Connect with us

Mohali

ਐਸ.ਟੀ.ਐਫ ਟੀਮ ਮੁਹਾਲੀ ਵਲੋਂ 1 ਕਿਲੋ ਹੈਰੋਈਨ ਸਮੇਤ ਦੋ ਵਿਅਕਤੀ ਕਾਬੂ

Published

on

 

ਪਹਿਲਾਂ ਕਾਬੂ ਕੀਤੇ ਗਏ ਪੰਜਾਬ ਪੁਲੀਸ ਦੇ ਸਿਪਾਹੀ ਮਾਮਲੇ ਵਿੱਚ ਹੁਣ ਤਕ 11 ਵਿਅਕਤੀ ਕਾਬੂ, ਕੁਲ 1 ਕਿਲੋਂ 940 ਗ੍ਰਾਮ ਹੈਰੋਈਨ ਹੋਈ ਬਰਾਮਦ

ਐਸ ਏ ਐਸ ਨਗਰ, 29 ਜੁਲਾਈ (ਸ.ਬ.) ਥਾਣਾ ਐਸ. ਟੀ. ਐਫ. ਮੁਹਾਲੀ ਦੇ ਮੁੱਖ ਅਫਸਰ ਰਾਮ ਦਰਸ਼ਨ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਦਿੱਲੀ ਤੋਂ ਸਸਤੇ ਭਾਅ ਤੇ ਹੈਰੋਈਨ ਲਿਆ ਕੇ ਮੁਹਾਲੀ, ਚੰਡੀਗੜ੍ਹ ਦੇ ਖੇਤਰ ਵਿੱਚ ਆਪਣੇ ਗ੍ਰਾਹਕਾਂ ਨੂੰ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਤੋਂ 1 ਕਿਲੋ ਹੈਰੋਈਨ ਬਰਾਮਦ ਕੀਤੀ ਹੈ।

ਐਸ. ਟੀ. ਐਫ, ਰੂਪਨਗਰ ਰੇਂਜ ਦੇ ਐਸ ਪੀ ਸz. ਅਕਾਸ਼ਦੀਪ ਸਿੰਘ ਔਲਖ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੂੰ ਮੁਖਬਰ ਤੋਂ ਇਤਲਾਹ ਮਿਲੀ ਸੀ ਕਿ ਮੋਹਿਤ ਕੁਮਾਰ ਅਤੇ ਬੱਬਲੂ ਵਾਸੀ ਬਸੀਰਪੁਰਾ ਜਲੰਧਰ ਦਿੱਲੀ ਤੋਂ ਸਸਤੇ ਭਾਅ ਤੇ ਹੈਰੋਈਨ ਲਿਆ ਕੇ ਮੁਹਾਲੀ, ਚੰਡੀਗੜ੍ਹ ਦੇ ਖੇਤਰ ਵਿੱਚ ਆਪਣੇ ਗ੍ਰਾਹਕਾਂ ਨੂੰ ਸਪਲਾਈ ਕਰਦੇ ਹਨ। ਉਹਨਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ਤੇ ਪੁਲੀਸ ਵਲੋਂ ਇਹਨਾਂ ਦੋਵਾਂ ਨੂੰ ਐਮਾਰ ਸਿਟੀ ਸੈਕਟਰ-105 ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾਂ ਤੋਂ 1 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਇਹਨਾਂ ਦੋਵਾਂ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇੰਨ ਸੋਨੀਪਤ ਦੇ ਕਿਸੇ ਵਿਅਕਤੀ ਤੋਂ ਲਿਆਏ ਸਨ ਜਿਸਦੇ ਨਾਮ ਪਤੇ ਦੀ ਇਹਨਾਂ ਨੂੰ ਜਾਣਕਾਰੀ ਨਹੀਂ ਹੈ। ਦੋਵਾਂ ਨੇ ਦੱਸਿਆ ਕਿ ਇਹ ਸਪਲਾਈ ਲੈਣ ਲਈ ਮੋਹਿਤ ਕੁਮਾਰ ਦੇ ਭਰਾ ਦੀਪਕ ਵਾਸੀ ਜਲੰਧਰ ਨੇ ਦੋਵਾਂ ਨੂੰ ਭੇਜਿਆ ਸੀ। ਦੀਪਕ ਤੇ ਪਹਿਲਾ ਵੀ ਮੁਕਦਮਾ ਦਰਜ ਹੈ ਅਤੇ ਉਹ ਘਰੋਂ ਭੱਜਿਆ ਹੋਇਆ ਹੈ, ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਸੰਬੰਧੀ ਇਹਨਾਂ ਵਿਅਕਤੀਆਂ ਦੇ ਖਿਲਾਫ ਐਨ ਡੀ ਪੀ ਐਸ ਐਕਟ ਦੀ ਧਾਰਾ 21-ਸੀ, 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਐਸ ਪੀ ਅਕਾਸ਼ਦੀਪ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਐਸ.ਟੀ.ਐਫ, ਮੁਹਾਲੀ ਦੀ ਟੀਮ ਵਲੋਂ ਕੁੱਝ ਸਮਾਂ ਪਹਿਲਾਂ ਪੰਜਾਬ ਪੁਲੀਸ ਦੇ ਸਿਪਾਹੀ ਗੁਰਮੀਤ ਸਿੰਘ ਅਤੇ ਉਸਦੀ ਇੱਕ ਮਹਿਲਾ ਸਹਿਯੋਗੀ ਨਵਦੀਪ ਕੌਰ ਨੂੰ 440 ਗ੍ਰਾਮ ਹੈਰੋਈਨ ਸਮੇਤ ਕਾਬੂ ਕੀਤੇ ਜਾਣ ਤੋਂ ਬਾਅਦ ਇਹਨਾਂ ਦੋਵਾਂ ਤੋਂ ਕੀਤੀ ਗਈ ਪੁੱਛ ਗਿੱਛ ਦੇ ਆਧਾਰ ਤੇ ਗਗਨਦੀਪ ਉਰਫ ਗਗਨ ਅਤੇ ਸੰਦੀਪ ਉਰਫ ਟੀਟਾ (ਦੋਵੇਂ ਵਾਸੀ ਫਗਵਾੜਾ) ਨੂੰ ਮਾਮਲੇ ਵਿੱਚ ਗਗਨਦੀਪ ਉਰਫ ਗਗਨ ਤੋਂ 1 ਕਿੱਲੋ 500 ਗ੍ਰਾਮ ਹੈਰੇਇਨ ਬਰਾਮਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਗਗਨਦੀਪ ਉਰਫ ਗਗਨ ਅਤੇ ਸੰਦੀਪ ਉਰਫ ਟੀਟਾ ਇਹ ਹੈਰੋਈਨ ਫਗਵਾੜਾ ਪਾਸੋਂ ਲੈ ਕੇ ਆਏ ਸਨ। ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ਦੀ ਪੁੱਛ ਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਹੈਰੋਇਨ ਦੀ ਇਸ ਤਸਕਰੀ ਵਿੱਚ ਇਹਨਾਂ ਨਾਲ ਜੇਲ੍ਹ ਵਿੱਚ ਬੰਦ ਗੁਰਵਿੰਦਰ ਸਿੰਘ ਉਰਫ ਸ਼ੈਲੀ, ਰਣਦੀਪ ਕੌਰ, ਸੋਹਨ ਲਾਲ ਉਰਫ ਕਾਲਾ, ਰਜਨੀਸ਼ ਉਰਫ ਪ੍ਰੀਤ ਵੀ ਸ਼ਾਮਿਲ ਹਨ। ਉਹਨਾਂ ਦੱਸਿਆ ਕਿ ਇਹਨਾਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁੱਛ ਗਿੱਛ ਕੀਤੀ ਗਈ ਹੈ ਅਤੇ ਇਹਨਾਂ ਸਬੰਧੀ ਹੋਰ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਨਵਦੀਪ ਕੌਰ ਅਤੇ ਸਿਪਾਹੀ ਗੁਰਮੀਤ ਸਿੰਘ ਵੱਲੋਂ ਪੁੱਛ ਗਿੱਛ ਦੌਰਾਨ ਇਹ ਵੀ ਦੱਸਿਆ ਕਿ ਗਗਨਦੀਪ ਉਰਫ ਗਗਨ ਤੋਂ ਉਹ 500 ਗ੍ਰਾਮ ਹੈਰਇਨ ਲੈ ਕੇ ਆਏ ਸਨ, ਜਿਸ ਵਿੱਚੋਂ 30 ਗ੍ਰਾਮ ਹੈਰੋਇਨ ਉਹਨਾਂ ਨੇ ਅੱਗੇ ਗੁਲਸ਼ਨ ਕੌਰ ਅਤੇ ਲਵਪ੍ਰੀਤ ਸਿੰਘ ਉਰਫ ਲਵਲੀ ਵਾਸੀ ਜਲੰਧਰ ਨੂੰ ਵੇਚ ਦਿੱਤੀ ਸੀ ਜਿਸਤੇ ਪੁਲੀਸ ਵਲੋਂ ਇਹਨਾਂ ਦੋਵਾਂ ਨੂੰ ਮੁਕੱਦਮੇ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਹੁਣ ਤੱਕ 11 ਵਿਅਕਤੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending