National
ਮੋਦੀ ਸਰਕਾਰ ਨੇ ਚੋਣਾਂ ਦੇ ਝਟਕੇ ਤੋਂ ਸਬਕ ਨਹੀਂ ਲਿਆ, ਮਾਹੌਲ ਕਾਂਗਰਸ ਦੇ ਪੱਖ ਵਿੱਚ : ਸੋਨੀਆ ਗਾਂਧੀ
ਨਵੀਂ ਦਿੱਲੀ, 31 ਜੁਲਾਈ (ਸ.ਬ.) ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਭਾਰਤੀ ਜਨਤਾ ਪਾਰਟੀ ਅਤੇ ਆਰਐਸਐਸ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਲੋਕ ਸਭਾ ਚੋਣਾਂ ਦੌਰਾਨ ਲੱਗੇ ਝਟਕੇ ਤੋਂ ਸਬਕ ਲੈਣ ਦੀ ਥਾਂ ਅੱਜ ਵੀ ਵੰਡ ਅਤੇ ਡਰ ਫੈਲਾਉਣ ਦੀ ਨੀਤੀ ਤੇ ਕਾਇਮ ਹੈ। ਉਨ੍ਹਾਂ ਕਾਂਗਰਸ ਸੰਸਦੀ ਦਲ ਦੀ ਬੈਠਕ ਵਿਚ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਤੋਂ ਬਾਅਦ ਮਾਹੌਲ ਕਾਂਗਰਸ ਪਾਰਟੀ ਦੇ ਪੱਖ ਵਿਚ ਹੈ ਪਰ ਅਸੀਂ ਲੋੜ ਤੋਂ ਵੱਧ ਆਮਤਮ ਵਿਸ਼ਵਾਸੀ ਨਾ ਹੋ ਕੇ ਇੱਕਜੁਟ ਹੁੰਦਿਆਂ ਕੰਮ ਕਰਨਾ ਹੈ।
ਸੋਨੀਆ ਗਾਂਧੀ ਨੇ ਦਾਅਵਾ ਕੀਤਾ ਕਿ ਨੌਕਰਸ਼ਾਹੀ ਨੂੰ ਆਰਐਸਐਸ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਲਈ ਨਿਯਮਾਂ ਨੂੰ ਅਚਾਨਕ ਬਦਲ ਦਿੱਤਾ ਗਿਆ, ਇਹ ਸੰਗਠਨ ਖ਼ੁਦ ਨੂੰ ਸੰਸਕ੍ਰਿਤਕ ਸੰਗਠਨ ਕਹਾਉਂਦਾ ਹੈ ਪਰ ਪੂਰੀ ਦੂਨੀਆ ਜਾਣਦੀ ਹੈ ਕਿ ਇਹ ਭਾਜਪਾ ਦਾ ਰਾਜਨੀਤਿਕ ਅਤੇ ਵਿਚਾਰਕ ਆਧਾਰ ਹੈ। ਇਸ ਮੌਕੇ ਸੋਨੀਆ ਗਾਂਧੀ ਨੇ ਮਹਾਂਰਾਸ਼ਟਰ, ਹਰਿਆਣਾ ਅਤੇ ਝਾਰਖੰਡ ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਆਗੂਆਂ ਵਿਚ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ।
ਮੀਟਿੰਗ ਦੌਰਾਨ ਕੇਰਲ ਦੇ ਵਾਇਨਾਡ ਵਿਚ ਢਿੱਗਾਂ ਖਿਸਕਣ ਕਾਰਨ ਮਾਰੇ ਗਏ ਲੋਕਾਂ ਦਿੱਲੀ ਦੇ ਕੋਚਿੰਗ ਸੈਂਟਰ ਵਿਚ ਪਾਣੀ ਭਰਨ ਕਾਰਨ ਮਾਰੇ ਗਏ ਵਿਦਿਆਰਥੀਆਂ ਲਈ ਕੁੱਝ ਮਿੰਟ ਦਾ ਮੋਨ ਵੀ ਰੱਖਿਆ ਗਿਆ।
National
50 ਤੋਂ ਵੱਧ ਗੰਭੀਰ ਅਪਰਾਧਕ ਮਾਮਲਿਆਂ ਵਿੱਚ ਸ਼ਾਮਲ ਬਦਮਾਸ਼ ਪੁਲੀਸ ਮੁਕਾਬਲੇ ਵਿੱਚ ਢੇਰ
ਚੇਨਈ, 18 ਸਤੰਬਰ (ਸ.ਬ.) ਤਾਮਿਲਨਾਡੂ ਵਿੱਚ 50 ਤੋਂ ਵੱਧ ਗੰਭੀਰ ਅਪਰਾਧਕ ਮਾਮਲਿਆਂ ਵਿੱਚ ਸ਼ਾਮਲ ਇਕ ਦੋਸ਼ੀ ਅੱਜ ਪੁਲੀਸ ਮੁਕਾਬਲੇ ਵਿੱਚ ਮਾਰਿਆ ਗਿਆ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਕਰੀਬ 40 ਸਾਲਾ ਦੋਸ਼ੀ ਕੱਕਾਥੋਪੂ ਬਾਲਾਜੀ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ।
ਇਕ ਗੁਪਤ ਸੂਚਨਾ ਦੇ ਆਧਾਰ ਤੇ ਪੁਲੀਸ ਦਲ ਨੇ ਉੱਤਰੀ ਚੇਨਈ ਦੇ ਵਿਆਸਪਡੀ ਵਿੱਚ ਇਕ ਇਲਾਕੇ ਵਿੱਚ ਤਲਾਸ਼ੀ ਲਈ ਅਤੇ ਉਹ ਉੱਥੇ ਮਿਲਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਦੋਸ਼ੀ ਨੇ ਪੁਲੀਸ ਟੀਮ ਨੂੰ ਦੇਖ ਕੇ ਉਨ੍ਹਾਂ ਤੇ ਗੋਲੀਆਂ ਚਲਾਈਆਂ, ਜਿਸ ਤੇ ਪੁਲੀਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਸ਼ੀ ਢੇਰ ਹੋ ਗਿਆ। ਪੁਲੀਸ ਨੇ ਦੱਸਿਆ ਕਿ ਉਸ ਖ਼ਿਲਾਫ਼ ਕਤਲ ਅਤੇ ਹੋਰ ਗੰਭੀਰ ਦੋਸ਼ਾਂ ਵਿੱਚ ਮਾਮਲੇ ਦਰਜ ਹਨ।
National
ਕੇਜਰੀਵਾਲ ਇੱਕ ਹਫਤੇ ਵਿੱਚ ਸਰਕਾਰੀ ਘਰ ਸਮੇਤ ਛੱਡ ਦੇਣਗੇ ਸਾਰੀਆਂ ਸਹੂਲਤਾਂ : ਸੰਜੇ ਸਿੰਘ
ਨਵੀਂ ਦਿੱਲੀ, 18 ਸਤੰਬਰ (ਸ.ਬ.) ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸਹੂਲਤਾਂ ਛੱਡ ਦੇਣਗੇ। ਕੇਜਰੀਵਾਲ ਇੱਕ ਹਫਤੇ ਵਿੱਚ ਸਰਕਾਰੀ ਰਿਹਾਇਸ਼ ਖਾਲੀ ਕਰ ਦੇਣਗੇ। ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਉਹ ਇੱਕ ਹਫਤੇ ਵਿੱਚ ਸਰਕਾਰੀ ਘਰ ਖਾਲੀ ਕਰ ਦੇਣਗੇ।
ਉਨ੍ਹਾਂ ਅੱਗੇ ਕਿਹਾ ਕਿ ਹੋਰ ਆਗੂ ਅੜੇ ਰਹੇ ਪਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਇੱਕ ਹਫਤੇ ਵਿੱਚ ਸਰਕਾਰੀ ਘਰ ਖਾਲੀ ਕਰ ਦੇਣਗੇ। ਕੇਜਰੀਵਾਲ ਦੀ ਸੁਰੱਖਿਆ ਨੂੰ ਵੀ ਖਤਰਾ ਹੈ। ਉਨ੍ਹਾਂ ਤੇ ਹਮਲੇ ਵੀ ਹੋਏ। ਅਸੀਂ ਵੀ ਕਿਹਾ ਕਿ ਇਹ ਘਰ ਜ਼ਰੂਰੀ ਹੈ ਪਰ ਉਨ੍ਹਾਂ ਨੇ ਕਿਹਾ ਕਿ ਰੱਬ ਮੇਰੀ ਰੱਖਿਆ ਕਰੇਗਾ। ਮੈਂ ਖ਼ੌਫ਼ਨਾਕ ਅਪਰਾਧੀਆਂ ਵਿਚਕਾਰ 6 ਮਹੀਨੇ ਜੇਲ੍ਹ ਵਿਚ ਰਿਹਾ।
ਇਸ ਦੇ ਨਾਲ ਹੀ ਸੰਜੇ ਸਿੰਘ ਨੇ ਇਹ ਵੀ ਕਿਹਾ ਕਿ ਇਹ ਤੈਅ ਨਹੀਂ ਹੈ ਕਿ ਕੇਜਰੀਵਾਲ ਹੁਣ ਕਿੱਥੇ ਰੁਕਣਗੇ ਪਰ ਜਲਦੀ ਹੀ ਕੋਈ ਮੰਜ਼ਿਲ ਤੈਅ ਕਰ ਲਈ ਜਾਵੇਗੀ। ਕੇਜਰੀਵਾਲ ਕਹਿੰਦੇ ਹਨ ਕਿ ਹੁਣ ਮੇਰੀ ਰਾਖੀ ਰੱਬ ਹੀ ਕਰੇਗਾ। ਮੈਂ ਘਰ ਛੱਡ ਦਿਆਂਗਾ। ਭਾਜਪਾ ਜੋ ਵੀ ਕਰ ਰਹੀ ਹੈ, ਉਹ ਤੁਹਾਡੇ ਸਾਹਮਣੇ ਹੈ। ਪਾਰਟੀ ਨੂੰ ਤਬਾਹ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪਰ ਕੇਜਰੀਵਾਲ ਨੇ ਦਲੇਰੀ ਨਾਲ ਜਵਾਬ ਦਿੱਤਾ ਹੈ। ਤੁਸੀਂ ਸੋਚੋ ਕਿ ਜੇ ਕੇਜਰੀਵਾਲ ਨਾ ਰਿਹਾ ਤਾਂ ਦਿੱਲੀ ਦਾ ਕੀ ਬਣੇਗਾ, ਮੁਫਤ ਸਿੱਖਿਆ ਅਤੇ ਇਲਾਜ ਕੌਣ ਕਰੇਗਾ, ਤੁਹਾਨੂੰ ਸੋਚਣਾ ਪਵੇਗਾ।
National
ਗਣੇਸ਼ ਵਿਸਰਜਨ ਤੋਂ ਬਾਅਦ ਘਰ ਵਾਪਸ ਆ ਰਹੇ ਦੋ ਸ਼ਰਧਾਲੂਆਂ ਦੀ ਸੜਕ ਹਾਦਸੇ ਵਿੱਚ ਮੌਤ
ਬਾਗਪਤ, 18 ਸਤੰਬਰ (ਸ.ਬ.) ਭਗਵਾਨ ਗਣੇਸ਼ ਦੀ ਮੂਰਤੀ ਦਾ ਵਿਸਰਜਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਬਰੌਟ-ਅਮੀਨਗਰ ਸਰਾਏ ਰੋਡ ਤੇ ਇਕ ਵਾਹਨ ਦੇ ਟਕਰਾ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ। ਬਡੌਤ ਦੇ ਪੁਲੀਸ ਅਧਿਕਾਰੀ ਵਿਜੇ ਚੌਧਰੀ ਨੇ ਅੱਜ ਦੱਸਿਆ ਕਿ ਬੀਤੀ ਰਾਤ ਕਰੀਬ 10.30 ਵਜੇ ਬਰੌਤ ਕੋਤਵਾਲੀ ਖੇਤਰ ਦੇ ਸਰਾਏ ਮੋੜ ਸਥਿਤ ਪਾਵਰ ਹਾਊਸ ਦੇ ਕੋਲ ਇੱਕ ਟਰੈਕਟਰ-ਟਰਾਲੀ ਅਤੇ ਇੱਕ ਵਾਹਨ ਦੀ ਟੱਕਰ ਹੋ ਗਈ।
ਉਹਨਾਂ ਨੇ ਦੱਸਿਆ ਕਿ ਟਰੈਕਟਰ-ਟਰਾਲੀ ਵਿੱਚ ਸਵਾਰ ਲੋਕ ਯਮੁਨਾ ਨਦੀ ਵਿੱਚ ਭਗਵਾਨ ਗਣੇਸ਼ ਦੀ ਮੂਰਤੀ ਦਾ ਵਿਸਰਜਨ ਕਰਕੇ ਵਾਪਸ ਪਰਤ ਰਹੇ ਸਨ। ਹਾਦਸੇ ਵਿੱਚ ਤਿੰਨ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦੀਪੂ ਅਤੇ ਅਭਿਸ਼ੇਕ ਵਜੋਂ ਹੋਈ ਹੈ। ਤੀਜੇ ਜ਼ਖ਼ਮੀ ਦਾ ਇਲਾਜ ਆਸਥਾ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਸਬੰਧੀ ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੌਰਾਨ ਬਰੌਟ ਪੁਲੀਸ ਅਨੁਸਾਰ ਦੂਜੇ ਵਾਹਨ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਦੀ ਕਾਰ ਵੀ ਜ਼ਬਤ ਕਰ ਲਈ ਗਈ ਹੈ।
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
Chandigarh1 month ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ