Connect with us

Mohali

ਐਸ.ਸੀ.ਐਲ. ਸੁਸਾਇਟੀ ਦੀ ਚੋਣ ਕਰਵਾਉਣ ਦੀ ਮੰਗ ਨੂੰ ਲੈ ਕੇ ਵਸਨੀਕਾਂ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

Published

on

 

 

ਪਿਛਲੇ ਇੱਕ ਸਾਲ ਤੋਂ ਲਮਕ ਰਹੀ ਹੈ ਦੀ ਐਸ. ਸੀ. ਐਲ. ਇੰਪਲਾਇੰਜ ਸਹਿਕਾਰੀ ਹਾਊਸ ਬਿਲਡਿੰਗ ਸੋਸਾਇਟੀ ਲਿਮਟਿਡ ਦੀ ਚੋਣ

ਐਸ.ਏ.ਐਸ. ਨਗਰ, 6 ਅਗਸਤ (ਸ.ਬ.) ਦੀ ਐਸ.ਸੀ.ਐਲ. ਇੰਪਲਾਇੰਜ ਸਹਿਕਾਰੀ ਹਾਊਸ ਬਿਲਡਿੰਗ ਸੋਸਾਇਟੀ ਲਿਮਟੇਡ ਦੇ ਵਸਨੀਕਾਂ ਵਲੋਂ ਸਾਬਕਾ ਪ੍ਰਧਾਨ ਸੁਰਜੀਤ ਕੌਰ ਦੀ ਅਗਵਾਈ ਵਿੱਚ ਅੱਜ ਸੈਕਟਰ 79 ਵਿੱਚ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਦੇ ਦਫਤਰ ਪਹੁੰਚ ਕੇ ਹਲਕਾ ਵਿਧਾਇਕ ਦੇ ਪੁੱਤਰ ਅਤੇ ਆਪ ਆਗੂ ਸਰਬਜੀਤ ਸਿੰਘ ਸਮਾਣਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਉਹਨਾਂ ਦੀ ਸੁਸਾਇਟੀ ਦੀ ਲੰਬੇ ਸਮੇਂ ਤੋਂ ਲਮਕ ਰਹੀ ਚੋਣ ਕਰਵਾਈ ਜਾਵੇ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਦੀ ਐਸ.ਸੀ.ਐਲ. ਇੰਪਲਾਇੰਜ ਸਹਿਕਾਰੀ ਹਾਊਸ ਬਿਲਡਿੰਗ ਸੋਸਾਇਟੀ ਲਿਮਟੇਡ, ਸੈਕਟਰ 70 ਦਾ ਪ੍ਰਬੰਧ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦੀ ਨਿਗਰਾਨੀ ਹੇਠ ਹੈ। ਸੋਸਾਇਟੀ ਦੇ ਅਹੁੱਦੇਦਾਰਾਂ ਦੀ ਚੋਣ ਮਿਤੀ 28-07-2018 ਨੂੰ ਹੋਈ ਸੀ ਅਤੇ ਮਿਤੀ 27-07-2023 ਨੂੰ ਇਸਦੇ ਅਹੁੱਦੇਦਾਰਾਂ ਦੀ ਮਿਆਦ ਖਤਮ ਹੋ ਚੁੱਕੀ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਸੋਸਾਇਟੀ ਦੇ ਕੰਮਕਾਜ ਨੂੰ ਸੁਚਾਰੂ ਅਤੇ ਸੁਚੱਜੇ ਤਰੀਕੇ ਨਾਲ ਚਲਾਉਣ ਹਿੱਤ ਪ੍ਰਸ਼ਾਸਨ ਵਲੋਂ 6 ਮਹੀਨੇ ਦੇ ਸਮੇਂ ਲਈ ਪ੍ਰਬੰਧਕ ਲਗਾਇਆ ਸੀ ਅਤੇ ਸੋਸਾਇਟੀ ਦੇ ਅਹੁੱਦੇਦਾਰਾਂ ਦੀ ਚੋਣ ਲਈ ਚੋਣ ਮੈਨੇਜਰ ਵੀ ਨਿਯੁਕਤ ਕੀਤਾ ਗਿਆ। ਪੱਤਰ ਅਨੁਸਾਰ ਸੋਸਾਇਟੀ ਦੇ ਅਹੁੱਦੇਦਾਰਾਂ ਦੀ ਚੋਣ ਲਈ ਪਹਿਲੀ ਵਾਰ 28-10-2023 ਅਤੇ ਫਿਰ 29-10- 2023 ਨਿਰਧਾਰਤ ਕੀਤੀ ਗਈ ਸੀ ਪਰੰਤੂ ਪੁਲੀਸ ਫੋਰਸ ਨਾ ਮਿਲਣ ਕਾਰਣ ਇਹ ਚੋਣ ਨਹੀਂ ਕਰਵਾਈ ਜਾ ਸਕੀ।

ਬਾਅਦ ਵਿੱਚ ਸੋਸਾਇਟੀ ਦੇ ਅਹੁੱਦੇਦਾਰਾਂ ਦੀ ਚੋਣ ਲਈ 6-4-2024 ਅਤੇ 7-4-2024 ਤੈਅ ਕੀਤੀ ਗਈ ਪਰੰਤੂ ਇਹ ਚੋਣ ਵੀ ਨਹੀਂ ਕਰਵਾਈ ਗਈ। ਇਸ ਉਪਰੰਤ ਸੋਸਾਇਟੀ ਦੇ ਅਹੁੱਦੇਦਾਰਾਂ ਦੀ ਚੋਣ ਲਈ ਤੀਜੀ ਵਾਰ 3 ਅਤੇ 4 ਅਗਸਤ ਦੀ ਤਰੀਕ ਨਿਰਧਾਰਤ ਕੀਤੀ ਗਈ ਅਤੇ ਚੋਣਾਂ ਸਬੰਧੀ ਸਾਰੀ ਕਾਰਵਾਈ ਮੁਕੰਮਲ ਹੋਣ ਉਪਰੰਤ ਅਹੁੱਦੇਦਾਰੀ ਦੇ ਚਾਹਵਾਨ ਉਮੀਦਵਾਰਾਂ ਨੂੰ ਬੀਤੀ 3 ਅਗਸਤ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਅਤੇ 4-8-2024 ਨੂੰ ਵੋਟਾਂ ਪਾਈਆਂ ਜਾਣੀਆਂ ਸਨ ਪਰੰਤੂ ਪੁਲੀਸ ਇਮਦਾਦ ਨਾ ਮਿਲਣ ਕਾਰਣ ਸੋਸਾਇਟੀ ਦੀ ਚੋਣ ਨੂੰ ਇੱਕ ਵਾਰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਸੋਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਨਾ ਹੋਣ ਕਾਰਣ ਸੋਸਾਇਟੀ ਦੇ ਕਈ ਨਾ ਟਾਲਣਯੋਗ ਕੰਮ ਪੈਡਿੰਗ ਪਏ ਹਨ। ਸੋਸਾਇਟੀ ਵਿੱਚ ਕੰਮ ਕਰ ਰਹੇ ਸਕਿਉਰਿਟੀ ਗਾਰਡਾਂ, ਮਾਲੀ, ਸਫਾਈ ਸੇਵਕਾਂ ਅਤੇ ਇਲੈਕਟ੍ਰੀਸ਼ਿਨ ਆਦਿ ਨੂੰ ਤਨਖਾਹ ਦੀ ਅਦਾਇਗੀ ਕਰਨ ਅਤੇ ਸੋਸਾਇਟੀ ਦੇ ਬਿਜਲੀ, ਪਾਣੀ ਦੇ ਬਿਲਾਂ ਅਤੇ ਹੋਰ ਜਰੂਰੀ ਖਰਚਿਆਂ ਦੀ ਅਦਾਇਗੀ ਕਰਨ ਵਿੱਚ ਵੀ ਪਰੇਸ਼ਾਨੀ ਹੋ ਰਹੀ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਰਿਹਾਇਸ਼ੀ ਸੋਸਾਇਟੀ ਦੇ ਕੰਮ ਨੂੰ ਸੁਚਾਰੂ ਅਤੇ ਸੁਚੱਜੇ ਤਰੀਕੇ ਨਾਲ ਚਲਾਉਣ ਅਤੇ ਸੋਸਾਇਟੀ ਦੀਆਂ ਜਰੂਰੀ ਅਤੇ ਨਾ ਟਾਲਣਯੋਗ ਅਦਾਇਗੀਆਂ ਸੁਚਾਰੂ ਤਰੀਕੇ ਨਾਲ ਕਰਨ ਹਿੱਤ ਸੋਸਾਇਟੀ ਦੇ ਅਹੁੱਦੇਦਾਰਾਂ ਦੀ ਚੋਣ ਕਰਵਾਈ ਜਾਵੇ।

ਵਫਦ ਦੀ ਅਗਵਾਈ ਕਰ ਰਹੀ ਸੁਸਾਇਟੀ ਦੀ ਸਾਬਕਾ ਪ੍ਰਧਾਨ ਸੁਰਜੀਤ ਕੌਰ ਨੇ ਸz. ਸਮਾਣਾ ਨੂੰ ਦੱਸਿਆ ਕਿ ਸੁਸਾਇਟੀ ਵਿੱਚ ਰਹਿੰਦੇ ਕੁੱਝ ਸ਼ਰਾਰਤੀ ਕਿਸਮ ਦੇ ਵਿਅਕਤੀਆਂ ਵਲੋਂ ਹਰ ਵਾਰ ਚੋਣ ਮੌਕੇ ਲੜਾਈ ਕਰ ਲਈ ਜਾਂਦੀ ਹੈ ਅਤੇ ਕਿਸੇ ਨਾ ਕਿਸੇ ਬਹਾਨੇ ਚੋਣ ਟਾਲ ਦਿੱਤੀ ਜਾਂਦੀ ਹੈ। ਇਸ ਮੌਕੇ ਸz. ਸਰਬਜੀਤ ਸਿੰਘ ਸਮਾਣਾ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਗੱਲ ਨੂੰ ਯਕੀਨੀ ਕਰਨਗੇ ਕਿ ਅਗਲੀ ਵਾਰ ਚੋਣ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਏ ਅਤੇ ਜੇਕਰ ਕਿਸੇ ਸ਼ਰਾਰਤੀ ਤੱਤ ਵਲੋਂ ਚੋਣ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਵਫਦ ਵਿੱਚ ਹੋਰਨਾਂ ਤੋਂ ਇਲਾਵਾ ਨਰਿੰਦਰ ਕੁਮਾਰ ਸ਼ਰਮਾ, ਅਸ਼ੋਕ ਕੁਮਾਰ ਧੀਰ, ਵਿਨੋਦ ਕੁਮਾਰ ਧੀਰ, ਬਲਵਾਨ ਸਿੰਘ ਪਠਾਣੀਆ, ਨੀਲਮ ਰਾਣੀ, ਚੰਦਰਕਾਂਤਾ, ਸੁਖਵਿੰਦਰ ਕੌਰ, ਸੁਖਬੀਰ ਕੌਰ, ਰਜਿਦੰਰਾ ਕੁਮਾਰੀ, ਜਸਵੰਤ ਕੋਰ, ਸ਼ਸ਼ੀ ਸ਼ਰਮਾ ਵੀ ਹਾਜਿਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending