Connect with us

Mohali

ਖਰੜ ਦੀ ਨਿੱਝਰ ਰੋਡ ਤੇ ਖੜ੍ਹਦੇ ਸੀਵਰੇਜ ਦੇ ਗੰਦੇ ਬਦਬੂਦਾਰ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਇਸ ਖੇਤਰ ਦੇ ਵਸਨੀਕ

Published

on

 

 

ਸੜਕ ਤੇ ਛੱਡਿਆ ਜਾਂਦਾ ਹੈ ਨਿੱਜੀ ਬਿਲਡਰ ਵਲੋਂ ਬਣਾਏ ਫਲੈਟਾਂ ਦੇ ਸੀਵਰੇਜ ਦਾ ਗੰਦਾ ਪਾਣੀ

ਖਰੜ, 31 ਜੁਲਾਈ (ਸ.ਬ.) ਖਰੜ ਨਗਰ ਕੌਂਸਲ ਵਲੋਂ ਭਾਵੇਂ ਸ਼ਹਿਰ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾਉਣ ਦੀ ਗੱਲ ਕੀਤੀ ਜਾਂਦੀ ਹੈ ਪਰੰਤੂ ਅਸਲੀਅਤ ਇਹ ਹੈ ਕਿ ਪ੍ਰਸ਼ਾਸ਼ਨ ਦੀ ਅਣਦੇਖੀ ਕਾਰਨ ਲੋਕ ਨਰਕਮਈ ਹਾਲਾਤ ਵਿੱਚ ਜੀਣ ਲਈ ਮਜਬੂਰ ਹਨ। ਇਸਦਾ ਕਾਰਨ ਇਹ ਹੈ ਕਿ ਪਿਛਲੇ ਸਾਲਾਂ ਦੌਰਾਨ ਖਰੜ ਵਿੱਚ ਪ੍ਰਾਈਵੇਟ ਬਿਲਡਰਾਂ ਵਲੋਂ ਧੜਾਧੜ ਮਕਾਨ ਅਤੇ ਫਲੈਟ ਉਸਾਰੇ ਗਏ ਹਨ ਅਤੇ ਨਗਰ ਕੌਂਸਲ ਵਲੋਂ ਇਹਨਾਂ ਫਲੈਟਾਂ ਅਤੇ ਮਕਾਨਾਂ ਦੇ ਨਕਸ਼ੇ ਪਾਸ ਕਰਕੇ ਆਪਣਾ ਖਜਾਨਾ ਵੀ ਭਰਿਆ ਗਿਆ ਹੈ ਪਰੰਤੂ ਇਹਨਾਂ ਫਲੈਟਾਂ ਅਤੇ ਮਕਾਨਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਘਰਾਂ ਵਿੱਚ ਨਿਕਲਣ ਵਾਲੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਬੁਨਿਆਦੀ ਢਾਂਚਾ ਬਣਾਉਣ ਵੱਲ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਖਰੜ ਦੇ ਜਿਆਦਾਤਰ ਖੇਤਰਾਂ ਵਿੱਚ ਲੋਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ।

ਖਰੜ ਦੀ ਨਿੱਝਰ ਸੜਕ ਜਿਹੜੀ ਚੰਡੀਗੜ੍ਹ ਖਰੜ ਸੜਕ ਤੋਂ ਪਿੰਡ ਬਲਿਆਲੀ ਤਕ ਜਾਂਦੀ ਹੈ ਦੇ ਉੱਪਰ ਵੀ ਬਿਲਡਰਾਂ ਵਲੋਂ ਅਜਿਹੇ ਕਈ ਛੋਟੇ ਵੱਡੇ ਪ੍ਰੋਜੈਕਟ ਬਣਾਏ ਗਏ ਹਨ ਜਿਹਨਾਂ ਵਿੱਚ ਲੋਕਾਂ ਨੂੰ ਪਲਾਟ ਅਤੇ ਫਲੈਟ ਆਦਿ ਵੇਚੇ ਗਏ ਅਤੇ ਇਸ ਥਾਂ ਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਕੁੱਝ ਜਿਆਦਾ ਹੀ ਹੈ। ਇਸ ਵੇਲੇ ਹਾਲਾਤ ਇਹ ਹਨ ਕਿ ਇਸ ਸੜਕ ਤੇ ਐਸ ਬੀ ਪੀ ਹੋਮ ਦੇ ਪ੍ਰੋਜੈਕਟ ਤੋਂ ਲੈ ਕੇ ਛੱਜੂ ਮਾਜਰਾ ਦੇ ਗੁਰੂਦੁਆਰਾ ਸਾਹਿਬ ਤਕ ਦੀ ਥਾਂ ਗੰਦੇ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਦਾ ਸ਼ਿਕਾਰ ਹੈ ਅਤੇ ਇਸ ਸੜਕ ਤੇ ਹਰ ਵੇਲੇ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ। ਇਹ ਸੜਕ ਬਹੁਤ ਜਿਆਦਾ ਚਲਦੀ ਹੈ ਕਿਉਂਕਿ ਇਸ ਖੇਤਰ ਦੀਆਂ ਵੱਖ ਵੱਖ ਕਾਲੋਨੀਆਂ ਦੇ ਵਸਨੀਕ ਮੁਹਾਲੀ ਚੰਡੀਗੜ੍ਹ ਜਾਣ ਲਈ ਇਸ ਸੜਕ ਤੋਂ ਹੋ ਕੇ ਏਅਰਪੋਰਟ ਸੜਕ ਤੇ ਆਉਂਦੇ ਜਾਂਦੇ ਹਨ ਪਰੰਤੂ ਸੜਕ ਤੇ ਖੜ੍ਹੇ ਗੰਦੇ ਬਦਬੂਦਾਰ ਪਾਣੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਸਹਿਣੀ ਪੈਂਦੀ ਹੈ।

ਇਸ ਸੜਕ ਤੋਂ ਹੋ ਕੇ ਰੋਜਾਨਾ ਚੰਡੀਗੜ੍ਹ ਆਉਂਦੇ ਜਾਂਦੇ ਲੋਕਾਂ ਦਾ ਕਹਿਣਾ ਹੈ ਕਿ ਖਰੜ ਦੀ ਵਿਧਾਇਕਾ ਨੂੰ ਭਾਵੇਂ ਪੰਜਾਬ ਵਿੱਚ ਕੈਬਿਨਟ ਮੰਤਰੀ ਦੀ ਕੁਰਸੀ ਵੀ ਮਿਲੀ ਹੋਈ ਹੈ ਪਰੰਤੂ ਲੱਗਦਾ ਹੈ ਕਿ ਖਰੜ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦਾ ਸਮਾਂ ਉਸ ਕੋਲ ਨਹੀਂ ਹੈ।

ਇਸ ਸੜਕ ਤੇ ਪੈਂਦੀ ਸ਼ਿਵਾਲਿਕ ਸਿਟੀ ਦੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਸ ਸੜਕ ਤੇ ਇੱਥੇ ਬਣੇ ਐਸ ਬੀ ਹੋਮ ਦੇ 10 ਮੰਜਿਲਾ ਫਲੈਟਾਂ ਦੇ ਸੀਵਰੇਜ ਦਾ ਗੰਦਾ ਪਾਣੀ ਛੱਡਿਆ ਜਾਂਦਾ ਹੈ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵਾਰ ਵਾਰ ਸ਼ਿਕਾਇਤਾਂ ਕੀਤੇ ਜਾਣ ਦੇ ਬਾਵਜੂਦ ਇੱਥੇ ਕੋਈ ਕਾਰਵਾਈ ਨਹੀਂ ਹੁੰਦੀ। ਉਹਨਾਂ ਕਿਹਾ ਕਿ ਇਸ ਖੇਤਰ ਦੀ ਮਿਉਂਸਪਲ ਕੌਂਸਲ ਭਾਵੇਂ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੈ ਪਰੰਤੂ ਉਸਦਾ ਵੀ ਇਸ ਪੱਖੋਂ ਜੋਰ ਨਹੀਂ ਚਲਦਾ। ਉਹਨਾਂ ਕਿਹਾ ਕਿ ਇਸ ਸੜਕ ਤੇ ਖੜ੍ਹਦਾ ਇਹ ਪਾਣੀ ਬਾਅਦ ਵਿੱਚ ਮਾਰਕੀਟ ਦੀ ਪਾਰਿਕੰਗ ਵਿੱਚ ਖੜ੍ਹਾ ਹੋ ਜਾਂਦਾ ਹੈ ਜਿਸ ਕਾਰਨ ਲੋਕਾਂ ਦਾ ਲਾਂਘਾ ਤਕ ਰੁਕ ਜਾਂਦਾ ਹੈ ਅਤੇ ਉਹਨਾਂ ਦੀ ਦੁਕਾਨਦਾਰੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ।

ਇਸ ਸੰਬੰਧੀ ਇਲਾਕਾ ਕੌਂਸਲਰ ਜਸਬੀਰ ਕੌਰ ਨੇ ਕਿਹਾ ਕਿ ਇਸ ਥਾਂ ਤੇ ਐਸ ਬੀ ਪੀ ਹੋਮ ਦੇ ਪ੍ਰਬੰਧਕਾਂ ਵਲੋਂ ਛੱਡੇ ਜਾਂਦੇ ਗੰਦੇ ਪਾਣੀ ਕਾਰਨ ਇਹ ਸਮੱਸਿਆ ਆਉਂਦੀ ਸੀ ਜਿਸਤੇ ਉਹਨਾਂ ਵਲੋਂ ਇਸ ਸੰਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਹਨਾਂ ਦੀਆਂ ਮੋਟਰਾਂ ਜਬਤ ਕਰਨ ਲਈ ਵੀ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਕੌਂਸਲ ਵਲੋਂ ਬਿਲਡਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਜਿਸਤੋਂ ਬਾਅਦ ਬਿਲਡਰ ਵਲੋਂ ਆਪਣੇ ਗੰਦੇ ਪਾਣੀ ਦੀ ਨਿਕਾਸੀ ਲਈ ਨਵੀਆਂ ਪਾਈਪਾਂ ਪਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਵੇਲੇ ਜਿਹੜਾ ਪਾਣੀ ਖੜ੍ਹਾ ਹੈ ਉਹ ਬਰਸਾਤ ਦਾ ਪਾਣੀ ਹੈ ਅਤੇ ਗੁਰੂਦੁਆਰਾ ਸਾਹਿਬ ਨੇੜੇ ਪਾਣੀ ਉਪਰਫਲੋ ਹੁੰਦਾ ਹੈ। ਸ਼ਿਵਾਲਿਕ ਸਿਟੀ ਦੀ ਮਾਰਕੀਟ ਦੀ ਪਾਰਕਿੰਗ ਦੀ ਮਾੜੀ ਹਾਲਤ ਬਾਰੇ ਉਹਨਾਂ ਕਿਹਾ ਕਿ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਪਾਣੀ ਰੋਕਣ ਵਾਸਤੇ ਪਾਰਕਿੰਗ ਵਿੱਚ ਮਲਬਾ ਸੁੱਟ ਦਿੱਤਾ ਗਿਆ ਸੀ ਜਿਸ ਕਾਰਨ ਪਾਰਕਿੰਗ ਦੀ ਹਾਲਾਤ ਹੋਰ ਵਿਗੜ ਗਈ ਹੈ। ਉਹਨਾਂ ਕਿਹਾ ਕਿ ਮਾਰਕੀਟ ਦੀ ਪਾਰਕਿੰਗ ਦਾ ਕੰਮ ਇੱਕ ਦੋ ਦਿਨਾਂ ਵਿੱਚ ਆਰੰਭ ਹੋ ਜਾਵੇਗਾ ਅਤੇ ਇਸ ਸਮੱਸਿਆ ਦਾ ਛੇਤੀ ਹੀ ਹਲ ਹੋ ਜਾਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending