National
ਹਰਿਆਣਾ ਵਿੱਚ ਸਕੂਲ ਵੈਨ ਪਲਟਣ ਕਾਰਨ ਕਈ ਬੱਚੇ ਜ਼ਖ਼ਮੀ
ਜੀਂਦ, 3 ਅਗਸਤ (ਸ.ਬ.) ਹਰਿਆਣਾ ਦੇ ਜੀਂਦ ਦੇ ਨਰਵਾਣਾ ਇਲਾਕੇ ਦੇ ਸੁੰਦਰਪੁਰਾ ਰੋਡ ਤੇ ਅੱਜ ਸਵੇਰੇ ਕਿਡਜ਼ ਮੈਲੋਡੀ ਪ੍ਰਾਈਵੇਟ ਸਕੂਲ ਦੀ ਵੈਨ ਬੇਕਾਬੂ ਹੋ ਕੇ ਪਲਟ ਗਈ। ਆਸ-ਪਾਸ ਦੇ ਲੋਕਾਂ ਨੇ ਦੌੜ ਕੇ ਵੈਨ ਵਿੱਚ ਫਸੇ ਬੱਚਿਆਂ ਨੂੰ ਬਾਹਰ ਕੱਢਿਆ। ਸਥਾਨਕ ਲੋਕਾਂ ਮੁਤਾਬਕ ਵੈਨ ਵਿੱਚ ਕਰੀਬ 14 ਤੋਂ 15 ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ ਇਕ-ਦੋ ਬੱਚੇ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਨਰਵਾਣਾ ਦੇ ਕਿਡਜ਼ ਮੈਲੋਡੀ ਸਕੂਲ ਦੀ ਵੈਨ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਆ ਰਹੀ ਸੀ। ਜਿਵੇਂ ਹੀ ਬੱਸ ਸੁੰਦਰਪੁਰਾ ਰੋਡ ਤੇ ਪਹੁੰਚੀ ਤਾਂ ਅਚਾਨਕ ਵੈਨ ਦੇ ਅੱਗੇ ਇਕ ਟਰੱਕ ਆਉਂਦਾ ਦਿਖਾਈ ਦਿੱਤਾ। ਟਰੱਕ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਡਰਾਈਵਰ ਵੈਨ ਤੋਂ ਕੰਟਰੋਲ ਗੁਆ ਬੈਠਾ। ਇਸ ਤੋਂ ਬਾਅਦ ਵੈਨ ਸੜਕ ਕਿਨਾਰੇ ਪਏ ਟੋਇਆਂ ਵਿੱਚ ਪਲਟ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਨੇੜੇ ਹੀ ਕੰਮ ਕਰ ਰਹੇ ਸਨ। ਅਸੀਂ ਦੌੜ ਕੇ ਬੱਚਿਆਂ ਨੂੰ ਉਲਟੀ ਵੈਨ ਵਿੱਚੋਂ ਬਾਹਰ ਕੱਢਿਆ। ਵੈਨ ਵਿੱਚ ਮੌਜੂਦ ਬੱਚਿਆਂ ਨੂੰ ਕੁਝ ਦੇਰ ਵਿੱਚ ਹੀ ਬਾਹਰ ਕੱਢ ਲਿਆ ਗਿਆ। ਪਿੰਡ ਵਾਸੀਆਂ ਅਨੁਸਾਰ ਹਾਦਸੇ ਕਾਰਨ ਬੱਚੇ ਬੁਰੀ ਤਰ੍ਹਾਂ ਡਰੇ ਹੋਏ ਸਨ। ਚੰਗੀ ਖ਼ਬਰ ਇਹ ਹੈ ਕਿ ਬੱਚੇ ਗੰਭੀਰ ਜ਼ਖ਼ਮੀ ਨਹੀਂ ਹੋਏ ਹਨ। ਵੈਨ ਵਿੱਚ ਸਿਰਫ਼ 10 ਬੱਚਿਆਂ ਨੂੰ ਹੀ ਲਿਜਾਣ ਦੀ ਇਜਾਜ਼ਤ ਸੀ। ਪਰ ਸਕੂਲ ਮੈਨੇਜਮੈਂਟ ਨੇ ਵੈਨ ਵਿੱਚ 14 ਤੋਂ 15 ਬੱਚੇ ਬਿਠਾਏ ਹੋਏ ਸਨ।
National
ਉੱਤਰਾਖੰਡ ਰੋਡਵੇਜ਼ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਦੌਰਾਨ ਡਰਾਈਵਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
ਹਲਦਵਾਨੀ, 28 ਦਸੰਬਰ (ਸ.ਬ.) ਉਤਰਾਖੰਡ ਰੋਡਵੇਜ਼ ਦੀ ਬੱਸ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਬਿਲਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਿਕਰਯੋਗ ਹੈ ਕਿ ਹਲਦਵਾਨੀ ਡਿਪੂ ਦੀ ਰੋਡਵੇਜ਼ ਬੱਸ ਦਿੱਲੀ ਤੋਂ ਹਲਦਵਾਨੀ ਆ ਰਹੀ ਸੀ ਪਰ ਸਵੇਰੇ ਕਰੀਬ 5 ਵਜੇ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ।
ਹਾਦਸੇ ਵਿੱਚ ਬੱਸ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਵਿੱਚ ਰੋਡਵੇਜ਼ ਦੀ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਣ ਤੇ ਹਲਦਵਾਨੀ ਰੋਡਵੇਜ਼ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਤੋਂ ਹਲਦਵਾਨੀ ਆ ਰਹੀ ਸੀ ਅਤੇ ਬੱਸ ਵਿੱਚ 14 ਯਾਤਰੀ ਸਵਾਰ ਸਨ।
ਉਤਰਾਖੰਡ ਰੋਡਵੇਜ਼ ਦੀ ਬੱਸ ਸਾਹਮਣੇ ਤੋਂ ਆ ਰਹੇ ਚੌਲਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਬਲਵਾਨ ਸਿੰਘ ਪੁਲੀਸ ਫੋਰਸ ਨਾਲ ਮੌਕੇ ਤੇ ਪੁੱਜੇ। ਬਾਅਦ ਵਿੱਚ ਪੁਲੀਸ ਨੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ। ਇਲਾਜ ਦੌਰਾਨ ਡਾਕਟਰਾਂ ਨੇ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲੀਸ ਅਨੁਸਾਰ ਮ੍ਰਿਤਕ ਡਰਾਈਵਰ ਰਮਨਦੀਪ ਸਿੰਘ ਪਿੰਡ ਕਰੀਮਗੰਜ ਥਾਣਾ ਬਹਿਦੀ ਜ਼ਿਲ੍ਹਾ ਬਰੇਲੀ ਦਾ ਵਸਨੀਕ ਸੀ। ਜਦਕਿ ਕੰਡਕਟਰ ਚੰਨਣ ਸਿੰਘ ਮੁਹੱਲਾ ਦਾਮੁਵਢੂੰਗਾ ਹਲਦਵਾਨੀ ਦਾ ਰਹਿਣ ਵਾਲਾ ਹੈ।
National
ਮਨੀਪੁਰ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਚਾਰ ਵਿਅਕਤੀ ਜ਼ਖ਼ਮੀ
ਇੰਫਾਲ, 28 ਦਸੰਬਰ (ਸ.ਬ.) ਇੰਫਾਲ ਪੂਰਬੀ ਜ਼ਿਲ੍ਹੇ ਦੇ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ਵਿੱਚ ਅੱਜ ਸ਼ੱਕੀ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਵਿੱਚ ਇਕ ਟੀਵੀ ਪੱਤਰਕਾਰ ਅਤੇ ਇਕ ਸੁਰੱਖਿਆ ਕਰਮਚਾਰੀ ਸਮੇਤ ਚਾਰ ਵਿਅਕਤੀ ਜ਼ਖਮੀ ਹੋ ਗਏ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਹਾੜੀ ਚੋਟੀ ਤੋਂ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿਚ ਇਕ ਸਥਾਨਕ ਟੀਵੀ ਪੱਤਰਕਾਰ, ਇਕ ਸੁਰੱਖਿਆ ਕਰਮਚਾਰੀ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ।
ਪ੍ਰਾਪਤ ਜਾਣਾਕਰੀ ਅਨੁਸਾਰ ਟੀਵੀ ਪੱਤਰਕਾਰ ਐਲ. ਕਬੀਚੰਦਰ ਦੇ ਖੱਬੇ ਪੱਟ ਤੇ ਗੋਲੀ ਲੱਗੀ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿੱਚ ਵਾਧੂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਕੀ ਅੱਤਵਾਦੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੀ ਸਖ਼ਤ ਨਿੰਦਾ ਕਰਦੇ ਹਾਂ। ਇਹ ਕਾਇਰਤਾਪੂਰਨ ਹਮਲਾ ਬੇਕਸੂਰਾਂ, ਸ਼ਾਂਤੀ ਅਤੇ ਸਦਭਾਵਨਾ ਤੇ ਹਮਲਾ ਹੈ।
National
ਮੀਂਹ ਕਾਰਨ ਨਾਲੇ ਦਾ ਵੱਡਾ ਹਿੱਸਾ ਟੁੱਟਿਆ, ਕਾਰ ਅਤੇ ਮੋਟਰਸਾਈਕਲ ਫਸੇ
ਨਵੀਂ ਦਿੱਲੀ, 28 ਦਸੰਬਰ (ਸ.ਬ.) ਦਿੱਲੀ ਦੇ ਆਰ.ਕੇ.ਪੁਰਮ ਸੈਕਟਰ-9 ਵਿੱਚ ਸੰਗਮ ਸਿਨੇਮਾ ਨੇੜੇ ਬੀਤੀ ਰਾਤ ਡਰੇਨ ਦਾ ਵੱਡਾ ਹਿੱਸਾ ਧੱਸ ਗਿਆ। ਇਸ ਘਟਨਾ ਵਿੱਚ ਕਰੀਬ 25 ਫੁੱਟ ਲੰਬਾ ਅਤੇ 10 ਫੁੱਟ ਚੌੜਾ ਟੋਆ ਬਣ ਗਿਆ, ਜਿਸ ਵਿੱਚ ਕਾਰ ਅਤੇ ਬਾਈਕ ਫਸ ਗਏ। ਹਾਲਾਂਕਿ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ।
ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਇਹ ਹਾਦਸਾ ਵਾਪਰਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਡਰੇਨ ਦੀ ਹਾਲਤ ਪਿਛਲੇ ਕਈ ਮਹੀਨਿਆਂ ਤੋਂ ਖ਼ਰਾਬ ਹੈ, ਜਿਸ ਕਾਰਨ ਅਜਿਹੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਪਹਿਲਾਂ ਹੀ ਪ੍ਰਗਟਾਇਆ ਜਾ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਕਰੇਨ ਦੀ ਮਦਦ ਨਾਲ ਟੋਏ ਵਿੱਚ ਫਸੇ ਬਾਈਕ ਅਤੇ ਕਾਰ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਚਸ਼ਮਦੀਦਾਂ ਨੇ ਦੱਸਿਆ ਕਿ ਇਹ ਖੇਤਰ ਐਮਸੀਡੀ ਦਾ ਪੁਰਾਣਾ ਨਾਲਾ ਹੈ, ਜਿਸ ਦੀ ਸਮੇਂ ਸਿਰ ਮੁਰੰਮਤ ਦੀ ਲੋੜ ਹੈ।
ਘਟਨਾ ਦੇ ਚਸ਼ਮਦੀਦ ਗਵਾਹ ਰਮੇਸ਼ ਨੇ ਦੱਸਿਆ ਕਿ ਇਹ ਡਰੇਨ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਸੀ। ਕਿਸੇ ਨੂੰ ਨਹੀਂ ਪਤਾ ਸੀ ਕਿ ਇਹ ਘਟਨਾ ਕਦੋਂ, ਕਿੱਥੇ ਅਤੇ ਕਿਵੇਂ ਵਾਪਰੀ। ਖੁਸ਼ਕਿਸਮਤੀ ਹੈ ਕਿ ਉਸ ਸਮੇਂ ਗੱਡੀ ਵਿੱਚ ਕੋਈ ਨਹੀਂ ਸੀ।
ਇਸ ਤੋਂ ਇਲਾਵਾ ਬੀਤੇ ਦਿਨ ਦੀ ਬਾਰਿਸ਼ ਕਾਰਨ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਦਰੱਖਤ ਵੀ ਡਿੱਗ ਗਏ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਅਤੇ ਕਾਰਗਰ ਕਦਮ ਚੁੱਕੇ ਜਾਣ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial2 months ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ