Mohali
ਡਾ ਪੂਰਨ ਸਿੰਘ ਜੱਸੀ ਨਹੀਂ ਰਹੇ, ਬਾਅਦ ਦੁਪਹਿਰ ਲਏ ਆਖਰੀ ਸਾਹ

ਐਸ ਏ ਐਸ ਨਗਰ, 6 ਅਗਸਤ (ਸ.ਬ.) ਪੰਜਾਬ ਦੇ ਸਿਹਤ ਵਿਭਾਗ ਦੇ ਸੇਵਾਮੁਕਤ ਡਾਇਰੈਕਟਰ ਸz. ਪੂਰਨ ਸਿੰਘ ਜੱਸੀ ਅੱਜ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ ਅਤੇ ਅੱਜ ਬਾਅਦ ਦੁਪਹਿਰ ਉਹਨਾਂ ਨੇ ਆਖਰੀ ਸਾਹ ਲਏ। ਉਹ 88 ਵਰ੍ਹਿਆ ਦੇ ਸਨ।
ਡਾ ਜੱਸੀ ਦੇ ਸੁਪੁਤਰ ਸz. ਇਕਬਾਲ ਇੰਦਰ ਸਿੰਘ ਜੱਸੀ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਸਵਾ ਚਾਰ ਵਜੇ ਦੇ ਕਰੀਬ ਉਹ ਫੋਨ ਤੇ ਗੱਲ ਕਰਦੇ ਕਰਦੇ ਮੰਜੇ ਤੇ ਡਿੱਗ ਗਏ। ਉਹਨਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਪਰੰਤੂ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਡਾਕਟਰ ਪੂਰਨ ਸਿੰਘ ਜੱਸੀ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਵਜੋਂ ਪੋਲਿਓ ਦੇ ਖਾਤਮੇ ਲਈ ਅਹਿਮ ਕੰਮ ਕੀਤਾ ਸੀ ਅਤੇ ਉਹਨਾਂ ਨੂੰ ਪਲਸ ਪੋਲੀਓ ਮੈਨ ਆਫ ਦਾ ਈਅਰ ਅਵਾਰਡ ਵੀ ਮਿਲਿਆ ਸੀ।
ਡਾਕਟਰ ਜੱਸੀ ਯੂਨੀਸੈਫ ਨਾਲ ਵੀ ਜੁੜੇ ਰਹੇ ਅਤੇ ਹੋਰ ਵੀ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਉਹਨਾਂ ਨੇ ਪੰਜਾਬ ਵਿੱਚ ਸਿਹਤ ਸੁਵਿਧਾਵਾਂ ਦੀ ਬਿਹਤਰੀ ਲਈ ਕੰਮ ਕੀਤਾ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਪੁੱਤਰ ਛੱਡ ਗਏ ਹਨ।
Mohali
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ, 13 ਜਨਵਰੀ (ਸ.ਬ.) ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਵਲੋਂ ਹਸਪਤਾਲਾਂ ਵਿਚ ਨਵਜਨਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਲੋਹੜੀ ਦੇ ਤੋਹਫ਼ੇ ਵੰਡੇ ਗਏ ਅਤੇ ਲੋਹੜੀ ਦੀਆਂ ਵਧਾਈਆਂ ਦਿਤੀਆਂ ਗਈਆਂ।
ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਜ਼ਿਲ੍ਹਾ ਹਸਪਤਾਲ ਵਿਚ ਨਵਜਨਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਲੋਹੜੀ ਦੇ ਤੋਹਫ਼ੇ ਵੰਡੇ। ਇਸ ਮੌਕੇ ਆਸ਼ਾ ਵਰਕਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਸਵੈਟਰ ਦਿਤੇ ਗਏ।
ਇਸ ਮੌਕੇ ਗੱਲ ਡਾ. ਸੰਗੀਤਾ ਜੈਨ ਨੇ ਕਿਹਾ ਕਿ ਸਮਾਜਕ ਸਾਂਝ ਨੂੰ ਮਜ਼ਬੂਤ ਕਰਦਾ ਲੋਹੜੀ ਦਾ ਤਿਉਹਾਰ ਇਸ ਗੱਲੋਂ ਵੀ ਅਹਿਮ ਹੈ ਕਿ ਇਹ ਧੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਦਾ ਸੁਨੇਹਾ ਦਿੰਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸ. ਐਮ. ਓ. ਡਾ. ਵਿਜੇ ਭਗਤ ਤੇ ਹੋਰ ਅਧਿਕਾਰੀ ਮੌਜੂਦ ਸਨ।
Mohali
ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ‘ਸਾਈਬਰ ਸਮਾਰਟ ਕਿਵੇਂ ਬਣੀਏ’ ਵਿਸ਼ੇ ਤੇ ਸੈਮੀਨਾਰ ਕਰਵਾਇਆ

ਐਸ ਏ ਐਸ ਨਗਰ, 13 ਜਨਵਰੀ (ਸ.ਬ.) ਮੁਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵਲੋਂ ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਫੇਜ਼-3ਏ, ਮੁਹਾਲੀ ਵਿਖੇ ‘ਸਾਈਬਰ ਸਮਾਰਟ ਕਿਵੇਂ ਬਣੀਏ’ ਵਿਸ਼ੇ ਤੇ ਸੰਸਥਾ ਦੇ ਚੇਅਰਮੈਨ ਸਵਰਗੀ ਸ਼੍ਰੀ ਪੀ ਐਚ ਵੈਸ਼ਨਵ (ਸਾਬਕਾ ਮੁੱਖ ਸਕੱਤਰ ਪੰਜਾਬ) ਨੂੰ ਸ਼ਰਧਾਂਜਲੀ ਦੇਣ ਲਈ ਪੀ. ਐਚ. ਵੈਸ਼ਨਵ ਯਾਦਗਾਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਇਸ ਮੌਕੇ ਉਦਯੋਗਪਤੀ ਸz ਹਰਵਿੰਦਰ ਸਿੰਘ ਬੈਨੀਪਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸੈਂਟਰਲ ਡਿਟੈਕਟਿਵ ਟ੍ਰੇਨਿੰਗ ਇੰਸਟੀਚਿਊਟ, ਚੰਡੀਗੜ੍ਹ ਦੇ ਸਾਈਬਰ ਸੁਰੱਖਿਆ ਫੈਕਲਟੀ ਸz ਗੁਰਚਰਨ ਸਿੰਘ ਵਲੋਂ ਮੁੱਖ ਭਾਸ਼ਣ ਦਿੱਤਾ ਗਿਆ। ਉਹਨਾਂ ਸਾਈਬਰ ਅਪਰਾਧੀਆਂ ਵਲੋਂ ਵਰਤੇ ਜਾ ਰਹੇ ਵੱਖ-ਵੱਖ ਤਰੀਕਿਆਂ ਅਤੇ ਖੁਦ ਨੂੰ ਸਾਵਧਾਨ ਰਹਿ ਕੇ ਕਿਵੇਂ ਬਚਾਇਆ ਜਾਵੇ ਬਾਰੇ ਦੱਸਿਆ। ਉਹਨਾਂ ਆਪਣੇ ਫੋਨ ਨੂੰ ਹੈਕ ਹੋਣ ਤੋਂ ਬਚਾਉਣ ਦੇ ਵੱਖ-ਵੱਖ ਤਰੀਕੇ ਦੱਸੇ ਅਤੇ ਧੋਖਾਧੜੀ ਦੀ ਸਥਿਤੀ ਵਿੱਚ ਰਿਪੋਰਟ ਕਰਨ ਦਾ ਤਰੀਕਾ ਵੀ ਦੱਸਿਆ।
ਸੰਸਥਾ ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਨੇ ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਸਥਾ ਦੀ ਕੋਸ਼ਿਸ਼ ਹੈ ਕਿ ਮੈਂਬਰਾਂ ਨੂੰ ਆਉਣ ਵਾਲੇ ਖ਼ਤਰਿਆਂ ਬਾਰੇ ਚੰਗੀ ਤਰ੍ਹਾਂ ਜਾਣੂ ਰੱਖਿਆ ਜਾਵੇ।
ਸਟੇਜ ਸੰਚਾਲਨ ਸਕੱਤਰ ਈਵੈਂਟਸ ਸz ਹਰਜਿੰਦਰ ਸਿੰਘ ਵਲੋਂ ਕੀਤਾ ਗਿਆ। ਸੰਸਥਾ ਦੇ ਸਕੱਤਰ ਜਨਰਲ ਸz ਐਸ ਐਸ ਬੇਦੀ ਨੇ ਐਸੋਸੀਏਸ਼ਨ ਦੀਆਂ ਮੁੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਮੀਤ ਪ੍ਰਧਾਨ ਸz ਜਰਨੈਲ ਸਿੰਘ ਸਿੰਘ ਵਲੋਂ ਧੰਨਵਾਦ ਦਾ ਮਤਾ ਕੀਤਾ ਗਿਆ।
ਪ੍ਰੋਗਰਾਮ ਨੂੰ ਸਫਲ ਕਰਨ ਵਿੱਚ ਐਸੋਸੀਏਸ਼ਨ ਦੇ ਚੀਫ ਕਨਵੀਨਰ ਰਵਜੋਤ ਸਿੰਘ, ਵਿੱਤ ਸਕੱਤਰ ਜੇ ਐਸ ਰਾਵਲ, ਸਕੱਤਰ ਪ੍ਰੋਜੈਕਟਸ ਆਰ ਪੀ ਸਿੰਘ ਵਿੱਗ, ਜੇ ਐਸ ਠੁਕਰਾਲ, ਸ਼੍ਰੀਮਤੀ ਅਵਤਾਰ ਕੌਰ, ਜੀ ਐਸ ਬਿੰਦਰਾ, ਗੁਰਦੀਪ ਸਿੰਘ, ਅਮਰ ਪਾਲ ਸਿੰਘ, ਭੁਪਿੰਦਰ ਸਿੰਘ ਬੱਲ, ਜੀ ਐਸ ਛਾਬੜਾ, ਮਨਮੀਤ ਕੌਰ ਛਾਬੜਾ ਅਤੇ ਸ਼੍ਰੀਮਤੀ ਨਰਿੰਦਰ ਕੌਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਚਾਹ-ਪਾਣੀ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਡਾ ਜੇ ਐਸ ਰਾਮਗੜ੍ਹੀਆ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ।
Mohali
ਹੈਲਪਏਜ ਵੈਲਫੇਅਰ ਸੋਸਾਇਟੀ ਨੇ ਲੋਹੜੀ ਮਨਾਈ

ਐਸ ਏ ਐਸ ਨਗਰ, 13 ਜਨਵਰੀ (ਸ.ਬ.) ਹੈਲਪਏਜ ਵੈਲਫੇਅਰ ਵਲੋਂ ਮੈਂਬਰਾਂ ਨਾਲ ਮਹੀਨਾਵਾਰ ਮੀਟਿੰਗ ਕਰਨ ਉਪਰੰਤ ਸਪਾਅ ਹਸਪਤਾਲ 70 ਵਿੱਚ ਲੋਹੜੀ ਦਾ ਤਿਉਹਾਰ ਖੁਸ਼ੀ ਭਰੇ ਮਾਹੌਲ ਵਿੱਚ ਮਨਾਇਆ ਗਿਆ।
ਸੋਸਾਇਟੀ ਦੇ ਪ੍ਰਧਾਨ ਸz. ਗੁਰਦੇਵ ਸਿੰਘ ਚੌਹਾਨ ਨੇ ਦੱਸਿਆ ਕਿ ਮਹੀਨਾਵਾਰ ਮੀਟਿੰਗ ਵਿੱਚ ਸਾਰੇ ਮਹੀਨੇ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਮੈਂਬਰਾਂ ਨੂੰ ਸੁਸਾਇਟੀ ਦੀ ਰਜਿਸਟਰੇਸ਼ਨ ਕਰਵਾਉਣ ਬਾਰੇ ਜਾਣੂ ਕਰਵਾਇਆ ਗਿਆ ਅਤੇ ਆਉਂਦੇ ਦਿਨਾਂ ਵਿੱਚ ਸੁਸਾਇਟੀ ਦਾ ਬੈਂਕ ਖਾਤਾ ਖੁਲਵਾਉਣ ਬਾਰੇ ਦੱਸਿਆ ਗਿਆ। ਮੀਟਿੰਗ ਵਿੱਚ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨ ਬਾਰੇ ਵਿਚਾਰਾਂ ਕੀਤੀਆਂ ਗਈਆਂ।
ਉਹਨਾਂ ਦੱਸਿਆ ਕਿ ਮੀਟਿੰਗ ਉਪਰੰਤ ਸਪਾਅ ਹਸਪਤਾਲ ਸੈਕਟਰ 70 ਦੇ ਸਾਹਮਣੇ ਪਾਰਕਿੰਗ ਵਾਲੀ ਜਗ੍ਹਾ ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਕਮੇਟੀ ਦੇ ਮੈਂਬਰਾਂ ਦੇ ਨਾਲ ਹਸਪਤਾਲ ਦੇ ਸਮੂਹ ਡਾਕਟਰਾਂ ਅਤੇ ਸਟਾਫ ਵੀ ਸ਼ਾਮਿਲ ਹੋਇਆ। ਇਸ ਮੌਕੇ ਮੈਂਬਰਾਂ ਨੇ ਲੋਹੜੀ ਸਬੰਧੀ ਗੀਤ ਵੀ ਗਾਏ।
ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਡਾਕਟਰ ਭੁਪਿੰਦਰ ਸਿੰਘ, ਡਾਕਟਰ ਸਰਵਪ੍ਰੀਤ ਸਿੰਘ ਆਹਲੂਵਾਲੀਆ, ਡਾਕਟਰ ਇੰਦਰਦੀਪ ਕੌਰ ਤੁਲੀ, ਡਾਕਟਰ ਹਰਮਨਪ੍ਰੀਤ ਕੌਰ, ਸ੍ਰੀ ਪ੍ਰਮੋਦ ਕੁਮਾਰ ਮਿੱਤਰਾ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਸ਼੍ਰੀਮਤੀ ਦਲਬੀਰ ਕੌਰ (ਸੇਵਾਮੁਕਤ ਈ ਉ ਗਮਾਡਾ), ਸ੍ਰੀ ਬਲਰਾਜ ਸਿੰਘ ਜਨਰਲ ਸਕੱਤਰ, ਸz. ਮਹਾਦੇਵ ਸਿੰਘ ਐਡਵੋਕੇਟ, ਸz ਲਖਵਿੰਦਰ ਸਿੰਘ ਵਿੱਤ ਸਕੱਤਰ, ਪ੍ਰੇਮ ਚਾਂਦ ਜੁਆਇੰਟ ਸਕੱਤਰ, ਸz. ਹਰਭਜਨ ਸਿੰਘ ਅਤੇ ਰਾਜਿੰਦਰ ਸਿੰਘ ਚਾਹਿਲ ਜੋਗਾ (ਕਾਰਜਕਾਰੀ ਮੈਂਬਰ), ਬਲਜਿੰਦਰ ਸਿੰਘ ਸੋਢੀ, ਗੁਰਮੀਤ ਸਿੰਘ ਸਿਆਣ ਵਾਈਸ ਪ੍ਰੈਜੀਡੈਂਟ, ਸ਼੍ਰੀਮਤੀ ਰੁਪਿੰਦਰ ਕੌਰ, ਸ਼ਸ਼ੀ ਤਿਆਗੀ, ਕਮਲਜੀਤ ਕੌਰ, ਮਲਕੀਤ ਕੌਰ, ਪ੍ਰਿੰਸੀਪਲ ਦਵਿੰਦਰਪਾਲ ਕੌਰ, ਅਨੁਪਮ, ਰਮਨ, ਮੋਨਿਕਾ, ਰੂਪਾਂਸੀ, ਗਗਨਪ੍ਰੀਤ ਕੌਰ, ਤੇਜਪਾਲ ਮੈਨੇਜਰ ਸਪਾਅ ਹਸਪਤਾਲ ਤੋਂ ਇਲਾਵਾ ਹੋਰ ਬਹੁਤ ਸਾਰੇ ਮੈਂਬਰਾਂ ਨੇ ਲੋਹੜੀ ਦਾ ਅਨੰਦ ਮਾਣਿਆ। ਲੋਹੜੀ ਨਾਲ ਸੰਬੰਧਿਤ ਮੂੰਗਫਲੀ, ਰਿਊੜੀਆਂ, ਗੱਜਕ, ਭੁਗਾ ਆਦਿ ਦਾ ਪ੍ਰਸ਼ਾਦ ਤੌਰ ਤੇ ਵੰਡਿਆ ਗਿਆ। ਪ੍ਰਧਾਨ ਵੱਲੋਂ ਇਸ ਮੌਕੇ ਤੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਪੰਜਾਬ ਨੂੰ ਸਵੈਇੱਛਤ ਖ਼ੂਨਦਾਨ ਵਿੱਚ ਤੀਜਾ ਰਾਸ਼ਟਰੀ ਰੈਂਕ ਹਾਸਲ ਹੋਣ ਨਾਲ ਸੂਬੇ ਦਾ ਮਨੋਬਲ ਉੱਚਾ ਹੋਇਆ : ਡਾ. ਬਲਬੀਰ ਸਿੰਘ
-
Mohali1 month ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ