National
ਦਿੱਲੀ ਐਨਸੀਆਰ ਵਿੱਚ ਮੀਂਹ ਦਾ ਕਹਿਰ, ਗੁਰੂ ਗਰਾਮ ਵਿੱਚ ਤਿੰਨ ਅਤੇ ਨੋਇਡਾ ਵਿੱਚ ਦੋ ਮੌਤਾਂ
ਨਵੀਂ ਦਿੱਲੀ, 1 ਅਗਸਤ (ਸ.ਬ.) ਦਿੱਲੀ-ਐਨਸੀਆਰ ਵਿੱਚ ਮੀਂਹ ਦਾ ਪਾਣੀ ਹੋਣ ਕਾਰਨ ਕਈ ਵਿਅਕਤੀਆਂ ਨੂੰ ਜਾਨ ਗਵਾਉਣੀ ਪਈ ਅਤੇ ਆਮ ਜਨਜੀਵਨ ਵੀ ਪ੍ਰਭਾਵਿਤ ਹੋਇਆ। ਬੀਤੀ ਸ਼ਾਮ ਪਏ ਭਾਰੀ ਮੀਂਹ ਤੋਂ ਬਾਅਦ ਗੁਰੂਗ੍ਰਾਮ ਦੇ ਇਫਕੋ ਚੌਕ ਮੈਟਰੋ ਸਟੇਸ਼ਨ ਨੇੜੇ ਤਿੰਨ ਵਿਅਕਤੀ ਮੀਂਹ ਦੇ ਜਮ੍ਹਾਂ ਪਾਣੀ ਵਿਚੋਂ ਲੰਘਣ ਮੌਕੇ ਬਿਜਲੀ ਦੇ ਸਪੰਰਕ ਵਿਚ ਆਉਣ ਕਾਰਨ ਕਰੰਟ ਨਾਲ ਝੁਲਸ ਗਏ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬੀਐਨਐਸਐਸ ਦੀ ਧਾਰਾ 195 ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਕ ਹੋਰ ਘਟਨਾ ਵਿਚ ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 3 ਵਿੱਚ ਇੱਕ ਔਰਤ ਅਤੇ ਉਸਦਾ ਪੁੱਤਰ ਇੱਕ ਖੁੱਲ੍ਹੇ ਨਾਲੇ ਵਿੱਚ ਡੁੱਬ ਗਏ ਸਨ। ਮ੍ਰਿਤਕਾਂ ਦੀ ਪਛਾਣ ਤਨੂਜਾ ਅਤੇ ਉਸ ਦੇ ਬੱਚੇ ਪ੍ਰਿਆਂਸ਼ ਵਾਸੀ ਗਾਜ਼ੀਆਬਾਦ ਵਜੋਂ ਹੋਈ ਹੈ। ਉਧਰ ਨੋਇਡਾ ਵਿੱਚ ਵੀ ਕੰਧ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ।
ਵਿਧਾਇਕ ਕੁਲਦੀਪ ਕੁਮਾਰ ਨੇ ਇਸ ਘਟਨਾ ਸਬੰਧੀ ਐਕਸ ਤੇ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਦਿੱਲੀ ਦੇ ਉਪ ਰਾਜਪਾਲ ਇਹਨਾਂ ਲਾਪਰਵਾਹ ਡੀਡੀਏ ਅਫਸਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨਗੇ ਅਤੇ ਪੁਲੀਸ ਕੇਸ ਦਾਇਰ ਕਰਨਗੇ।
ਬੀਤੇ ਦਿਨ ਦਿੱਲੀ ਵਿਚ ਇੱਕ ਘੰਟੇ ਦੌਰਾਨ 100 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਭਾਰਤੀ ਮੌਸਮ ਵਿਭਾਗ ਨੇ ਬੀਤੀ ਸ਼ਾਮ ਪੂਰੇ ਦਿੱਲੀ-ਐਨਸੀਆਰ ਵਿੱਚ ਰੈਡ ਅਲਰਟ ਜਾਰੀ ਕਰਦਿਆਂ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਸੀ।
ਦਿੱਲੀ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਟ੍ਰੈਫਿਕ ਜਾਮ ਹੋਣ ਤੋਂ ਬਾਅਦ ਅੱਜ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
National
ਮੰਦਰ ਵਿੱਚ ਆਤਿਸ਼ਬਾਜ਼ੀ ਦੌਰਾਨ ਹੋਏ ਧਮਾਕੇ ਕਾਰਨ 150 ਵਿਅਕਤੀ ਜ਼ਖਮੀ
ਕੇਰਲ, 29 ਅਕਤੂਬਰ (ਸ.ਬ.) ਕੇਰਲ ਦੇ ਕਾਸਾਰਗੋਡ ਵਿੱਚ ਬੀਤੀ ਰਾਤ ਕਰੀਬ 12:30 ਵਜੇ ਮੰਦਰ ਵਿੱਚ ਆਤਿਸ਼ਬਾਜ਼ੀ ਦੌਰਾਨ ਧਮਾਕਾ ਹੋਇਆ। ਇਸ ਵਿੱਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਾਸਾਰਗੋਡ ਪੁਲੀਸ ਨੇ ਦੱਸਿਆ ਕਿ 8 ਵਿਅਕਤੀਆਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1500 ਲੋਕ ਸਲਾਨਾ ਕਾਲੀਆਤਮ ਤਿਉਹਾਰ ਲਈ ਮੰਦਰ ਵਿੱਚ ਇਕੱਠੇ ਹੋਏ ਸਨ। ਇੱਥੇ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ, ਜਿਸ ਕਾਰਨ ਚੰਗਿਆੜੀਆਂ ਪਟਾਕਿਆਂ ਦੇ ਸਟੋਰੇਜ ਏਰੀਏ ਤੱਕ ਪਹੁੰਚ ਗਈਆਂ, ਜਿੱਥੇ ਅੱਗ ਨੇ ਧਮਾਕਾ ਕਰ ਦਿੱਤਾ।
ਇਸ ਸਟੋਰੇਜ਼ ਏਰੀਏ ਵਿੱਚ 25 ਹਜ਼ਾਰ ਰੁਪਏ ਦੇ ਪਟਾਕੇ ਰੱਖੇ ਗਏ ਸਨ। ਪੁਲੀਸ ਨੇ ਹਾਦਸੇ ਸਬੰਧੀ ਮੰਦਰ ਕਮੇਟੀ ਦੇ ਦੋ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਦਰ ਕਮੇਟੀ ਨੇ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਦਾ ਲਾਇਸੈਂਸ ਵੀ ਨਹੀਂ ਲਿਆ ਸੀ।
ਪੁਲੀਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਤਿੰਨ ਗੰਭੀਰ ਲੋਕਾਂ ਨੂੰ ਪਰਿਆਰਾਮ ਮੈਡੀਕਲ ਕਾਲਜ ਅਤੇ ਕਈਆਂ ਨੂੰ ਮੈਂਗਲੋਰ, ਕੂਨੂਰ ਅਤੇ ਕਾਸਰਗੋਡ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਕਾਸਾਰਗੋਡ ਜ਼ਿਲ੍ਹਾ ਪੁਲੀਸ ਮੁਖੀ, ਕਲੈਕਟਰ ਅਤੇ ਹੋਰ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ।
National
ਗਾਜ਼ੀਆਬਾਦ ਦੀ ਜਿਲ੍ਹਾ ਜੱਜ ਅਦਾਲਤ ਵਿੱਚ ਜੱਜ ਅਤੇ ਵਕੀਲਾਂ ਵਿਚਾਲੇ ਝੜਪ, ਕੁਰਸੀਆਂ ਸੁੱਟੀਆਂ
ਗਾਜ਼ੀਆਬਾਦ, 29 ਅਕਤੂਬਰ (ਸ.ਬ.) ਗਾਜ਼ੀਆਬਾਦ ਦੇ ਜ਼ਿਲ੍ਹਾ ਜੱਜ ਦੀ ਅਦਾਲਤ ਵਿੱਚ ਅੱਜ ਸੁਣਵਾਈ ਦੌਰਾਨ ਹੰਗਾਮਾ ਹੋ ਗਿਆ। ਜੱਜ ਅਤੇ ਵਕੀਲਾਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਵਕੀਲਾਂ ਨੇ ਹੰਗਾਮਾ ਕਰ ਦਿੱਤਾ। ਜੱਜ ਤੇ ਕੁਰਸੀਆਂ ਸੁੱਟੀਆਂ ਗਈਆਂ। ਜੱਜ ਨੇ ਪੁਲੀਸ ਨੂੰ ਬੁਲਾਇਆ।
ਪੁਲੀਸ ਨੇ ਵਕੀਲਾਂ ਤੇ ਲਾਠੀਚਾਰਜ ਕਰਕੇ ਉਨ੍ਹਾਂ ਭਜਾਇਆ। ਇਸ ਤੋਂ ਨਾਰਾਜ਼ ਵਕੀਲਾਂ ਨੇ ਅਦਾਲਤ ਦੀ ਪੁਲੀਸ ਚੌਕੀ ਦੀ ਭੰਨਤੋੜ ਕੀਤੀ। ਇਸ ਤੋਂ ਬਾਅਦ ਚੌਕੀ ਨੂੰ ਅੱਗ ਲਗਾ ਦਿੱਤੀ ਗਈ। ਜਿਸ ਤੋਂ ਬਾਅਦ ਵਕੀਲ ਅਦਾਲਤ ਦੇ ਬਾਹਰ ਹੜਤਾਲ ਤੇ ਬੈਠ ਗਏ। ਜੱਜ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੁਰਵਿਵਹਾਰ ਦੇ ਖਿਲਾਫ ਜੱਜਾਂ ਨੇ ਵੀ ਆਪਣਾ ਕੰਮ ਬੰਦ ਕਰ ਦਿੱਤਾ ਹੈ।
ਸਾਰਾ ਮਾਮਲਾ ਜ਼ਿਲ੍ਹਾ ਜੱਜ ਅਦਾਲਤ ਦਾ ਹੈ। ਇੱਥੇ ਇੱਕ ਵਿਅਕਤੀ ਦੀ ਜ਼ਮਾਨਤ ਸਬੰਧੀ ਸੁਣਵਾਈ ਚੱਲ ਰਹੀ ਸੀ। ਪਹਿਲਾਂ ਤਾਂ ਬਹਿਸਬਾਜ਼ੀ ਹੋਈ। ਫਿਰ ਮਾਮਲਾ ਹੋਰ ਵਧ ਗਿਆ। ਇਸ ਨੂੰ ਲੈ ਕੇ ਜੱਜ ਅਤੇ ਵਕੀਲਾਂ ਵਿਚਕਾਰ ਤਿੱਖੀ ਬਹਿਸ ਹੋਈ। ਇਸ ਤੋਂ ਬਾਅਦ ਜ਼ਿਲ੍ਹਾ ਜੱਜ ਨੇ ਪੁਲੀਸ ਅਤੇ ਪੀ.ਏ.ਸੀ. ਬੁਲਾਈ।
ਇਸ ਸਾਰੀ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵਿੱਚ ਪੁਲੀਸ ਨੂੰ ਵਕੀਲਾਂ ਤੇ ਲਾਠੀਚਾਰਜ ਕਰਦੇ ਵੇਖਿਆ। ਇੱਕ ਪੁਲੀਸ ਮੁਲਾਜ਼ਮ ਕੁਰਸੀ ਚੁੱਕਦਾ ਵੀ ਨਜ਼ਰ ਆ ਰਿਹਾ ਹੈ। ਵਕੀਲਾਂ ਦਾ ਦੋਸ਼ ਹੈ ਕਿ ਜ਼ਿਲ੍ਹਾ ਜੱਜ ਨੇ ਅਦਾਲਤ ਦੇ ਕਮਰੇ ਵਿੱਚ ਚਾਰੋਂ ਪਾਸਿਓਂ ਦਰਵਾਜ਼ੇ ਬੰਦ ਕਰਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਇਸ ਵਿੱਚ ਕਈ ਜ਼ਖ਼ਮੀ ਵੀ ਹੋਏ ਹਨ।
National
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਨਵੀਂ ਦਿੱਲੀ, 29 ਅਕਤੂਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੀਆਂ 40 ਥਾਵਾਂ ਤੇ ਆਯੋਜਿਤ ਰੋਜ਼ਗਾਰ ਮੇਲੇ ਵਿੱਚ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਹੈ।
ਮੇਲਾ ਅਕਤੂਬਰ 2022 ਵਿੱਚ ਸ਼ੁਰੂ ਹੋਇਆ ਸੀ। ਹੁਣ ਤੱਕ 13 ਮੇਲਿਆਂ ਵਿੱਚ 8.50 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ 12 ਫਰਵਰੀ 2024 ਨੂੰ ਆਖਰੀ ਰੋਜ਼ਗਾਰ ਮੇਲਾ ਲਗਾਇਆ ਗਿਆ ਸੀ, ਜਿਸ ਵਿੱਚ 1 ਲੱਖ ਤੋਂ ਵੱਧ ਲੋਕਾਂ ਨੂੰ ਜੁਆਇਨਿੰਗ ਲੈਟਰ ਵੰਡੇ ਗਏ ਸਨ।
ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀ ਪੱਤਰ ਲੈਣ ਵਾਲੇ ਨੌਜਵਾਨਾਂ ਨੂੰ ਕਿਹਾ ਕਿ ਤੁਸੀਂ ਜਨਤਾ ਦੇ ਸੇਵਕ ਹੋ, ਸ਼ਾਸਕ ਨਹੀਂ। ਇਸ ਲਈ ਗਰੀਬਾਂ ਅਤੇ ਪਛੜਿਆਂ ਦੀ ਸੇਵਾ ਕਰੋ। ਕਿਉਂਕਿ ਅਗਲੇ 25 ਸਾਲਾਂ ਵਿੱਚ ਹੀ ਤੁਸੀਂ ਇੱਕ ਵਿਕਸਤ ਭਾਰਤ ਬਣਾਓਗੇ। ਅਸੀਂ ਦੇਸ਼ ਵਿੱਚ ਨਵੀਂ ਤਕਨੀਕ ਅਤੇ ਨਵਾਂ ਵਿਦੇਸ਼ੀ ਨਿਵੇਸ਼ ਲਿਆਉਣ ਲਈ ਇੱਕ ਯੋਜਨਾ ਸ਼ੁਰੂ ਕੀਤੀ ਹੈ। ਮੇਕ ਇਨ ਇੰਡੀਆ ਮੁਹਿੰਮ ਅਤੇ ਪੀ.ਐਲ.ਆਈ. ਸਕੀਮ ਨੇ ਮਿਲ ਕੇ ਰੁਜ਼ਗਾਰ ਪੈਦਾ ਕਰਨ ਦੀ ਰਫ਼ਤਾਰ ਨੂੰ ਕਈ ਗੁਣਾ ਵਧਾ ਦਿੱਤਾ ਹੈ। ਹਰ ਖੇਤਰ ਦੇ ਉਦਯੋਗਾਂ ਨੂੰ ਹੁਲਾਰਾ ਮਿਲ ਰਿਹਾ ਹੈ। ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਹਨ।
-
International2 months ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International2 months ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
International2 months ago
ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ
-
International1 month ago
ਕੋਲੰਬੀਆ ਵਿੱਚ ਮਹਿਸੂਸ ਹੋਏ ਭੂਚਾਲ ਦੇ 2 ਝਟਕੇ
-
Mohali1 month ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
International1 month ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Punjab2 months ago
ਅੰਮ੍ਰਿਤਸਰ ਹਵਾਈ ਅੱਡੇ ਤੇ ਐੱਨ ਆਰ ਆਈ ਗ੍ਰਿਫਤਾਰ