National
ਸੁਪਰੀਮ ਕੋਰਟ ਵਲੋਂ ਸ਼ੰਭੂ ਬਾਰਡਰ ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਬਰਕਰਾਰ
ਨਵੀਂ ਦਿੱਲੀ, 2 ਅਗਸਤ (ਸ.ਬ.) ਪੰਜਾਬ ਹਰਿਆਣਾ ਸਰੱਹਦ (ਸ਼ੰਭੂ ਬਾਰਡਰ) ਹੁਣੇ ਨਹੀਂ ਖੁਲੇਗਾ। ਇਸ ਸੰਬੰਧੀ ਹਰਿਆਣਾ ਸਰਕਾਰ ਵਲੋਂ ਸ਼ੰਭੂ ਬਾਰਡਰ ਖੋਲ੍ਹਣ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਦਿੱਤੇ ਗਏ ਹੁਕਮਾਂ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਦੀ ਅੱਜ ਹੋਈ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਸਰਹੱਦ ਤੇ ਸਥਿਤੀ ਜਿਉਂ ਦੀ ਤਿਉਂ ਬਣਾ ਕੇ ਰੱਖਣ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ।
National
ਮਨੀਪੁਰ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਚਾਰ ਵਿਅਕਤੀ ਜ਼ਖ਼ਮੀ
ਇੰਫਾਲ, 28 ਦਸੰਬਰ (ਸ.ਬ.) ਇੰਫਾਲ ਪੂਰਬੀ ਜ਼ਿਲ੍ਹੇ ਦੇ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ਵਿੱਚ ਅੱਜ ਸ਼ੱਕੀ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਵਿੱਚ ਇਕ ਟੀਵੀ ਪੱਤਰਕਾਰ ਅਤੇ ਇਕ ਸੁਰੱਖਿਆ ਕਰਮਚਾਰੀ ਸਮੇਤ ਚਾਰ ਵਿਅਕਤੀ ਜ਼ਖਮੀ ਹੋ ਗਏ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਹਾੜੀ ਚੋਟੀ ਤੋਂ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿਚ ਇਕ ਸਥਾਨਕ ਟੀਵੀ ਪੱਤਰਕਾਰ, ਇਕ ਸੁਰੱਖਿਆ ਕਰਮਚਾਰੀ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ।
ਪ੍ਰਾਪਤ ਜਾਣਾਕਰੀ ਅਨੁਸਾਰ ਟੀਵੀ ਪੱਤਰਕਾਰ ਐਲ. ਕਬੀਚੰਦਰ ਦੇ ਖੱਬੇ ਪੱਟ ਤੇ ਗੋਲੀ ਲੱਗੀ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿੱਚ ਵਾਧੂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਕੀ ਅੱਤਵਾਦੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੀ ਸਖ਼ਤ ਨਿੰਦਾ ਕਰਦੇ ਹਾਂ। ਇਹ ਕਾਇਰਤਾਪੂਰਨ ਹਮਲਾ ਬੇਕਸੂਰਾਂ, ਸ਼ਾਂਤੀ ਅਤੇ ਸਦਭਾਵਨਾ ਤੇ ਹਮਲਾ ਹੈ।
National
ਮੀਂਹ ਕਾਰਨ ਨਾਲੇ ਦਾ ਵੱਡਾ ਹਿੱਸਾ ਟੁੱਟਿਆ, ਕਾਰ ਅਤੇ ਮੋਟਰਸਾਈਕਲ ਫਸੇ
ਨਵੀਂ ਦਿੱਲੀ, 28 ਦਸੰਬਰ (ਸ.ਬ.) ਦਿੱਲੀ ਦੇ ਆਰ.ਕੇ.ਪੁਰਮ ਸੈਕਟਰ-9 ਵਿੱਚ ਸੰਗਮ ਸਿਨੇਮਾ ਨੇੜੇ ਬੀਤੀ ਰਾਤ ਡਰੇਨ ਦਾ ਵੱਡਾ ਹਿੱਸਾ ਧੱਸ ਗਿਆ। ਇਸ ਘਟਨਾ ਵਿੱਚ ਕਰੀਬ 25 ਫੁੱਟ ਲੰਬਾ ਅਤੇ 10 ਫੁੱਟ ਚੌੜਾ ਟੋਆ ਬਣ ਗਿਆ, ਜਿਸ ਵਿੱਚ ਕਾਰ ਅਤੇ ਬਾਈਕ ਫਸ ਗਏ। ਹਾਲਾਂਕਿ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ।
ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਇਹ ਹਾਦਸਾ ਵਾਪਰਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਡਰੇਨ ਦੀ ਹਾਲਤ ਪਿਛਲੇ ਕਈ ਮਹੀਨਿਆਂ ਤੋਂ ਖ਼ਰਾਬ ਹੈ, ਜਿਸ ਕਾਰਨ ਅਜਿਹੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਪਹਿਲਾਂ ਹੀ ਪ੍ਰਗਟਾਇਆ ਜਾ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਕਰੇਨ ਦੀ ਮਦਦ ਨਾਲ ਟੋਏ ਵਿੱਚ ਫਸੇ ਬਾਈਕ ਅਤੇ ਕਾਰ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਚਸ਼ਮਦੀਦਾਂ ਨੇ ਦੱਸਿਆ ਕਿ ਇਹ ਖੇਤਰ ਐਮਸੀਡੀ ਦਾ ਪੁਰਾਣਾ ਨਾਲਾ ਹੈ, ਜਿਸ ਦੀ ਸਮੇਂ ਸਿਰ ਮੁਰੰਮਤ ਦੀ ਲੋੜ ਹੈ।
ਘਟਨਾ ਦੇ ਚਸ਼ਮਦੀਦ ਗਵਾਹ ਰਮੇਸ਼ ਨੇ ਦੱਸਿਆ ਕਿ ਇਹ ਡਰੇਨ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਸੀ। ਕਿਸੇ ਨੂੰ ਨਹੀਂ ਪਤਾ ਸੀ ਕਿ ਇਹ ਘਟਨਾ ਕਦੋਂ, ਕਿੱਥੇ ਅਤੇ ਕਿਵੇਂ ਵਾਪਰੀ। ਖੁਸ਼ਕਿਸਮਤੀ ਹੈ ਕਿ ਉਸ ਸਮੇਂ ਗੱਡੀ ਵਿੱਚ ਕੋਈ ਨਹੀਂ ਸੀ।
ਇਸ ਤੋਂ ਇਲਾਵਾ ਬੀਤੇ ਦਿਨ ਦੀ ਬਾਰਿਸ਼ ਕਾਰਨ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਦਰੱਖਤ ਵੀ ਡਿੱਗ ਗਏ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਅਤੇ ਕਾਰਗਰ ਕਦਮ ਚੁੱਕੇ ਜਾਣ।
National
ਬੁਲੇਟ ਅਤੇ ਸਕੂਲ ਬੱਸ ਦੀ ਟੱਕਰ ਦੌਰਾਨ 2 ਵਿਅਕਤੀਆਂ ਦੀ ਮੌਤ
ਝੱਜਰ, 28 ਦਸੰਬਰ (ਸ.ਬ.) ਝੱਜਰ ਵਿੱਚ ਇਕ ਸਕੂਲੀ ਬੱਸ ਦੀ ਬੁਲੇਟ ਨਾਲ ਟੱਕਰ ਹੋ ਗਈ, ਜਿਸ ਕਾਰਨ ਬੁਲੇਟ ਵਿੱਚ ਸਫਰ ਕਰ ਰਹੇ ਦੋ ਵਿਦਿਆਰਥੀਆਂ ਦੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਛਾਣ ਸਾਹਿਲ ਅਤੇ ਨਵਦੀਪ ਵਾਸੀ ਝੱਜਰ ਜ਼ਿਲ੍ਹੇ ਦੇ ਪਿੰਡ ਜਮਾਲਪੁਰ ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ਤੇ ਪਹੁੰਚੀ ਪੁਲੀਸ ਨੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਝੱਜਰ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲੀਸ ਨੇ ਹਾਦਸੇ ਸਬੰਧੀ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਹੈ। ਉਨ੍ਹਾਂ ਦੇ ਨਾਗਰਿਕਾਂ ਦੇ ਹਸਪਤਾਲ ਪਹੁੰਚਣ ਤੋਂ ਬਾਅਦ ਪੁਲੀਸ ਵੱਲੋਂ ਲੋੜੀਂਦੇ ਦਸਤਾਵੇਜ਼ ਪੂਰੇ ਕੀਤੇ ਜਾਣਗੇ ਅਤੇ ਦੋਵਾਂ ਵਿਦਿਆਰਥੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਸਾਹਿਲ ਅਤੇ ਨਵਦੀਪ ਇੱਥੇ ਛੁਛੱਕਵਾਸ ਦੀ ਲਾਇਬ੍ਰੇਰੀ ਵਿੱਚ ਪੜ੍ਹਨ ਲਈ ਆਉਂਦੇ ਸਨ। ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਬੁਲੇਟ ਤੇ ਸਵਾਰ ਹੋ ਕੇ ਲਾਇਬ੍ਰੇਰੀ ਲਈ ਰਵਾਨਾ ਹੋਇਆ। ਉਸ ਦੀ ਟੱਕਰ ਸਕੂਲ ਦੀ ਬੱਸ ਨਾਲ ਹੋਈ। ਹਾਦਸਾ ਇੰਨਾ ਭਿਆਨਕ ਸੀ ਕਿ ਨਵਦੀਪ ਅਤੇ ਸਾਹਿਲ ਦੀ ਗੰਭੀਰ ਸੱਟਾਂ ਲੱਗਣ ਕਾਰਨ ਹਾਦਸੇ ਵਾਲੀ ਥਾਂ ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਸ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial2 months ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ