Punjab
ਬਟਾਲਾ ਪੁਲੀਸ ਨੇ ਤਿੰਨ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਕਾਬੂ ਕੀਤਾ ਗੈਂਗਸਟਰ
![](https://skyhawktimes.com/wp-content/uploads/2024/07/gangster1.jpg)
ਇੱਕ ਦਿਨ ਪਹਿਲਾਂ ਹਰਗੋਬਿੰਦਪੁਰ ਦੇ ਸਾਹਿਬ ਇੱਕ ਜਵੈਲਰ ਦੀ ਦੁਕਾਨ ਤੇ ਕੀਤੀ ਸੀ ਫਾਇਰਿੰਗ
ਬਟਾਲਾ, 27 ਜੁਲਾਈ (ਸ਼ਬy) ਬਟਾਲਾ ਪੁਲੀਸ ਵਲੋਂ ਅੱਜ ਇੱਕ ਗੈਂਗਸਟਰ ਦਾ ਪਿੱਛਾ ਕਰਦਿਆਂ ਉਸ ੯ ਇੱਕ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਟੀਮ ਨੇ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਇਸ ਗੈਂਗਸਟਰ ਨੂੰ ਕਾਬੂ ਕੀਤਾ। ਇਸ ਦੌਰਾਨ ਬਟਾਲਾ ਦੇ ਨੇੜਲੇ ਪਿੰਡ ਲੌਂਗੋਵਾਲ ਦੇ ਖੇਤਾਂ ਵਿਚ ਮੁਕਾਬਲਾ ਹੋਇਆ ਜਿਸ ਦੌਰਾਨ ਪੁਲੀਸ ਅਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ੭ਖਮੀ ਹੋ ਗਿਆ ਜਿਸਨੂੰ ਪੁਲੀਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ। ਜਖਮੀ ਗੈਂਗਸਟਰ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।
ਐਸ ਐਸ ਪੀ ਬਟਾਲਾ ਨੇ ਮੌਕੇ ਤੇ ਪੱਤਰਕਾਰਾਂ ੯ ਦੱਸਿਆ ਕਿ ਫੜੇ ਗਏ ਗੈਂਗਸਟਰ ਦਾ ਨਾਮ ਮਲਕੀਤ ਸਿੰਘ ਹੈ ਜਿਸ ਵਲੋਂ ਹਰਿਗੋਬਿੰਦਪੁਰ ਸਾਹਿਬ ਦੇ ਇੱਕ ਜਵੈਲਰ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਬੀਤੇ ਦਿਨ ਸੁਨਿਆਰੇ ਦੇਸਰਾਜ ਦੀ ਦੁਕਾਨ ਤੇ ਗੋਲੀਆਂ ਚਲਾਈਆਂ ਸਨ। ਉਹਨਾਂ ਕਿਹਾ ਕਿ ਪੁਲੀਸ ਨੇ ਸੀਸੀਟੀਵੀ ਫੁਟੇਜ ਤੋਂ ਉਕਤ ਗੈਂਗਸਟਰ ਦੀ ਪਛਾਣ ਕੀਤੀ ਸੀ।
ਉਹਨਾਂ ਦੱਸਿਆ ਕਿ ਅੱਜ ਸਵੇਰ ਇਤਲਾਹ ਮਿਲੀ ਸੀ ਕਿ ਉਕਤ ਗੈਂਗਸਟਰ ਮਰਸੀਡੀ੭ ਗੱਡੀ ਵਿਚ ਘੁੰਮ ਰਿਹਾ ਹੈ ਜਿਸ ਤੇ ਪੁਲੀਸ ਵਲੋਂ ਉਸਦਾ ਪਿੱਛਾ ਕਰਦਿਆਂ ਉਸ ੯ ਲੌਂਗੋਵਾਲ ਦੇ ਨ੭ਦੀਕੀ ਪਿੰਡ ਦੇ ਖੇਤਾਂ ਵਿੱਚ ਘੇਰ ਲਿਆ ਗਿਆ ਅਤੇ ਲਗਭਗ ਤਿੰਨ ਘੰਟੇ ਦੀ ਜੱਦੋਜਹਿਦ ਬਾਅਦ ਝੋਨੇ ਦੇ ਖੇਤਾਂ ਵਿੱਚ ਹੋਏ ਮੁਕਾਬਲੇ ਦੌਰਾਨ ਉਸ ੯ ਗ੍ਰਿਫਤਾਰ ਕਰ ਲਿਆ ਹੈ। ਐਸਐਸਪੀ ਬਟਾਲਾ ਨੇ ਦੱਸਿਆ ਕਿ ੭ਖਮੀ ਮਲਕੀਤ ਸਿੰਘ ੯ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਉਸ ਤੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
Punjab
ਘਰ ਵਿਚ ਬਣੀ ਨਾਜਾਇਜ਼ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 1 ਔਰਤ ਦੀ ਮੌਤ
![](https://skyhawktimes.com/wp-content/uploads/2025/02/fire-1.jpg)
ਨੌਸ਼ਹਿਰਾ ਪੰਨੂੰਆਂ, 6 ਫਰਵਰੀ (ਸ.ਬ.) ਕਸਬਾ ਨੌਸ਼ਹਿਰਾ ਪੰਨੂੰਆਂ ਵਿਚ ਅੱਜ ਸਵੇਰ ਇਕ ਘਰ ਵਿਚ ਚੱਲ ਨਾਜਾਇਜ਼ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ ਕਾਰਨ ਘਰ ਵਿਚ ਅੱਗ ਲੱਗ ਗਈ ਇਸ ਧਮਾਕੇ ਵਿਚ ਇਕ 22 ਸਾਲਾਂ ਮਹਿਲਾ ਜਸ਼ਨਪ੍ਰੀਤ ਕੌਰ ਦੀ ਮੌਤ ਹੋ ਗਈ ਜਦ ਕਿ 10 ਸਾਲਾਂ ਲੜਕਾ ਗੁਰਤਾਜ ਸਿੰਘ ਜ਼ਖਮੀ ਹੋ ਗਿਆ।
ਇਸ ਸਬੰਧੀ ਸਾਬਕਾ ਸਰਪੰਚ ਹਰਪਾਲ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਟਾਕਾ ਫੈਕਟਰੀ ਨਾਜਾਇਜ਼ ਤਰੀਕੇ ਨਾਲ ਚਲਾਈ ਜਾ ਰਹੀ ਸੀ ਅਤੇ ਇੱਥੇ ਹਵਾਂਈਆਂ ਤਿਆਰ ਕੀਤੀਆਂ ਜਾਂਦੀਆਂ ਸਨ ਜਿਸ ਚੱਲਦੇ ਇੱਥੇ ਕਿਸੇ ਤਰਾਂ ਧਮਾਕਾ ਹੋ ਗਿਆ ਅਤੇ ਇੱਥੇ ਕੰਮ ਕਰਦੇ ਕੁਝ ਨੌਜਵਾਨਾਂ ਨੇ ਕੋਠੇ ਤੋਂ ਛਾਲਾ ਮਾਰਕੇ ਆਪਣੀ ਜਾਨ ਬਚਾ ਲਈ ਪਰ ਜਸ਼ਨਪ੍ਰੀਤ ਕੌਰ ਨਾਂਅ ਦੀ ਮਹਿਲਾ ਅਤੇ ਲੜਕਾ ਗੁਰਤਾਜ ਸਿੰਘ ਜੋ ਛਾਲ ਨਹੀਂ ਮਾਰ ਸਕੇ ਉਨ੍ਹਾਂ ਵਿਚੋਂ ਮਹਿਲਾ ਜਸ਼ਨਪ੍ਰੀਤ ਕੌਰ ਦੀ ਮੌਤ ਹੋ ਗਈ ਜਦ ਕਿ 10 ਸਾਲਾਂ ਲੜਕਾ ਗੁਰਤਾਜ ਸਿੰਘ ਝੁਲਸ ਜਾਣ ਕਰਕੇ ਜ਼ਖਮੀ ਹੋ ਗਿਆ ਉਨ੍ਹਾਂ ਕਿਹਾ ਕਿ ਇਸ ਪਟਾਕਿਆਂ ਦੀ ਨਾਜਾਇਜ਼ ਚੱਲ ਰਹੀ ਫੈਕਟਰੀ ਬਾਰੇ ਜ਼ਿਆਦਾ ਕਿਸੇ ਨੂੰ ਜਾਣਕਾਰੀ ਨਹੀਂ ਸੀ ਜੇਕਰ ਹੁੰਦੀ ਤਾਂ ਇਨ੍ਹਾਂ ਖ਼ਿਲਾਫ਼ ਉਹ ਕਾਰਵਾਈ ਦੀ ਮੰਗ ਕਰਦੇ ਅਤੇ ਅਜਿਹਾ ਹਾਦਸਾ ਨਾ ਵਾਪਰਦਾ।
ਇਸ ਸੰਬੰਧੀ ਜਸ਼ਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਕਲ ਹੀ ਇੱਥੇ ਕੰਮ ਕਰਨ ਗਈ ਸੀ ਅਤੇ ਅੱਜ ਇਹ ਘਟਨਾ ਵਾਪਰ ਗਈ ਉਨ੍ਹਾਂ ਕਿਹਾ ਕਿ ਪਟਾਕੇ ਬਣਾਉਣ ਦਾ ਕੰਮ ਗੁਰਪ੍ਰੀਤ ਸਿੰਘ ਗੋਪੀ ਵਲੋ ਆਪਣੇ ਘਰ ਵਿਚ ਹੀ ਪਿਛਲੇ ਕਰੀਬ 1 ਸਾਲ ਤੋਂ ਕੀਤਾ ਜਾ ਰਿਹਾ ਸੀ ਅੱਜ ਅਚਾਨਕ ਇੱਥੇ ਧਮਾਕਾ ਹੋ ਗਿਆ ਅਤੇ ਜਸ਼ਨਪ੍ਰੀਤ ਕੌਰ ਮੌਤ ਹੋ ਗਈ।
ਜ਼ਖਮੀ ਹੋਏ ਲੜਕੇ ਗੁਰਤਾਜ ਸਿੰਘ ਦੀ ਮਾਂ ਗੀਤਾ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਵੀ ਅੱਜ ਹੀ ਕੰਮ ਤੇ ਗਿਆ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਹੀ ਇਸ ਕੰਮ ਗਿਆ ਸੀ ਜਿਸਦੀ ਉਮਰ 10 ਸਾਲ ਦੇ ਕਰੀਬ ਹੈ।
ਇਸ ਬਾਰੇ ਚੌਕੀਂ ਇੰਚਾਰਜ ਨੌਸ਼ਹਿਰਾ ਪੰਨੂੰਆਂ ਗੱਜਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੀੜਿਤ ਧਿਰ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Punjab
ਸੁਨਿਆਰੇ ਦੀ ਦੁਕਾਨ ਦੇ ਫਾਇਰਿੰਗ, 2 ਸਕੇ ਭਰਾ ਗੰਭੀਰ ਜ਼ਖਮੀ
![](https://skyhawktimes.com/wp-content/uploads/2025/02/firing-1.jpg)
ਗੁਰਦਾਸਪੁਰ, 6 ਫਰਵਰੀ (ਸ.ਬ.) ਜ਼ਿਲ੍ਹੇ ਦੇ ਕਸਬਾ ਫ਼ਤਿਹਗੜ੍ਹ ਚੂੜੀਆਂ ਦੇ ਬੱਸ ਸਟੈਂਡ ਕੋਲ ਬੀਤੀ ਰਾਤ ਸੁਨਿਆਰੇ ਦਾ ਕੰਮ ਕਰਨ ਵਾਲੇ 2 ਸਕੇ ਭਰਾਵਾਂ ਤੇ 3 ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋਵੇਂ ਭਰਾ ਲਵਲੀ ਅਤੇ ਪ੍ਰਿੰਸ ਗੰਭੀਰ ਜ਼ਖਮੀ ਹੋ ਗਏ। ਸਥਾਨਕ ਵਾਸੀ ਨੇ ਦੱਸਿਆ ਜਦੋਂ ਇਨ੍ਹਾਂ ਉੱਤੇ ਫਾਇਰਿੰਗ ਹੋਈ ਤਾਂ ਇੱਕ ਭਰਾ ਨੇ ਬਦਮਾਸ਼ਾਂ ਉੱਤੇ ਵੀ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਬਦਮਾਸ਼ ਵੀ ਜ਼ਖਮੀ ਹੋ ਗਿਆ। ਜਦੋਂ ਮੁਲਜ਼ਮ ਜ਼ਖ਼ਮੀ ਹੋਇਆ ਤਾਂ ਬਦਮਾਸ਼ ਫਰਾਰ ਹੋ ਗਏ।
ਮੌਕੇ ਤੇ ਖੜ੍ਹੇ ਲੋਕਾਂ ਨੇ ਦੱਸਿਆ ਕਿ ਦੋਵੇਂ ਭਰਾ ਲਵਲੀ ਅਤੇ ਪ੍ਰਿੰਸ ਅੰਮ੍ਰਿਤਸਰ ਤੋਂ ਵਾਪਸ ਆ ਰਹੇ ਸਨ ਅਤੇ ਜਦੋਂ ਉਹ ਫਤਿਹਗੜ੍ਹ ਚੂੜੀਆਂ ਦੇ ਬੱਸ ਸਟੈਂਡ ਦੇ ਕੋਲ ਪਹੁੰਚੇ, ਤਾਂ ਕਾਰ ਵਿੱਚ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਦੌਰਾਨ ਦੋਵੇਂ ਭਰਾ ਜ਼ਖ਼ਮੀ ਹੋ ਗਏ, ਮੌਕੇ ਉੱਤੇ ਮੌਜੂਦ ਲੋਕਾਂ ਨੇ ਜ਼ਖਮੀ ਭਰਾਵਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਅਤੇ ਘਟਨਾ ਦੀ ਸੂਚਨਾ ਪਰਿਵਾਰ ਅਤੇ ਪੁਲੀਸ ਨੂੰ ਦਿੱਤੀ।
ਚਸ਼ਮਦੀਦਾਂ ਨੇ ਦੱਸਿਆ ਕਿ ਅਸੀਂ 2 ਜਣੇ ਕਾਰ ਵਿੱਚ ਆ ਰਹੇ ਸੀ ਤਾਂ ਅੰਮ੍ਰਿਤਸਰ ਬਾਈਪਾਸ ਤੋਂ ਸਾਡੀ ਕਾਰ ਦਾ ਪਿੱਛਾ ਇੱਕ ਸਵਿੱਫਟ ਕਾਰ ਵਲੋਂ ਕੀਤਾ ਗਿਆ। ਉਸ ਕਾਰ ਵਿੱਚ 4 ਨੌਜਵਾਨ ਸਵਾਰ ਸੀ। ਅਸੀਂ ਜਦੋਂ ਫ਼ਤਿਹਗੜ੍ਹ ਚੂੜੀਆਂ ਬੱਸ ਸਟੈਂਡ ਕੋਲ ਆਪਣੀ ਕਾਰ ਖੜੀ ਕੀਤੀ ਤਾਂ, ਬਦਮਾਸ਼ਾਂ ਨੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ ਅਸੀਂ ਦੋਵੇਂ ਭਰਾ ਜ਼ਖ਼ਮੀ ਹੋ ਗਏ।
ਮੌਕੇ ਤੇ ਪਹੁੰਚੇ ਡੀਐਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਾਰੀਆਂ ਚੌਕੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਵੇਗੀ।
Punjab
ਚੰਦਭਾਨ ਹਿੰਸਾ ਮਾਮਲੇ ਵਿੱਚ 38 ਵਿਅਕਤੀ ਗ੍ਰਿਫਤਾਰ
![](https://skyhawktimes.com/wp-content/uploads/2025/02/jetho.jpg)
ਜੈਤੋ, 6 ਫਰਵਰੀ (ਸ.ਬ.) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅਤੇ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੀ ਯੋਗ ਰਹਿਨੁਮਾਈ ਅਤੇ ਡਾ. ਪ੍ਰਗਿਆ ਜੈਨ ਫਰੀਦਕੋਟ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਵਿਚ ਪਿੰਡ ਚੰਦਭਾਨ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਗੁੰਡਾ ਅਨਸਰਾਂ ਖਿਲਾਫ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ, ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਅਤੇ ਸ਼ਮਸ਼ੇਰ ਸਿੰਘ ਡੀ.ਐਸ.ਪੀ. (ਸਥਾਨਕ) ਫਰੀਦਕੋਟ ਜੋ ਕਿ ਪੁਲੀਸ ਫੋਰਸ ਸਮੇਤ ਪਿੰਡ ਚੰਦਭਾਨ ਵਿਖੇ ਮੌਜੂਦ ਸਨ, ਇਸ ਮੌਕੇ ਹਰਪਾਲ ਸਿੰਘ ਨਾਇਬ ਤਹਿਸੀਲਦਾਰ ਡਿਊਟੀ ਮੈਜਿਸਟ੍ਰੇਟ, ਤਹਿਸੀਲ ਜੈਤੋ ਵੀ ਮੌਜੂਦ ਸਨ। ਪਿੰਡ ਚੰਦਭਾਨ ਵਿਖੇ ਕਰੀਬ 100/125 ਵਿਅਕਤੀਆਂ ਵਲੋਂ ਬੱਸ ਸਟੈਂਡ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਧਰਨਾ ਲਗਾਇਆ ਹੋਇਆ ਸੀ, ਜਿਸ ਦੀ ਅਗਵਾਈ ਕੁਲਦੀਪ ਸਿੰਘ ਅਤੇ ਉਸ ਦੀ ਪਤਨੀ ਅਮਨਦੀਪ ਕੌਰ ਮੌਜੂਦਾ ਸਰਪੰਚ ਪਿੰਡ ਚੰਦਭਾਨ ਕਰ ਰਹੇ ਸਨ ਕਿ ਜਦੋਂ ਸਾਰਾ ਪ੍ਰਸ਼ਾਸਨ ਇਨ੍ਹਾਂ ਨੂੰ ਬੰਦ ਕੀਤੇ ਹਾਈਵੇ ਨੂੰ ਖੋਲ੍ਹਣ ਲਈ ਪਿਆਰ ਨਾਲ ਸਮਝਾ ਰਿਹਾ ਸੀ ਤਾਂ ਅਮਨਦੀਪ ਕੌਰ ਸਰਪੰਚ ਵਲੋਂ ਮੌਜੂਦ ਪਬਲਿਕ ਨੂੰ ਪੁਲੀਸ ਖਿਲਾਫ਼ ਭੜਕਾਇਆ ਅਤੇ ਖੁਦ ਇੱਟ ਦਾ ਪੱਕਾ ਰੋੜਾ ਚੁੱਕ ਕੇ ਮਾਰਨ ਲੱਗੇ, ਜਿਸ ਵਿਚ ਕਈ ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ। ਇਨ੍ਹਾਂ ਵਲੋਂ ਮੌਕੇ ਉਤੇ ਖੜ੍ਹੀਆਂ ਪੁਲੀਸ ਅਤੇ ਮੀਡੀਆ ਦੀਆਂ ਗੱਡੀਆਂ ਵੀ ਭੰਨੀਆਂ ਗਈਆਂ ਅਤੇ ਪ੍ਰਾਈਵੇਟ ਵ੍ਹੀਕਲਾਂ ਦੀ ਭੰਨ-ਤੋੜ ਕਰਨੀ ਵੀ ਸ਼ੁਰੂ ਕਰ ਦਿੱਤੀ। ਇਨ੍ਹਾਂ ਵਲੋਂ ਗੱਡੀਆਂ ਵਿਚ ਪਿਆ ਕੀਮਤੀ ਸਾਮਾਨ ਅਤੇ ਕੈਸ਼ ਵਗੈਰਾ ਵੀ ਚੋਰੀ ਕਰ ਲਿਆ ਗਿਆ। ਇਨ੍ਹਾਂ ਨੇ ਕੁਝ ਪੁਲਿਸ ਮੁਲਾਜ਼ਮਾਂ ਨੂੰ ਘੇਰ ਕੇ ਸੱਟਾਂ ਵੀ ਮਾਰੀਆਂ ਅਤੇ ਮੁਲਾਜ਼ਮਾਂ ਦਾ ਅਸਲਾ ਵੀ ਖੋਹਣ ਦੀ ਕੋਸ਼ਿਸ਼ ਕੀਤੀ, ਇਸ ਉਪਰੰਤ ਫ਼ਰੀਦਕੋਟ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵਲੋਂ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਅਧਿਕਾਰੀ ਅਤੇ ਪੁਲੀਸ ਪਾਰਟੀਆਂ ਸਮੇਤ ਮੌਕਾ ਉਤੇ ਪੁੱਜੇ ਅਤੇ ਇਸ ਘਟਨਾ ਉਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਘਟਨਾ ਲਈ ਜ਼ਿੰਮੇਵਾਰ ਕਰੀਬ 38 ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International3 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਪਾਕਿਸਤਾਨ ਵੱਲੋਂ ਅਫ਼ਗ਼ਾਨਿਸਤਾਨ ਤੇ ਕੀਤੇ ਹਵਾਈ ਹਮਲੇ ਦੌਰਾਨ 15 ਵਿਅਕਤੀਆਂ ਦੀ ਮੌਤ