Connect with us

Punjab

ਫਤਿਹਗੜ੍ਹ ਸਾਹਿਬ ਪੁਲੀਸ ਵਲੋਂ 2 ਸ਼ੂਟਰ ਗ੍ਰਿਫ਼ਤਾਰ

Published

on

 

ਫ਼ਤਿਹਗੜ੍ਹ ਸਾਹਿਬ, 3 ਅਗਸਤ (ਸ.ਬ.) ਫਤਿਹਗੜ੍ਹ ਸਾਹਿਬ ਪੁਲੀਸ ਵਲੋਂ ਫਾਜ਼ਿਲਕਾ ਜ਼ਿਲ੍ਹੇ ਦੇ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਕੁੱਝ ਸਮਾਂ ਪਹਿਲਾਂ ਜੇਲ੍ਹ ਤੋਂ ਜ਼ਮਾਨਤ ਤੇ ਰਿਹਾਅ ਹੋਏ ਸਨ।

ਐਸਪੀ (ਜਾਂਚ) ਰਾਕੇਸ਼ ਯਾਦਵ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਬਡਾਲੀ ਆਲਾ ਸਿੰਘ ਦੇ ਐਸਐਚਓ ਅਮਰਦੀਪ ਸਿੰਘ ਦੀ ਪੁਲੀਸ ਪਾਰਟੀ ਨੇ ਚੁੰਨੀ ਖੁਰਦ ਨੇੜੇ ਐਸ ਵਾਈ ਐਲ ਨਹਿਰ ਕੋਲ ਨਾਕੇਬੰਦੀ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦੋਵੇਂ ਵਿਅਕਤੀ ਚੰਡੀਗੜ੍ਹ ਤੋਂ ਯੂਪੀ ਨੰਬਰ ਦੀ ਫੋਕਸਵੈਗਨ ਵੈਂਟੋ ਕਾਰ ਤੇ ਆ ਰਹੇ ਸਨ ਅਤੇ ਪੁਲੀਸ ਵੱਲੋਂ ਕਾਰ ਰੋਕਣ ਲਈ ਟਾਰਚ ਦਾ ਇਸ਼ਾਰਾ ਕਰਨ ਤੇ ਇਹਨਾਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਪੁਲੀਸ ਵਲੋਂ ਬੈਰੀਕੇਡ ਲਗਾ ਕੇ ਕਾਰ ਨੂੰ ਰੋਕ ਲਿਆ ਗਿਆ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਕਾਰ ਦੀ ਤਲਾਸ਼ੀ ਲੈਣ ਤੇ ਕਾਰ ਸਵਾਰ ਵਿਜੇ ਕੁਮਾਰ ਰਵੀ ਅਮਰੀਕਾ ਦਾ ਬਣਿਆ 1 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਇਆ। ਪੁਲੀਸ ਵਲੋਂ ਕਾਰ ਸਵਾਰ ਵਿਜੇ ਕੁਮਾਰ ਰਵੀ ਅਤੇ ਉਸਦੇ ਸਾਥੀ ਸਾਹਿਲ ਕੰਬੋਜ (ਦੋਵੇਂ ਵਾਸੀ ਜ਼ਿਲ੍ਹਾ ਫਾਜ਼ਿਲਕਾ) ਨੂੰ ਗ੍ਰਿਫਤਾਰ ਕਰ ਲਿਆ।

ਐਸ ਪੀ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਥਾਣਾ ਬਡਾਲੀ ਆਲਾ ਸਿੰਘ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਵਿਚ ਖੁਲਾਸਾ ਹੋਇਆ ਕਿ ਇਹ ਪਿਸਤੌਲ ਸਚਿਨ ਵਾਸੀ ਕੁੰਡੇ (ਫਿਰੋਜ਼ਪੁਰ) ਤੋਂ 1 ਲੱਖ 35 ਹਜ਼ਾਰ ਰੁਪਏ ਵਿਚ ਖਰੀਦਿਆ ਗਿਆ ਸੀ। ਸਚਿਨ ਦਾ ਪਿਛਲਾ ਰਿਕਾਰਡ ਵੀ ਅਪਰਾਧਿਕ ਹੈ, ਜਿਸ ਦੇ ਖਿਲਾਫ਼ ਕਈ ਮਾਮਲੇ ਦਰਜ ਹਨ। ਮੁਲਜ਼ਮ ਦੇ ਮੋਬਾਈਲ ਵਿੱਚੋਂ ਇੱਕ ਵੀਡੀਓ ਮਿਲੀ ਹੈ ਜਿਸ ਵਿਚ ਲੁਧਿਆਣਾ ਦਿਹਾਤੀ ਨਾਲ ਸਬੰਧਤ ਇੱਕ ਵਿਅਕਤੀ ਦੀ ਰੇਕੀ ਕਰਨ ਦਾ ਜ਼ਿਕਰ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Continue Reading

Mohali

ਠੇਕੇਦਾਰ ਯੂਨੀਅਨ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਾਹਦਤ ਨੂੰ ਸਮਰਪਿਤ ਲੰਗਰ ਲਗਾਇਆ

Published

on

By

 

ਐਸ ਏ ਐਸ ਨਗਰ, 26 ਦਸੰਬਰ (ਸ.ਬ.) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਸਾਹਿਬ-ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਾਹਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲ ਮੌਕੇ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਿਜਦਾ ਕਰਨ ਲਈ ਜਾ ਰਹੀਆਂ ਸੰਗਤਾਂ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਨਜ਼ਦੀਕ ਸੈਕਟਰ 90 ਮੁਹਾਲੀ ਵਿਖੇ ਸਰਹਿੰਦ ਜਾਣ ਵਾਲੀ ਸੜਕ ਤੇ ਗੁਰੂ ਕਾ ਲੰਗਰ ਲਗਾਇਆ ਗਿਆ।

ਲੰਗਰ ਦੀ ਅਰੰਭਤਾ ਕਥਾ ਵਾਚਕ ਗਿਆਨੀ ਬਲਹਾਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਦੇ ਪ੍ਰਧਾਨ ਦੀਦਾਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸ਼ਹੀਦੀ ਜੋੜ ਮੇਲ ਮੌਕੇ ਹਰ ਸਾਲ ਲੰਗਰ ਲਗਾਇਆ ਜਾਂਦਾ ਹੈ ਇਸ ਲੜੀ ਨੂੰ ਅੱਗੇ ਤੌਰਦਿਆਂ ਜਨਰਲ ਬਾਡੀ ਦੀ ਮੀਟਿੰਗ ਵਿੱਚ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੇ ਫੈਸਲੇ ਅਨੁਸਾਰ ਸਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਾਹਦਤ ਨੂੰ ਸਿਜਦਾ ਕਰਨ ਲਈ ਜਾਂਦੀ ਸੰਗਤ ਲਈ ਚਾਹ, ਬਰੈਡ ਅਤੇ ਸਬਜ਼ੀ ਤੇ ਪ੍ਰਸ਼ਾਦੇ ਦਾ ਸਾਦਾ ਲੰਗਰ ਲਗਾਇਆ ਗਿਆ ਅਤੇ ਸ਼ਾਮ ਤੱਕ ਅਤੁੱਟ ਵਰਤਾਇਆ।

ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਗੁਰੂ ਕੇ ਲੰਗਰਾਂ ਦੀ ਸੇਵਾ ਵਿੱਚ ਸ. ਬਲਵਿੰਦਰ ਸਿੰਘ ਬੱਲ ਖਜ਼ਾਨਚੀ, ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਮਾਨ, ਸ. ਮੋਹਨ ਸਿੰਘ ਸਹਾਇਕ ਖਜ਼ਾਨਚੀ, ਸ. ਗੁਰਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਸੁੱਚਾ ਸਿੰਘ (ਸਾਰੇ ਮੈਂਬਰ ਪ੍ਰਬੰਧਕ ਕਮੇਟੀ), ਚੇਅਰਮੈਨ ਸਾਲਸੀ ਕਮੇਟੀ ਸ੍ਰੀ ਵਿਜੇ ਕੁਮਾਰ ਘਈ, ਗੁਰਚਰਨ ਸਿੰਘ ਨੰਨੜਾ, ਨਿਰਮਲ ਸਿੰਘ (ਮੈਂਬਰ ਸਾਲਸੀ ਕਮੇਟੀ), ਭਾਈ ਲਾਲੋ ਕੋਅਪ੍ਰੇਟਿਵ ਬੈਕ ਦੇ ਪ੍ਰਧਾਨ ਪ੍ਰਦੀਪ ਭਾਰਜ, ਜਗਦੀਸ਼ ਧੀਮਾਨ, ਸੁੰਦਰ ਸਿੰਘ, ਲਖਮੀਰ ਸਿੰਘ, ਮਹਿੰਦਰ ਸਿੰਘ, ਦਰਸ਼ਨ ਸਿੰਘ, ਲਖਬੀਰ ਸਿੰਘ, ਰਾਜਬੰਸ ਸ਼ਰਮਾ, ਗੁਰਦਰਸ਼ਨ ਸਿੰਘ, ਜਰਨੈਲ ਸਿੰਘ, ਰਘਬੀਰ ਸਿੰਘ, ਤਰਸੇਮ ਲਾਲ, ਸਰਦਾਰਾ ਸਿੰਘ, ਮਨਮੋਹਨ ਸਿੰਘ, ਤੀਰਥ ਸਿੰਘ, ਦਵਿੰਦਰ ਸਿੰਘ ਸਮੇਤ ਹੋਰ ਮੈਂਬਰ ਅਤੇ ਸੰਗਤ ਸ਼ਾਮਲ ਹੋਈ।

Continue Reading

Mohali

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕ੍ਰਿਕਟ ਖਿਡਾਰਨ ਹਰਲੀਨ ਦਿਓਲ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ

Published

on

By

 

ਮਹਿਲਾ ਕ੍ਰਿਕਟ ਵਿੱਚ 100 ਤੋਂ ਘੱਟ ਗੇਂਦਾਂ ਵਿੱਚ ਸੈਂਕੜਾ ਮਾਰਨ ਵਾਲੀ ਦੂਜੀ ਖਿਡਾਰਨ ਬਣੀ

ਐਸ ਏ ਐਸ ਨਗਰ, 26 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੀ ਹੋਣਹਾਰ ਖਿਡਾਰੀ ਹਰਲੀਨ ਦਿਓਲ ਵੱਲੋਂ ਵੈਸਟ ਇੰਡੀਜ਼ ਦੇ ਖਿਲਾਫ ਦੂਜੇ ਵਨ ਡੇ ਇੰਟਰਨੈਸ਼ਨਲ ਮੈਚ ਵਿੱਚ ਪਹਿਲਾ ਸੈਂਕੜਾ ਲਗਾਉਣ ਅਤੇ ਮੈਨ ਆਫ ਦਾ ਮੈਚ ਦਾ ਅਵਾਰਡ, ਗੇਮ ਚੇਂਜਰ ਅਵਾਰਡ ਅਤੇ ਸਭ ਤੋਂ ਵੱਧ 16 ਚੌਕਿਆ ਮਾਰਨ ਦਾ ਅਵਾਰਡ ਮਿਲਣ ਉੱਤੇ ਹਰਲੀਨ ਦਿਉਲ ਦੇ ਘਰ ਜਾ ਕੇ ਉਹਨਾਂ ਦੇ ਪਿਤਾ ਬੀ ਐਸ ਦਿਓਲ, ਮਾਤਾ ਚਰਨਜੀਤ ਕੌਰ ਤੇ ਭਰਾ ਮਨਜੋਤ ਸਿੰਘ ਨੂੰ ਸਨਮਾਨਤ ਕੀਤਾ। ਇਸ ਮੌਕੇ ਉਹਨਾਂ ਨਾਲ ਕੌਂਸਲਰ ਪ੍ਰਮੋਦ ਮਿੱਤਰਾ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।

ਸz. ਬੇਦੀ ਨੇ ਬੱਚਿਆਂ ਨੂੰ ਚੈਂਪੀਅਨ ਬਣਾਉਣ ਵਿੱਚ ਮਾਪਿਆਂ ਦਾ ਬਹੁਤ ਵੱਡਾ ਤੇ ਮਹੱਤਵਪੂਰਨ ਰੋਲ ਅਤੇ ਕੁਰਬਾਨੀ ਹੁੰਦੀ ਹੈ ਜਿਸ ਤੋਂ ਬਿਨਾਂ ਚੈਂਪੀਅਨ ਨਹੀਂ ਬਣਾਏ ਜਾ ਸਕਦੇ। ਉਹਨਾਂ ਕਿਹਾ ਕਿ ਹਰਲੀਨ ਦੇ ਮਾਪਿਆਂ ਨੇ ਖਾਸ ਤੌਰ ਤੇ ਆਪਣੀ ਬੱਚੀ ਨੂੰ ਖੇਡ ਵਾਸਤੇ ਹਰ ਸੁੱਖ ਸੁਵਿਧਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਹਰਲੀਨ ਦੀ ਆਪਣੀ ਮਿਹਨਤ ਵੀ ਬਹੁਤ ਜਿਆਦਾ ਹੈ ਕਿਉਂਕਿ ਇੱਕ ਲੜਕੀ ਵਾਸਤੇ ਕ੍ਰਿਕਟ ਵਰਗੀ ਖੇਡ (ਜਿਸ ਉੱਤੇ ਮਰਦ ਹੀ ਜਿਆਦਾ ਹਾਵੀ ਰਹਿੰਦੇ ਹਨ), ਵਿਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਉਹਨਾਂ ਦੱਸਿਆ ਕਿ ਵਡੋਦਰਾ ਵਿੱਚ ਹੋਏ ਮੈਚ ਵਿੱਚ ਹਰਲੀਨ ਦਿਓਲ ਨੇ ਨਾ ਸਿਰਫ ਇਸ ਮੈਚ ਵਿੱਚ 115 ਰਨ ਬਣਾਏ ਬਲਕਿ 16 ਚੌਂਕੇ ਵੀ ਲਗਾਏ ਅਤੇ ਟੀਮ ਵਾਸਤੇ ਮਹੱਤਵਪੂਰਨ ਸਕੋਰ ਕੀਤਾ ਅਤੇ ਇਸ ਨਾਲ ਉਹ ਭਾਰਤ ਦੀ ਅਜਿਹੀ ਦੂਜੀ ਮਹਿਲਾ ਕ੍ਰਿਕਟਰ ਬਣ ਗਈ ਹੈ ਜਿਸਨੇ 100 ਤੋਂ ਘੱਟ ਗੇਂਦਾ ਵਿੱਚ ਸੈਂਚਰੀ ਮਾਰੀ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ਤੇ ਹੱਲ ਕਰਨ ਦਾ ਦਾਅਵਾ

Published

on

By

 

ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਵਲੋਂ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ਤੇ ਹੱਲ ਕੀਤੇ ਗਏ ਹਨ ਅਤੇ ਐਨ. ਆਰ. ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਬਿਆਨ ਅਨੁਸਾਰ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ. ਆਰ. ਆਈ ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਉਹਨਾਂ ਕਿਹਾ ਕਿ ਐਨ.ਆਰ.ਆਈ ਵਿਭਾਗ ਵੱਲੋਂ ਸ਼ੁਰੂ ਕੀਤੀ ਇਸ ‘ਆਨਲਾਈਨ ਐਨ.ਆਰ.ਆਈ ਮਿਲਣੀ’ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ ਅਤੇ ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ, ਸੀਨੀਅਰ ਅਧਿਕਾਰੀਆਂ ਅਤੇ ਐਨ. ਆਰ. ਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦੇ ਹਨ ਜਿਹੜੇ ਇਸ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ।

ਉਹਨਾਂ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਹਨਾਂ ਕਿਹਾ ਕਿ ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Continue Reading

Latest News

Trending