Connect with us

Mohali

ਐਮ ਜੀ ਐਫ ਦੀ ਸ਼ਿਕਾਇਤ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ, ਉਹਨਾਂ ਦੀ ਕੰਪਨੀ ਅਤੇ ਡਾਇਰੈਕਟਰਾਂ ਦੇ ਖਿਲਾਫ ਗੁਰੂਗਰਾਮ ਵਿੱਚ ਮਾਮਲਾ ਦਰਜ

Published

on

 

ਐਮ ਜੀ ਐਫ ਦੇ ਖਿਲਾਫ ਚਾਰ ਮਹੀਨੇ ਪਹਿਲਾਂ ਹੀ ਦਰਜ ਕਰਵਾ ਦਿੱਤਾ ਸੀ ਧੋਖਾਧੜੀ ਦਾ ਮਾਮਲਾ : ਕੁਲਵੰਤ ਸਿੰਘ

ਐਸ ਏ ਐਸ ਨਗਰ, 30 ਜੁਲਾਈ (ਸ.ਬ.) ਜਨਤਾ ਲੈਂਡ ਪ੍ਰੋਮਟਰਜ਼ ਪ੍ਰਾਈਵੇਟ ਲਿਮਟਿਡ ਅਤੇ ਐਮ ਆਰ ਐਮ ਜੀ ਐਫ ਵਿਚਾਲੇ ਸੈਕਟਰ 94 ਦੇ ਮੈਗਾ ਪ੍ਰੋਜੈਕਟ ਦੇ ਸੌਦੇ ਦੇ ਮਾਮਲੇ ਐਮ ਜੀ ਐਫ ਕੰਪਨੀ ਵਲੋਂ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਦੇ ਐਮ ਡੀ ਸz. ਕੁਲਵੰਤ ਸਿੰਘ (ਜੋ ਹਲਕਾ ਮੁਹਾਲੀ ਦੇ ਵਿਧਾਇਕ ਵੀ ਹਨ), ਕੰਪਨੀ ਦੇ ਡਾਇਰੈਕਟਰਾਂ ਪਰਮਜੀਤ ਸਿੰਘ ਅਤੇ ਮਨਜੀਤ ਕੌਰ ਅਤੇ ਕੰਪਨੀ ਦੇ ਖਿਲਾਫ ਗੁਰੂਗਾਮ ਵਿੱਚ ਆਈ ਪੀ ਸੀ ਦੀਆਂ ਧਾਰਾਵਾਂ 120 ਬੀ, 406, 409, 418, 420, 467, 468, 471 ਅਤੇ 506 ਤਹਿਤ ਗੁਰੂਗ੍ਰਾਮ ਦੇ ਥਾਣਾ ਡੀ ਐਲ ਐਫ -2 ਵਿੱਚ ਮਾਮਲਾ ਦਰਜ ਕਰਵਾਇਆ ਗਿਆ ਹੈ। ਇਹ ਮਾਮਲਾ ਅਦਾਲਤੀ ਹੁਕਮਾਂ ਤਹਿਤ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਉਹਨਾਂ ਵਲੋਂ ਪਹਿਲਾਂ ਹੀ ਐਮ ਜੀ ਐਫ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਜਾ ਚੁੱਕਿਆ ਹੈ ਜਿਸ ਵਿੱਚ ਐਮ ਜੀ ਐਫ ਦੇ ਪ੍ਰਮੋਟਰ ਭਗੌੜੇ ਹੋ ਗਏ ਹਨ ਅਤੇ ਹੁਣ ਐਮ ਜੀ ਐਫ ਵਲੋਂ ਉਹਨਾਂ ਤੇ ਦਬਾਓ ਪਾਉਣ ਲਈ ਗੁਰੂ ਗ੍ਰਾਮ ਵਿੱਚ ਮਾਮਲਾ ਦਰਜ ਕਰਵਾਇਆ ਗਿਆ ਹੈ।

ਐਮ ਜੀ ਐਫ ਬਿਲਡਰ ਕੰਪਨੀ ਵਲੋਂ ਦਰਜ ਕਰਵਾਏ ਮਾਮਲੇ ਵਿੱਚ ਦੋਸ਼ ਲਗਾਗਇਆ ਗਿਆ ਹੈ ਕਿ ਜਨਤਾ ਲੈਂਡ ਪ੍ਰਮੋਟਰਜ਼ ਨਾਲ ਸੈਕਟਰ 94 ਦੇ ਮੈਗਾ ਪ੍ਰਾਜੈਕਟ ਸੰਬੰਧੀ ਸੌਦਾ ਕੀਤਾ ਗਿਆ ਸੀ ਪਰੰਤੂ ਜਨਤਾ ਲੈਂਡ ਪ੍ਰਮੋਟਰ ਵਲੋਂ ਉਸ ਸਮਝੌਤੇ ਅਨੁਸਾਰ ਇਸ ਪ੍ਰਾਜੈਕਟ ਦੇ 156 ਕਰੋੜ 31 ਲੱਖ 98 ਹਜਾਰ ਰੁਪਏ ਦੀ ਰਕਮ ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਸ਼ਿਕਾਇਤਕਰਤਾ ਅਨੁਸਾਰ ਇਹ ਸੌਦਾ 180 ਕਰੋੜ 41 ਲੱਖ 98 ਹਜਾਰ ਰੁਪਏ ਦਾ ਸੀ ਪਰੰਤੂ ਕੰਪਨੀ ਦੀ ਬਕਾਇਆ ਰਕਮ ਦੀ ਅਦਾਇਗੀ ਨਹੀਂ ਕੀਤੀ ਗਈ।

ਇਸ ਸੰਬੰਧੀ ਸੰਪਰਕ ਕਰਨ ਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਕਿ ਐਮ ਜੀ ਐਫ ਕੰਪਨੀ ਵਲੋਂ ਉਹਨਾਂ ਤੇ ਦਬਾਓ ਬਣਾਉਣ ਲਈ ਗੁਰੂਗ੍ਰਾਮ ਵਿੱਚ ਮਾਮਲਾ ਦਰਜ ਕਰਵਾਇਆ ਹੈ ਜਦੋਂਕਿ ਇਹ ਮਾਮਲਾ ਗੁਰੂਗ੍ਰਾਮ ਦੇ ਕਾਨੂੰਨੀ ਅਧਿਕਾਰ ਖੇਤਰ ਵਿੱਚ ਹੀ ਨਹੀਂ ਆਉਂਦਾ। ਉਹਨਾਂ ਕਿਹਾ ਕਿ ਜਮੀਨ ਮੁਹਾਲੀ ਵਿੱਚ ਹੈ, ਸੌਦਾ ਵੀ ਮੁਹਾਲੀ ਵਿੱਚ ਹੋਇਆ ਅਤੇ ਇਸਦਾ ਐਗਰੀਮੈਂਟ ਵੀ ਇੱਥੇ ਹੀ ਹੋਇਆ ਇਸ ਲਈ ਇਸ ਸੰਬੰਧੀ ਕੋਈ ਵੀ ਮਾਮਲਾ ਵੀ ਇੱਥੇ ਹੀ ਦਰਜ ਹੋਣਾ ਬਣਦਾ ਸੀ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਐਮ ਜੀ ਐਫ ਕੰਪਨੀ ਵਲੋਂ ਸੌਦੇ ਦੀਆਂ ਸ਼ਰਤਾਂ ਦੇ ਖਿਲਾਫ ਜਾ ਕੇ ਕੰਮ ਕੀਤਾ ਜਾ ਰਿਹਾ ਸੀ ਅਤੇ ਇਸ ਸੰਬੰਧੀ ਉਹਨਾਂ ਵਲੋਂ ਚਾਰ ਮਹੀਨੇ ਪਹਿਲਾਂ (20 ਮਾਰਚ 2024 ਨੂੰ) ਐਮ ਜੀ ਐਫ ਕੰਪਨੀ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਜਾ ਚੁੱਕਿਆ ਹੈ ਅਤੇ ਇਸ ਕੰਪਨੀ ਦੇ ਪ੍ਰਮੋਟਰ ਭਗੌੜੇ ਚਲ ਰਹੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਮਾਣਯੋਗ ਹਾਈਕਰਟ ਵਿੱਚ ਹੈ ਅਤੇ ਹੁਣ ਐਮ ਜੀ ਐਫ ਵਲੋਂ ਉਹਨਾਂ ਤੇ ਦਬਾਓ ਬਣਾਉਣ ਲਈ ਗੁਰੂਗ੍ਰਾਮ ਵਿੱਚ ਇਹ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਉਹ ਇਸਦੇ ਖਿਲਾਫ ਕਾਨੂੰਨੀ ਲੜਾਈ ਲੜਣਗੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending