Chandigarh
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ
ਲੋਕਾਂ ਦੀ ਸਿਹਤ ਨਾਲ ਹੋ ਰਿਹਾ ਹੈ ਖਿਲਵਾੜ, ਪਰੋਸਿਆ ਜਾ ਰਿਹਾ ਹੈ ਮਿੱਠਾ ਜਹਿਰ
ਜ਼ੀਰਕਪੁਰ, 1 ਅਗਸਤ (ਜਤਿੰਦਰ ਲੱਕੀ) ਜ਼ੀਰਕਪੁਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਬਿਨਾ ਮੰਜੂਰੀ ਤੋਂ ਵੱਡੀ ਗਿਣਤੀ ਵਿੱਚ ਅਜਿਹੀਆਂ ਬੇਕਰੀਆਂ ਧੜੱਲੇ ਨਾਲ ਬਿਨਾ ਕਿਸੇ ਰੋਕ ਟੋਕ ਦੇ ਚਲਾਈਆਂ ਜਾ ਰਹੀਆਂ ਹਨ, ਜਿਹਨਾਂ ਵਿੱਚ ਪੈਟੀ, ਪੇਸਟਰੀ, ਕੇਕ, ਸਪਰਿੰਗ ਰੋਲਸ, ਮੋਮੋਜ ਅਤੇ ਹੋਰ ਕਈ ਤਰ੍ਹਾਂ ਦਾ ਸਾਮਾਨ ਤਿਆਰ ਹੁੰਦਾ ਹੈ ਅਤੇ ਬਾਜ਼ਾਰ ਵਿੱਚ ਗਲੀ ਫੂਡ ਦੇ ਨਾਮ ਤੇ ਵੇਚਿਆ ਜਾਂਦਾ ਹੈ। ਇਹਨਾਂ ਬੇਕਰੀਆਂ ਵਿੱਚ ਤਿਆਰ ਹੁੰਦੇ ਸਾਮਾਨ ਨੂੰ ਬੱਚੇ ਵੱਡੇ ਸ਼ੌਂਕ ਨਾਲ ਖਾਂਦੇ ਹਨ ਪਰ ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਇਹ ਉਹਨਾਂ ਲਈ ਕਿੰਨਾ ਕੁ ਘਾਤਕ ਸਿੱਧ ਹੁੰਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰਕਪੁਰ ਦੇ ਨਾਲ ਲੱਗਦੇ ਪਭਾਤ, ਗਾਜ਼ੀਪੁਰ ਰੋਡ, ਡੇਰਾ ਬੱਸੀ ਦੇ ਬਰਵਾਲਾ ਰੋਡ, ਗੁਲਾਬਗੜ੍ਹ ਰੋਡ ਅਤੇ ਹੋਰਨਾਂ ਥਾਵਾਂ ਤੇ ਅਜਿਹੀਆਂ ਕਈ ਬੇਕਰੀਆਂ ਹਨ ਜਿਹੜੀਆਂ ਬਿਨਾਂ ਲਾਇਸੈਂਸ ਦੇ ਅਤੇ ਸਰਕਾਰ ਦੇ ਨਿਯਮਾਂ ਦੇ ਉਲਟ ਚੱਲ ਰਹੀਆਂ ਹਨ ਅਤੇ ਸਾਮਾਨ ਸਪਲਾਈ ਕਰ ਰਹੀਆਂ ਹਨ। ਇਹਨਾਂ ਬੇਕਰੀਆਂ ਨੂੰ ਚਲਾਉਣ ਵਾਲਿਆਂ ਕੋਲ ਨਾ ਤਾਂ ਕੋਈ ਰਜਿਸਟਰੇਸ਼ਨ ਹੈ ਤੇ ਨਾ ਹੀ ਕੋਈ ਲਾਈਸੈਂਸ। ਜਿਸ ਥਾਂ ਤੇ ਇਹ ਸਮਾਨ ਤਿਆਰ ਹੁੰਦਾ ਹੈ ਉੱਥੇ ਸਾਫ ਸਫਾਈ ਦੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਹੁੰਦੀ ਹੈ ਅਤੇ ਇਹਨਾਂ ਵਿੱਚ ਕੰਮ ਕਰਨ ਵਾਲੇ ਕਾਰੀਗਰ ਹੀ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਹਨ।
ਅਜਿਹੀਆਂ ਬੇਕਰੀਆਂ ਵਲੋਂ ਤਿਆਰ ਕੀਤਾ ਜਾਣ ਵਾਲਾ ਸਾਮਾਨ ਬਾਜਾਰ ਵਿੱਚ ਸਪਲਾਈ ਕਰਕੇ ਲੋਕਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਕੀਤਾ ਜਾਂਦਾ ਹੈ ਅਤੇ ਇਹਨਾਂ ਤੇ ਕਾਬੂ ਕਰਨ ਲਈ ਕੋਈ ਕਾਰਵਾਈ ਨਾ ਹੋਣ ਕਾਰਨ ਇਹ ਸਮੱਸਿਆ ਹੋਰ ਵੀ ਵੱਧ ਰਹੀ ਹੈ।
ਇਸ ਸੰਬੰਧੀ ਐਸਿਸਟੈਂਟ ਫੂਡ ਕਮਿਸ਼ਨਰ ਡਾਕਟਰ ਅਮਿਤ ਜੋਸ਼ੀ ਨਾਲ ਗੱਲ ਕਰਨ ਤੇ ਉਹਨਾਂ ਕਿਹਾ ਕਿ ਐਫ ਐਸ ਐਸ ਏ ਆਈ ਦੇ ਅਨੁਸਾਰ ਫੂਡ ਬਿਜ਼ਨਸ ਆਪਰੇਟਰ ਅਤੇ ਫੂਡ ਬਿਜ਼ਨਸ ਚਲਾਉਣ ਲਈ ਲਾਇਸੈਂਸ/ਰਜਿਸਟ੍ਰੇਸ਼ਨ ਲਾਜ਼ਮੀ ਹੈ ਅਤੇ ਕੰਮ ਕਰਨ ਵਾਲੀ ਥਾਂ ਵਾਸਤੇ ਲਾਇਸੈਂਸ, ਰਜਿਸਟ੍ਰੇਸ਼ਨ ਨਾ ਹੋਣ ਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵਿਭਾਗ ਵਲੋਂ ਕਈ ਬੇਕਰੀਆ ਤੇ ਛਾਪੇਮਾਰੀ ਕਰਕੇ ਉਹਨਾਂ ਨੂੰ ਸੀਲ ਕੀਤਾ ਗਿਆ ਹੈ ਅਤੇ ਕਈਆਂ ਦੇ ਲਾਈਸੈਂਸ ਵੀ ਅਪਲਾਈ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਵਿਭਾਗ ਦੀ ਟੀਮ ਵਲੋਂ ਸਮੇਂ ਸਮੇਂ ਤੇ ਅਜਿਹੀਆਂ ਬੇਕਰੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਜਦੋਂ ਵੀ ਅਜਿਹੀ ਕੋਈ ਸੂਚਨਾ ਮਿਲਦੀ ਹੈ ਵਿਭਾਗ ਦੀ ਟੀਮ ਵਲੋਂ ਤੁਰੰਤ ਛਾਪੇਮਾਰੀ ਕੀਤੀ ਜਾਂਦੀ ਹੈ।
Chandigarh
ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਸ਼ਾਰਪ ਸ਼ੂਟਰ ਸਮੇਤ ਇੱਕ ਹੋਰ ਲੋੜੀਂਦਾ ਗੈਂਗਸਟਰ ਗ੍ਰਿਫ਼ਤਾਰ
ਪੰਜਾਬ ਅਤੇ ਯੂਪੀ ਪੁਲੀਸ ਨੇ ਕੀਤਾ ਸਾਂਝਾ ਓਪਰੇਸ਼ਨ
ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਪੁਲੀਸ ਨੇ ਯੂਪੀ ਪੁਲੀਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਸਤੰਬਰ ਮਹੀਨੇ ਵਿੱਚ ਫ਼ਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਕਾਬੂ ਕੀਤਾ ਹੈ। ਯੂਪੀ ਪੁਲੀਸ ਦੀ ਐਸ ਟੀ ਐਫ ਨਾਲ ਸਾਂਝੀ ਕਾਰਵਾਈ ਵਿੱਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਸ਼ਹਿਰ ਵਿੱਚ ਬੀਤੇ ਸਤੰਬਰ ਮਹੀਨੇ ਅੰਦਰ ਇੱਕ ਕਾਰ ਸਵਾਰ ਪਰਿਵਾਰ ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਤਿੰਨ ਚਚੇਰੇ ਭੈਣ-ਭਰਾਵਾਂ ਦਿਲਪ੍ਰੀਤ ਸਿੰਘ, ਜਸਪ੍ਰੀਤ ਕੌਰ ਅਤੇ ਅਕਾਸ਼ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿੱਚ ਪੁਲੀਸ ਲਗਾਤਾਰ ਕਾਰਵਾਈ ਵਿੱਚ ਜੁਟੀ ਹੋਈ ਸੀ।
ਪੁਲੀਸ ਜਾਣਕਾਰੀ ਮੁਤਾਬਿਕ ਦੋਵਾਂ ਸ਼ੂਟਰਾਂ ਦੇ ਸਬੰਧ ਵਿਦੇਸ਼ ਬੈਠੇ ਗੈਂਗਸਟਰਾਂ ਦੇ ਨਾਲ ਹਨ, ਜਿਨ੍ਹਾਂ ਦੇ ਇਸ਼ਾਰੇ ਤੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਮਾਹਲ ਦੇ ਕਤਲ ਵਿੱਚ ਵੀ ਸ਼ਾਮਲ ਸਨ। ਇਸ ਸੰਬੰਧੀ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਵਲੋਂ ਐਕਸ ਉੱਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫੜ੍ਹੇ ਗਏ ਮੁਲਜ਼ਮਾਂ ਵਿੱਚ ਇੱਕ ਬਿਕਰਮਜੀਤ ਉਰਫ ਵਿੱਕੀ, ਮਾਰਚ ਮਹੀਨੇ ਵਿੱਚ ਤਰਨਤਾਰਨ ਵਿਖੇ ਹੋਏ ਆਪ ਆਗੂ ਗੁਰਪ੍ਰੀਤ ਸਿੰਘ ਉਰਫ ਗੋਪੀ ਮਾਹਲ ਦੇ ਕਤਲ ਵਿੱਚ ਲੋੜੀਂਦਾ ਸੀ। ਦੂਜਾ ਮੁਲਜ਼ਮ ਪੰਜਾਬ ਸਿੰਘ ਫਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਦਾ ਮੁੱਖ ਦੋਸ਼ੀ ਹੈ।
Chandigarh
ਵਿਜੀਲੈਂਸ ਬਿਊਰੋ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲੀਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਉਕਤ ਪੁਲੀਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ. ਡੀ. ਪੀ. ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ। ਇਸ ਸੰਬੰਧੀ 1.50 ਲੱਖ ਰੁਪਏ ਵਿੱਚ ਸੌਦਾ ਤਹਿ ਹੋ ਗਿਆ। ਉਕਤ ਪੁਲੀਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Chandigarh
ਵਿਜੀਲੈਂਸ ਬਿਊਰੋ ਵੱਲੋਂ ਪੀ. ਐਸ. ਪੀ. ਸੀ. ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International2 months ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International2 months ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
International2 months ago
ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ
-
International1 month ago
ਕੋਲੰਬੀਆ ਵਿੱਚ ਮਹਿਸੂਸ ਹੋਏ ਭੂਚਾਲ ਦੇ 2 ਝਟਕੇ
-
International1 month ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali1 month ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Punjab2 months ago
ਅੰਮ੍ਰਿਤਸਰ ਹਵਾਈ ਅੱਡੇ ਤੇ ਐੱਨ ਆਰ ਆਈ ਗ੍ਰਿਫਤਾਰ