Connect with us

National

ਬੰਗਲਾਦੇਸ਼ ਵਿੱਚ ਹਿੰਸਾ ਦੌਰਾਨ 101 ਵਿਅਕਤੀਆਂ ਦੀ ਮੌਤ

Published

on

 

ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ

ਢਾਕਾ, 5 ਅਗਸਤ (ਸ.ਬ.) ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ ਦੌਰਾਨ ਭੜਕੀ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 101 ਹੋ ਗਈ ਹੈ ਅਤੇ 500 ਤੋਂ ਵੱਧ ਜ਼ਖਮੀ ਹਨ। ਕੋਟਾ ਸੁਧਾਰ ਦੀ ਮੰਗ ਦੇ ਰੂਪ ਵਿੱਚ ਜੋ ਅੰਦੋਲਨ ਸ਼ੁਰੂ ਹੋਇਆ ਸੀ, ਉਹ ਆਖਰਕਾਰ ਸਰਕਾਰ ਨੂੰ ਬਦਲਣ ਲਈ ਇੱਕ ਅੰਦੋਲਨ ਵਿੱਚ ਬਦਲ ਗਿਆ। ਤਿੱਖੀ ਝੜਪ ਉਸ ਸਮੇਂ ਸ਼ੁਰੂ ਹੋ ਗਈ ਜਦੋਂ ਸਰਕਾਰ ਦੇ ਅਸਤੀਫ਼ੇ ਦੀ ਮੰਗ ਲਈ ਅਸਹਿਯੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਪ੍ਰਦਰਸ਼ਨਕਾਰੀਆਂ ਨੂੰ ਸਰਕਾਰ ਸਮਰਥਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਹਿੰਸਾ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਗੱਲਬਾਤ ਦੇ ਸੱਦੇ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਹੈ।

ਅੰਦੋਲਨਕਾਰੀ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਨਾਅਰੇਬਾਜ਼ੀ ਕਰਦਿਆਂ ਉਹ ਸ਼ਹੀਦ ਮੀਨਾਰ ਤੇ ਚੜ੍ਹ ਗਏ। ਉੱਧਰ ਸਰਕਾਰ ਨੇ ਬੰਗਲਾਦੇਸ਼ ਵਿਚ ਭੜਕੀ ਹੋਈ ਝੜਪ ਦੇ ਵਿਚਕਾਰ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਹੈ। ਦੇਸ਼ ਭਰ ਵਿੱਚ ਮੋਬਾਈਲ ਇੰਟਰਨੈਟ ਤੇ ਵੀ ਸਖ਼ਤ ਪਾਬੰਦੀ ਲਗਾਈ ਗਈ ਹੈ। ਸਥਿਤੀ ਦੇ ਮੱਦੇਨਜ਼ਰ ਹਿੰਸਕ ਪ੍ਰਦਰਸ਼ਨਾਂ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ, ਮੰਗਲਵਾਰ ਅਤੇ ਬੁੱਧਵਾਰ ਨੂੰ ਤਿੰਨ ਦਿਨਾਂ ਦੀ ਆਮ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹਾਲ ਹੀ ਵਿੱਚ 1971 ਵਿੱਚ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਲੜਨ ਵਾਲੇ ਸਾਬਕਾ ਸੈਨਿਕਾਂ ਦੇ ਰਿਸ਼ਤੇਦਾਰਾਂ ਲਈ 30 ਪ੍ਰਤੀਸ਼ਤ ਸਰਕਾਰੀ ਨੌਕਰੀਆਂ ਰਾਖਵੀਆਂ ਰੱਖਣ ਵਾਲੀ ਵਿਵਾਦਪੂਰਨ ਕੋਟਾ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਪੁਲੀਸ ਅਤੇ ਮੁੱਖ ਤੌਰ ਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਚਕਾਰ ਹਿੰਸਕ ਝੜਪਾਂ ਵਿੱਚ 200 ਤੋਂ ਵੱਧ ਲੋਕ ਮਾਰੇ ਗਏ ਸਨ। ਭਾਰਤ ਨੇ ਬੰਗਲਾਦੇਸ਼ ਵਿੱਚ ਆਪਣੇ ਨਾਗਰਿਕਾਂ ਨੂੰ ਬਹੁਤ ਸਾਵਧਾਨੀ ਵਰਤਣ ਅਤੇ ਆਪਣੀਆਂ ਗਤੀਵਿਧੀਆਂ ਨੂੰ ਸੀਮਤ ਕਰਨ ਲਈ ਸਲਾਹ ਜਾਰੀ ਕੀਤੀ ਹੈ। ਸਹਾਇਕ ਹਾਈ ਕਮਿਸ਼ਨ ਨੇ ਐਕਸ ਤੇ ਇਕ ਪੋਸਟ ਵਿਚ ਕਿਹਾ ਕਿ ਸਹਾਇਕ ਭਾਰਤੀ ਹਾਈ ਕਮਿਸ਼ਨ, ਸਿਲਹਟ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਨੂੰ ਇਸ ਦਫ਼ਤਰ ਦੇ ਸੰਪਰਕ ਵਿੱਚ ਰਹਿਣ ਦੀ ਬੇਨਤੀ ਕਰਦਾ ਹੈ ਅਤੇ ਉਨ੍ਹਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਐਮਰਜੈਂਸੀ ਦੀ ਸਥਿਤੀ ਵਿੱਚ ਕਿਰਪਾ ਕਰਕੇ +88-01313076402 ਤੇ ਸੰਪਰਕ ਕਰੋ।

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਦੇ ਅਸਤੀਫਾ ਦੇਣ ਤੋਂ ਪਹਿਲਾਂ ਫੌਜ ਮੁਖੀ ਵਕਾਰ-ਉਜ਼-ਜ਼ਮਾਨ ਨੇ ਹਸੀਨਾ ਨੂੰ 45 ਮਿੰਟਾਂ ਦੇ ਅੰਦਰ ਅਸਤੀਫਾ ਦੇਣ ਦਾ ਅਲਟੀਮੇਟਮ ਦਿੱਤਾ ਸੀ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇਸ਼ ਛੱਡ ਕੇ ਸੁਰੱਖਿਅਤ ਸਥਾਨ ਤੇ ਚਲੀ ਗਈ ਹੈ। ਪ੍ਰਦਰਸ਼ਨਕਾਰੀ ਨੇ ਸ਼ੇਖ ਹਸੀਨਾ ਦੇ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ। ਦੇਸ਼ ਦੇ ਕਈ ਇਲਾਕਿਆਂ ਵਿੱਚ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ। ਸ਼ੇਖ ਹਸੀਨਾ ਦੇ ਨਾਲ ਉਨ੍ਹਾਂ ਦੀ ਭੈਣ ਵੀ ਢਾਕਾ ਛੱਡ ਗਈ ਹੈ।

ਬੰਗਲਾਦੇਸ਼ ਦੇ ਫੌਜ ਮੁਖੀ ਨੇ ਹਸੀਨਾ ਨੂੰ ਕਿਹਾ ਸੀ ਕਿ ਉਹ ਸਨਮਾਨਜਨਕ ਤਰੀਕੇ ਨਾਲ ਸੱਤਾ ਤੋਂ ਅਸਤੀਫਾ ਦੇ ਦੇਵੇ। ਇਸ ਦੌਰਾਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਪੁੱਤਰ ਨੇ ਸੁਰੱਖਿਆ ਬਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਣ-ਚੁਣੀ ਸਰਕਾਰ ਨੂੰ ਸੱਤਾ ਵਿਚ ਆਉਣ ਤੋਂ ਰੋਕਣ।

Continue Reading

National

ਟਰੱਕ ਦੀ ਕਾਰ ਨਾਲ ਟੱਕਰ ਦੌਰਾਨ 8 ਵਿਅਕਤੀਆਂ ਦੀ ਮੌਤ

Published

on

By

 

 

 

ਰਾਏਪੁਰ, 10 ਮਾਰਚ (ਸ.ਬ.) ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਟਰੱਕ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਟੱਕਰ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਹਾਦਸੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਅਤੇ ਦਰਮਿਆਨੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਬੀਤੀ ਦੇਰ ਰਾਤ ਸਿੱਧੀ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਉਪਨੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ 8 ਸ਼ਰਧਾਲੂਆਂ ਦੀ ਬੇਵਕਤੀ ਅਤੇ ਦਰਦਨਾਕ ਮੌਤ ਦੀ ਇੱਕ ਬਹੁਤ ਹੀ ਦੁਖ਼ਦਾਈ ਖ਼ਬਰ ਮਿਲੀ ਹੈ। ਮ੍ਰਿਤਕਾਂ ਦੇ ਵਾਰਸਾਂ ਨਾਲ ਹਮਦਰਦੀ।

Continue Reading

National

ਹੋਲੀ ਮਨਾਉਣ ਲਈ ਘਰ ਆ ਰਹੇ 5 ਦੋਸਤਾਂ ਦੀ ਸੜਕ ਹਾਦਸੇ ਦੌਰਾਨ ਮੌਤ

Published

on

By

 

ਬਸਤੀ, 10 ਮਾਰਚ (ਸ.ਬ.) ਯੂਪੀ ਦੇ ਬਸਤੀ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਇੱਕ ਕੰਟੇਨਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਕਾਰੋਬਾਰੀ ਵੀ ਸ਼ਾਮਲ ਹਨ, ਜਦਕਿ 3 ਵਿਅਕਤੀ ਗੰਭੀਰ ਜ਼ਖ਼ਮੀ ਹਨ। ਕਾਰ ਸਵਾਰ ਹੋਲੀ ਮਨਾਉਣ ਲਈ ਗੁਜਰਾਤ ਤੋਂ ਗੋਰਖਪੁਰ ਸਥਿਤ ਆਪਣੇ ਘਰ ਆ ਰਹੇ ਸਨ। ਇਹ ਹਾਦਸਾ ਐਤਵਾਰ ਸਵੇਰੇ 7 ਵਜੇ ਨਗਰ ਥਾਣਾ ਖੇਤਰ ਵਿੱਚ ਵਾਪਰਿਆ।

ਕੰਟੇਨਰ ਨੇ ਹਾਈਵੇਅ ਤੇ ਅਚਾਨਕ ਲੇਨ ਬਦਲ ਦਿੱਤੀ। ਡਿਵਾਈਡਰ ਨਾ ਹੋਣ ਕਾਰਨ ਸਾਹਮਣੇ ਤੋਂ ਆ ਰਹੀ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿੱਚ ਸਵਾਰ 8 ਵਿੱਚੋਂ 5 ਦੀ ਮੌਕੇ ਤੇ ਹੀ ਮੌਤ ਹੋ ਗਈ। ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਲਾਸ਼ਾਂ ਸੀਟਾਂ ਤੇ ਚਿਪਕ ਗਈਆਂ।

ਆਸਪਾਸ ਦੇ ਲੋਕ ਮੌਕੇ ਤੇ ਪਹੁੰਚ ਗਏ। ਜ਼ਖ਼ਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਪਲਟ ਜਾਣ ਕਾਰਨ ਉਨ੍ਹਾਂ ਨੂੰ ਬਾਹਰ ਨਹੀਂ ਕੱਢ ਸਕਿਆ। ਮੌਕੇ ਤੇ ਪਹੁੰਚੀ ਪੁਲੀਸ ਨੇ ਕਿਸੇ ਤਰ੍ਹਾਂ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

Continue Reading

National

ਟਰੱਕ ਪਲਟਣ ਨਾਲ ਚਾਰ ਮਜ਼ਦੂਰਾਂ ਦੀ ਮੌਤ, 13 ਜ਼ਖਮੀ

Published

on

By

 

ਮੁੰਬਈ, 10 ਮਾਰਚ (ਸ.ਬ.) ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਅੱਜ ਤੜਕੇ ਤੇਜ਼ ਗਤੀ ਨਾਲ ਜਾ ਰਹੇ ਇਕ ਟਰੱਕ ਦੇ ਪਲਟਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਪਿਸ਼ੋਰ ਘਾਟ ਇਲਾਕੇ ਵਿੱਚ ਉਸ ਸਮੇਂ ਹੋਈ ਜਦੋਂ ਗੰਨੇ ਨਾਲ ਭਰਿਆ ਟਰੱਕ ਕਨੰੜ ਤੋਂ ਪਿਸ਼ੋਰ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਟਰੱਕ ਤੇ 17 ਮਜ਼ਦੂਰ ਸਵਾਰ ਸਨ ਅਤੇ ਪਿਸ਼ੋਰ ਘਾਟ ਤੇ ਡਰਾਈਵਰ ਨੇ ਟਰੱਕ ਤੋਂ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਉਹ ਵਾਹਨ ਪਲਟ ਗਿਆ। ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰ ਸੜਕ ਤੇ ਡਿੱਗ ਗਏ ਅਤੇ ਗੰਨੇ ਦੇ ਢੇਰ ਹੇਠਾਂ ਦਬ ਗਈ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਉੱਥੇ ਹੀ 13 ਨੂੰ ਜਿਊਂਦੇ ਬਾਹਰ ਕੱਢ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

 

Continue Reading

Latest News

Trending