Mohali
ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਸਕਾਲਰਸ਼ਿਪ ਦੇਣ ਦਾ ਫੈਸਲਾ
ਨਵਾਂ ਗਾਉਂ, 2 ਅਗਸਤ (ਸ.ਬ.) ਸਤਿਨਾਮ ਸਰਬ ਕਲਿਆਣ ਟਰੱਸਟ, ਚੰਡੀਗੜ੍ਹ ਵੱਲੋਂ ਵਿਦਿਅਕ ਸੈਸ਼ਨ 2024-25 ਲਈ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ ਜਿਸਦੇ ਤਹਿਤ ਆਰਥਿਕ ਤੌਰ ਤੇ ਪਛੜੇ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਾਲਾਨਾ 50 ਹਜ਼ਾਰ ਰੁਪਏ ਤੱਕ ਦੀ ਸਕਾਲਰਸ਼ਿਪ ਦਿੱਤੀ ਜਾਵੇਗੀ।
ਟਰਸਟ ਦੇ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਜੀਫੇ ਦੀ ਇਹ ਰਕਮ ਪੂਰੇ ਕੋਰਸ ਦੌਰਾਨ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਵਜੀਡਾ ਟ੍ਰਸਟ ਵਲੋਂ ਪ੍ਰਵਾਨਿਤ ਪ੍ਰੋਫੈਸ਼ਨਲ ਕੋਰਸਾਂ (ਬੀ ਟੈਕ, ਐਮ ਟੈਕ, ਬੀ ਸੀ ਏ, ਐਮ ਸੀ ਏ, ਬੀ ਬੀ ਏ, ਐਮ ਬੀ ਏ, ਐਲ ਐਲ ਬੀ, ਬੀ ਐਸ ਸੀ, ਐਮ ਐਸ ਸੀ, ਨਰਸਿੰਗ, ਬੀ ਫਾਰਮੇਸੀ, ਬੀ ਡੀ ਐਸ, ਐਮ ਬੀ ਬੀ ਐਸ ਸਮੇਤ ਅਤੇ ਹੋਰ ਪ੍ਰੋਫੈਸ਼ਨਲ ਕੋਰਸ) ਲਈ ਦਿੱਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਇਸ ਸਕਾਲਰਸ਼ਿਪ ਲਈ ਵਿਦਿਆਰਥੀ ਦੇ ਮਾਂਪਿਆਂ ਦੀ ਸਾਲਾਨਾ ਆਮਦਨ 5 ਲੱਖ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀ ਵੱਲੋਂ ਪਾਸ ਕੀਤੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਵਿੱਚ 75 ਫੀਸਦੀ ਨੰਬਰ ਹੋਣੇ ਚਾਹੀਦੇ ਹਨ।
ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਅੰਤਿਮ ਚੋਣ ਤੋਂ ਪਹਿਲਾਂ ਗੁਰਮਤਿ ਦਾ ਟੈਸਟ ਅਤੇ ਇੰਟਰਵਿਓ ਪਾਸ ਕਰਨਾ ਹੋਵੇਗਾ ਜੋ ਵੈਬਸਾਈਟ ਤੇ ਉਪਲਬਧ 10ਵੀਂ ਦੀ ਕਿਤਾਬ ਵਿਚੋਂ ਹੋਵੇਗਾ। ਬਿਨੈ ਪੱਤਰ ਆਨਲਾਈਨ ਭਰਨ ਦੀ ਅੰਤਿਮ ਮਿਤੀ 31 ਅਗਸਤ 2024 ਨਿਰਧਾਰਿਤ ਕੀਤੀ ਗਈ ਹੈ।
Mohali
ਪਿੰਡ ਲਖਨੌਰ ਵਿੱਚ ਨਾਜਾਇਜ਼ ਬਣੀਆਂ ਕਿਰਾਏਦਾਰਾਂ ਦੀਆਂ ਵੋਟਾਂ ਕਟਵਾਉਣ ਲਈ ਡਿਪਟੀ ਕਮਿਸ਼ਨਰ ਦੇ ਨਾਂ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 31 ਜਨਵਰੀ (ਸ.ਬ.) ਗ੍ਰਾਮ ਪੰਚਾਇਤ, ਪਿੰਡ ਲਖਨੌਰ ਦੇ ਵਫਦ ਵੱਲੋਂ ਸਰਪੰਚ ਕੁਲਦੀਪ ਕੌਰ ਦੀ ਅਗਵਾਈ ਹੇਠ ਏ ਡੀ ਸੀ ਮੁਹਾਲੀ ਸੋਨਮ ਚੌਧਰੀ ਨਾਲ ਮੁਲਾਕਾਤ ਕਰਕੇ ਪਿੰਡ ਲਖਨੌਰ ਬਲਾਕ ਮੁਹਾਲੀ ਵਿੱਚ ਨਜਾਇਜ਼ ਬਣੀਆਂ ਕਿਰਾਏਦਾਰਾਂ ਦੀਆਂ ਵੋਟਾਂ ਨੂੰ ਕਟਵਾਉਣ ਸਬੰਧੀ ਡਿਪਟੀ ਕਮਿਸ਼ਨਰ, ਐਸ ਏ ਐਸ ਨਗਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿੰਡ ਲਖਨੌਰ ਦੇ ਸਰਪੰਚ ਵਲੋਂ ਸਾਰੀ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਇਹ ਫੈਸਲਾ ਲਿਆ ਹੈ ਕਿ ਪਿੰਡ ਵਿਚ ਕਿਰਾਏਦਾਰਾਂ ਦੀਆਂ ਗਲਤ ਢੰਗ ਨਾਲ ਬਣੀਆਂ ਵੋਟਾਂ ਨੂੰ ਤੁਰੰਤ ਕਟਵਾਇਆ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਦੇ ਪਿੰਡ ਦੀ ਲਗਭਗ 1250 ਵੋਟ ਹੈ, ਜਿਸ ਵਿੱਚ ਕਰੀਬ 200 ਵੋਟਾਂ ਕਿਰਾਏਦਾਰਾਂ ਦੀਆਂ ਨਾਜਾਇਜ਼ ਬਣੀਆਂ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਜਦੋਂ ਕੋਈ ਕਿਰਾਏਦਾਰ ਕੋਈ ਘਟਨਾ ਜਾਂ ਕਰਾਇਮ ਕਰਦਾ ਹੈ ਤਾਂ ਉਹ ਰਾਤੋ ਰਾਤ ਕਮਰਾ ਖਾਲੀ ਕਰਕੇ ਭੱਜ ਜਾਂਦਾ ਹੈ, ਜਿਸ ਪਿੱਛੋਂ ਇਹਨਾਂ ਵਿਅਕਤੀਆਂ ਦੀਆਂ ਅਜਿਹੀਆਂ ਕਾਰਵਾਈਆਂ ਕਾਰਨ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਤਾਜਾ ਮਿਸਾਲ ਪਿੰਡ ਕੁੰਭੜਾ ਵਿੱਚ ਹੋਏ ਦੋ ਨੌਜਵਾਨਾਂ ਦੇ ਕਤਲ ਦੀ ਹੈ ਜਿੱਥੇ ਨੌਜਵਾਨਾਂ ਦੇ ਕਾਤਲਾਂ ਨੂੰ ਪੁਲੀਸ ਅਤੇ ਪਿੰਡ ਵਾਸੀਆਂ ਨੇ ਬੜੀ ਮੁਸ਼ਕਿਲ ਨਾਲ ਲੱਭਿਆ ਹੈ ਅਤੇ ਇਸ ਕਾਰਨ ਉਹਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ।
ਵਫਦ ਨੇ ਮੰਗ ਕੀਤੀ ਕਿ ਇਸ ਸਬੰਧੀ ਬੀ. ਐਲ. ਓ. ਦੀਆਂ ਡਿਊਟੀ ਲਗਾ ਕੇ ਗਲਤ ਢੰਗ ਨਾਲ ਬਣੀਆਂ ਪ੍ਰਵਾਸੀਆਂ ਦੀਆਂ ਵੋਟਾਂ ਨੂੰ ਰੱਦ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਪ੍ਰਤੀ ਵਿਸ਼ਵਾਸ ਬਰਕਰਾਰ ਰਹੇ ਅਤੇ ਪਿੰਡ ਵਿੱਚ ਹੋਣ ਵਾਲੀਆਂ ਅਣ-ਸੁਖਾਈਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਵਫਦ ਵਿੱਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਲਖਨੌਰ, ਕੁਲਦੀਪ ਸਿੰਘ ਪੰਚ, ਸੰਦੀਪ ਸਿੰਘ ਪੰਚ, ਜਸਪ੍ਰੀਤ ਸਿੰਘ ਪੰਚ, ਭਾਗ ਸਿੰਘ ਪੰਚ, ਅਵਤਾਰ ਸਿੰਘ ਪੰਚ, ਸੁਖਵਿੰਦਰ ਕੌਰ ਪੰਚ, ਗੁਰਮੁਖ ਸਿੰਘ ਲੰਬੜਦਾਰ, ਅਮਰਜੀਤ ਸਿੰਘ ਪੰਚ, ਧਰਮ ਸਿੰਘ, ਜਸਪਾਲ ਸਿੰਘ ਪਾਲੀ, ਰੁਪਿੰਦਰ ਸਿੰਘ ਲੰਬੜਦਾਰ ਲਖਨੌਰ ਵੀ ਹਾਜਰ ਸਨ।
Mohali
ਟਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਇਆ
ਘਨੌਰ, 31 ਜਨਵਰੀ (ਅਭਿਸ਼ੇਕ ਸੂਦ) ਟ੍ਰੈਫਿਕ ਪੁਲੀਸ ਵਲੋਂ ਮਨਾਏ ਜਾ ਰਹੇ ਟ੍ਰੈਫਿਕ ਮਹੀਨੇ ਦੇ ਤਹਿਤ ਡੀ ਐਸ ਪੀ ਟ੍ਰੈਫਿਕ ਪੁਲੀਸ ਪਟਿਆਲਾ ਅਛਰੂ ਰਾਮ ਤੇ ਇੱਕਬਾਲ ਸਿੰਘ ਟ੍ਰੈਫਿਕ ਇੰਚਾਰਜ ਦੀ ਅਗਵਾਈ ਹੇਠ ਸਰਬਜੀਤ ਸਿੰਘ ਤੇ ਸਟਾਫ ਵੱਲੋਂ ਘਨੌਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਹੋਰ ਸੰਸਥਾਵਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸੈਮੀਨਾਰ ਲਗਾ ਕੇ ਟਰੈਫਿਕ ਰੂਲਾਂ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਦਿਆਂ ਹੋਇਆਂ ਰੈਲੀ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਟਰੈਫਿਕ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਟਰੈਫਿਕ ਮਹੀਨੇ ਦੌਰਾਨ ਵੱਖ-ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਦੋਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਪਾਉਣ, ਡਰਾਈਵਿੰਗ ਕਰਨ ਸਮੇਂ ਸੀਟ ਬੈਲਟ ਪਾਉਣ, ਸ਼ਰਾਬ ਪੀ ਕੇ ਡਰਾਈਵਿੰਗ ਨਾ ਕਰਨ ਅਤੇ ਹੋਰ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਆਟੋ ਅਤੇ ਟਰੱਕ ਯੂਨੀਅਨਾਂ ਵਿੱਚ ਜਾ ਕੇ ਵੀ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
Mohali
ਲਗਾਤਾਰ ਵੱਧਦੇ ਅਪਰਾਧਾਂ ਤੇ ਕਾਬੂ ਕਰਨ ਦੀ ਮੰਗ
ਵਸਨੀਕਾਂ ਨੂੰ ਹੁਸ਼ਿਆਰ ਰਹਿਣ ਦੀ ਅਪੀਲ ਕੀਤੀ
ਐਸ ਏ ਐਸ ਨਗਰ, 31 ਜਨਵਰੀ (ਸ.ਬ.) ਸੋਸ਼ਲ ਡਿਵੈਲਪਮੈਂਟ ਐਂਡ ਵੈਲਫੇਅਰ ਕਮੇਟੀ ਗੁਰੂ ਨਾਨਕ ਕਲੋਨੀ, ਬਡਾਲਾ ਰੋਡ (ਵਾਰਡ ਨੰ. 26, ਖਰੜ) ਦੇ ਆਗੂਆਂ ਚੇਅਰਮੈਨ ਰੱਬੀ ਸਿੰਘ, ਪ੍ਰਧਾਨ ਅਮਰ ਚੰਦ, ਜਨਰਲ ਸਕੱਤਰ ਸੋਮ ਰਾਜ ਠਾਕੁਰ, ਜੁਆਇੰਟ ਸਕੱਤਰ ਬਲਵਿੰਦਰ ਸਿੰਘ, ਖਜ਼ਾਨਚੀ ਮਾਸਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਗੁਰੂ ਨਾਨਕ ਕਲੋਨੀ ਵਿਖੇ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਕਾਫੀ ਵਾਧਾ ਹੋਇਆ ਹੈ।
ਉਹਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਹੀ ਸੋਨੇ ਦੀਆਂ ਚੈਨਾਂ ਖੋਹਣ ਦੀਆਂ ਦੋ ਵਾਰਦਾਤਾਂ ਤੋਂ ਇਲਾਵਾ, ਘਰ ਵਿਚੋਂ ਗੈਸ ਸਿਲੰਡਰ ਚੋਰੀ ਦੀ ਇੱਕ ਘਟਨਾ ਲੇਡੀਜ਼ ਪੁਲੀਸ ਕਰਮਚਾਰੀ ਤੋਂ ਮੋਬਾਈਲ ਖੋਹਣ ਦੀ ਘਟਨਾ ਨੂੰ ਵੀ ਗੁੰਡਾ ਅਨਸਰਾਂ ਵੱਲੋਂ ਅੰਜਾਮ ਦਿੱਤਾ ਗਿਆ, ਭਾਵੇਂ ਕਿ ਇਸ ਤੋਂ ਪਹਿਲਾਂ ਦੀਆਂ ਘਟਨਾਵਾਂ ਦੀ ਲਿਸਟ ਬਹੁਤ ਲੰਬੀ ਹੈ।
ਉਹਨਾਂ ਕਿਹਾ ਕਿ ਇਹਨਾਂ ਅਨਸਰਾਂ ਦੇ ਹੌਸਲੇ ਇੰਨੇ ਵੱਧ ਗਏ ਹਨ ਕਿ ਹਰ ਵੇਲੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜਿਸ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਵੱਧਦੀ ਹੈ। ਇਸ ਸੰਬੰਧੀ ਸੋਸ਼ਲ ਡਿਵੈਲਪਮੈਂਟ ਐਂਡ ਵੈਲਫੇਅਰ ਕਮੇਟੀ ਕਮੇਟੀ ਵਲੋਂ ਵਸਨੀਕਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਵੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਵਸਨੀਕਾਂ ਨੂੰ ਹੁਸ਼ਿਆਰ ਰਹਿਣਾ ਲਈ ਕਿਹਾ ਗਿਆ ਹੈ। ਕਮੇਟੀ ਵਲੋਂ ਮੁਹੱਲਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਅਜਿਹੀ ਕਿਸੇ ਘਟਨਾ ਵੇਲੇ ਤੁਰੰਤ ਇਕੱਠ ਹੋਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International2 months ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
International1 month ago
19 ਸਾਲ ਦੀ ਭਾਰੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਤਾਜ
-
Editorial1 month ago
ਸ਼ਹਿਰ ਵਿੱਚ ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸ਼ਨ
-
International2 months ago
ਰਨਵੇ ਦੀ ਬਜਾਏ ਸੜਕ ਤੇ ਉਤਰਿਆ ਜਹਾਜ਼, ਲੈਂਡਿੰਗ ਦੌਰਾਨ ਹੋਏ ਦੋ ਟੋਟੇ