Connect with us

National

ਉੱਤਰਾਖੰਡ ਵਿੱਚ ਬੱਦਲ ਫੱਟਣ ਕਾਰਨ ਕੇਦਾਰਨਾਥ ਯਾਤਰਾ ਮੁਲਤਵੀ

Published

on

 

ਭਾਰੀ ਮੀਂਹ ਕਾਰਨ 8 ਵਿਅਕਤੀਆਂ ਦੀ ਮੌਤ

ਦੇਹਰਾਦੂਨ, 1 ਅਗਸਤ (ਸ.ਬ.) ਭਾਰੀ ਮੀਂਹ ਅਤੇ ਬੱਦਲ ਫੱਟਣ ਕਾਰਨ ਰੁਦਰਪ੍ਰਯਾਗ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅੱਜ ਦੀ ਕੇਦਾਰਨਾਥ ਯਾਤਰਾ ਮੁਲਤਵੀ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਬੀਤੇ ਦਿਨ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਥਾਵਾਂ ਤੇ ਬਾਰਿਸ਼ ਨਾਲ ਜੁੜੀਆਂ ਘਟਨਾਵਾਂ ਵਿੱਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 6 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੂਬੇ ਵਿੱਚ ਬਰਸਾਤ ਕਾਰਨ ਵਿਗੜੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਅਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲ ਹੈ।

ਉਨ੍ਹਾਂ ਨੇ ਕਿਹਾ ਕਿ ਬਚਾਅ ਟੀਮਾਂ ਨੇ ਪ੍ਰਭਾਵਿਤ ਥਾਵਾਂ ਤੇ ਰਾਤ ਭਰ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ। ਦੇਹਰਾਦੂਨ ਦੇ ਸੀਨੀਅਰ ਪੁਲੀਸ ਸੁਪਰਡੈਂਟ ਅਜੇ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਰਾਏਪੁਰ ਇਲਾਕੇ ਵਿੱਚ ਦੋ ਵਿਅਕਤੀ ਨਹਿਰ ਵਿੱਚ ਡੁੱਬ ਗਏ। ਇਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਿਨ੍ਹਾਂ ਦੀ ਪਛਾਣ ਸੁੰਦਰ ਸਿੰਘ ਅਤੇ ਅਰਜੁਨ ਸਿੰਘ ਰਾਣਾ ਵਜੋਂ ਹੋਈ ਹੈ। ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ਖੇਤਰ ਦੇ ਭਾਰਪੁਰ ਪਿੰਡ ਵਿੱਚ ਭਾਰੀ ਮੀਂਹ ਕਾਰਨ ਇਕ ਮਕਾਨ ਡਿੱਗ ਗਿਆ, ਜਿਸ ਕਾਰਨ ਮਲਬੇ ਹੇਠਾਂ ਦੱਬ ਕੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 6 ਵਿਅਕਤੀ ਜ਼ਖ਼ਮੀ ਹੋ ਗਏ। ਟਿਹਰੀ ਜ਼ਿਲ੍ਹੇ ਦੇ ਘਨਸਾਲੀ ਦੇ ਪਿੰਡ ਜਖਨਿਆਲੀ ਵਿੱਚ ਬੱਦਲ ਫਟਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ।

ਟਿਹਰੀ ਦੇ ਜ਼ਿਲ੍ਹਾ ਆਫਤ ਪ੍ਰਬੰਧਨ ਅਧਿਕਾਰੀ ਬ੍ਰਿਜੇਸ਼ ਭੱਟ ਨੇ ਦੱਸਿਆ ਕਿ ਭਾਨੂ ਪ੍ਰਸਾਦ ਅਤੇ ਉਸ ਦੀ ਪਤਨੀ ਨੀਲਮ ਦੇਵੀ ਦੀਆਂ ਲਾਸ਼ਾਂ ਮਲਬੇ ਵਿੱਚੋਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਉਨ੍ਹਾਂ ਦੇ ਬੇਟੇ ਵਿਪਿਨ ਨੂੰ ਜ਼ਖ਼ਮੀ ਹਾਲਤ ਵਿੱਚ ਬਾਹਰ ਕੱਢਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਦੇਰ ਰਾਤ ਕਰੀਬ 2 ਵਜੇ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਵਿਪਿਨ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਰਿਸ਼ੀਕੇਸ਼ ਲਿਜਾਇਆ ਜਾ ਰਿਹਾ ਸੀ ਪਰ ਦੇਰ ਰਾਤ ਉਸ ਦੀ ਮੌਤ ਹੋ ਗਈ। ਕੇਦਾਰਨਾਥ ਦਰਸ਼ਨ ਲਈ ਰੁਦਰਪ੍ਰਯਾਗ ਪਹੁੰਚੇ ਸ਼ਰਧਾਲੂਆਂ ਲਈ ਰੁਦਰਪ੍ਰਯਾਗ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਕਿ ਫਿਲਹਾਲ ਉਹ ਜਿੱਥੇ ਵੀ ਹਨ, ਸੁਰੱਖਿਅਤ ਰੁੱਕੇ ਰਹਿਣ ਅਤੇ ਆਪਣੀ ਕੇਦਾਰਨਾਥ ਧਾਮ ਯਾਤਰਾ ਨੂੰ ਮੁਲਤਵੀ ਕਰ ਦੇਣ।

ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਸੋਨਪ੍ਰਯਾਗ ਤੋਂ ਅੱਗੇ ਮੋਟਰਵੇਅ ਅਤੇ ਪੈਦਲ ਮਾਰਗ ਦੀ ਹਾਲਤ ਬਿਲਕੁਲ ਵੀ ਠੀਕ ਨਹੀਂ ਹੈ। ਰੂਟ ਦੀ ਸ਼ੁੱਧਤਾ ਅਤੇ ਯਾਤਰਾ ਦੀ ਨਿਰਵਿਘਨਤਾ ਬਾਰੇ ਵੱਖਰੀ ਜਾਣਕਾਰੀ ਦਿੱਤੀ ਜਾਵੇਗੀ। ਬੀਤੀ ਰਾਤ ਭਾਰੀ ਮੀਂਹ ਕਾਰਨ ਗੌਰੀਕੁੰਡ- ਕੇਦਾਰਨਾਥ ਪੈਦਲ ਰਸਤੇ ਤੇ ਭਿੰਬਲੀ ਵਿੱਚ 20-25 ਮੀਟਰ ਸੜਕ ਧਸ ਗਈ ਅਤੇ ਪਹਾੜੀ ਤੋਂ ਵੱਡੇ-ਵੱਡੇ ਪੱਥਰ ਡਿੱਗ ਕੇ ਰਸਤੇ ਤੇ ਆ ਗਏ। ਰਾਜ ਦੇ ਆਫ਼ਤ ਪ੍ਰਬੰਧਨ ਸਕੱਤਰ ਵਿਨੋਦ ਕੁਮਾਰ ਸੁਮਨ ਨੇ ਦੱਸਿਆ ਕਿ ਇਸ ਦੌਰਾਨ ਉੱਥੇ ਫਸੇ ਲਗਭਗ 200 ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਮੰਦਾਕਿਨੀ ਨਦੀ ਦੇ ਪਾਣੀ ਦਾ ਪੱਧਰ ਚੇਤਾਵਨੀ ਪੱਧਰ ਦੇ ਨੇੜੇ ਹੋਣ ਕਾਰਨ ਸੋਨਪ੍ਰਯਾਗ ਸਥਿਤ ਪਾਰਕਿੰਗ ਖੇਤਰ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਹਰਾਦੂਨ ਵਿੱਚ ਹੀ ਪਿਛਲੇ 24 ਘੰਟਿਆਂ ਵਿੱਚ 172 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਮੁੱਖ ਮੰਤਰੀ, ਜੋ ਸੂਬੇ ਵਿੱਚ ਵੱਧ ਬਾਰਿਸ਼ ਦੀ ਖੁਦ ਨਿਗਰਾਨੀ ਕਰ ਰਹੇ ਹਨ, ਨੇ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਅਤੇ ਸੂਬੇ ਵਿੱਚ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਉਨ੍ਹਾਂ ਦੀ ਮੁੱਖ ਤਰਜੀਹ ਹੈ। ਸੋਸ਼ਲ ਮੀਡੀਆ ਤੇ ਇਕ ਪੋਸਟ ਵਿੱਚ ਧਾਮੀ ਨੇ ਕਿਹਾ ਕਿ ਸੂਬੇ ਵਿੱਚ ਬੀਤੀ ਰਾਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਕਈ ਥਾਵਾਂ ਤੇ ਜਨਜੀਵਨ ਪ੍ਰਭਾਵਿਤ ਹੋਇਆ ਅਤੇ ਬਚਾਅ ਟੀਮਾਂ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਰਾਤ ਭਰ ਮੁਹਿੰਮ ਚਲਾਈ।

Continue Reading

National

ਪੰਜਾਬ ਤੋਂ ਜੋਧਪੁਰ ਜਾ ਰਹੀ ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 3 ਦੀ ਮੌਤ

Published

on

By

 

ਨਾਗੌਰ, 11 ਮਾਰਚ (ਸ.ਬ.) ਅੱਜ ਇਕ ਸਲੀਪਰ ਬੱਸ ਪਲਟਣ ਨਾਲ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਵਾਪਰਿਆ।

ਪੁਲੀਸ ਡਿਪਟੀ ਸੁਪਰਡੈਂਟ ਖੇਮਰਾਮ ਨੇ ਦੱਸਿਆ ਕਿ ਨੈਸ਼ਨਲ ਲਾਅ ਯੂਨੀਵਰਸਿਟੀ (ਜੋਧਪੁਰ) ਦੇ ਵਿਦਿਆਰਥੀਆਂ ਦੀ ਬੱਸ ਪੰਜਾਬ ਤੋਂ ਜੋਧਪੁਰ ਜਾ ਰਹੀ ਸੀ ਕਿ ਅੱਜ ਸਵੇਰੇ ਕਰੀਬ 5.30 ਵਜੇ ਸੁਰਪਾਲੀਆ ਥਾਣਾ ਖੇਤਰ ਵਿੱਚ ਟਰੇਲਰ ਨਾਲ ਟਕਰਾ ਕੇ ਪਲਟ ਗਈ।

ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਵਿਦਿਆਰਥੀਆਂ ਨੂੰ ਜੇਐੱਲਐੱਨ ਹਸਪਤਾਲ ਨਾਗੌਰ ਵਿੱਚ ਲਿਆਂਦਾ ਗਿਆ, ਜਿੱਥੋਂ ਗੰਭੀਰ ਰੂਪ ਨਾਲ ਜ਼ਖ਼ਮੀ ਚਾਰ ਵਿਦਿਆਰਥੀਆਂ ਨੂੰ ਜੋਧਪੁਰ ਰੈਫਰ ਕੀਤਾ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਜੇ. ਐੱਲ. ਐੱਨ. ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Continue Reading

National

ਜੰਗਲਾਤ ਵਿਭਾਗ ਨੇ ਚੋਰੀ ਦਰੱਖਤ ਵੱਡਣ ਵਾਲੇ ਚੋਰ ਗਿਰੋਹ ਦੇ 4 ਮੈਂਬਰ ਕਾਬੂ ਕੀਤੇ

Published

on

By

 

ਮੁਕੇਰੀਆਂ, 11 ਮਾਰਚ (ਸ.ਬ.) ਜੰਗਲਾਤ ਵਿਭਾਗ ਵਲੋਂ ਬੀਤੀ ਰਾਤ ਖੈਰ ਦੇ ਦਰੱਖਤਾਂ ਨੂੰ ਚੋਰੀਓਂ ਵੱਡਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਵੱਡੀ ਮਾਤਰਾ ਵਿੱਚ ਲੱਕੜ ਸਮੇਤ ਕਾਬੂ ਕੀਤਾ ਗਿਆ ਹੈ। ਜੰਗਲਾਤ ਵਿਭਾਗ ਵਲੋਂ ਇਹਨਾਂ ਚੋਰਾਂ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਰੋਹ ਨੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚੋਂ ਕਰੀਬ 7 ਦਰਜ਼ਨ ਤੋਂ ਵੱਧ ਦਰੱਖਤਾਂ ਦੀ ਕਟਾਈ ਕੀਤੀ ਹੈ। ਇਸ ਗਿਰੋਹ ਵਿੱਚ ਕੁਝ ਗੁੱਜਰਾਂ ਸਮੇਤ ਸਬੰਧਿਤ ਪਿੰਡਾਂ ਦੇ ਲੋਕ ਵੀ ਸ਼ਾਮਲ ਦੱਸੇ ਜਾ ਰਹੇ ਹਨ। ਜੰਗਲਾਤ ਅਧਿਕਾਰੀਆਂ ਅਨੁਸਾਰ ਇਹ ਇੱਕ ਵੱਡਾ ਗਿਰੋਹ ਹੈ, ਜਿਸ ਵਿੱਚ ਕੁਝ ਲੱਕੜ ਦੇ ਠੇਕੇਦਾਰ ਵੀ ਮਿਲੇ ਹੋਏ ਹਨ।

ਡੀ ਐਫ ਓ ਅੰਜਨ ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਪਿਛਲੇ ਦਿਨੀ ਸ਼ਿਕਾਇਤਾਂ ਮਿਲੀਆਂ ਸਨ ਕਿ ਬਹਿਮਾਵਾ, ਭਡਿਆਰਾਂ ਤੇ ਕੁਝ ਹੋਰ ਪਿੰਡਾਂ ਖੈਰ ਦੇ ਦਰੱਖਤਾਂ ਨੂੰ ਵੱਡਿਆ ਜਾ ਰਿਹਾ ਹੈ। ਇਸ ਸਬੰਧੀ ਬੀਤੇ ਦਿਨ ਬਹਿਮਾਵਾ ਪਿੰਡ ਦੀ ਪੰਚਾਇਤ ਨੇ ਕਰੀਬ 60-70 ਦਰੱਖਤਾਂ ਦੇ ਵੱਢੇ ਜਾਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ। ਉਧਰ ਜੰਗਲਾਤ ਅਧਿਕਾਰੀਆਂ ਨੇ ਕਰੀਬ 45 ਦਰੱਖਤਾਂ ਦੀ ਨਿਸ਼ਾਨਦੇਹੀ ਕੀਤੀ ਹੈ। ਕਟਾਈ ਕੀਤੇ ਦਰੱਖਤਾਂ ਦੀ ਕੀਮਤ ਲੱਖਾਂ ਵਿੱਚ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹੋਰ ਕਈ ਪਿੰਡਾਂ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਰਾਤ ਨੂੰ ਚੈਕਿੰਗ ਲਈ ਨੂੰ ਟੀਮਾਂ ਤਾਇਨਾਤ ਕੀਤੀਆਂ ਹੋਈਆਂ ਹਨ। ਇਕ ਟੀਮ ਵੱਲੋਂ ਬੀਤੀ ਰਾਤ ਭਡਿਆਰਾਂ-ਮੈਰਾ ਜੱਟਾ ਦੇ ਕੋਲ ਕੁਝ ਅਣਪਛਾਤੇ ਲੋਕਾਂ ਨੂੰ ਖੈਰ ਦੀ ਲੱਕੜ ਚੋਰੀ ਕੱਟਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਗਿਰੋਹ ਵਿੱਚ ਕੁਝ ਠੇਕੇਦਾਰ ਸ਼ਾਮਲ ਹਨ ਅਤੇ ਪਿੰਡਾਂ ਦੇ ਕੁਝ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਨੇ ਵੱਡੇ ਪੱਧਰ ਤੇ ਖੈਰ ਦੇ ਦਰੱਖਤ ਵੱਡਣ ਵਿੱਚ ਚੋਰਾਂ ਦਾ ਸਾਥ ਦਿੱਤਾ ਹੈ।

Continue Reading

National

ਝੁੱਗੀ ਵਿੱਚ ਅੱਗ ਲੱਗਣ ਕਾਰਨ 3 ਵਿਅਕਤੀ ਜ਼ਿੰਦਾ ਸੜੇ

Published

on

By

 

 

ਨਵੀਂ ਦਿੱਲੀ, 11 ਮਾਰਚ (ਸ.ਬ.) ਦਿੱਲੀ ਦੇ ਆਨੰਦ ਵਿਹਾਰ ਵਿੱਚ ਝੁੱਗੀ ਵਿੱਚ ਭਿਆਨਕ ਅੱਗ ਲੱਗ ਗਈ ਹੈ, ਜਿਸ ਵਿੱਚ ਜ਼ਿੰਦਾ ਸੜ ਜਾਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਏਜੀਸੀਆਰ ਐਨਕਲੇਵ ਵਿੱਚ ਵਾਪਰਿਆ।

ਬੀਤੀ ਦੇਰ ਰਾਤ ਕਰੀਬ 2.15 ਵਜੇ ਵਾਪਰੇ ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫ਼ਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਫ਼ਾਇਰ ਬ੍ਰਿਗੇਡ ਨੂੰ ਅੱਗ ਤੇ ਕਾਬੂ ਪਾਉਣ ਵਿੱਚ ਕਰੀਬ 30 ਮਿੰਟ ਲੱਗ ਗਏ ਪਰ ਅੱਗ ਕਿਵੇਂ ਲੱਗੀ? ਪੁਲੀਸ ਇਸ ਦਾ ਕਾਰਨ ਲੱਭਣ ਵਿੱਚ ਜੁਟੀ ਹੈ।

ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਜੱਗੀ ਕੁਮਾਰ, ਸ਼ਿਆਮ ਸਿੰਘ, ਜਤਿੰਦਰ ਕੁਮਾਰ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ 2.42 ਵਜੇ ਝੁੱਗੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਇਆ। ਜਦੋਂ ਅਸੀਂ ਝੁੱਗੀ ਦੇ ਅੰਦਰ ਗਏ ਤਾਂ 3 ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੂਰੀ ਜਾਂਚ ਕੀਤੀ ਜਾਵੇਗੀ।

Continue Reading

Latest News

Trending