Mohali
ਜਿਲ੍ਹੇ ਦੇ 1941 ਵਸਨੀਕਾਂ ਨੇ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਸੇਵਾਵਾਂ : ਡਿਪਟੀ ਕਮਿਸ਼ਨਰ
ਐਸ ਏ ਐਸ ਨਗਰ, 2 ਅਗਸਤ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸੁਵਿਧਾ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 1941 ਵਸਨੀਕਾਂ ਨੇ ਇਸ ਸੇਵਾ ਦਾ ਲਾਭ ਲਿਆ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਹੀ 43 ਤਰ੍ਹਾਂ ਦੀਆਂ ਸੇਵਾਵਾਂ ਕੇਵਲ ਇੱਕ ਫ਼ੋਨ ਘੁਮਾ ਕੇ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ ਅਤੇ ਪੰਜਾਬ ਸਰਕਾਰ ਦੀ ਇਸ ‘ਡੋਰ ਸਟੈਪ ਡਿਲਿਵਰੀ ਆਫ਼ ਸਰਵਿਸਜ਼’ ਤਹਿਤ ਇੱਕ ਟੋਲ ਫ਼੍ਰੀ ਨੰਬਰ 1076 ਡਾਇਲ ਕੀਤਾ ਜਾਂਦਾ ਹੈ ਅਤੇ ਉੱਥੇ 43 ਸੇਵਾਵਾਂ ਵਿੱਚੋਂ ਕਿਸੇ ਇੱਕ ਦੀ ਚੋਣ ਕਰਕੇ ਉਸ ਲਈ ਸਮਾਂ-ਸਲਾਟ ਬੁੱਕ ਕਰ ਲਿਆ ਜਾਂਦਾ ਹੈ। ਉਸ ਤੋਂ ਬਾਅਦ ਜ਼ਿਲ੍ਹੇ ਵਿੱਚ ਇਸ ਮੰਤਵ ਲਈ ਤਾਇਨਾਤ ਸੇਵਾ ਸਹਾਇਕ ਉਸ ਵਿਅਕਤੀ ਦੇ ਨਾਲ ਸੰਪਰਕ ਕਰਕੇ ਉਸ ਦੀ ਸੁਵਿਧਾ ਮੁਤਾਬਕ ਉਸ ਦੇ ਘਰ ਆਉਣ ਦਾ ਸਮਾਂ ਪੁੱਛਦੇ ਹਨ। ਮਿੱਥੇ ਦਿਨ ਅਤੇ ਸਮੇਂ ਤੇ ਸਬੰਧਤ ਸੇਵਾ ਮੰਗਣ ਵਾਲੇ ਵਿਅਕਤੀ ਦੇ ਘਰ ਜਾ ਕੇ ਉਸ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਕੇ ਉਸ ਨੂੰ ਸੇਵਾ ਪ੍ਰਦਾਨ ਕਰ ਦਿੱਤੀ ਜਾਂਦੀ ਹੈ। ਘਰ ਜਾ ਕੇ ਸੇਵਾ ਦੇਣ ਦੀ ਫ਼ੀਸ, ਸੇਵਾ ਕੇਂਦਰ ਵਿੱਚ ਦਿੱਤੀ ਜਾਣ ਵਾਲੀ ਫ਼ੀਸ ਤੋਂ ਕੇਵਲ 120 ਰੁਪਏ ਪ੍ਰਤੀ ਸੇਵਾ ਵੱਖਰੀ ਚਾਰਜ ਕੀਤੀ ਜਾਂਦੀ ਹੈ, ਜਿਸ ਨਾਲ ਲੋਕਾਂ ਦਾ ਸਰਕਾਰੀ ਦਫ਼ਤਰਾਂ ਵਿੱਚ ਜਾਣ ਦਾ ਚੱਕਰ ਬਚ ਜਾਂਦਾ ਹੈ।
ਉਹਨਾਂ ਦੱਸਿਆ ਕਿ ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ. ਆਰ. ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲੀਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੂ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ ਮੈਰਿਜ ਐਕਟ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ ਸ਼ਾਮਲ ਹਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
