Mohali
ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ
ਐਸ ਏ ਐਸ ਨਗਰ, 30 ਜੁਲਾਈ (ਸ.ਬ.) ਜਿਲ੍ਹਾ ਪ੍ਰਸ਼ਾਸ਼ਨ ਵਲੋਂ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫ਼ੇਜ਼-6, ਮੁਹਾਲੀ ਦੇ ਮੈਦਾਨ ਵਿੱਚ ਮਨਾਇਆ ਜਾਵੇਗਾ। ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਵਲੋਂ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਸਮਾਗਮ ਦੀਆਂ ਤਿਆਰੀਆਂ ਦੀਆਂ ਜ਼ਿੰਮੇਂਵਾਰੀਆਂ ਸੌਂਪੀਆਂ ਗਈਆਂ।
ਸ੍ਰੀ ਤਿੜਕੇ ਨੇ ਦੱਸਿਆ ਕਿ ਕੌਮੀ ਮਹੱਤਵ ਦਾ ਦਿਹਾੜਾ ਹੋਣ ਕਾਰਨ ਹਰ ਇੱਕ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਪੁਲੀਸ ਨੂੰ ਬੈਂਡ, ਮਾਰਚ ਪਾਸਟ, ਸੁਰੱਖਿਆ ਪ੍ਰਬੰਧਾਂ ਅਤੇ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ।
ਪ੍ਰਸ਼ਾਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੂੰ ਇਸ ਦਿਹਾੜੇ ਮੌਕੇ ਕੱਢੀਆਂ ਜਾਣ ਵਾਲੀਆਂ ਵਿਕਾਸ ਝਾਕੀਆਂ ਦੀਆਂ ਤਿਆਰੀ ਕਰਵਾਉਣ ਲਈ ਕਿਹਾ ਗਿਆ ਹੈ ਜਦਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਸੁਤੰਤਰਤਾ ਦਿਹਾੜੇ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਲਈ ਕਿਹਾ ਗਿਆ ਹੈ। ਮੁਹਾਲੀ ਦੇ ਐਸ ਡੀ ਐਮ ਦੀਪਾਂਕਰ ਗਰਗ ਨੂੰ ਇਸ ਮੌਕੇ ਬੈਠਣ ਦੀ ਤਰਤੀਬ ਤਿਆਰ ਕਰਨ ਅਤੇ ਸਮਾਗਮ ਵਾਲੀ ਥਾਂ ਨੂੰ ਜਾਂਦੀ ਸੜਕ ਦੀ ਸਾਫ਼-ਸਫ਼ਾਈ ਅਤੇ ਲੋੜੀਂਦੀ ਮੁਰੰਮਤ ਨਗਰ ਨਿਗਮ ਪਾਸੋਂ ਸਮੇਂ ਸਿਰ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਹਾਇਕ ਕਮਿਸ਼ਨਰ (ਜ) ਹਰਮਿੰਦਰ ਸਿੰਘ ਹੁੰਦਲ ਨੂੰ ਸਮਾਗਮ ਵਿਖੇ ਲਹਿਰਾਏ ਜਾਣ ਵਾਲੇ ਕੌਮੀ ਝੰਡੇ ਦਾ ਪ੍ਰਬੰਧ ਕਰਨ, ਸਮਾਗਮ ਨਾਲ ਸਬੰਧਤ ਸੱਦਾ-ਪੱਤਰ ਤਿਆਰ ਕਰਨ ਅਤੇ ਸਨਮਾਨਿਤ ਸਖਸ਼ੀਅਤਾਂ ਲਈ ਪ੍ਰਮਾਣ ਪੱਤਰ ਤਿਆਰ ਕਰਵਾਉਣ ਦਾ ਕਾਰਜ ਸੌਂਪਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸਿਖਿਆ ਅਫ਼ਸਰ (ਸ) ਡਾ. ਗਿੰਨੀ ਦੁੱਗਲ ਨੂੰ ਸਮਾਗਮ ਦੌਰਾਨ ਰਾਸ਼ਟਰੀ ਗਾਇਨ ਲਈ ਵਿਦਿਆਰਥੀਆਂ ਦੀਆਂ ਟੀਮਾਂ ਤਿਆਰ ਕਰਵਾਉਣ, ਸਭਿਆਚਾਰਕ ਪ੍ਰੋਗਰਾਮ ਲਈ ਸਕੂਲਾਂ ਦੀ ਚੋਣ ਕਰਕੇ ਤਿਆਰੀ ਕਰਵਾਉਣ ਅਤੇ ਗਰਾਊਂਡ ਵਿੱਚ 13 ਅਗਸਤ ਨੂੰ ਹੋਣ ਵਾਲੀ ਫੁੱਲ ਡਰੈਸ ਰੀਹਰਸਲ ਅਤੇ ਉਸ ਤੋਂ ਪਹਿਲਾਂ ਤਿਆਰੀ ਅਤੇ ਤਾਲਮੇਲ ਲਈ ਹੋਣ ਵਾਲੀਆਂ ਰੀਹਰਸਲਾਂ ਦੀ ਤਿਆਰੀ ਦਾ ਜ਼ਿੰਮਾਂ ਸੌਂਪਿਆ ਗਿਆ ਹੈ। ਸਿਵਲ ਸਰਜਨ ਦਫ਼ਤਰ ਨੂੰ ਗਰਾਊਂਡ ਵਿਖੇ ਹੋਣ ਵਾਲੀਆਂ ਰੀਹਰਸਲਾਂ ਅਤੇ ਸਮਾਗਮ ਵਾਲੇ ਦਿਨ ਮੈਡੀਕਲ ਟੀਮਾਂ ਤਾਇਨਾਤ ਕਰਨ ਅਤੇ ਬੱਚਿਆਂ ਅਤੇ ਮਹਿਮਾਨਾਂ ਨੂੰ ਦਿੱਤੇ ਜਾਣ ਵਾਲੇ ਖਾਣ-ਪੀਣ ਦੇ ਸਮਾਨ ਦੀ ਗੁਣਵੱਤਾ ਦੀ ਅਗਾਊਂ ਜਾਂਚ ਕਰਨ ਲਈ ਆਖਿਆ ਗਿਆ ਹੈ। ਕਾਲਜ ਪ੍ਰਿੰਸੀਪਲ ਨੂੰ ਸਮਾਗਮ ਤੋਂ ਪਹਿਲਾਂ ਮੁੱਖ ਮਹਿਮਾਨ ਅਤੇ ਅਧਿਕਾਰੀਆਂ ਦੇ ਆਗਮਨ ਦੌਰਾਨ ਬੈਠਣ ਦੀ ਵਿਵਸਥਾ ਕਰਨ ਅਤੇ ਬਾਰਸ਼ੀ ਮੌਸਮ ਦੀ ਸੂਰਤ ਵਿੱਚ ਕਾਲਜ ਦੇ ਹਾਲ ਵਿੱਚ ਸਮਾਗਮ ਦੇ ਬਦਲਵੇਂ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਝਾਕੀਆਂ ਦੀ ਸੂਚੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਸਮੇਂ ਸਿਰ ਸੌਂਪਣ ਲਈ ਆਖਿਆ। ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ/ ਕਰਮਚਾਰੀਆਂ ਨੂੰ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਆ ਜਾਣਾ ਹੈ, ਉਨ੍ਹਾਂ ਦੀ ਸਿਫ਼ਾਰਸ਼ ਅਗਲੀ ਮੀਟਿੰਗ ਤੋਂ ਪਹਿਲਾਂ ਭੇਜਣ ਲਈ ਕਿਹਾ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਨਗਰ ਨਿਗਮ ਰੰਜੀਵ ਕੁਮਾਰ, ਕਾਰਜਕਾਰੀ ਇੰਜੀਨੀਅਰ ਨਗਰ ਨਿਗਮ ਕਲਮਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਰਮਨਦੀਪ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
