Connect with us

National

ਹਰਿਆਣਾ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਮੰਨੀਆਂ, ਹੜਤਾਲ ਖ਼ਤਮ

Published

on

 

ਹਰਿਆਣਾ, 27 ਜੁਲਾਈ (ਸ.ਬ.) ਹਰਿਆਣਾ ਦੇ ਸਰਕਾਰੀ ਡਾਕਟਰਾਂ ਨੇ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕੀਤੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਹਰਿਆਣਾ ਸਿਵਲ ਮੈਡੀਕਲ ਸੇਵਾਵਾਂ ਸੰਗਠਨ ਦੇ ਮੁਖੀ ਨੇ ਇਹ ਜਾਣਕਾਰੀ ਦਿੱਤੀ। ਹੜਤਾਲ ਖ਼ਤਮ ਹੋਣ ਤੋਂ ਬਾਅਦ ਡਾਕਟਰ ਹਸਪਤਾਲਾਂ ਵਿੱਚ ਚਲੇ ਗਏ। ਐਚ.ਸੀ.ਐਮ.ਐਸ. ਦੇ ਮੁਖੀ ਡਾ. ਰਾਜੇਸ਼ ਖਿਆਲੀਆ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਪ੍ਰਤੀਨਿਧੀਆਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਐਡੀਸ਼ਨ ਪ੍ਰਧਾਨ ਸਕੱਤਰ ਅਮਿਤ ਅਗਰਵਾਲ ਵਿਚਾਲੇ ਬੀਤੇ ਦਿਨ ਹੋਈ ਬੈਠਕ ਦੇ ਬਾਅਦ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਹੜਤਾਲ ਵਾਪਸ ਲੈ ਲਈ ਹੈ। ਖਿਆਲੀਆ ਨੇ ਦੱਸਿਆ ਕਿ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਸਵੀਕਾਰ ਕਰ ਲਈਆਂ ਹਨ ਅਤੇ 15 ਅਗਸਤ ਤੋਂ ਪਹਿਲੇ ਇਨ੍ਹਾਂ ਨੂੰ ਨੋਟੀਫਾਈ ਕਰਨ ਦਾ ਭਰੋਸਾ ਵੀ ਦਿੱਤਾ ਹੈ।

ਡਾਕਟਰਾਂ ਨੇ ਸੂਬਾ ਸਰਕਾਰ ਤੋਂ ਮਾਹਿਰ ਕੈਡਰ ਦਾ ਗਠਨ ਕਰਨ, ਕੇਂਦਰ ਸਰਕਾਰ ਦੇ ਡਾਕਟਰਾਂ ਦੇ ਸਮਾਨ ਤਰੱਕੀ ਯਕੀਨੀ ਕਰਨ ਵਾਲੀ ਯੋਜਨਾ ਲਾਗੂ ਕਰਨ, ਸੀਨੀਅਰ ਮੈਡੀਕਲ ਅਧਿਕਾਰੀ ਦੀ ਸਿੱਧੀ ਭਰਤੀ ਨਾ ਕਰਨ ਅਤੇ ਗੈਰਜੂਏਸ਼ਨ ਪਾਠਕ੍ਰਮਾਂ ਲਈ ਬਾਂਡ ਰਾਸ਼ੀ ਇਕ ਕਰੋੜ ਰੁਪਏ ਘਟਾ ਕੇ 50 ਲੱਖ ਰੁਪਏ ਕਰਨ ਦੀ ਮੰਗ ਕੀਤੀ ਹੈ।

ਹਰਿਆਣਾ ਸਰਕਾਰ ਤੇ ਆਪਣੀਆਂ ਮੰਗਾਂ ਮਨਵਾਉਣ ਦਾ ਦਬਾਅ ਬਣਾਉਣ ਲਈ ਕਰੀਬ 3 ਹਜ਼ਾਰ ਸਰਕਾਰੀ ਡਾਕਟਰ ਵੀਰਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਬੈਠੇ ਸਨ। ਇਸ ਕਾਰਨ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਮੈਡੀਕਲ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ। ਡਾਕਟਰਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਸੂਬਾ ਸਰਕਾਰ ਅਤੇ ਐਚ.ਸੀ.ਐਮ.ਐਸ. ਦੇ ਪ੍ਰਤੀਨਿਧੀਆਂ ਵਿਚਾਲੇ ਕਈ ਬੈਠਕਾਂ ਹੋਈਆਂ। ਇਨ੍ਹਾਂ ਬੈਠਕਾਂ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਅਤੇ ਐਡੀਸ਼ਨਲ ਮੁੱਖ ਸਕੱਤਰ ਸੁਧੀਰ ਰਾਜਪਾਲ ਸ਼ਾਮਲ ਹੋਏ ਸਨ। ਸੰਗਠਨ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਬੰਦ ਕਰਨ ਦੀ ਅਪੀਲ ਕੀਤੀ ਸੀ।

Continue Reading

National

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਸਵਰਗੀ

Published

on

By

 

ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ, ਪੁੱਜੇ ਕਈ ਆਗੂ

ਨਵੀਂ ਦਿੱਲੀ, 3 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (ਜੋ ਬੀਤੀ 26 ਦਸੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ) ਦੀ ਅੰਤਮ ਅਰਦਾਸ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ। ਇਸ ਤੋਂ ਪਹਿਲਾਂ ਡਾ: ਸਿੰਘ ਦੇ ਨਿਵਾਸ ਸਥਾਨ ਤੇ ਅਖੰਡ ਪਾਠ ਦੇ ਬਾਅਦ ਭੋਗ ਪਾਏ ਗਏ। ਅਖੰਡ ਪਾਠ ਤੋਂ ਬਾਅਦ ਡਾ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਉਹਨਾਂ ਦੀ ਧੀ ਵਲੋਂ ਗੁਰਬਾਣੀ ਸ਼ਬਦ ਦਾ ਗਾਇਨ ਕੀਤਾ ਗਿਆ।

ਗੁਰਦੁਆਰਾ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਵਿੱਚ ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ਿਰਕਤ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਵੱਲੋਂ ਵੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਜਪਾ ਆਗੂ ਪ੍ਰਨੀਤ ਕੌਰ, ਯੋਜਨਾ ਕਮਿਸ਼ਨ (ਹੁਣ ਨੀਤੀ ਆਯੋਗ) ਦੇ ਸਾਬਕਾ ਉਪ ਚੇਅਰਮੈਨ ਮੋਂਟੇਕ ਸਿੰਘ ਆਹਲੂਵਾਲੀਆ, ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼, ਬੁਲਾਰੇ ਪਵਨ ਖੇੜਾ, ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਅਤੇ ਅਜੇ ਮਾਕਨ ਅਤੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਸ਼ਾਮਲ ਸਨ।

Continue Reading

National

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ਤੇ ਅਖੰਡ ਪਾਠ ਦੇ ਭੋਗ ਪਾਏ

Published

on

By

 

 

ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸੋਨੀਆ ਤੇ ਖੜਗੇ ਸਣੇ ਹੋਰ ਆਗੂ ਅਰਦਾਸ ਵਿਚ ਸ਼ਾਮਲ ਹੋਏ

 

ਨਵੀਂ ਦਿੱਲੀ, 3 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ਤੇ ਕੀਤੀ ਅਰਦਾਸ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਪਾਰਟੀ ਸਫ਼ਾਂ ਤੋਂ ਉਪਰ ਉੱਠ ਕੇ ਸ਼ਾਮਲ ਹੋਏ। ਅਖੰਡ ਪਾਠ ਦੌਰਾਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਗੁੁਰਬਾਣੀ ਵਿੱਚੋਂ ਇਕ ਸ਼ਬਦ ਦਾ ਗਾਇਨ ਵੀ ਕੀਤਾ। ਡਾ. ਸਿੰਘ ਦੀ ਰਸਮੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ।

 

Continue Reading

National

ਰਾਜਸਥਾਨ ਵਿੱਚ ਧੁੰਦ ਕਾਰਨ 6 ਤੋਂ ਵੱਧ ਵਾਹਨ ਆਪਸ ਵਿੱਚ ਟਕਰਾਏ

Published

on

By

 

 

ਜੈਪੁਰ, 3 ਜਨਵਰੀ (ਸ.ਬ.) ਭੀਲਵਾੜਾ ਵਿਚ ਧੁੰਦ ਕਾਰਨ ਇਕ ਸਲੀਪਰ ਬੱਸ ਸਮੇਤ 6 ਤੋਂ ਵੱਧ ਵਾਹਨ ਆਪਸ ਵਿਚ ਟਕਰਾ ਗਏ। ਉਥੇ ਹੀ ਕੋਟਾ ਵਿਚ ਅੱਜ ਸੀਜ਼ਨ ਦੀ ਸੱਭ ਤੋਂ ਸੰਘਣੀ ਧੁੰਦ ਸੀ।

ਇੱਥੋਂ ਨਿਕਲਣ ਵਾਲੀਆਂ 9 ਟਰੇਨਾਂ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਦੌਸਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਤੇ ਵਿਜ਼ੀਬਿਲਟੀ 30 ਮੀਟਰ ਦੇ ਕਰੀਬ ਸੀ। ਇੱਥੇ ਵਾਹਨ ਸਪੀਡ ਸੀਮਾ ਤੋਂ ਬਹੁਤ ਘੱਟ ਰਫ਼ਤਾਰ ਨਾਲ ਚਲਦੇ ਦੇਖੇ ਗਏ।

ਭੀਲਵਾੜਾ ਵਿੱਚ ਅੱਜ ਸਵੇਰੇ ਕਰੀਬ 9 ਵਜੇ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ। ਸ਼ਹਿਰ ਦੇ ਮੰਡ ਚੌਰਾਹੇ ਦੇ ਵਿਚਕਾਰ ਸਥਿਤ ਕੋਠਾਰੀ ਨਦੀ ਪੁਲੀ ਤੇ ਇਕ ਸਲੀਪਰ ਬੱਸ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਪਿੱਛੇ ਆ ਰਹੇ 6 ਤੋਂ ਵੱਧ ਵਾਹਨ ਵੀ ਆਪਸ ਵਿੱਚ ਟਕਰਾ ਗਏ।

ਅੱਜ ਕੋਟਾ, ਦੌਸਾ, ਸ਼੍ਰੀਗੰਗਾਨਗਰ ਸਮੇਤ 8 ਜ਼ਿਲ੍ਹਿਆਂ ਵਿੱਚ ਧੁੰਦ ਛਾਈ ਹੋਈ ਸੀ। ਕੋਟਾ ਵਿੱਚ ਧੁੰਦ ਦਾ ਸੱਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ। ਜ਼ਿਲ੍ਹੇ ਵਿਚੋਂ ਲੰਘਣ ਵਾਲੇ ਵੱਖ-ਵੱਖ ਮੁੱਖ ਮਾਰਗਾਂ ਤੇ ਅੱਜ ਸਵੇਰੇ ਵਾਹਨਾਂ ਦੀ ਗਿਣਤੀ ਬਹੁਤ ਘੱਟ ਰਹੀ। ਰੇਲ ਆਵਾਜਾਈ ਵੀ ਪ੍ਰਭਾਤ ਹੋਈ। ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਤੋਂ ਆਉਣ ਵਾਲੀਆਂ ਟਰੇਨਾਂ ਇਕ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ।

ਸ਼੍ਰੀਗੰਗਾਨਗਰ-ਦੌਸਾ ਵਿੱਚ ਵੀ ਲੋਕਾਂ ਨੂੰ ਗੱਡੀ ਚਲਾਉਣ ਵਿੱਚ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਸਵੇਰੇ ਕਰੀਬ 8 ਵਜੇ ਤਕ ਇੱਥੇ ਸੰਘਣੀ ਧੁੰਦ ਛਾਈ ਰਹੀ। ਲੋਕਾਂ ਨੇ ਦਿਨ ਵੇਲੇ ਵੀ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਚਲਾਈਆਂ। ਐਕਸਪ੍ਰੈਸ ਵੇਅ ਤੇ ਧੁੰਦ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Continue Reading

Latest News

Trending