Connect with us

Mohali

ਤੇਜ ਰਫਤਾਰ ਕਾਰ ਨੇ ਗੁਰਦੁਆਰਾ ਸਾਹਿਬ ਜਾ ਰਹੇ ਬਜੁਰਗ ਨੂੰ ਦਰੜਿਆ, 300 ਮੀਟਰ ਤੱਕ ਘੜੀਸ ਕੇ ਲੈ ਗਈ ਕਾਰ

Published

on

 

 

ਹਾਦਸੇ ਤੋਂ ਬਾਅਦ ਕਾਰ ਸਵਾਰ ਨੌਜਵਾਨ ਗੱਡੀ ਵਿੱਚ ਕੁੜੀਆਂ ਨੂੰ ਛੱਡ ਕੇ ਹੋਏ ਫਰਾਰ

ਐਸ ਏ ਐਸ ਨਗਰ, 3 ਅਗਸਤ (ਸ.ਬ.) ਅੱਜ ਤੜਕੇ ਤਿੰਨ ਵਜੇ ਦੇ ਕਰੀਬ ਫੇਜ਼ ਸੱਤ ਦੀਆਂ ਟ੍ਰੈਫਿਕ ਲਾਈਟਾਂ ਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸੇਵਾ ਕਰਨ ਲਈ ਜਾ ਰਹੇ ਇੱਕ ਐਕਟੀਵਾ ਸਵਾਰ ਬਜ਼ੁਰਗ ਨੂੰ ਇੱਕ ਤੇਜ ਰਫਤਾਰ ਬਰੀਜਾ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕਾਰ ਚਾਲਕ ਵਲੋਂ ਗੱਡੀ ਰੋਕਣ ਦੀ ਥਾਂ ਤੇਜ ਭਜਾ ਲਈ ਅਤੇ ਤੇਜ ਰਫਤਾਰ ਕਾਰ ਲਗਭਗ 300 ਮੀਟਰ ਤਕ ਬਜੁਰਗ ਨੂੰ ਘਸੀਟ ਕੇ ਲੈ ਗਈ ਜਿਸ ਕਾਰਨ ਬਜ਼ੁਰਗ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਸ ਦੌਰਾਨ ਕਾਰ ਬੰਦ ਹੋ ਗਈ ਅਤੇ ਕਾਰ ਵਿੱਚ ਸਵਾਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਕਾਰ ਵਿੱਚ ਚਾਰ ਨੌਜਵਾਨ ਕੁੜੀਆਂ ਵੀ ਸਵਾਰ ਸਨ ਜਿਹਨਾਂ ਨੂੰ ਮੌਕੇ ਤੇ ਪਹੁੰਚੇ ਲੋਕਾਂ ਵਲੋਂ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਮੁੰਡੇ ਕੁੜੀਆਂ ਦੇਰ ਰਾਤ ਤਕ ਮੌਜ ਮਸਤੀ ਕਰਨ ਉਪਰੰਤ ਗੇੜੀ ਰੂਟ ਤੇ ਸਨ ਜਦੋਂ ਅਚਾਨਕ ਕਾਰ ਕਾਬੂ ਤੋਂ ਬਾਹਰ ਹੋ ਕੇ ਬਜੁਰਗ ਦੇ ਐਕਟਿਵਾ ਨਾਲ ਜਾ ਟਕਰਾਈ। ਮੌਕੇ ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਕਾਰ ਬਹੁਤ ਤੇਜ਼ ਸੀ ਅਤੇ ਬਜ਼ੁਰਗ ਨੂੰ ਟੱਕਰ ਮਾਰਨ ਤੋਂ ਬਾਅਦ ਘੜੀਸਦੀ ਹੋਈ ਅੱਗੇ ਲੈ ਗਈ। ਲੋਕਾਂ ਵਲੋਂ ਰੌਲਾ ਪਾਉਣ ਤੇ ਵੀ ਕਾਰ ਨਹੀਂ ਰੁਕੀ ਪਰੰਤੂ ਅੱਗੇ ਜਾ ਕੇ ਕਾਰ ਬੰਦ ਹੋ ਗਈ ਅਤੇ ਜਦੋਂ ਲੋਕਾਂ ਨੇ ਭੱਜ ਕੇ ਕਾਰ ਸਵਾਰ ਨੌਜਵਾਨਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਏ।

ਮੌਕੇ ਤੇ ਪਹੁੰਚੇ ਮ੍ਰਿਤਕ ਦੇ ਭਰਾ ਤਜਿੰਦਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਐਜੂਕੇਸ਼ਨ ਬੋਰਡ ਦੇ ਵਿੱਚ ਕੰਮ ਕਰਦਾ ਸੀ ਅਤੇ ਉਸਨੇ ਅਗਲੇ ਸਾਲ ਰਿਟਾਇਰ ਹੋਣਾ ਸੀ। ਰਣਜੀਤ ਸਿੰਘ ਰੋਜਾਨਾ ਸਵੇਰੇ ਤੜਕੇ ਸੇਵਾ ਕਰਨ ਲਈ ਗੁਰਦੁਆਰਾ ਅੰਬ ਸਾਹਿਬ ਜਾਂਦਾ ਸੀ ਅਤੇ ਅੱਜ ਵੀ ਉਹ ਸੇਵਾ ਕਰਨ ਲਈ ਘਰੋਂ ਚਲਿਆ ਸੀ ਪਰੰਤੂ ਰਾਹ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹਨਾਂ ਕਿਹਾ ਕਿ ਉਹਨਾਂ ਨੂੰ ਕਿਸੇ ਦਾ ਫੋਨ ਆਇਆ ਸੀ ਕਿ ਰਣਜੀਤ ਸਿੰਘ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਦੇਖਿਆ ਕਿ ਰਣਜੀਤ ਸਿੰਘ ਕਾਰ ਦੇ ਵਿੱਚ ਥੱਲੇ ਬੁਰੀ ਤਰ੍ਹਾਂ ਫਸਿਆ ਹੋਇਆ ਸੀ।

ਇਸ ਦੌਰਾਨ ਲੋਕਾਂ ਵਲੋਂ ਰੋਸ ਜਾਹਿਰ ਕੀਤਾ ਗਿਆ ਕਿ ਹਾਦਸੇ ਤੋਂ ਦੋ ਘੰਟੇ ਬਾਅਦ ਤਕ ਮ੍ਰਿਤਕ ਦੀ ਲਾਸ਼ ਸੜਕ ਤੇ ਹੀ ਪਈ ਰਹੀ ਜਿਸ ਦੌਰਾਨ ਮੌਕੇ ਤੇ ਨਾ ਕੋਈ ਐਂਬੂਲੈਂਸ ਆਈ ਅਤੇ ਨਾ ਹੀ ਪੁਲੀਸ ਕਰਮਚਾਰੀਆਂ ਵਲੋਂ ਮ੍ਰਿਤਕ ਨੂੰ ਹਸਪਤਾਲ ਪਹੁੰਚਾਇਆ ਗਿਆ।

ਸੰਪਰਕ ਕਰਨ ਤੇ ਥਾਣਾ ਫੇਜ਼ 8 ਦੇ ਐਸ ਐਚ ਓ ਸz. ਬੁਪਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਹੜਾ ਫਰਾਰ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਕਾਰ ਸਵਾਰ ਕੁੜੀਆਂ ਬਾਰੇ ਉਹਨਾਂ ਦੱਸਿਆ ਕਿ ਕੁੜੀਆਂ ਅਨੁਸਾਰ ਉਹ ਸਾਰੇ ਕਿਸੇ ਜਨਮ ਦਿਨ ਦੀ ਪਾਰਟੀ ਤੋਂ ਆਏ ਸਨ ਅਤੇ ਕੁੜੀਆਂ ਪਿਛਲੀ ਸੀਟ ਤੇ ਬੈਠੀਆਂ ਸਨ। ਪੁਲੀਸ ਵਲੋਂ ਉਹਨਾਂ ਦਾ ਮੈਡੀਕਲ ਕਰਵਾ ਕੇ ਉਹਨਾਂ ਨੂੰ ਜਮਾਨਤ ਦੇ ਦਿੱਤੀ ਗਈ ਹੈ ਅਤੇ ਫਰਾਰ ਕਾਰ ਚਾਲਕ (ਜਿਸਦਾ ਨਾਮ ਜਸਪ੍ਰੀਤ ਸਿੰਘ ਦੱਸਿਆ ਗਿਆ ਹੈ) ਦੀ ਭਾਲ ਕੀਤੀ ਜਾ ਰਹੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending