Connect with us

Mohali

ਜੂਨਾ ਅਖਾੜੇ ਦੇ ਜਗਦਗੁਰੂ ਪੰਚਾਨੰਦ ਗਿਰੀ ਦੀ ਭੈਣ ਜਗਤਗੁਰੂ ਭੁਵਨੇਸ਼ਵਰੀ ਨੰਦ ਗਿਰੀ ਸ਼ਿਵ ਸੈਨਾ ਹਿੰਦ ਵਿੱਚ ਹੋਏ ਸ਼ਾਮਲ

Published

on

 

ਐਸ ਏ ਐਸ ਨਗਰ, 31 ਜੁਲਾਈ (ਸ.ਬ.) ਜੂਨਾ ਅਖਾੜੇ ਦੇ ਜਗਦਗੁਰੂ ਪੰਚਾਨੰਦ ਗਿਰੀ ਦੀ ਭੈਣ ਜਗਤਗੁਰੂ ਭੁਵਨੇਸ਼ਵਰੀ ਨੰਦ ਗਿਰੀ ਸ਼ਿਵ ਸੈਨਾ ਹਿੰਦ ਵਿੱਚ ਸ਼ਾਮਲ ਹੋ ਗਏ। ਮੁਹਾਲੀ ਦੇ ਇੱਕ ਨਿੱਜੀ ਹੋਟਲ ਵਿੱਚ ਹੋਈ ਸ਼ਿਵ ਸੈਨਾ ਹਿੰਦ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪਾਰਟੀ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਜੂਨਾ ਅਖਾੜਾ ਤੋਂ ਜਗਦਗੁਰੂ ਭੁਵਨੇਸ਼ਵਰੀ ਨੰਦ ਗਿਰੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸ਼ਿਵ ਸੈਨਾ ਹਿੰਦ ਵਿੱਚ ਸ਼ਾਮਿਲ ਹੋ ਕੇ ਜਗਦਗੁਰੂ ਭੁਵਨੇਸ਼ਵਰੀ ਨੰਦ ਗਿਰੀ ਨੇ ਪਾਰਟੀ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਕੀਤੀ ਬੇਨਤੀ ਤੇ ਰਾਸ਼ਟਰੀ ਧਾਰਮਿਕ ਆਗੂ ਦਾ ਅਹੁਦਾ ਸਵੀਕਾਰ ਕਰ ਲਿਆ ਅਤੇ ਸ਼ਿਵ ਸੈਨਾ ਹਿੰਦ ਦੇ ਸਰਵਉੱਚ ਆਗੂ ਬਣ ਗਏ।

ਇਸ ਮੌਕੇ ਜਗਤਗੁਰੂ ਭੁਵਨੇਸ਼ਵਰੀ ਨੰਦ ਗਿਰੀ ਨੇ ਕਿਹਾ ਕਿ ਨਿਸ਼ਾਂਤ ਸ਼ਰਮਾ ਦੀ ਸਨਾਤਨ ਧਰਮ ਦੀ ਰੱਖਿਆ ਅਤੇ ਸੇਵਾ ਦੀ ਭਾਵਨਾ ਨੂੰ ਦੇਖਦਿਆਂ ਉਹ ਸ਼ਿਵ ਸੈਨਾ ਹਿੰਦ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਨੂੰ ਹਮੇਸ਼ਾ ਆਪਣਾ ਮਾਰਗਦਰਸ਼ਨ ਦੇਣਗੇ। ਇਸ ਮੌਕੇ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਛੇਤੀ ਹੀ ਉਹ ਜਗਦਗੁਰੂ ਭੁਵਨੇਸ਼ਵਰੀ ਨੰਦ ਗਿਰੀ ਜੀ ਮਹਾਰਾਜ ਨਾਲ ਪੰਜਾਬ, ਹਰਿਆਣਾ, ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਣਗੇ ਜਿਸ ਦੌਰਾਨ ਜ਼ਿਲ੍ਹੇ ਵਿੱਚ ਤਿੰਨ ਦਿਨ ਰੁਕ ਕੇ ਉੱਘੇ ਸਾਧੂ-ਸੰਤਾਂ, ਮਹੰਤ ਅਤੇ ਹਿੰਦੂ ਸੰਗਠਨਾਂ ਦੇ ਆਗੂ ਅਤੇ ਸਮਾਜ ਸੇਵੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੌਰਾਨ 51 ਜ਼ਿਲ੍ਹਿਆਂ ਵਿੱਚ ਹਿੰਦੂ ਮਹਾਸਭਾ ਦਾ ਆਯੋਜਨ ਵੀ ਕੀਤਾ ਜਾਵੇਗਾ।

ਇਸ ਮੌਕੇ ਜੂਨਾ ਅਖਾੜਾ ਤੋਂ ਮਹੰਤ ਗੌਤਮ ਗਿਰੀ, ਰਾਸ਼ਟਰੀ ਧਰਮ ਪ੍ਰਚਾਰਕ ਸੁਧੀਰ ਨਰਾਇਣ ਗਿਰੀ, ਸਾਗਰ ਪੁਰੀ, ਰਘੁਬੀਰ ਗਿਰੀ, ਸੌਰਭ ਗਿਰੀ, ਕਰਨ ਗਿਰੀ, ਭਾਰਤੀ ਆਂਗਰਾ, ਰਾਸ਼ਟਰੀ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਕਮਲ, ਦੀਪਕ ਸ਼ਾਂਡਿਲਿਆ, ਦੀਪਾਂਸ਼ੂ ਸੂਦ, ਕੇਤਨ ਸ਼ਰਮਾ, ਲਖਬੀਰ ਸਿੰਘ ਵਰਮਾ, ਇੰਦਰਜੀਤ ਵਰਮਾ, ਅਨੁਜ ਗੁਪਤਾ, ਕੀਰਤ ਸਿੰਘ, ਰਾਹੁਲ ਮਨਚੰਦਾ, ਮਨੋਜ ਸ਼ਰਮਾ, ਰਾਜ ਕੁਮਾਰ ਭੱਟੀ, ਰਾਜੀਵ ਸ਼ਰਮਾ, ਕਰਨ ਅਰੋੜਾ, ਰਾਜਿੰਦਰ ਧਾਰੀਵਾਲ ਅਤੇ ਹੋਰ ਆਗੂ ਹਾਜ਼ਰ ਸਨ।

Continue Reading

Mohali

ਪਿੰਡ ਲਖਨੌਰ ਵਿੱਚ ਨਾਜਾਇਜ਼ ਬਣੀਆਂ ਕਿਰਾਏਦਾਰਾਂ ਦੀਆਂ ਵੋਟਾਂ ਕਟਵਾਉਣ ਲਈ ਡਿਪਟੀ ਕਮਿਸ਼ਨਰ ਦੇ ਨਾਂ ਮੰਗ ਪੱਤਰ ਦਿੱਤਾ

Published

on

By

 

ਐਸ ਏ ਐਸ ਨਗਰ, 31 ਜਨਵਰੀ (ਸ.ਬ.) ਗ੍ਰਾਮ ਪੰਚਾਇਤ, ਪਿੰਡ ਲਖਨੌਰ ਦੇ ਵਫਦ ਵੱਲੋਂ ਸਰਪੰਚ ਕੁਲਦੀਪ ਕੌਰ ਦੀ ਅਗਵਾਈ ਹੇਠ ਏ ਡੀ ਸੀ ਮੁਹਾਲੀ ਸੋਨਮ ਚੌਧਰੀ ਨਾਲ ਮੁਲਾਕਾਤ ਕਰਕੇ ਪਿੰਡ ਲਖਨੌਰ ਬਲਾਕ ਮੁਹਾਲੀ ਵਿੱਚ ਨਜਾਇਜ਼ ਬਣੀਆਂ ਕਿਰਾਏਦਾਰਾਂ ਦੀਆਂ ਵੋਟਾਂ ਨੂੰ ਕਟਵਾਉਣ ਸਬੰਧੀ ਡਿਪਟੀ ਕਮਿਸ਼ਨਰ, ਐਸ ਏ ਐਸ ਨਗਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿੰਡ ਲਖਨੌਰ ਦੇ ਸਰਪੰਚ ਵਲੋਂ ਸਾਰੀ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਇਹ ਫੈਸਲਾ ਲਿਆ ਹੈ ਕਿ ਪਿੰਡ ਵਿਚ ਕਿਰਾਏਦਾਰਾਂ ਦੀਆਂ ਗਲਤ ਢੰਗ ਨਾਲ ਬਣੀਆਂ ਵੋਟਾਂ ਨੂੰ ਤੁਰੰਤ ਕਟਵਾਇਆ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਦੇ ਪਿੰਡ ਦੀ ਲਗਭਗ 1250 ਵੋਟ ਹੈ, ਜਿਸ ਵਿੱਚ ਕਰੀਬ 200 ਵੋਟਾਂ ਕਿਰਾਏਦਾਰਾਂ ਦੀਆਂ ਨਾਜਾਇਜ਼ ਬਣੀਆਂ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਜਦੋਂ ਕੋਈ ਕਿਰਾਏਦਾਰ ਕੋਈ ਘਟਨਾ ਜਾਂ ਕਰਾਇਮ ਕਰਦਾ ਹੈ ਤਾਂ ਉਹ ਰਾਤੋ ਰਾਤ ਕਮਰਾ ਖਾਲੀ ਕਰਕੇ ਭੱਜ ਜਾਂਦਾ ਹੈ, ਜਿਸ ਪਿੱਛੋਂ ਇਹਨਾਂ ਵਿਅਕਤੀਆਂ ਦੀਆਂ ਅਜਿਹੀਆਂ ਕਾਰਵਾਈਆਂ ਕਾਰਨ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਤਾਜਾ ਮਿਸਾਲ ਪਿੰਡ ਕੁੰਭੜਾ ਵਿੱਚ ਹੋਏ ਦੋ ਨੌਜਵਾਨਾਂ ਦੇ ਕਤਲ ਦੀ ਹੈ ਜਿੱਥੇ ਨੌਜਵਾਨਾਂ ਦੇ ਕਾਤਲਾਂ ਨੂੰ ਪੁਲੀਸ ਅਤੇ ਪਿੰਡ ਵਾਸੀਆਂ ਨੇ ਬੜੀ ਮੁਸ਼ਕਿਲ ਨਾਲ ਲੱਭਿਆ ਹੈ ਅਤੇ ਇਸ ਕਾਰਨ ਉਹਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ।

ਵਫਦ ਨੇ ਮੰਗ ਕੀਤੀ ਕਿ ਇਸ ਸਬੰਧੀ ਬੀ. ਐਲ. ਓ. ਦੀਆਂ ਡਿਊਟੀ ਲਗਾ ਕੇ ਗਲਤ ਢੰਗ ਨਾਲ ਬਣੀਆਂ ਪ੍ਰਵਾਸੀਆਂ ਦੀਆਂ ਵੋਟਾਂ ਨੂੰ ਰੱਦ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਪ੍ਰਤੀ ਵਿਸ਼ਵਾਸ ਬਰਕਰਾਰ ਰਹੇ ਅਤੇ ਪਿੰਡ ਵਿੱਚ ਹੋਣ ਵਾਲੀਆਂ ਅਣ-ਸੁਖਾਈਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਵਫਦ ਵਿੱਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਲਖਨੌਰ, ਕੁਲਦੀਪ ਸਿੰਘ ਪੰਚ, ਸੰਦੀਪ ਸਿੰਘ ਪੰਚ, ਜਸਪ੍ਰੀਤ ਸਿੰਘ ਪੰਚ, ਭਾਗ ਸਿੰਘ ਪੰਚ, ਅਵਤਾਰ ਸਿੰਘ ਪੰਚ, ਸੁਖਵਿੰਦਰ ਕੌਰ ਪੰਚ, ਗੁਰਮੁਖ ਸਿੰਘ ਲੰਬੜਦਾਰ, ਅਮਰਜੀਤ ਸਿੰਘ ਪੰਚ, ਧਰਮ ਸਿੰਘ, ਜਸਪਾਲ ਸਿੰਘ ਪਾਲੀ, ਰੁਪਿੰਦਰ ਸਿੰਘ ਲੰਬੜਦਾਰ ਲਖਨੌਰ ਵੀ ਹਾਜਰ ਸਨ।

Continue Reading

Mohali

ਟਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਇਆ

Published

on

By

 

ਘਨੌਰ, 31 ਜਨਵਰੀ (ਅਭਿਸ਼ੇਕ ਸੂਦ) ਟ੍ਰੈਫਿਕ ਪੁਲੀਸ ਵਲੋਂ ਮਨਾਏ ਜਾ ਰਹੇ ਟ੍ਰੈਫਿਕ ਮਹੀਨੇ ਦੇ ਤਹਿਤ ਡੀ ਐਸ ਪੀ ਟ੍ਰੈਫਿਕ ਪੁਲੀਸ ਪਟਿਆਲਾ ਅਛਰੂ ਰਾਮ ਤੇ ਇੱਕਬਾਲ ਸਿੰਘ ਟ੍ਰੈਫਿਕ ਇੰਚਾਰਜ ਦੀ ਅਗਵਾਈ ਹੇਠ ਸਰਬਜੀਤ ਸਿੰਘ ਤੇ ਸਟਾਫ ਵੱਲੋਂ ਘਨੌਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਹੋਰ ਸੰਸਥਾਵਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸੈਮੀਨਾਰ ਲਗਾ ਕੇ ਟਰੈਫਿਕ ਰੂਲਾਂ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਦਿਆਂ ਹੋਇਆਂ ਰੈਲੀ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਟਰੈਫਿਕ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਟਰੈਫਿਕ ਮਹੀਨੇ ਦੌਰਾਨ ਵੱਖ-ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਦੋਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਪਾਉਣ, ਡਰਾਈਵਿੰਗ ਕਰਨ ਸਮੇਂ ਸੀਟ ਬੈਲਟ ਪਾਉਣ, ਸ਼ਰਾਬ ਪੀ ਕੇ ਡਰਾਈਵਿੰਗ ਨਾ ਕਰਨ ਅਤੇ ਹੋਰ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਆਟੋ ਅਤੇ ਟਰੱਕ ਯੂਨੀਅਨਾਂ ਵਿੱਚ ਜਾ ਕੇ ਵੀ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

Continue Reading

Mohali

ਲਗਾਤਾਰ ਵੱਧਦੇ ਅਪਰਾਧਾਂ ਤੇ ਕਾਬੂ ਕਰਨ ਦੀ ਮੰਗ

Published

on

By

 

 

ਵਸਨੀਕਾਂ ਨੂੰ ਹੁਸ਼ਿਆਰ ਰਹਿਣ ਦੀ ਅਪੀਲ ਕੀਤੀ

ਐਸ ਏ ਐਸ ਨਗਰ, 31 ਜਨਵਰੀ (ਸ.ਬ.) ਸੋਸ਼ਲ ਡਿਵੈਲਪਮੈਂਟ ਐਂਡ ਵੈਲਫੇਅਰ ਕਮੇਟੀ ਗੁਰੂ ਨਾਨਕ ਕਲੋਨੀ, ਬਡਾਲਾ ਰੋਡ (ਵਾਰਡ ਨੰ. 26, ਖਰੜ) ਦੇ ਆਗੂਆਂ ਚੇਅਰਮੈਨ ਰੱਬੀ ਸਿੰਘ, ਪ੍ਰਧਾਨ ਅਮਰ ਚੰਦ, ਜਨਰਲ ਸਕੱਤਰ ਸੋਮ ਰਾਜ ਠਾਕੁਰ, ਜੁਆਇੰਟ ਸਕੱਤਰ ਬਲਵਿੰਦਰ ਸਿੰਘ, ਖਜ਼ਾਨਚੀ ਮਾਸਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਗੁਰੂ ਨਾਨਕ ਕਲੋਨੀ ਵਿਖੇ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਕਾਫੀ ਵਾਧਾ ਹੋਇਆ ਹੈ।

ਉਹਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਹੀ ਸੋਨੇ ਦੀਆਂ ਚੈਨਾਂ ਖੋਹਣ ਦੀਆਂ ਦੋ ਵਾਰਦਾਤਾਂ ਤੋਂ ਇਲਾਵਾ, ਘਰ ਵਿਚੋਂ ਗੈਸ ਸਿਲੰਡਰ ਚੋਰੀ ਦੀ ਇੱਕ ਘਟਨਾ ਲੇਡੀਜ਼ ਪੁਲੀਸ ਕਰਮਚਾਰੀ ਤੋਂ ਮੋਬਾਈਲ ਖੋਹਣ ਦੀ ਘਟਨਾ ਨੂੰ ਵੀ ਗੁੰਡਾ ਅਨਸਰਾਂ ਵੱਲੋਂ ਅੰਜਾਮ ਦਿੱਤਾ ਗਿਆ, ਭਾਵੇਂ ਕਿ ਇਸ ਤੋਂ ਪਹਿਲਾਂ ਦੀਆਂ ਘਟਨਾਵਾਂ ਦੀ ਲਿਸਟ ਬਹੁਤ ਲੰਬੀ ਹੈ।

ਉਹਨਾਂ ਕਿਹਾ ਕਿ ਇਹਨਾਂ ਅਨਸਰਾਂ ਦੇ ਹੌਸਲੇ ਇੰਨੇ ਵੱਧ ਗਏ ਹਨ ਕਿ ਹਰ ਵੇਲੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜਿਸ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਵੱਧਦੀ ਹੈ। ਇਸ ਸੰਬੰਧੀ ਸੋਸ਼ਲ ਡਿਵੈਲਪਮੈਂਟ ਐਂਡ ਵੈਲਫੇਅਰ ਕਮੇਟੀ ਕਮੇਟੀ ਵਲੋਂ ਵਸਨੀਕਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਵੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਵਸਨੀਕਾਂ ਨੂੰ ਹੁਸ਼ਿਆਰ ਰਹਿਣਾ ਲਈ ਕਿਹਾ ਗਿਆ ਹੈ। ਕਮੇਟੀ ਵਲੋਂ ਮੁਹੱਲਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਅਜਿਹੀ ਕਿਸੇ ਘਟਨਾ ਵੇਲੇ ਤੁਰੰਤ ਇਕੱਠ ਹੋਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ।

Continue Reading

Latest News

Trending