Chandigarh
ਅਨੁਸ਼ਾਸਨੀ ਕਮੇਟੀ ਵਲੋਂ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਗੈਰ ਸੰਵਿਧਾਨਕ : ਸੁਖਦੇਵ ਸਿੰਘ ਢੀਂਡਸਾ

ਛੇਤੀ ਹੀ ਪਾਰਟੀ ਇਜਲਾਸ ਬੁਲਾ ਕੇ ਚੁਣਿਆ ਜਾਵੇਗਾ ਨਵਾਂ ਪ੍ਰਧਾਨ
ਚੰਡੀਗੜ੍ਹ, 31 ਜੁਲਾਈ (ਸ.ਬ.) ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵਲੋਂ ਬਾਗੀ ਧੜੇ ਦੇ 8 ਆਗੂਆਂ ਨੇ ਪਾਰਟੀ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ।
ਪਾਰਟੀ ਵਿੱਚੋਂ ਕੱਢੇ ਗਏ ਆਗੂਆਂ ਦੇ ਨਾਲ ਇੱਕ ਪੱਤਰਕਾਰ ਸੰਮੇਲਨ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਦਾ ਫੈਸਲਾ ਗੈਸੰਵਿਧਾਨਕ ਹੈ, ਲਿਹਾਜ਼ਾ ਉਹ ਪਾਰਟੀ ਦੇ ਸਰਪ੍ਰਸਤ ਹੋਣ ਦੇ ਨਾਤੇ ਇਹ ਫ਼ੈਸਲਾ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹੁਣ ਪ੍ਰਧਾਨਗੀ ਦੇ ਲਾਇਕ ਨਹੀਂ ਰਿਹਾ। ਢੀਂਡਸਾ ਨੇ ਕਿਹਾ ਕਿ ਬਹੁਤ ਜਲਦੀ ਉਹ ਪਾਰਟੀ ਇਜਲਾਸ ਬੁਲਵਾਉਣਗੇ ਜਿਸ ਵਿਚ ਨਵਾਂ ਪ੍ਰਧਾਨ ਚੁਣਿਆ ਜਾਵੇਗਾ।
ਢੀਂਡਸਾ ਨੇ ਕਿਹਾ ਕਿ ਅਸੀਂ ਆਪਣੀ ਮਿਹਨਤ ਅਤੇ ਕੁਰਬਾਨੀਆਂ ਨਾਲ ਅਕਾਲੀ ਦਲ ਬਣਾਇਆ ਹੈ, ਜਿਸ ਲਈ ਉਨ੍ਹਾਂ ਨੇ ਜੇਲ੍ਹਾਂ ਵੀ ਕੱਟੀਆਂ, ਸੁਖਬੀਰ ਦੱਸੇ ਜੇ ਉਸ ਨੇ ਇਕ ਦਿਨ ਵੀ ਜੇਲ੍ਹ ਕੱਟੀ ਹੋਵੇ, ਅੱਜ ਉਹ ਪ੍ਰਧਾਨ ਬਣ ਕੇ ਬੈਠਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ 2017 ਵਿਚ ਵੀ ਕੋਰ ਕਮੇਟੀ ਦੀ ਮੀਟਿੰਗ ਵਿਚ ਕਿਹਾ ਸੀ ਕਿ ਸੁਖਬੀਰ ਬਾਦਲ ਨੂੰ ਹੁਣ ਪ੍ਰਧਾਨਗੀ ਵਿੱਚੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਉਸ ਸਮੇਂ ਵੀ ਸੁਖਬੀਰ ਨਹੀਂ ਮੰਨਿਆ ਅਤੇ ਮੀਟਿੰਗ ਵਿਚੋਂ ਉਠ ਕੇ ਚਲਾ ਗਿਆ। ਉਹਨਾਂ ਕਿਹਾ ਕਿ ਪਾਰਟੀ ਜਦੋਂ ਜਿੱਤੀ ਸੀ ਤਾਂ ਉਸ ਸਮੇਂ ਕਰੇਡਿਟ ਵੀ ਸੁਖਬੀਰ ਨੂੰ ਮਿਲਿਆ ਸੀ ਹੁਣ ਜਦੋਂ ਹਾਰ ਹੋਈ ਹੈ ਤਾਂ ਇਸ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ।
ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਡਾ ਫੈਸਲਾ ਸੀ ਕਿ ਅਕਾਲੀ ਦਲ ਨੂੰ ਲੀਹਾਂ ਤੇ ਲਿਆਂਦਾ ਜਾਵੇ, ਪੁਰਾਣੀਆਂ ਰਿਵਾਇਤਾਂ ਕਾਇਮ ਕੀਤੀਆਂ ਜਾਣ, ਇਸ ਵਿਚ ਕਿਹੜੀ ਅਨੁਸ਼ਾਸਨਹੀਣਤਾ ਹੈ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਖਿਮਾ ਯਾਚਨਾ ਦੀ ਅਪੀਲ ਕਰਨੀ ਅਨੁਸ਼ਾਸਨਹੀਣਤਾ ਹੈ। ਉਹਨਾਂ ਕਿਹਾ ਕਿ ਨਾ ਸਾਨੂੰ ਨੋਟਿਸ ਭੇਜਿਆ ਗਿਆ ਅਤੇ ਨਾ ਸਾਡੇ ਕੋਲੋਂ ਕੋਈ ਜਵਾਬ ਮੰਗਿਆ ਗਿਆ।
ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਬਾਵਜੂਦ ਸੁਖਬੀਰ ਨੇ ਬੇਅਦਬੀ ਕਰਨ ਵਾਲਿਆਂ ਨਾਲ ਰਾਬਤਾ ਕੀਤਾ, ਪੰਥ ਵਿੱਚੋਂ ਛੇਕੇ ਵਿਅਕਤੀ ਨੂੰ ਖਿਮਾ ਦਿਵਾਉਣ ਲਈ ਯਤਨ ਕੀਤੇ। ਇਹ ਸਭ ਤੋਂ ਵੱਡੀ ਅਨੁਸ਼ਾਸਨਹੀਣਤਾ ਹੈ। ਅੱਜ ਅਕਾਲੀ ਦਲ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕੋਈ ਨਵਾਂ ਅਕਾਲੀ ਦਲ ਨਹੀਂ ਬਣਾਉਣਗੇ ਅਤੇ ਇਸੇ ਅਕਾਲੀ ਦਲ ਨੂੰ ਲੀਹਾਂ ਤੇ ਲੈ ਕੇ ਆਉਣਗੇ।
Chandigarh
ਪੰਜਾਬ ਪੁਲੀਸ ਵੱਲੋਂ ਐਫ ਬੀ ਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਨਸ਼ਿਆਂ ਦਾ ਵੱਡਾ ਤਸਕਰ ਸ਼ੌਨ ਭਿੰਡਰ ਲੁਧਿਆਣਾ ਤੋਂ ਗ੍ਰਿਫ਼ਤਾਰ

ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕਰਦਾ ਸੀ ਕੋਕੇਨ ਦੀ ਤਸਕਰੀ : ਡੀ ਜੀ ਪੀ ਗੌਰਵ ਯਾਦਵ
ਚੰਡੀਗੜ੍ਹ,10 ਮਾਰਚ (ਸ.ਬ.) ਤਰਨਤਾਰਨ ਪੁਲੀਸ ਨੇ ਐਫ ਬੀ ਆਈ ਨੂੰ ਲੋੜੀਂਦੇ ਭਾਰਤੀ ਮੂਲ ਦੇ ਨਸ਼ਾ ਸਮਗਲਰ ਸ਼ਹਿਨਾਜ਼ ਸਿੰਘ ਉਰਫ ਸ਼ੌਨ ਭਿੰਡਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸ਼ੌਨ ਭਿੰਡਰ ਬਟਾਲਾ ਦੇ ਪਿੰਡ ਮੰਡਿਆਲਾ ਦਾ ਰਹਿਣ ਵਾਲਾ ਹੈ ਅਤੇ ਉਹ ਕੈਨੇਡਾ ਦੇ ਬਰੈਂਪਟਨ ਵਿੱਚ ਰਹਿ ਰਿਹਾ ਸੀ।
ਉਹਨਾਂ ਦੱਸਿਆ ਕਿ ਮੁਲਜਮ 26 ਫਰਵਰੀ, 2025 ਨੂੰ ਅਮਰੀਕਾ ਦੀ ਸਭ ਤੋਂ ਵੱਡੀ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਵਿੱਚ ਐਫ ਬੀ ਆਈ ਨੂੰ ਲੋੜੀਂਦਾ ਹੈ, ਜਿਸ ਵਿੱਚ ਐਫ ਬੀ ਆਈ ਨੇ ਅਮਰੀਕਾ ਵਿੱਚ ਉਸਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ, ਚਾਰ ਆਧੁਨਿਕ ਹਥਿਆਰ ਅਤੇ ਵਾਹਨ ਜ਼ਬਤ ਕੀਤੇ ਸਨ। ਇਸ ਮਾਮਲੇ ਵਿੱਚ ਐਫ ਬੀ ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਛੇ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਉਰਫ਼ ਬੱਲ, ਅੰਮ੍ਰਿਤਪਾਲ ਸਿੰਘ ਉਰਫ਼ ਚੀਮਾ, ਤਕਦੀਰ ਸਿੰਘ ਉਰਫ਼ ਰੋਮੀ, ਸਰਬਜੀਤ ਸਿੰਘ ਸਾਬੀ, ਫਰਨਾਂਡੋ ਵਾਲਾਡੇਰੇਸ ਉਰਫ਼ ਫ੍ਰੈਂਕੋ ਅਤੇ ਗੁਰਲਾਲ ਸਿੰਘ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਸ਼ੌਨ ਭਿੰਡਰ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਸਿੰਡੀਕੇਟ ਦਾ ਮੁੱਖ ਸਰਗਨਾ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ। ਉਹਨਾਂ ਦੱਸਿਆ ਕਿ ਐਫ ਬੀ ਆਈ ਵੱਲੋਂ ਕੀਤੀ ਗਈ ਕਾਰਵਾਈ ਉਪਰੰਤ, ਸ਼ੌਨ ਭਿੰਡਰ ਐਫ ਬੀ ਆਈ ਦੇ ਜਾਸੂਸਾਂ ਨੂੰ ਚਕਮਾ ਦੇ ਕੇ ਭਾਰਤ ਵਾਪਸ ਆ ਗਿਆ। ਉਹਨਾਂ ਦੱਸਿਆ ਕਿ ਪੰਜਾਬ ਪੁਲੀਸ ਨੇ ਉਸਨੂੰ ਸਫਲਤਾਪੂਰਵਕ ਟਰੈਕ ਕਰਕੇ ਲੁਧਿਆਣਾ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ।
ਡੀ ਜੀ ਪੀ ਨੇ ਦੱਸਿਆ ਕਿ ਇਹ ਵਿਅਕਤੀ ਦਸੰਬਰ 2024 ਵਿੱਚ ਅਸਲਾ ਐਕਟ ਤਹਿਤ ਦਰਜ ਕੀਤੇ ਮਾਮਲੇ ਵਿੱਚ ਵੀ ਲੋੜੀਂਦਾ ਸੀ, ਜਿਸ ਵਿੱਚ ਤਰਨਤਾਰਨ ਪੁਲੀਸ ਨੇ ਬਦਨਾਮ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਸੀ।
ਡੀ ਆਈ ਜੀ ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਸ਼ੌਨ ਭਿੰਡਰ ਨੇ ਟਰੱਕਾਂ ਅਤੇ ਟ੍ਰੇਲਰਾਂ ਰਾਹੀਂ ਅੰਤਰਰਾਸ਼ਟਰੀ ਸਰਹੱਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪਹੁੰਚਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਸ਼ੌਨ ਭਿੰਡਰ 2014 ਤੋਂ ਕੈਨੇਡਾ ਵਿੱਚ ਟਰਾਂਸਪੋਰਟ ਕਾਰੋਬਾਰ ਕਰ ਰਿਹਾ ਹੈ ਅਤੇ ਉਸ ਦੀ ਆੜ ਵਿੱਚ ਇਹਨਾਂ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਸ਼ੌਨ ਭਿੰਡਰ ਆਪਣੇ ਸਾਥੀਆਂ ਨਾਲ ਮਿਲ ਕੇ ਹਰ ਹਫ਼ਤੇ ਕੋਲੰਬੀਆ ਤੋਂ ਮੈਕਸੀਕੋ ਰਾਹੀਂ ਅਮਰੀਕਾ ਅਤੇ ਕੈਨੇਡਾ ਵਿੱਚ ਲਗਭਗ 600 ਕਿਲੋਗ੍ਰਾਮ ਕੋਕੀਨ ਸਪਲਾਈ ਕਰ ਰਿਹਾ ਸੀ।
Chandigarh
ਪੰਜਾਬ ਸਰਕਾਰ ਨੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ : ਡਾ ਬਲਜੀਤ ਕੌਰ

ਚੰਡੀਗੜ੍ਹ, 10 ਮਾਰਚ (ਸ.ਬ.) ਪੰਜਾਬ ਸਰਕਾਰ ਵਲੋਂ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ ਤੇ ਖ਼ਰਚ ਕੀਤੀ ਜਾ ਚੁੱਕੀ ਹੈ।
ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਮਿਲ ਸਕੇ।
Chandigarh
ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ਤੋਂ ਲਾਪਤਾ

ਚੰਡੀਗੜ੍ਹ, 10 ਮਾਰਚ (ਸ.ਬ.) ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਸੁਦੀਕਸ਼ਾ ਕੋਨਾਨਕੀ ਕੈਰੇਬਿਆਈ ਮੁਲਕ ਵਿਚ ਲਾਪਤਾ ਹੋ ਗਈ ਹੈ। ਕੋਨਾਨਕੀ ਛੁੱਟੀਆਂ ਮਨਾਉਣ ਲਈ ਸੈਲਾਨੀ ਸ਼ਹਿਰ ਪੁਤਾ ਕਾਨਾ ਗਈ ਸੀ। ਡੋਮੀਨਿਕ ਗਣਰਾਜ ਵੱਲੋਂ 20 ਸਾਲਾ ਯੂਨੀਵਰਸਿਟੀ ਵਿਦਿਆਰਥਣ ਦੀ ਭਾਲ ਕੀਤੀ ਜਾ ਰਹੀ ਹੈ।
ਵਿਦਿਆਰਥਣ ਨੂੰ ਆਖਰੀ ਵਾਰ 6 ਮਾਰਚ ਨੂੰ ਰਿਜ਼ੌਰਟ ਨੇੜੇ ਬੀਚ ਤੇ ਦੇਖਿਆ ਗਿਆ ਸੀ। ਸਿਵਲ ਡਿਫੈਂਸ ਅਧਿਕਾਰੀਆਂ ਮੁਤਾਬਕ ਕੋਨਾਨਕੀ ਇਸ ਰਿਜ਼ੌਰਟ ਵਿਚ ਆਪਣੇ ਕਈ ਦੋਸਤਾਂ ਨਾਲ ਰਹਿ ਰਹੀ ਸੀ। ਕੋਨਾਨਕੀ ਯੂਨੀਵਰਸਿਟੀ ਆਫ ਪਿੱਟਸਬਰਗ ਦੀ ਵਿਦਿਆਰਥਣ ਹੈ।
ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਲਾਪਤਾ ਹੋਣ ਤੋਂ ਪਹਿਲਾਂ ਬੀਚ ਤੇ ਵਾਕ ਕਰ ਰਹੀ ਸੀ। ਉਸ ਦੀ ਗੁੰਮਸ਼ੁਦਗੀ ਨੂੰ ਲੈ ਕੇ ਇਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ