Connect with us

Mohali

ਸੋਹਾਣਾ ਨੇੜੇ ਬਣੀਆਂ ਅਣਅਧਿਕਾਰਤ ਝੁੱਗੀਆਂ ਤੇ ਚੱਲਿਆ ਬੁਲਡੋਜਰ

Published

on

 

 

ਮੁਹਾਲੀ ਪੁਲੀਸ ਅਤੇ ਗਮਾਡਾ ਦੀ ਸਾਂਝੀ ਕਾਰਵਾਈ ਦੌਰਾਨ ਪਿੰਡ ਵਾਸੀਆਂ ਦੇ ਸਹਿਯੋਗ ਨਾਲ 800 ਦੇ ਕਰੀਬ ਝੁੱਗੀਆਂ ਹਟਾਈਆਂ

ਐਸ ਏ ਐਸ ਨਗਰ, 27 ਜੁਲਾਈ (ਸ਼ਬy) ਮੁਹਾਲੀ ਪੁਲੀਸ ਅਤੇ ਗਮਾਡਾ ਵਲੋਂ ਪਿੰਡ ਸੋਹਾਣਾ ਦੇ ਵਸਨੀਕਾਂ ਦੇ ਸਹਿਯੋਗ ਨਾਲ ਕੀਤੀ ਗਈ ਇੱਕ ਵਿ੪ੇ੪ ਕਾਰਵਾਈ ਦੌਰਾਨ ਅੱਜ ਪਿੰਡ ਸੋਹਾਣਾ ਨੇੜੇ ਬਣੀਆਂ 800 ਦੇ ਕਰੀਬ ਝੁੱਗੀਆਂ ਨੂੰ ਹਟਾ ਕੇ ਇਹ ਥਾਂ ਖਾਲੀ ਕਰਵਾ ਲਈ ਗਈ। ਹੋਮ ਲੈੱਡ ਦੇ ਸਾਮ੍ਹਣੇ ਪੈਂਦੀ ਇਸ ਥਾਂ ਤੇ ਪਿਛਲੇ ਲੰਬੇ ਸਮੇਂ ਤੋਂ ਰਾਜਸਥਾਨੀ ਲੇਬਰ ਅਤੇ ਯੂ ਪੀ ਬਿਹਾਰ ਦੇ ਮਜਦੂਰਾਂ ਵਲੋਂ ਕਬਜੇ ਕਰਕੇ ਇੱਥੇ ਝੁੱਗੀਆਂ ਬਣਾ ਲਈਆਂ ਗਈਆਂ ਸਨ ਅਤੇ ਇੱਥੇ ਕੁੱਝ ਵਿਅਕਤੀਆਂ ਵਲੋਂ ਬਾਕਾਇਦਾ ਲੈਂਟਰ ਵੀ ਪਾਏ ਹੋਏ ਸਨ ਜਿਹਨਾਂ ਨੂੰ ਅੱਜ ਹੋਈ ਇਸ ਕਾਰਵਾਈ ਦੌਰਾਨ ਜੇ ਸੀ ਬੀ ਮ੪ੀਨ ਦੀ ਮਦਦ ਨਾਲ ਹਟਾ ਦਿੱਤਾ ਗਿਆ ਅਤੇ ਇੱਥੇ ਰਹਿਣ ਵਾਲੇ ਲੋਕਾਂ ਦਾ ਸਾਮਾਨ ਪਿੰਡ ਵਾਸੀਆਂ ਵਲੋਂ ਆਪਣੀਆਂ ਟਰਾਲੀਆਂ ਰਾਹੀਂ ਮਜਦੂਰਾਂ ਵਲੋਂ ਦੱਸੇ ਸਥਾਨ ਤੇ ਪਹੁੰਚਾ ਦਿੱਤਾ ਗਿਆ।

ਇਸ ਮੌਕੇ ਕਾਰਵਾਈ ਦੀ ਅਗਵਾਈ ਕਰ ਰਹੇ ਡੀ ਐਸ ਪੀ ਸਿਟੀ 2 ਸzy ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਥਾਂ ਤੇ ਬਣੀਆਂ ਝੁੱਗੀਆਂ ਸਮਾਜ ਵਿਰੋਧੀ ਅਨਸਰਾਂ ਦੀ ਪਨਾਹਗਾਹ ਬਣ ਰਹੀਆਂ ਸਨ ਅਤੇ ਇੱਥੇ ਨ੪ਾ ਵਿਕਣ ਦੀਆਂ ੪ਿਕਾਇਤਾਂ ਵੀ ਮਿਲਦੀਆਂ ਸਨ। ਇਸਤੋਂ ਇਲਾਵਾ ਸਮਾਜ ਵਿਰੋਧੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਹਨਾਂ ਝੁੱਗੀਆਂ ਵਿੱਚ ਜਾ ਕੇ ਲੁਕ ਜਾਂਦੇ ਸਨ। ਉਹਨਾਂ ਦੱਸਿਆ ਕਿ ਇਸ ਸੰਬੰਧੀ ਪੁਲੀਸ ਵਲੋਂ ਇਹਨਾਂ ਝੁੱਗੀ ਵਾਲਿਆਂ ਨੂੰ ਇਹ ਥਾਂ ਖਾਲੀ ਕਰਨ ਲਈ ਨੋਟਿਸ ਦਿੱਤਾ ਗਿਆ ਸੀ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਮਿਲ ਕੇ ਇਹ ਥਾਂ ਖਾਲੀ ਕਰਵਾਉਣ ਦੀ ਮੰਗ ਕੀਤੀ ਗਈ ਸੀ ਜਿਸਤੋਂ ਬਾਅਦ ਅੱਜ ਗਮਾਡਾ ਵਲੋਂ ਆਪਣੇ ਅਧਿਕਾਰੀਆਂ ਨੂੰ ਭੇਜ ਕੇ ਇਹ ਕਾਰਵਾਈ ਕਰਵਾਈ ਗਈ ਹੈ।

ਉਹਨਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿੰਡ ਦੇ ਵਸਨੀਕਾਂ ਵਲੋਂ ਵੀ ਭਰਪੂਰ ਸਹਿਯੋਗ ਦਿੱਤਾ ਗਿਆ ਹੈ ਅਤੇ ਪਿੰਡ ਵਾਸੀਆਂ ਵਲੋਂ ਇੱਥੇ ਰਹਿੰਦੇ ਲੋਕਾਂ ਦਾ ਸਾਮਾਨ ਉਹਨਾਂ ਦੀ ਦੱਸੀ ਥਾਂ ਤਕ ਪਹੁੰਚਾਉਣ ਲਈ ਟਰਾਲੀਆਂ ਵੀ ਮੁਹਈਆ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਕਾਰਵਾਈ ਤੋਂ ਪਹਿਲਾਂ ਝੁੱਗੀਆਂ ਵਾਲਿਆਂ ਨੂੰ ਆਪਣਾ ਸਾਮਾਨ ਕਂੱਢਣ ਲਈ ਕਿਹਾ ਗਿਆ ਸੀ ਅਤੇ ਇਹਨਾਂ ਵਲੋਂ ਸਾਮਾਨ ਕੱਢੇ ਜਾਣ ਤੋਂ ਬਾਅਦ ਇਹ ਢਾਂਚੇ ਹਟਾ ਕੇ ਥਾਂ ਨੂੰ ਪੱਧਰਾ ਕਰ ਦਿੱਤਾ ਗਿਆ ਹੈ।

ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਸzy ਹਰਜੀਤ ਸਿੰਘ ਭੋਲੂ ਨੇ ਕਿਹਾ ਕਿ ਇਹਨਾਂ ਝੁੱਗੀਆਂ ਵਿੱਚ ਕੁੱਝ ਵਿਅਕਤੀਆਂ ਵਲੋਂ ਨ੪ੇ ਦੀ ਵਿਕਰੀ ਵੀ ਕੀਤੀ ਜਾਂਦੀ ਸੀ ਅਤੇ ਇਹ ਨ੪ੇੜੀਆਂ ਦਾ ਅੱਡਾ ਬਣ ਗਈਆਂ ਸਨ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਹਨਾਂ ਝੁੱਗੀਆਂ ਨੂੰ ਇੱਥੋਂ ਹਟਾ ਕੇ ਸਫਾਈ ਕਰਵਾਈ ਜਾਵੇ ਅਤੇ ਅੱਜ ਜਦੋਂ ਇਹ ਕਾਰਵਾਈ ਹੋਈ ਤਾਂ ਪਿੰਡ ਵਾਸੀਆਂ ਵਲੋਂ ਵੀ ਇਸ ਵਿੱਚ ਭਰਪੂਰ ਸਹਿਯੋਗ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ ਪਿੰਡ ਵਿੱਚ ਨ੪ਾ ਵੇਚਣ ਦੀ ਸਮੱਸਿਆ ਤੋਂ ਲੋਕ ਬੁਰੀ ਤਰ੍ਹਾਂ ਤੰਗ ਹਨ ਅਤੇ ਇਸ ਸੰਬੰਧੀ ਕਾਰਵਾਈ ਕਰਦਿਆਂ ਸੋਹਾਣਾ ਦੇ ਐਸ ਐਚ ਓ ਸzy ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਵਲੋਂ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿੱਚ ਭਰੋਸਾ ਬਣਿਆ ਹੈ ਕਿ ਪੁਲੀਸ ਵਲੋਂ ਪਿੰਡ ਵਿੱਚ ਚਲਦੇ ਨ੪ੇ ਦੇ ਕਾਲੇ ਕਾਰੋਬਾਰ ਨੂੰ ਬੰਦ ਕਰਵਾ ਦਿੱਤਾ ਜਾਵੇਗਾ। ਇੱਥੇ ਜਿਕਰਯੋਗ ਹੈ ਕਿ ਬੀਤੇ ਕੱਲ ਪਿੰਡ ਸੋਹਾਣਾ ਦੇ ਵਸਨੀਕਾਂ ਵਲੋਂ ਪਿੰਡ ਵਿੱਚ ਚਿੱਟਾ ਅਤੇ ਹੋਰ ਨ੪ਿਆਂ ਦੀ ਵਿਕਰੀ ਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਅਜਿਹਾ ਨਾ ਕਰਨ ਤੇ ਸੜਕ ਜਾਮ ਦੀ ਚਿਤਾਵਨੀ ਦਿੱਤੀ ਗਈ ਸੀ ਜਿਸਤੋਂ ਬਾਅਦ ਪੁਲੀਸ ਅਤੇ ਪz੪ਾ੪ਨ ਹਰਕਤ ਵਿੱਚ ਆ ਗਿਆ ਹੈ ਅਤੇ ਇਸਦਾ ਪਿੰਡ ਵਾਸੀਆਂ ਵਲੋਂ ਸੁਆਗਤ ਕੀਤਾ ਜਾ ਰਿਹਾ ਹੈ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending