Connect with us

Chandigarh

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Published

on

 

ਚੰਡੀਗੜ੍ਹ, 1 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹਰਮਨਦੀਪ ਕੌਰ (ਮਾਨਸਾ), ਜਸਮੀਤ ਕੌਰ (ਸੰਗਰੂਰ), ਸੰਜਨਾ ਕੁਮਾਰੀ (ਪਟਿਆਲਾ), ਸਪਨਾ ਤੇ ਦੀਪਿਕਾ (ਬਠਿੰਡਾ), ਗੁਰਵਿੰਦਰ ਕੌਰ (ਫਿਰੋਜ਼ਪੁਰ) ਅਤੇ ਖੁਆਇਸ਼ (ਜਲੰਧਰ) ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਮੌਕੇ ਸਪੀਕਰ ਨੇ ਇਨ੍ਹਾਂ ਵਿਦਿਆਰਥੀਆਂ ਨਾਲ ਜਾਪਾਨ ਦੌਰੇ ਸਬੰਧੀ ਵਿਸਥਾਰ ਵਿੱਚ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਹਾਊਸ ਵੀ ਵਿਖਾਇਆ ਅਤੇ ਵਿਧਾਨ ਸਭਾ ਵਿੱਚ ਹੁੰਦੇ ਵਿਧਾਨਕ ਕੰਮਕਾਜ ਬਾਰੇ ਵੀ ਜਾਣਕਾਰੀ ਦਿੱਤੀ।

ਸਪੀਕਰ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਸਿੰਘ, ਜਸਵਿੰਦਰ ਸਿੰਘ, ਸੰਦੀਪ ਜਾਖੜ ਅਤੇ ਬਰਿੰਦਰ ਗੋਇਲ (ਸਾਰੇ ਵਿਧਾਇਕ) ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਹਾਜ਼ਰ ਸਨ।

Continue Reading

Chandigarh

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਸ਼ਾਰਪ ਸ਼ੂਟਰ ਸਮੇਤ ਇੱਕ ਹੋਰ ਲੋੜੀਂਦਾ ਗੈਂਗਸਟਰ ਗ੍ਰਿਫ਼ਤਾਰ

Published

on

By

 

 

ਪੰਜਾਬ ਅਤੇ ਯੂਪੀ ਪੁਲੀਸ ਨੇ ਕੀਤਾ ਸਾਂਝਾ ਓਪਰੇਸ਼ਨ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਪੁਲੀਸ ਨੇ ਯੂਪੀ ਪੁਲੀਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਸਤੰਬਰ ਮਹੀਨੇ ਵਿੱਚ ਫ਼ਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਕਾਬੂ ਕੀਤਾ ਹੈ। ਯੂਪੀ ਪੁਲੀਸ ਦੀ ਐਸ ਟੀ ਐਫ ਨਾਲ ਸਾਂਝੀ ਕਾਰਵਾਈ ਵਿੱਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਸ਼ਹਿਰ ਵਿੱਚ ਬੀਤੇ ਸਤੰਬਰ ਮਹੀਨੇ ਅੰਦਰ ਇੱਕ ਕਾਰ ਸਵਾਰ ਪਰਿਵਾਰ ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਤਿੰਨ ਚਚੇਰੇ ਭੈਣ-ਭਰਾਵਾਂ ਦਿਲਪ੍ਰੀਤ ਸਿੰਘ, ਜਸਪ੍ਰੀਤ ਕੌਰ ਅਤੇ ਅਕਾਸ਼ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿੱਚ ਪੁਲੀਸ ਲਗਾਤਾਰ ਕਾਰਵਾਈ ਵਿੱਚ ਜੁਟੀ ਹੋਈ ਸੀ।

ਪੁਲੀਸ ਜਾਣਕਾਰੀ ਮੁਤਾਬਿਕ ਦੋਵਾਂ ਸ਼ੂਟਰਾਂ ਦੇ ਸਬੰਧ ਵਿਦੇਸ਼ ਬੈਠੇ ਗੈਂਗਸਟਰਾਂ ਦੇ ਨਾਲ ਹਨ, ਜਿਨ੍ਹਾਂ ਦੇ ਇਸ਼ਾਰੇ ਤੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਮਾਹਲ ਦੇ ਕਤਲ ਵਿੱਚ ਵੀ ਸ਼ਾਮਲ ਸਨ। ਇਸ ਸੰਬੰਧੀ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਵਲੋਂ ਐਕਸ ਉੱਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫੜ੍ਹੇ ਗਏ ਮੁਲਜ਼ਮਾਂ ਵਿੱਚ ਇੱਕ ਬਿਕਰਮਜੀਤ ਉਰਫ ਵਿੱਕੀ, ਮਾਰਚ ਮਹੀਨੇ ਵਿੱਚ ਤਰਨਤਾਰਨ ਵਿਖੇ ਹੋਏ ਆਪ ਆਗੂ ਗੁਰਪ੍ਰੀਤ ਸਿੰਘ ਉਰਫ ਗੋਪੀ ਮਾਹਲ ਦੇ ਕਤਲ ਵਿੱਚ ਲੋੜੀਂਦਾ ਸੀ। ਦੂਜਾ ਮੁਲਜ਼ਮ ਪੰਜਾਬ ਸਿੰਘ ਫਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਦਾ ਮੁੱਖ ਦੋਸ਼ੀ ਹੈ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਰੰਗੇ ਹੱਥੀਂ ਗ੍ਰਿਫ਼ਤਾਰ

Published

on

By

 

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲੀਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਉਕਤ ਪੁਲੀਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ. ਡੀ. ਪੀ. ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ। ਇਸ ਸੰਬੰਧੀ 1.50 ਲੱਖ ਰੁਪਏ ਵਿੱਚ ਸੌਦਾ ਤਹਿ ਹੋ ਗਿਆ। ਉਕਤ ਪੁਲੀਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਪੀ. ਐਸ. ਪੀ. ਸੀ. ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

Published

on

By

 

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending