Punjab
ਚੋਰਾਂ ਵੱਲੋਂ 8 ਦੁਕਾਨਾਂ ਤੋਂ ਲੱਖਾਂ ਰੁਪਏ ਦੀ ਨਗਦੀ, ਕੱਪੜੇ, ਮੋਬਾਇਲ ਅਤੇ ਹੋਰ ਸਮਾਨ ਚੋਰੀ
ਤਪਾ ਮੰਡੀ, 6 ਅਗਸਤ (ਸ.ਬ.) ਚੋਰਾਂ ਦੇ ਗਿਰੋਹ ਨੇ ਬੀਤੀ ਰਾਤ ਨੂੰ 8 ਦੁਕਾਨਾਂ ਨੇ ਜਿੰਦਰੇ ਭੰਨ੍ਹ ਕੇ ਲੱਖਾਂ ਰੁਪਏ ਦੀ ਨਗਦੀ, ਲੱਖਾਂ ਰੁਪਏ ਦੇ ਮੋਬਾਇਲ, ਰੈਡੀਮੇਡ ਕੱਪੜੇ ਅਤੇ ਹੋਰ ਸਮਾਨ ਚੋਰੀ ਕਰ ਕਰ ਲਿਆ। ਇਸ ਵਾਰਦਾਤ ਕਾਰਣ ਵਪਾਰੀਆਂ ਨੇ ਆਪਣੇ ਕਾਰੋਬਾਰ ਬੰਦ ਕਰਕੇ ਸਦਰ ਬਾਜ਼ਾਰ ਵਿੱਚ ਧਰਨਾ ਲਗਾ ਕੇ ਪੁਲੀਸ ਪ੍ਰਸ਼ਾਸਨ ਖ਼ਿਲਾਫ ਰੋਸ ਪ੍ਰਗਟ ਕੀਤਾ। ਚੋਰਾਂ ਨੇ ਵਾਲਮੀਕਿ ਚੌਂਕ ਵਿੱਚ ਸਥਿਤ ਬਬਲੀ ਮੈਡੀਕੌਜ ਦੇ ਮਾਲਕ ਵਿਨੋਦ ਕੁਮਾਰ ਨੇ ਦੱਸਿਆ ਉਸ ਦੀ ਦੁਕਾਨ ਦੇ ਸੈਂਟਰ ਲਾਕ ਖੋਲ੍ਹ ਕੇ ਅਤੇ ਸਾਈਡ ਲਾਕ ਖੋਲ੍ਹ ਕੇ ਦੁਕਾਨ ਅੰਦਰੋਂ 10 ਹਜ਼ਾਰ ਰੁਪਏ ਦੀ ਨਗਦੀ, ਡੀ.ਵੀ.ਆਰ.ਰਿਕਾਰਡਰ ਅਤੇ ਕੈਮਰਾ ਤੋੜ ਕੇ ਲੈ ਗਏ, ਜਿਸ ਕਾਰਨ ਉਸ ਦਾ 35 ਹਜ਼ਾਰ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ। ਢਿਲਵਾਂ ਰੋਡ ਸਥਿਤ ਮੋਦੀ ਮੈਡੀਕਲ ਹਾਲ ਦੀ ਦੁਕਾਨ ਦਾ ਲੋਹੇ ਦੀ ਸਬਲ ਨਾਲ ਸ਼ਟਰ ਉਪਰ ਚੁੱਕ ਕੇ ਦੁਕਾਨ ਅੰਦਰੋਂ ਕੁਝ ਨਗਦੀ, ਸਦਰ ਬਾਜ਼ਾਰ ਸਥਿਤ ਲਵਲੀ ਮੈਡੀਕੌਜ ਦੀ ਦੁਕਾਨ ਦੇ ਮਾਲਕ ਸੁਰਿੰਦਰ ਬਦਰਾ ਨੇ ਦੱਸਿਆ ਕਿ 40 ਹਜ਼ਾਰ ਰੁਪਏ ਦੇ ਕਰੀਬ ਨਗਦੀ, ਤਨੇਜਾ ਕੁਲੈਕਸ਼ਨ ਰੈਡੀਮੇਡ ਦੁਕਾਨ ਵਿੱਚੋਂ ਪੈਂਟਾਂ, ਸ਼ਰਟਾਂ, ਲੇਡੀਜ਼ ਸੂਟ, ਲੋਅਰ ਜਿਸ ਦੀ ਅੰਦਾਜਨ ਕੀਮਤ ਡੇਢ ਲੱਖ 7 ਹਜ਼ਾਰ ਰੁਪਏ ਤੋਂ ਇਲਾਵਾ ਨਗਦੀ ਚੋਰੀ ਕਰਕੇ ਲੈ ਗਏ।
ਇਸੇ ਤਰ੍ਹਾਂ ਗੁਰਦੁਆਰਾ ਬਾਬਾ ਨਾਮਦੇਵ ਨੇੜੇ ਬੀ. ਕੇ. ਟੈਲੀਕਾਮ ਦੇ ਮਾਲਕ ਆਤਮਾ ਰਾਮ ਵਾਸੀ ਬਾਜੀਗਰ ਬਸਤੀ ਦੀ ਦੁਕਾਨ ਵਿੱਚੋਂ ਚੋਰ 1 ਲੱਖ 20 ਹਜ਼ਾਰ ਰੁਪਏ ਨਗਦੀ, ਲੱਖ ਰੁਪਏ ਦੇ ਮੋਬਾਇਲ ਅਤੇ ਡੀ.ਵੀ.ਆਰ ਅਤੇ ਕੈਮਰੇ ਤੋੜ ਕੇ ਨਾਲ ਲੈ ਗਏ। ਢਿਲਵਾਂ ਰੇਲਵੇ ਫਾਟਕ ਨੇੜੇ ਗਰਗ ਮੈਡੀਕਲ ਹਾਲ ਦੇ ਮਾਲਕ ਸੰਜੀਵ ਕੁਮਾਰ ਤਾਜੋਕੇ ਦੀ ਦੁਕਾਨ ਵਿੱਚੋਂ ਚੋਰ 35 ਹਜ਼ਾਰ ਰੁਪਏ ਦੇ ਕਰੀਬ ਨਗਦੀ ਤੋਂ ਇਲਾਵਾ ਨੈਣਾ ਫਾਰਮਾ ਦੀ ਦੁਕਾਨ ਦਾ ਜਿੰਦਰਾ ਤੋੜਿਆ ਪਰ ਬਚਾਅ ਰਿਹਾ ਅਤੇ ਨਾਲ ਦੀ ਦੁਕਾਨ ਦੇ ਰਾਮ ਐਂਡ ਕੰਪਨੀ ਦੇ ਮਾਲਕ ਰਮੇਸ਼ ਕੁਮਾਰ ਦੀ ਦੁਕਾਨ ਦੇ ਜਿੰਦਰੇ ਤੋੜਕੇ ਚੋਰ ਇਕ ਹਜ਼ਾਰ ਰੁਪਏ ਦੀ ਨਗਦੀ ਲੈ ਗਏ। ਦੁਕਾਨਦਾਰਾਂ ਨੇ ਦੱਸਿਆ ਕਿ ਚੋਰਾਂ ਨੇ ਪਹਿਰੇਦਾਰਾਂ ਨੂੰ ਡਰਾ ਧਮਕਾ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਚੋਰਾਂ ਨੇ 5 ਮੈਡੀਕਲ ਸਟੋਰਾਂ ਨੂੰ ਨਿਸ਼ਾਨਾ ਬਣਾਇਆ ਹੈ।
ਇਸ ਮੌਕੇ ਪਹਿਰੇਦਾਰ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਚਾਰ ਚੋਰ ਇਕ ਸਵਿਫਟ ਕਾਰ ਵਿੱਚ ਸਵਾਰ ਹੋਕੇ ਆਏ ਸਨ ਜਿਨ੍ਹਾਂ ਨੇ ਕਾਰਾਂ ਦੇ ਸ਼ੀਸ਼ਿਆਂ ਨੂੰ ਕਾਲੇ ਕੱਪੜਿਆਂ ਨਾਲ ਢੱਕਿਆ ਹੋਇਆ ਸੀ ਅਤੇ ਆਪਣੇ ਮੂੰਹ ਸਿਰ ਲਪੇਟੇ ਹੋਏ ਸਨ। ਇਕ ਹੋਰ ਰਾਹਗਿਰ ਮੱਖਣ ਜਿੰਦਲ ਜੋ ਸਵੇਰੇ ਹਾਈਵੇ ਤੇ ਸੈਰ ਕਰ ਰਿਹਾ ਸੀ ਦਾ ਕਹਿਣਾ ਹੈ ਕਿ ਇਕ ਚਿੱਟੇ ਰੰਗ ਦੀ ਕਾਰ ਜੋ ਅੰਦਰਲੇ ਅੱਡੇ ਵੱਲੋਂ ਤੇਜ਼ ਰਫਤਾਰ ਨਾਲ ਬਠਿੰਡਾ ਵੱਲ ਨੂੰ ਜਾਂਦੀ ਦੇਖੀ ਹੈ ਜਿਸ ਦੇ ਪਿੱਛੇ ਪੁਲੀਸ ਦੀ ਗੱਡੀ ਵੀ ਪਿੱਛਾ ਕਰ ਰਹੀ ਸੀ ਪਰ ਪਤਾ ਨਹੀਂ ਲੱਗਾ ਕਾਰ ਕਿਧਰ ਚਲੀ ਗਈ।
ਵਪਾਰੀਆਂ ਨੇ ਸਦਰ ਬਾਜ਼ਾਰ ਵਿੱਚ ਆਪਣੇ-ਆਪਣੇ ਕਾਰੋਬਾਰ ਬੰਦ ਕਰਕੇ ਪੁਲੀਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਸ਼ਹਿਰ ਵਿੱਚ ਹਰ ਰੋਜ਼ ਮੋਟਰਸਾਇਕਲ ਚੋਰੀ, ਸਨੈਚਿੰਗ ਅਤੇ ਚੋਰੀਆਂ ਹੋ ਰਹੀਆਂ ਹਨ ਪਰ ਪੁਲੀਸ ਮੂਕ ਦਰਸ਼ਕ ਬਣ ਕੇ ਬੈਠੀ ਹੈ, ਪੁਲੀਸ ਦਾਅਵਾ ਕਰ ਰਹੀ ਹੈ ਕਿ ਪੁਲੀਸ ਪੈਟਰੋਲਿੰਗ ਕਰ ਰਹੀ ਹੈ, ਨਾਕੇ ਲਗਾ ਰਹੀ ਅਤੇ ਗਸ਼ਤ ਕਰ ਰਹੀ ਹੈ ਪਰ ਸਭ ਕੁਝ ਕਾਗਜ਼ਾਂ ਵਿੱਚ ਹੀ ਹੋ ਰਿਹਾ ਹੈ। ਦੂਜੇ ਪਾਸੇ ਡੀ.ਐਸ.ਪੀ ਤਪਾ ਡਾ. ਮਾਨਵਜੀਤ ਸਿੰਘ ਸਿੱਧੂ, ਥਾਣਾ ਮੁੱਖੀ ਤਪਾ ਧਰਮ ਪਾਲ, ਚੌਂਕੀ ਇੰਚਾਰਜ ਕਰਮਜੀਤ ਸਿੰਘ ਦੀ ਅਗਵਾਈ ਵਿੱਚ ਪੁੱਜੀ ਪੁਲੀਸ ਪਾਰਟੀ ਨੇ ਵਪਾਰੀਆਂ ਨੂੰ ਭਰੋਸਾ ਦਿੰਦਾ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਾਰ ਸਵਾਰ ਚੋਰ ਗਿਰੋਹ ਵੱਖ-ਵੱਖ ਕਈ ਸ਼ਹਿਰਾਂ ਵਿੱਚ ਇਕੱਠੀਆਂ ਚੋਰੀਆਂ ਕਰਕੇ ਵਪਾਰੀਆਂ ਦੇ ਦੁਕਾਨਾਂ ਵਿੱਚੋਂ ਚੋਰੀ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਚੋਰਾਂ ਨੂੰ ਜਲਦੀ ਫੜ ਲਿਆ ਜਾਵੇਗਾ।
Chandigarh
ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ
ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ
ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।
ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।
ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।
ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।
Chandigarh
ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ
ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।
ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।
ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।
ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।
Punjab
ਅਕਾਲੀ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫ਼ਾਇਆ: ਸੁਖਬੀਰ ਬਾਦਲ
ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨਾ ਹੋਵੇਗਾ ਪਹਿਲਾ ਮੁੱਦਾ
ਬਰਨਾਲਾ, 29 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ। ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਸਥਾਨਕ ਨਿੱਜੀ ਪੈਲੇਸ ਵਿੱਚ ਵਪਾਰੀਆਂ ਨਾਲ ਕੀਤੀ ਗਈ ਮਿਲਨੀ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ।
ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ਹੋਵੇਗੀ। ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਵਿੱਚੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।
ਗੈਂਗਸਟਰਵਾਦ ਦੇ ਮੁੱਦੇ ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮੁੜ ਬਹਾਲ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ।
ਵਪਾਰੀਆਂ ਨਾਲ ਤਾਲਮੇਲ ਦੀ ਮਹੱਤਤਾ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਪਾਰੀਆਂ ਦੀ ਤਰੱਕੀ ਨਾਲ ਹੀ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
