਨੂੰ ਟਰਾਂਸਪੋਰਟ ਕਰਨਾ, ਖੂਨ ਨੂੰ ਬੰਦ ਕਰਨਾ ਅਤੇ ਰੋਗੀ ਨੂੰ ਹਸਪਤਾਲ ਵਿੱਚ ਲਿਜਾਣ ਦੀ ਵਿਧੀ (ਜਿਵੇਂ ਕਿ ਐਂਬੂਲੈਂਸ ਨੰਬਰਾਂ ਤੇ ਫੋਨ ਕਰਨਾ, ਉਸਦੇ ਮਾਪਿਆਂ ਨੂੰ ਜਾਣਕਾਰੀ ਦੇਣਾ) ਆਦਿ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ।

ਇਸ ਮੌਕੇ ਸ੍ਰੀ ਸੈਣੀ ਨੇ ਕਿਹਾ ਕਿ ਬੱਚਿਆਂ ਲਈ ਪੜ੍ਹਾਈ ਦੇ ਨਾਲ ਨਾਲ ਤਕਨੀਕੀ ਸਿਖਿਆ ਲੈਣੀ ਬਹੁਤ ਜਰੂਰੀ ਹੈ ਜਿਸ ਦੇ ਨਾਲ ਪੜ੍ਹਾਈ ਪੂਰੀ ਹੋਣ ਤੇ ਰੁਜ਼ਗਾਰ ਲੈ ਕੇ ਆਪਣੇ ਪਰਿਵਾਰ ਦੇ ਵਿੱਚ ਮਦਦ ਵੀ ਕੀਤੀ ਜਾ ਸਕਦੀ ਹੈ। ਉਹਨਾਂ ਬੱਚਿਆਂ ਨੂੰ ਮੋਬਾਇਲ ਦੀ ਵਰਤੋਂ ਅਤੇ ਦੁਰਵਰਤੋਂ, ਬੱਚਿਆਂ ਨੂੰ ਆਪਣੇ ਜੀਵਨ ਵਿੱਚ ਰੋਜ਼ਾਨਾ ਸਿਹਤ ਨੂੰ ਠੀਕ ਰੱਖਣ ਵਾਸਤੇ ਯੋਗਾ ਦੀਆਂ ਕਸਰਤਾਂ, ਖਾਣ ਪੀਣ, ਪਾਣੀ ਦੀ ਜਿਆਦਾ ਵਰਤੋਂ ਕਰਨ ਅਤੇ ਲੜਕੀਆਂ ਨੂੰ ਘੱਟੋ ਘੱਟ ਦਿਨ ਵਿੱਚ ਇੱਕ ਵਾਰ ਦੁੱਧ ਪੀਣ ਬਾਰੇ ਕਿਹਾ।

ਇਸ ਮੌਕੇ ਪ੍ਰੋਗਰਾਮ ਅਫਸਰ ਵਿਨੇਸ਼ ਭਾਟੀਆ, ਯੂਨਿਟ ਕੋਆਰਡੀਨੇਟਰ ਕੁਮਾਰੀ ਰਿਤਿਕਾ ਬਰਮਾ, ਡਾਕਟਰ ਅਰੁਣ ਬੰਸਲ, ਆਰਟਿਸਟ ਪੁਨੀਤ ਮਦਾਨ ਅਤੇ ਐਨ ਐਸ ਐਸ ਦੇ ਯੂਨਿਟ ਕੋਆਰਡੀਨੇਟਰ ਵੀ ਮੌਜੂਦ ਸਨ।

Continue Reading

Mohali

ਕਾਂਗਰਸੀ ਆਗੂਆਂ ਦੀ ਧੜੇਬਾਜੀ ਉੱਭਰ ਕੇ ਸਾਮ੍ਹਣੇ ਆਈ

Published

on

By

 

ਸਾਬਕਾ ਮੰਤਰੀ ਤੋਂ ਦੂਰੀ ਰੱਖਣ ਵਾਲੇ ਕਾਂਗਰਸੀ ਆਗੂਆਂ ਨੇ ਕੀਤੀ ਮੀਟਿੰਗ

ਐਸ ਏ ਐਸ ਨਗਰ, 6 ਜਨਵਰੀ (ਸ.ਬ.) ਮੁਹਾਲੀ ਹਲਕੇ ਅਤੇ ਸ਼ਹਿਰ ਵਿੱਚ ਕਾਂਗਰਸ ਦੇ ਇਕਲੌਤੇ ਚਿਹਰੇ ਦੇ ਰੂਪ ਵਿੱਚ ਵਿਚਰਦੇ ਰਹੇ ਸਾਬਕਾ ਮੰਤਰੀ ਸz. ਬਲਬੀਰ ਸਿਘ ਸਿੱਧੂ ਨਾਲ ਦੂਰੀ ਬਣਾ ਕੇ ਚੱਲਣ ਵਾਲੇ ਕਾਂਗਰਸੀਆਂ ਦੇ ਧੜੇ ਵਲੋਂ ਬੀਤੇ ਦਿਨੀਂ ਕੀਤੀ ਗਈ ਮੀਟਿੰਗ ਵਿੱਚ ਪਾਰਟੀ ਦੀ ਧੜੇਬਾਜੀ ਉਭਰ ਕੇ ਸਾਮ੍ਹਣੇ ਆਈ ਹੈ। ਕਾਂਗਰਸ ਦੀ ਮਜਬੂਤੀ ਲਈ ਕੰਮ ਕਰਨ ਵਾਸਤੇ ਕੀਤੀ ਗਈ ਇਸ ਮੀਟਿੰਗ ਦੌਰਾਨ ਭਾਵੇਂ ਸੀ ਸਿੱਧੂ ਦੇ ਵਿਰੋਧ ਵਿੱਚ ਕੋਈ ਗੱਲ ਨਹੀਂ ਕੀਤੀ ਗਈ ਪਰੰਤੂ ਹਲਕੇ ਵਿੱਚ ਵੱਖਰੇ ਤੌਰ ਤੇ ਕੰਮ ਕਰਨ ਲਈ ਜ਼ਿਲ੍ਹਾ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਤਾਲਮੇਲ ਕਰਨ ਲਈ ਇੱਕ ਤਾਲਮੇਲ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਲੋਂ ਕਾਂਗਰਸ ਦੀ ਮਜਬੂਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨਾਲ ਮੁਲਾਕਾਤ ਵੀ ਕਰੇਗੀ ਅਤੇ ਘਰ ਘਰ ਜਾ ਕੇ ਕਾਂਗਰਸੀਆਂ ਨੂੰ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਅਤੇ ਮਜੂਦਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਲਾਮਬੰਦ ਕਰੇਗੀ।

ਮੀਟਿੰਗ ਦੌਰਾਨ ਕਿਹਾ ਗਿਆ ਕਿ ਕਿ ਆਉਂਦੇ ਸਮੇਂ ਵਿੱਚ ਵੱਖ ਵੱਖ ਚੋਣਾਂ ਹੋਣੀਆਂ ਹਨ ਜਿਸ ਲਈ ਸਾਰੇ ਕਾਂਗਰਸੀਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਤੋਂ ਬਾਅਦ 2027 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਉਹਨਾਂ ਕਿਹਾ ਕਿ ਇਹ ਤਾਲਮੇਲ ਕਮੇਟੀ ਫੇਜ਼ ਵਾਈਜ਼ ਅਤੇ ਸੈਕਟਰ ਵਾਈਜ਼ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰੇਗੀ ਅਤੇ ਸਥਿਤੀ ਦੀ ਜਾਣਕਾਰੀ ਦੇਣ ਲਈ ਜਿਲ੍ਹਾ ਅਤੇ ਸੂਬਾ ਕਾਂਗਰਸ ਪ੍ਰਧਾਨ ਤੋਂ ਇਲਾਵਾ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਮੁਲਾਕਾਤ ਕਰੇਗੀ।

ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੌਂਸਲਰ ਨਰਪਿੰਦਰ ਸਿੰਘ ਰੰਗੀ, ਕੌਂਸਲਰ ਕੁਲਵੰਤ ਸਿੰਘ ਕਲੇਰ, ਜੰਗ ਬਹਾਦਰ ਸਿੰਘ ਕੁੰਬੜਾ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਤੇਜਿੰਦਰ ਸਿੰਘ ਪੂਨੀਆ, ਜਸਮੀਤ ਸਿੰਘ , ਉਪਿੰਦਰਜੀਤ ਸਿੰਘ ਚੀਮਾ, ਪੁਸ਼ਪਿੰਦਰ ਸ਼ਰਮਾ, ਸੁਸ਼ੀਲ ਅੱਤਰੀ, ਮਨਜੋਤ ਸਿੰਘ, ਗੁਰਸ਼ਰਨ ਸਿੰਘ ਰਿਆੜ, ਗੁਰਦੇਵ ਸਿੰਘ ਚੌਹਾਨ, ਗੁਰਮੀਤ ਸਿੰਘ (ਓ ਬੀ ਸੀ ਸੈਲ), ਕਰਮਜੀਤ ਸਿੰਘ ਬੇਦੀ, ਪੰਚਾਇਤੀ ਰਾਜ ਮੰਚ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ, ਅਜੈਬ ਸਿੰਘ ਬਾਕਰਪੁਰ, ਹਰਿੰਦਰ ਪਾਲ ਸਿੰਘ ਹੈਰੀ, ਜਤਿੰਦਰ ਸਿੰਘ ਭੱਟੀ, ਐਸ ਡੀ ਸ਼ਰਮਾ, ਏ ਸੀ ਕੌਸ਼ਿਕ, ਗੁਰਮੀਤ ਸਿੰਘ ਬੈਦਵਾਨ, ਗੁਰਚਰਨ ਸਿੰਘ ਅਤੇ ਕਾਂਗਰਸੀ ਹਾਜ਼ਰ ਸਨ।

 

Continue Reading

Trending