Connect with us

Punjab

ਪੱਟੀ ਵਿੱਚ ਹੋਏ ਕਤਲ ਮਗਰੋਂ ਅੱਜ ਦੂਜੇ ਦਿਨ ਵੀ ਬਾਜ਼ਾਰ ਬੰਦ, ਪਰਿਵਾਰਕ ਮੈਂਬਰਾਂ ਵੱਲੋਂ ਕੁੱਲਾ ਚੌਕ ਤੇ ਧਰਨਾ

Published

on

 

ਪੱਟੀ, 31 ਜੁਲਾਈ (ਸ.ਬ.) ਬੀਤੇ ਦਿਨ ਪੱਟੀ ਸ਼ਹਿਰ ਵਿਖੇ ਸ਼ਮੀ ਪੁਰੀ ਤੇ ਨਿਹੰਗ ਸਿੰਘ ਵਿਚਕਾਰ ਹੋਈ ਤਲਖਬਾਜ਼ੀ ਤੋਂ ਬਾਅਦ ਸ਼ਮੀ ਪੁਰੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਦੌਰਾਨ ਉਨ੍ਹਾਂ ਦਾ ਲੜਕਾ ਕਰਨ ਪੁਰੀ ਤੇ ਭਤੀਜਾ ਅਮਨ ਪੁਰੀ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਪ੍ਰਸ਼ਾਸਨ ਤੇ ਪੁਲੀਸ ਪ੍ਰਸ਼ਾਸਨ ਖਿਲਾਫ ਰੋਸ ਪ੍ਰਗਟਾਇਆ ਗਿਆ ਸੀ। ਸ਼ਹਿਰ ਵਾਸੀਆਂ ਵੱਲੋਂ ਵੀ ਰੋਸ ਕਰਦਿਆਂ ਆਪਣੇ ਬਾਜ਼ਾਰ ਬੀਤੇ ਦਿਨ ਬੰਦ ਕਰ ਦਿੱਤੇ ਗਏ ਤੇ ਅੱਜ ਵੀ ਸ਼ਹਿਰ ਨਿਵਾਸੀਆਂ ਵੱਲੋਂ ਬਾਜ਼ਾਰ ਮੁਕੰਮਲ ਬੰਦ ਰੱਖ ਕੇ ਪਰਿਵਾਰ ਦੇ ਨਾਲ ਪੱਟੀ ਦੇ ਕੁੱਲਾ ਚੌਂਕ ਵਿਜੇ ਧਰਨਾ ਲਾਇਆ ਗਿਆ। ਉਹ ਮੰਗ ਕਰ ਰਹੇ ਸਨ ਕਿ ਮੁਲਜ਼ਮਾਂ ਨੂੰ ਪੁਲੀਸ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰੇ।

Continue Reading

Mohali

ਫੇਜ਼ 3 ਬੀ 2 ਵਿੱਚ ਜਬਰਦਸਤ ਹਾਦਸਾ, ਤੇਜ਼ ਰਫਤਾਰ ਮਰਸਡੀਜ ਕਾਰ ਦੇ ਚਾਲਕ ਨੇ ਡਿਲੀਵਰੀ ਕਰਨ ਵਾਲੇ ਮੁੰਡਿਆਂ ਨੂੰ ਮਾਰੀ ਟੱਕਰ

Published

on

By

 

ਟੱਕਰ ਤੋਂ ਬਾਅਦ ਮਾਰਕੀਟ ਵਿੱਚ ਵੜ ਕੇ ਉਲਟ ਗਈ ਕਾਰ, ਇੱਕ ਵਿਅਕਤੀ ਗੰਭੀਰ ਜਖਮੀ

ਐਸ ਏ ਐਸ ਨਗਰ, 31 ਦਸੰਬਰ (ਜਸਬੀਰ ਸਿੰਘ ਜੱਸੀ) ਸਥਾਨਕ ਫੇਜ਼ 3 ਬੀ 2 ਵਿਖੇ ਅੱਜ ਤੜਕੇ ਬੇਕਾਬੂ ਹੋਈ ਇਕ ਤੇਜ਼ ਰਫਤਾਰ ਮਰਸਡੀਜ ਕਾਰ ਨੇ ਖਾਣੇ ਦੀ ਡਿਲੀਵਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਦੋਵੇਂ ਨੌਜਵਾਨ ਜਖਮੀ ਹੋ ਗਏ। ਜਖਮੀਆਂ ਦੀ ਪਛਾਣ ਸ਼ਰਨਜੀਤ ਸਿੰਘ ਵਾਸੀ ਕਰਮਪੱਟੀ ਜਿਲ੍ਹਾ ਮੁਕਤਸਰ ਸਾਹਿਬ ਅਤੇ ਜਗਜੀਤ ਸਿੰਘ ਵਾਸੀ ਖਰੜ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 4 ਵਜੇ ਦੇ ਕਰੀਬ ਜਮੈਟੋ ਅਤੇ ਸਵਿਗੀ ਲਈ ਬਤੌਰ ਡਲੀਵਰੀ ਬੁਆਏ ਵਜੋਂ ਕੰਮ ਕਰਦੇ ਸ਼ਰਨਜੀਤ ਸਿੰਘ ਅਤੇ ਜਗਜੀਤ ਸਿੰਘ ਆਪਣੇ ਆਪਣੇ ਮੋਟਰਸਾਈਕਲ ਤੇ ਜਾ ਰਹੇ ਸਨ। ਜਦੋਂ ਫੇਜ਼ 3 ਬੀ 2 ਵਿਚਲੀ ਮਾਰਕੀਟ ਦੇ ਸਾਮ੍ਹਣੇ (ਕਟਾਨੀ ਢਾਬੇ ਦੇ ਕੋਲ) ਪਹੁੰਚੇ ਤਾਂ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੀ ਇਕ ਮਰਸਡੀਜ ਕਾਰ ਦੇ ਚਾਲਕ ਨੇ ਦੋਵਾਂ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਰਫਤਾਰ ਇੰਨੀ ਤੇਜ਼ ਸੀ ਕਿ ਟੱਕਰ ਤੋਂ ਬਾਅਦ ਉਹ ਫੁਟਪਾਥ ਦੇ ਨਾਲ ਲੱਗੇ ਮੋਟੇ ਐਂਗਲਾ ਨੂੰ ਤੋੜਦੀ ਹੋਈ ਮਾਰਕੀਟ ਦੀ ਪਾਰਕਿੰਗ ਵਿੱਚ ਜਾ ਕੇ ਉਲਟ ਗਈ।

ਇਸ ਹਾਦਸੇ ਵਿੱਚ ਮਰਸਡੀਜ ਕਾਰ ਚਲਾ ਰਹੇ ਇੰਦਰਜੀਤ ਸਿੰਘ ਦੇ ਵੀ ਮਾਮੂਲੀ ਸੱਟਾਂ ਵੱਜੀਆਂ ਹਨ ਜਦੋਂਕਿ ਮੋਟਰਸਾਈਕਲ ਸਵਾਰ ਸ਼ਰਨਜੀਤ ਸਿੰਘ ਅਤੇ ਜਗਜੀਤ ਸਿੰਘ ਗੰਭੀਰ ਜਖਮੀ ਹੋ ਗਏ। ਜਖਮੀਆਂ ਨੂੰ ਫੇਜ਼ 6 ਵਿਚਲੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਸ਼ਰਨਜੀਤ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਪੀ.ਜੀ.ਆਈ ਰੈਫਰ ਕਰ ਦਿੱਤਾ, ਜਿਥੇ ਉਹ ਜੇਰੇ ਇਲਾਜ ਹੈ।

ਇਸ ਸਬੰਧੀ ਥਾਣਾ ਮਟੌਰ ਦੇ ਮੁਖੀ ਅਮਨ ਤਰੀਕਾ ਨੇ ਦੱਸਿਆ ਕਿ ਪੁਲੀਸ ਨੇ ਮਰਸਡੀਜ ਚਾਲਕ ਇੰਦਰਜੀਤ ਸਿੰਘ ਵਾਸੀ ਸੈਕਟਰ 39 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਸਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Continue Reading

Chandigarh

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

Published

on

By

 

 

ਚੰਡੀਗੜ੍ਹ, 31 ਦਸੰਬਰ (ਸ.ਬ.) ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।

Continue Reading

Mohali

ਸਫਾਰੀ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਐਕਟਿਵਾ ਚਾਲਕ ਦੀ ਮੌਤ

Published

on

By

 

 

ਐਸ ਏ ਐਸ ਨਗਰ, 31 ਦਸੰਬਰ (ਜਸਬੀਰ ਸਿੰਘ ਜੱਸੀ) ਥਾਣਾ ਡੇਰਾਬਸੀ ਅਧੀਨ ਪੈਂਦੇ ਮੁਬਾਰਕਪੁਰ ਰੋਡ ਤੇ ਇਕ ਸਫਾਰੀ ਗੱਡੀ ਦੀ ਲਪੇਟ ਵਿੱਚ ਆਉਣ ਇਕ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯੋਗੇਸ਼ ਕੁਮਾਰ ਉਰਫ ਸਨੀ ਵਾਸੀ ਗੁਲਮੋਹਰ ਸਿਟੀ ਡੇਰਾਬਸੀ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਅੱਜ ਸੂਚਨਾ ਮਿਲੀ ਕਿ ਮੁਬਾਰਕਪੁਰ ਰੋਡ ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ ਉਪਰੰਤ ਪੁਲੀਸ ਮੌਕੇ ਤੇ ਪਹੁੰਚੀ ਅਤੇ ਜਾਂਚ ਉਪਰੰਤ ਪੁਲੀਸ ਨੂੰ ਪਤਾ ਚੱਲਿਆ ਕਿ ਇਕ ਸਫਾਰੀ ਗੱਡੀ ਦੇ ਚਾਲਕ ਵਲੋਂ ਐਕਟਿਵਾ ਚਾਲਕ ਨੂੰ ਟੱਕਰ ਮਾਰੀ ਗਈ ਹੈ ਅਤੇ ਸਫਾਰੀ ਗੱਡੀ ਚਾਲਕ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ ਹੈ।

ਪੁਲੀਸ ਨੇ ਲਾਸ਼ ਅਤੇ ਐਕਟਿਵਾ ਨੂੰ ਕਬਜੇ ਵਿੱਚ ਲੈ ਕੇ ਮ੍ਰਿਤਕ ਦੀ ਪਛਾਣ ਕਰਕੇ ਉਸ ਦੇ ਪਰਿਵਾਰ ਨੂੰ ਸੂਚਨਾ ਦਿੱਤੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪੁਲੀਸ ਦੇ ਦੱਸਣ ਮੁਤਾਬਕ ਮ੍ਰਿਤਕ ਯੋਗੇਸ਼ ਕੁਮਾਰ ਉਰਫ ਸਨੀ ਡੇਰਾਬਸੀ ਵਿਚਲੀ ਇਕ ਫੈਕਟਰੀ ਵਿਚ ਕੰਟੀਨ ਚਲਾਉਂਦਾ ਸੀ। ਇਸ ਸਬੰਧੀ ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੀ ਸਫਾਰੀ ਗੱਡੀ ਦੇ ਚਾਲਕ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਲਦ ਗੱਡੀ ਅਤੇ ਉਸ ਦੇ ਚਾਲਕ ਦੀ ਪਛਾਣ ਕਰਕੇ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Continue Reading

Latest News

Trending