Mohali
ਆਰ ਐਮ ਸੀ ਦੇ ਟਰੱਕ ਨੂੰ ਅੱਗ ਲੱਗੀ

ਆਸ ਪਾਸ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ
ਬਨੂੜ, 30 ਜੁਲਾਈ (ਜਤਿੰਦਰ ਲੱਕੀ) ਬਨੂੜ-ਲਾਂਡਰਾ ਰੋਡ ਤੇ ਇੱਕ ਆਰ ਐਮ ਸੀ ਦੇ ਟਰੱਕ ਦੇ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿੱਚ ਆਉਣ ਕਾਰਨ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਨੂੜ-ਲਾਂਡਰਾ ਰੋਡ ਤੇ ਫੌਜੀ ਕਲੋਨੀ ਦੇ ਸਾਹਮਣੇ ਵਾਪਰਿਆ। ਇਸ ਦੌਰਾਨ ਬਿਜਲੀ ਦੀਆਂ ਤਾਰਾਂ ਨਾਲ ਸੰਪਰਕ ਹੋਣ ਕਾਰਨ ਸ਼ਾਰਟ ਸਰਕਟ ਹੋ ਗਿਆ ਅਤੇ ਡੀਜ਼ਲ ਟੈਂਕੀ ਨੂੰ ਅੱਗ ਲੱਗ ਗਈ।
ਅੱਗ ਇਨੀ ਭਿਆਨਕ ਸੀ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਬਾਰੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ਤੇ ਪਹੁੰਚੀ ਮੁਹਾਲੀ ਦੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
ਜਿਕਰਯੋਗ ਹੈ ਕਿ ਇੱਥੇ ਇੱਕ ਹਾਊਸਿੰਗ ਗਰੁੱਪ ਦੇ ਪ੍ਰੋਜੈਕਟ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੈ ਉਥੇ ਇਹ ਟਰੱਕ ਮਿਕਸਚਰ ਲੈ ਕੇ ਜਾ ਰਿਹਾ ਸੀ ਜਿਸ ਨਾਲ ਇਹ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
Mohali
ਖਾਲਸਾ ਕਾਲਜ ਮੁਹਾਲੀ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

ਐਸ ਏ ਐਸ ਨਗਰ, 10 ਮਾਰਚ (ਸ.ਬ.) ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਮੁਹਾਲੀ ਵਿੱਚ ਅੱਜ ਦੂਜੇ ਸਾਲਾਨਾ ਦੀਕਸ਼ਾਂਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਇਹ ਹੁਨਰ ਵਿਕਾਸ ਸਿੱਖਿਆ ਦਾ ਯੁੱਗ ਹੈ ਅਤੇ ਅਧਿਐਨ ਤੇ ਪਾਠਕ੍ਰਮ ਨੂੰ ਵਿਆਪਾਰਕ ਲੋੜਾਂ ਅਤੇ ਮੌਜੂਦਾ ਨੌਕਰੀ ਲੋੜਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਹਰ ਖੇਤਰ ਵਿੱਚ ਇਨਕਲਾਬ ਵੱਲ ਵਧ ਰਹੀ ਹੈ, ਅਤੇ ਨਵੀਆਂ ਉਦਯੋਗਿਕ ਇਕਾਈਆਂ ਨੂੰ ਨਵੇਂ ਕਿਸਮ ਦੇ ਮਨੁੱਖੀ ਸਰੋਤ ਦੀ ਲੋੜ ਪਵੇਗੀ।
ਇਸ ਤੋਂ ਪਹਿਲਾਂ, ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਕਾਲਜ ਦੀ ਪ੍ਰਗਤੀ ਰਿਪੋਰਟ ਪੜ੍ਹੀ ਅਤੇ ਅਕਾਦਮਿਕ, ਖੇਡਾਂ ਅਤੇ ਸੰਸਕ੍ਰਿਤਕ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਤੇ ਰੋਸ਼ਨੀ ਪਾਈ।
ਇਸ ਮੌਕੇ ਕੇ ਸੀ ਜੀ ਸੀ ਦੇ ਮੈਂਬਰ ਜੇ. ਐਸ. ਗਿੱਲ, ਗੁਰਦੀਪ ਸਿੰਘ ਤੂਰ, ਅਮਿਤੋਜ਼ ਸਿੰਘ ਧਾਲੀਵਾਲ, ਸਕੱਤਰ ਡੀ. ਐਸ. ਰਤੌਲ, ਡੀਨ ਬਲਵੀਰ ਕੌਰ, ਡਾ. ਮਨਿੰਦਰ ਪਾਲ ਸਿੰਘ ਡਾਇਰੈਕਟਰ, ਐਸ ਕੇ ਆਰ ਐਮ ਕਾਲਜ, ਆਰ. ਐਨ. ਜੋਸ਼ੀ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਰਾਏਕੋਟ ਕਾਲਜ ਅਤੇ ਹੋਰ ਸੀਨੀਅਰ ਅਧਿਆਪਕ ਹਾਜ਼ਰ ਸਨ।
Mohali
ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਡੀਕਲ ਕੈਂਪ ਦਾ ਆਯੋਜਨ

ਐਸ ਏ ਐਸ ਨਗਰ, 10 ਮਾਰਚ (ਸ.ਬ.) ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਯੂਐਨਓ ਲੈਬ ਫੇਜ਼ 10 ਵਲੋਂ ਸ਼ੂਗਰ, ਯੂਰਿਕ ਐਸਿਡ ਅਤੇ ਕੈਲਸ਼ੀਅਮ ਲਈ ਖੂਨ ਦੀ ਮੁਫ਼ਤ ਜਾਂਚ ਕੀਤੀ।
ਮੁਫ਼ਤ ਮੈਡੀਕਲ ਕੈਂਪ ਦੌਰਾਨ ਬਹਿਗਲ ਹਸਪਤਾਲ, ਪਾਰਕ ਹਸਪਤਾਲ, ਲਿਵਾਸਾ ਹਸਪਤਾਲ, ਮੈਕਸ ਹਸਪਤਾਲ ਅਤੇ ਜੇਪੀ ਆਈ ਹਸਪਤਾਲ ਦੇ ਓਨਕੋਲੋਜੀ, ਜਨਰਲ ਸਰਜਰੀ, ਜਨਰਲ ਮੈਡੀਸਨ, ਗਾਇਨੀ, ਆਰਥੋ ਅਤੇ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਮੈਕਸ ਹਸਪਤਾਲ ਵਲੋਂ ਈ ਸੀ ਜੀ ਟੈਸਟਿੰਗ ਦਾ ਪ੍ਰਬੰਧ ਕੀਤਾ ਗਿਆ।
ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਨੇ ਦੱਸਿਆ ਕਿ ਕੈਂਪ ਦੌਰਾਨ ਡਾ: ਬਹਿਗਲ, ਡਾ: ਕੰਵਲ ਜੀਤ ਚਾਹਲ, ਡਾ: ਗਗਨ ਗਰੇਵਾਲ, ਡਾ: ਅਮਨ, ਡਾ: ਅਪੂਰਵਾ ਬੰਧਨ ਅਤੇ ਡਾ: ਆਸਥਾ ਗੁੰਬਰ ਵਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਅੰਤ ਵਿੱਚ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸz ਜਰਨੈਲ ਸਿੰਘ ਨੇ ਆਏ ਡਾਕਟਰਾਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕੀਤਾ।
Mohali
ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਨਿੰਦਣਯੋਗ ਅਤੇ ਮੰਦਭਾਗਾ : ਅਮਰੀਕ ਸਿੰਘ ਮੁਹਾਲੀ

ਐਸ ਏ ਐਸ ਨਗਰ, 10 ਮਾਰਚ (ਸ.ਬ.) ਮੁਹਾਲੀ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਿਬਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਐਸ. ਜੀ. ਪੀ. ਸੀ. ਦੀ ਅੰਤ੍ਰਿੰਗ ਕਮੇਟੀ (ਜਿਸਦਾ ਕੋਈ ਮੁਖੀ ਹੀ ਨਹੀਂ ਹੈ) ਕੋਲ ਕੋਈ ਅਧਿਕਾਰ ਹੀ ਨਹੀਂ ਹੈ ਕਿ ਕਮੇਟੀ ਇਸ ਢੰਗ ਨਾਲ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦੇਵੇ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮਾਂ ਪੂਰਾ ਹੋਏ ਨੂੰ ਕਰੀਬ ਚਾਰ ਸਾਲ ਹੋ ਗਏ ਹਨ ਅਤੇ ਦੁਬਾਰਾ ਚੋਣਾਂ ਹਾਲੇ ਹੋਈਆਂ ਨਹੀਂ ਹਨ।
ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਿਤ ਨਹੀਂ ਹੈ ਅਤੇ ਜੋ ਵੀ ਜਥੇਦਾਰ ਇਸ ਤਖਤ ਤੇ ਬਿਰਾਜਮਾਨ ਹਨ, ਉਨ੍ਹਾਂ ਦਾ ਸਤਿਕਾਰ ਕਰਨਾ ਤੇ ਉਨ੍ਹਾਂ ਦੇ ਹੁਕਮ ਦੀ ਪਾਲਣਾ ਕਰਨਾ ਸਾਡਾ ਸਾਰਿਆ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੰਤ੍ਰਿੰਗ ਕਮੇਟੀ ਦੇ ਇਸ ਫੈਸਲੇ ਦੀ ਨਿੰਦਾ ਕਰਨਾ ਸੁਆਗਤਯੋਗ ਹੈ ਅਤੇ ਸz. ਮਜੀਠੀਆ ਵਲੋਂ ਚੁੱਕੀ ਗਈ ਇਸ ਆਵਾਜ਼ ਨਾਲ ਸਾਰੇ ਸਹਿਮਤ ਵੀ ਹਨ।
ਉਹਨਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਜੋ ਨਵੇਂ ਜਥੇਦਾਰ ਸਾਹਿਬਾਨ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਇਸ ਗੱਲ ਦਾ ਖਿਆਲ ਰੱਖਣਾ ਚਾਹੀਦਾ ਹੈ ਕਿ ਅੱਜ ਜੋ ਕੁੱਝ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੋਰਨਾਂ ਜਥੇਦਾਰਾਂ ਨਾਲ ਵਾਪਰ ਰਿਹਾ ਹੈ ਉਹ ਉਨ੍ਹਾਂ ਨਾਲ ਵੀ ਹੋ ਸਕਦਾ ਹੈ। ਲਿਹਾਜਾ ਨਵੇਂ ਜਥੇਦਾਰ ਸਾਹਿਬਾਨਾਂ ਨੂੰ ਕਮੇਟੀ ਦੇ ਇਸ ਫੈਸਲੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਸਮੁੱਚੇ ਪੰਥ ਨੂੰ ਸਾਹਮਣੇ ਆ ਕੇ ਅੰਤਰਿੰਗ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਦੇ ਵਿਰੁੱਧ ਡੱਟ ਕੇ ਪਹਿਰਾ ਦੇਣਾ ਚਾਹੀਦਾ ਹੈ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ