Connect with us

Mohali

ਤਿਉਹਾਰੀ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਮਹਿੰਗਾਈ ਵਿੱਚ ਹੋਏ ਵਾਧੇ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ

Published

on

 

 

ਐਸ.ਏ.ਐਸ.ਨਗਰ, 29 ਜੁਲਾਈ (ਸ.ਬ) ਸਾਡੇ ਦੇਸ਼ ਵਿੱਚ ਰੱਖੜੀ ਦੇ ਤਿਉਹਾਰ ਤੋਂ ਤਿਉਹਾਰੀ ਸੀਜਨ ਦੀ ਸ਼ੁਰੂਆਤ ਮੰਨੀ ਜਾਂਦੀ ਹੈ, ਪਰ ਰੱਖੜੀ ਦਾ ਤਿਉਹਾਰ ਆਉਣ ਵਿੱਚ ਹੁਣੇ ਕਈ ਦਿਨ ਬਾਕੀ ਹਨ ਅਤੇ ਇਸ ਤੋਂ ਪਹਿਲਾਂ ਹੀ ਮਹਿੰਗਾਈ ਵਿੱਚ ਕਾਫੀ ਵਾਧਾ ਹੋ ਗਿਆ ਹੈ। ਪਿਛਲੇ ਕੁੱਝ ਦਿਨਾਂ ਦੌਰਾਨ ਬਾਦਾਮ, ਕਾਜੂ ਅਤੇ ਹੋਰ ਸੁੱਕੇ ਮੇਵਿਆਂ ਦੀ ਕੀਮਤ ਵਿੱਚ ਇੱਕਦਮ ਤੇਜੀ ਆ ਗਈ ਹੈ, ਜਿਸ ਦਾ ਅਸਰ ਤਿਉਹਾਰੀ ਸੀਜਨ ਤੇ ਵੀ ਪੈਣਾ ਤੈਅ ਹੈ। ਜਿਆਦਾਤਰ ਮਿਠਾਈਆਂ ਵਿੱਚ ਸੁੱਕੇ ਮੇਵਿਆਂ ਦੀ ਵਰਤੋਂ ਹੁੰਦੀ ਹੈ, ਜਿਸ ਕਾਰਨ ਇਹਨਾਂ ਮਿਠਾਈਆਂ ਦੀ ਕੀਮਤ ਵਿੱਚ ਵੀ ਵਾਧਾ ਹੋਣਾ ਤੈਅ ਹੈ।

ਸੁੱਕੇ ਮੇਵਿਆਂ ਦੀ ਕੀਮਤ ਵਿੱਚ ਹੋਏ ਅਚਾਨਕ ਵਾਧੇ ਪਿੱਛੇ ਕਾਰਨ ਇਹ ਦਸਿਆ ਜਾ ਰਿਹਾ ਹੈ ਕਿ ਦੂਜੇ ਦੇਸ਼ਾਂ ਤੋਂ ਡਰਾਈ ਫਰੂਟ ਦੀ ਸਪਲਾਈ ਘੱਟ ਹੋ ਰਹੀ ਹੈ, ਜਦੋਂ ਕਿ ਤਿਉਹਾਰੀ ਸੀਜਨ ਨੇੜੇ ਹੋਣ ਕਰਕੇ ਭਾਰਤ ਵਿੱਚ ਸੁੱਕੇ ਮੇਵਿਆਂ ਦੀ ਮੰਗ ਵੱਧ ਗਈ ਹੈ ਅਤੇ ਸਪਲਾਈ ਦੇ ਮੁਕਾਬਲੇ ਮੰਗ ਦੇ ਵੱਧ ਜਾਣ ਕਾਰਨ ਸੁੱਕੇ ਮੇਵਿਆਂ ਦੀ ਕੀਮਤ ਅਚਾਨਕ ਵੱਧ ਗਈ ਹੈ। ਇਸਤੋਂ ਕੁੱਝ ਸਮਾਂ ਪਹਿਲਾਂ ਹੀ ਦੁੱਧ ਦੇ ਰੇਟ ਵਧ ਗਏ ਸਨ ਅਤੇ ਇਸ ਦੇ ਨਾਲ ਹੀ ਦੁੱਧ ਤੋਂ ਬਣੀਆਂ ਵਸਤਾਂ ਦੇ ਰੇਟ ਵੀ ਕਾਫੀ ਵਧ ਗਏ ਹਨ।

ਇਸਤੋਂ ਇਲਾਵਾ ਸਬਜੀਆਂ ਅਤੇ ਫਲਾਂ ਦੀਆਂ ਕੀਮਤਾਂ ਵਿਚ ਵੀ ਪਿਛਲੇ ਦਿਨਾਂ ਦੌਰਾਨ ਕਾਫੀ ਜਿਆਦਾ ਵਾਧਾ ਹੋਇਆ ਹੈ। ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਸਬਜੀਆਂ ਅਤੇ ਫਲਾਂ ਦੀ ਕੀਮਤ ਕਾਫੀ ਵੱਧ ਗਈ ਹੈ। ਇਸ ਸਮੇਂ ਕੱਦੂ ਤੇ ਲੌਕੀ 80 ਤੋਂ 100 ਰੁਪਏ ਪ੍ਰਤੀ ਕਿਲੋ, ਟਮਾਟਰ 80 ਰੁਪਏ, ਸ਼ਿਮਲਾ ਮਿਰਚ 120 ਰੁਪਏ, ਮਟਰ 240 ਰੁਪਏ, ਮਸ਼ਰੂਮ ਦਾ ਪੈਕੇਟ 50 ਰੁਪਏ, ਧਨੀਆ 400 ਰੁਪਏ ਅਤੇ ਗੋਭੀ 80 ਰੁਪਏ ਪ੍ਰਤੀ ਕਿਲੋ ਮਿਲ ਰਹੀ ਹੈ। ਇਸੇ ਤਰ੍ਹਾਂ ਪਿਆਜ਼ 50 ਰੁਪਏ ਅਤੇ ਆਲੂ 30 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਫਲਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਅਤੇ ਪਪੀਤਾ 80 ਰੁਪਏ ਪ੍ਰਤੀ ਕਿਲੋ, ਖਰਬੂਜ਼ਾ 50 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ, ਜਦੋਂ ਕਿ ਸੇਬ 200 ਰੁਪਏ, ਕਸ਼ਮੀਰੀ ਸੇਬ 300 ਰੁਪਏ ਵਿਕ ਰਿਹਾ ਹੈ। ਇਸੇ ਤਰ੍ਹਾਂ ਅੰਬ, ਆਲੂਬੁਖਾਰਾ, ਆੜੂ ਦੀਆਂ ਕੀਮਤਾਂ ਵਿੱਚ ਵੀ ਬਹੁਤ ਵਾਧਾ ਹੋ ਗਿਆ ਹੈ ਅਤੇ ਇਹ ਫਲ ਤੇ ਸਬਜੀਆਂ ਆਮ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ।

ਆਮ ਲੋਕ ਅਕਸਰ ਮਹਿੰਗਾਈ ਵਿੱਚ ਵਾਧੇ ਨੂੰ ਕੁਦਰਤੀ ਵਰਤਾਰਾ ਸਮਝਦੇ ਹਨ ਪਰ ਮਾਹਿਰਾਂ ਦੀ ਮੰਨੀਏ ਤਾਂ ਇਹ ਮਹਿੰਗਾਈ ਸਰਕਾਰ ਦੀਆਂ ਗਲਤ ਨੀਤੀਆਂ ਜਾਂ ਸਰਕਾਰ ਦੇ ਅਵੇਸਲੇਪਣ ਨਾਲ ਜਿਆਦਾ ਵਧਦੀ ਹੈ। ਭਾਰਤ ਵਿੱਚ ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ ਪਰ ਹਰ ਸਰਕਾਰ ਹੀ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਪੱਖ ਵਿੱਚ ਨੀਤੀਆਂ ਬਣਾਉਂਦੀ ਹੈ, ਕਿਉਂਕਿ ਇਹ ਉਦਯੋਗਪਤੀ ਤੇ ਵਪਾਰੀ ਚੋਣਾਂ ਵੇਲੇ ਸਿਆਸੀ ਪਾਰਟੀਆਂ ਨੂੰ ਫੰਡ ਦਿੰਦੇ ਹਨ, ਜਿਸ ਕਰਕੇ ਸਰਕਾਰ ਬਣਨ ਤੋਂ ਬਾਅਦ ਰਾਜ ਕਰ ਰਹੀ ਸਿਆਸੀ ਪਾਰਟੀ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਪੱਖ ਵਿੱਚ ਨੀਤੀਆਂ ਬਣਾ ਕੇ ਉਹਨਾਂ ਨੂੰ ਲਾਭ ਦਿੰਦੀ ਹੈ ਅਤੇ ਉਦਯੋਗਪਤੀ ਅਤੇ ਵਪਾਰੀ ਆਪਣੇ ਸਮਾਨ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਮੋਟਾ ਮੁਨਾਫਾ ਕਮਾਉਂਦੇ ਹਨ। ਇਸ ਦੌਰਾਨ ਅਕਸਰ ਮਾਰਕੀਟ ਵਿੱਚ ਕਿਸੇ ਚੀਜ ਦੀ ਨਕਲੀ ਥੁੜ ਪੈਦਾ ਕਰਕੇ ਵੀ ਉਸ ਦੀਆਂ ਕੀਮਤਾਂ ਵਧਾ ਦਿੱਤੀਆਂ ਜਾਂਦੀਆਂ ਹਨ, ਜਿਸ ਦਾ ਸਿੱਧਾ ਬੋਝ ਆਮ ਲੋਕਾਂ ਤੇ ਪੈਂਦਾ ਹੈ।

ਹੈਰਾਨੀ ਇਸ ਗੱਲ ਦੀ ਵੀ ਹੈ ਕਿ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਵਿਰੁੱਧ ਕੋਈ ਵੀ ਸਿਆਸੀ ਪਾਰਟੀ ਕੁਝ ਨਹੀਂ ਬੋਲ ਰਹੀ। ਕੇਂਦਰ ਵਿੱਚ ਕਾਂਗਰਸ ਸਰਕਾਰ ਹੋਣ ਸਮੇਂ ਮਹਿੰਗਾਈ ਵਿਰੁਧ ਭਾਜਪਾ ਨੇ ਦੇਸ਼ ਵਿਆਪੀ ਅੰਦੋਲਨ ਕੀਤਾ ਸੀ ਪਰ ਹੁਣ ਕੇਂਦਰ ਵਿੱਚ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਦੀ ਸਰਕਾਰ ਹੈ, ਪਰ ਮਹਿੰਗਾਈ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਹਿੰਗਾਈ ਵਿੱਚ ਵਾਧੇ ਸਬੰਧੀ ਸੱਤਾਧਾਰੀ ਪਾਰਟੀ ਦੇ ਆਗੂ ਅਕਸਰ ਅਜੀਬ ਜਿਹੇ ਤਰਕ ਦੇਣ ਲੱਗਦੇ ਹਨ ਜਦੋਂਕਿ ਜਮੀਨੀ ਹਾਲਾਤ ਇਹ ਹਨ ਕਿ ਮਹਿੰਗਾਈ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਹਿਲ ਗਿਆ ਹੈ ਅਤੇ ਉਹਨਾਂ ਲਈ ਗੁਜਾਰਾ ਕਰਨਾ ਵੀ ਔਖਾ ਹੈ। ਤਿਉਹਾਰੀ ਸੀਜਨ ਦੌਰਾਨ ਜਦੋਂ ਇਸ ਵਿੱਚ ਹੋਰ ਵੀ ਵਾਧਾ ਹੋਣਾ ਹੈ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੀ ਵੱਧਣੀਆਂ ਤੈਅ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending