Chandigarh
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਕਾਬੂ

ਚੰਡੀਗੜ੍ਹ, 30 ਜੁਲਾਈ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਦੇ ਹੋਟਲ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਕਲਰਕ ਨੇ ਉਸ ਕੋਲੋਂ 33,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ਤੋਂ ਲਾਪਤਾ

ਚੰਡੀਗੜ੍ਹ, 10 ਮਾਰਚ (ਸ.ਬ.) ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਸੁਦੀਕਸ਼ਾ ਕੋਨਾਨਕੀ ਕੈਰੇਬਿਆਈ ਮੁਲਕ ਵਿਚ ਲਾਪਤਾ ਹੋ ਗਈ ਹੈ। ਕੋਨਾਨਕੀ ਛੁੱਟੀਆਂ ਮਨਾਉਣ ਲਈ ਸੈਲਾਨੀ ਸ਼ਹਿਰ ਪੁਤਾ ਕਾਨਾ ਗਈ ਸੀ। ਡੋਮੀਨਿਕ ਗਣਰਾਜ ਵੱਲੋਂ 20 ਸਾਲਾ ਯੂਨੀਵਰਸਿਟੀ ਵਿਦਿਆਰਥਣ ਦੀ ਭਾਲ ਕੀਤੀ ਜਾ ਰਹੀ ਹੈ।
ਵਿਦਿਆਰਥਣ ਨੂੰ ਆਖਰੀ ਵਾਰ 6 ਮਾਰਚ ਨੂੰ ਰਿਜ਼ੌਰਟ ਨੇੜੇ ਬੀਚ ਤੇ ਦੇਖਿਆ ਗਿਆ ਸੀ। ਸਿਵਲ ਡਿਫੈਂਸ ਅਧਿਕਾਰੀਆਂ ਮੁਤਾਬਕ ਕੋਨਾਨਕੀ ਇਸ ਰਿਜ਼ੌਰਟ ਵਿਚ ਆਪਣੇ ਕਈ ਦੋਸਤਾਂ ਨਾਲ ਰਹਿ ਰਹੀ ਸੀ। ਕੋਨਾਨਕੀ ਯੂਨੀਵਰਸਿਟੀ ਆਫ ਪਿੱਟਸਬਰਗ ਦੀ ਵਿਦਿਆਰਥਣ ਹੈ।
ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਲਾਪਤਾ ਹੋਣ ਤੋਂ ਪਹਿਲਾਂ ਬੀਚ ਤੇ ਵਾਕ ਕਰ ਰਹੀ ਸੀ। ਉਸ ਦੀ ਗੁੰਮਸ਼ੁਦਗੀ ਨੂੰ ਲੈ ਕੇ ਇਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ।
Chandigarh
ਪੰਜਾਬ ਦੇ 13 ਕਸਬਿਆਂ ਵਿੱਚ 2,000 ਕਰੋੜ ਦੀ ਸਰਕਾਰੀ ਜ਼ਮੀਨ ਹੋਵੇਗੀ ਨਿਲਾਮ

ਪੁੱਡਾ ਅਤੇ ਸੂਬੇ ਦੀਆਂ ਹੋਰ ਵਿਕਾਸ ਅਥਾਰਿਟੀਆਂ 12 ਮਾਰਚ ਤੋਂ ਸ਼ੁਰੂ ਕਰਕੇ 22 ਮਾਰਚ ਤੱਕ ਕਰਨਗੀਆਂ ਈ-ਨਿਲਾਮੀ
ਚੰਡੀਗੜ੍ਹ, 8 ਮਾਰਚ (ਸ.ਬ.) ਪੰਜਾਬ ਸਰਕਾਰ ਵਲੋਂ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀ ਜ਼ਮੀਨ ਅਤੇ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰੱਖ ਰਹੀ ਹੈ। ਇਸਦੇ ਤਹਿਤ ਮੁਹਾਲੀ, ਨਿਊ ਚੰਡੀਗੜ੍ਹ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀਆਂ ਰਿਹਾਇਸ਼ੀ, ਵਪਾਰਕ ਅਤੇ ਸੰਸਥਾਗਤ ਥਾਵਾਂ ਨਿਲਾਮੀ ਲਈ ਉਪਲਬਧ ਹੋਣਗੀਆਂ। ਇਸ ਸੰਬੰਧੀ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਰਾਜ ਦੇ ਹੋਰ ਵਿਕਾਸ ਅਥਾਰਿਟੀਆਂ 12 ਮਾਰਚ ਨੂੰ ਈ-ਨਿਲਾਮੀ ਸ਼ੁਰੂ ਕਰਨਗੀਆਂ ਅਤੇ ਇਹ ਨਿਲਾਮੀ 22 ਮਾਰਚ ਨੂੰ ਖ਼ਤਮ ਹੋਵੇਗੀ।
ਇਸ ਨਿਲਾਮੀ ਦੇ ਤਹਿਤ ਗਰੁੱਪ ਹਾਊਸਿੰਗ, ਸਕੂਲ, ਵਪਾਰਕ ਪਲਾਟ ਅਤੇ ਹੋਰ ਜਾਇਦਾਦਾਂ, ਜਿਵੇਂ ਕਿ ਐਸ ਸੀ ਓ/ਐਸ ਸੀ ਐਫ ਅਤੇ ਬੂਥ ਆਦਿ ਨਿਲਾਮੀ ਲਈ ਉਪਲਬਧ ਹੋਣਗੇ। ਗਮਾਡਾ ਅਧਿਕਾਰੀਆਂ ਅਨੁਸਾਰ ਸਫਲ ਬੋਲੀਕਾਰ ਵੱਲੋਂ ਮੌਕੇ ਤੇ ਅੰਤਿਮ ਬੋਲੀ ਕੀਮਤ ਦਾ ਸਿਰਫ਼ 10 ਫ਼ੀਸਦੀ ਅਦਾ ਕਰ ਦਿੱਤੇ ਜਾਣ ਤੇ ਸਾਈਟਾਂ ਅਲਾਟ ਕਰ ਦਿੱਤੀਆਂ ਜਾਣਗੀਆਂ। ਬੋਲੀ ਦੀ ਰਕਮ ਦਾ 25 ਫ਼ੀਸਦੀ ਜਮ੍ਹਾਂ ਕਰਵਾਉਣ ਤੋਂ ਬਾਅਦ ਸਾਈਟਾਂ ਦਾ ਕਬਜ਼ਾ ਅਲਾਟੀਆਂ ਨੂੰ ਦੇ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁੱਡਾ ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਸਤੰਬਰ ਅਤੇ ਅਕਤੂਬਰ 2024 ਵਿੱਚ, ਦੋ ਵਾਰ 2,000 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸੀ।
Chandigarh
ਪੰਜਾਬ ਵਿੱਚ ਫਿਰ ਬਦਲੇਗਾ ਮੌਸਮ, 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ, 8 ਮਾਰਚ (ਸ.ਬ.) ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੌਰਾਨ 9 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 3 ਦਿਨਾਂ ਵਿੱਚ ਤਾਪਮਾਨ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਧੁੱਪ ਨਿਕਲ ਰਹੀ ਹੈ। ਆਉਣ ਵਾਲੇ 4 ਦਿਨਾਂ ਵਿੱਚ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 31.1 ਡਿਗਰੀ ਸੈਲਸੀਅਸ ਅਤੇ ਅਬੋਹਰ ਵਿੱਚ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 9 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦੇ ਅਸਰ ਨਾਲ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ ਅਤੇ ਬਾਰਿਸ਼ ਦੀ ਵੀ ਸੰਭਾਵਨਾ ਹੈ। ਇਨ੍ਹਾਂ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਦੇਖਣ ਨੂੰ ਮਿਲੇਗਾ ਅਤੇ ਅਨੁਮਾਨ ਹੈ ਕਿ 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਨ੍ਹਾਂ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ