Connect with us

Chandigarh

ਜੁਲਾਈ ਮਹੀਨੇ ਵਿੱਚ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਆਮਦਨ ਵਿੱਚ ਹੋਇਆ ਰਿਕਾਰਡ 71 ਫੀਸਦੀ ਵਾਧਾ: ਜਿੰਪਾ

Published

on

 

 

ਚੰਡੀਗੜ੍ਹ, 7 ਅਗਸਤ (ਸ.ਬ.) ਪੰਜਾਬ ਵਿਚ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ।

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਸੰਬੰਧੀ ਜਾਣਾਕਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਨੂੰ ਪਾਰਦਰਸ਼ੀ, ਸਾਫ ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਿੱਤੇ ਜਾਂਣ ਨਾਲ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ।

ਉਹਨਾਂ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੁਲਾਈ ਮਹੀਨੇ ਨਾਲੋਂ 71 ਫੀਸਦੀ ਜ਼ਿਆਦਾ ਹੈ। ਜੁਲਾਈ 2023 ਵਿਚ ਇਹ ਆਮਦਨ 270.67 ਕਰੋੜ ਰੁਪਏ ਸੀ।

ਜਿੰਪਾ ਨੇ ਦੱਸਿਆ ਕਿ ਅਪ੍ਰੈਲ ਤੋਂ ਜੁਲਾਈ 2024 ਤੱਕ ਪੰਜਾਬ ਦੇ ਖ਼ਜ਼ਾਨੇ ਵਿੱਚ ਕੁੱਲ 1854.12 ਕਰੋੜ ਰੁਪਏ ਆਏ ਹਨ ਜਦਕਿ 2023 ਦੇ ਇਨ੍ਹਾਂ ਮਹੀਨਿਆਂ ਵਿਚ ਇਹ ਰਕਮ 1461.87 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 27 ਫੀਸਦੀ ਬਣਦਾ ਹੈ।

 

Continue Reading

Chandigarh

ਨਿਊ ਵੋਕੇਸ਼ਨਲ ਟ੍ਰੇਨਿੰਗ ਸਕੀਮ ਤਹਿਤ ਦਾਖਲੇ ਸ਼ੁਰੂ ਕਰਨ ਦੀ ਮੰਗ

Published

on

By

 

 

 

ਚੰਡੀਗੜ੍ਹ, 17 ਸਤੰਬਰ (ਸ.ਬ.) ਸਮਾਜ ਸੇਵੀ ਗੁਰਪ੍ਰੀਤ ਸਿੰਘ ਕੰਦੋਲਾ ਨੇ ਕਿਹਾ ਹੈ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਭਲਾਈ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾਂਦੀ ਸਕੀਮ ‘ਨਿਊ ਵੋਕੇਸ਼ਨਲ ਟ੍ਰੇਨਿੰਗ ਸਕੀਮ’ ਤਹਿਤ ਇਸ ਸਾਲ ਸੈਸ਼ਨ 2024- 25 ਲਈ ਵਿਭਾਗ ਵੱਲੋਂ ਦਾਖਲਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਹਜ਼ਾਰਾਂ ਐਸ ਸੀ ਵਿਦਿਆਰਥੀ ਤਕਨੀਕੀ ਸਿੱਖਿਆ ਲੈਣ ਤੋਂ ਵਾਂਝੇ ਰਹਿ ਜਾਣਗੇ।

ਉਹਨਾਂ ਕਿਹਾ ਕਿ ਲਗਭਗ 200 ਯੂਨਿਟਾਂ ਵਿੱਚ ਹਰ ਸਾਲ ਸਿਰਫ ਐਸ ਸੀ ਵਿਦਿਆਰਥੀਆਂ ਦਾ ਦਾਖਲਾ ਕੀਤਾ ਜਾਂਦਾ ਸੀ, ਪਰੰਤੂ ਆਪ ਸਰਕਾਰ ਦੀਆਂ ਐਸ ਸੀ ਵਿਰੋਧੀ ਨੀਤੀ ਕਾਰਨ ਐਸ ਸੀ ਵਿਦਿਆਰਥੀ ਤਕਨੀਕੀ ਸਿੱਖਿਆ ਹਾਸਿਲ ਕਰਨ ਤੋਂ ਵਾਂਝੇ ਰਹਿ ਜਾਣਗੇ ਅਤੇ ਨਾਲ ਹੀ ਬਹੁਤ ਸਾਰੇ ਅਧਿਆਪਕ ਵੀ ਬੇਰੁਜ਼ਗਾਰ ਹੋ ਜਾਣਗੇ।

ਉਹਨਾਂ ਮੰਗ ਕੀਤੀ ਹੈ ਕਿ ਨਿਊ ਵੋਕੇਸ਼ਨਲ ਟ੍ਰੇਨਿੰਗ ਸਕੀਮ ਅਧੀਨ ਐਸ ਸੀ ਬੱਚਿਆਂ ਦੇ ਦਾਖਲੇ ਪਿਛਲੇ ਸਾਲਾਂ ਦੀ ਤਰ੍ਹਾਂ ਇਹ ਸਾਲ ਵੀ ਕੀਤੇ ਜਾਣ ਅਤੇ ਦਾਖਲਿਆਂ ਦੀ ਅੰਤਿਮ ਤਰੀਕ ਵਿੱਚ 15 ਦਿਨ ਦਾ ਵਾਧਾ ਕੀਤਾ ਜਾਵੇ।

Continue Reading

Chandigarh

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

Published

on

By

 

ਚੰਡੀਗੜ੍ਹ, 16 ਸਤੰਬਰ (ਸ.ਬ.) ਸੀਨੀਅਰ ਆਈ. ਏ. ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।

ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ।

 

Continue Reading

Chandigarh

ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ

Published

on

By

 

ਸਿਹਤ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਬਣੀ ਸਹਿਮਤੀ

ਚੰਡੀਗੜ੍ਹ 14 ਸਤੰਬਰ (ਸ.ਬ.) ਸੂਬੇ ਵਿੱਚ ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਸਰਕਾਰੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਇਸ ਸੰਬੰਧੀ ਪੰਜਾਬ ਭਵਨ ਵਿੱਚ ਪੰਜਾਬ ਦੇ ਸਿਹਤ ਮੰਤਰੀ ਨਾਲ ਡਾਕਟਰਾਂ ਦੀ ਜਥੇਬੰਦੀ ਵੱਲੋਂ ਕੀਤੀ ਮੀਟਿੰਗ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਕਿਹਾ ਕਿ ਸਰਕਾਰ ਦੇ ਨਾਲ ਹੜਤਾਲ ਦੇ ਮੁੱਦਿਆਂ ਤੇ ਸਹਿਮਤੀ ਬਣ ਗਈ ਹੈ ਅਤੇ ਅੱਜ ਤੋਂ ਇਹ ਹੜਤਾਲ ਖਤਮ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਸੋਮਵਾਰ ਅਤੇ ਮੰਗਲਵਾਰ ਵਾਲੇ ਦਿਨ ਦੋ ਦੋ ਘੰਟੇ ਵੱਧ ਡਿਊਟੀ ਦੇ ਕੇ ਮਰੀਜ਼ਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਦੇ ਵਿੱਚ ਜਿਆਦਾਤਰ ਮੁੱਦਿਆਂ ਤੇ ਸਹਿਮਤੀ ਬਣੀ ਹੈ, ਜਿਸ ਤੋਂ ਬਾਅਦ ਇਹ ਹੜਤਾਲ ਖਤਮ ਕੀਤੀ ਗਈ ਹੈ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਪਿਛਲੀ ਸਰਕਾਰ ਵੱਲੋਂ ਨੌਕਰੀ ਅਤੇ ਭੱਤਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਉਲਝਣਾਂ ਖੜੀਆਂ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਹੱਲ ਮਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡਾਕਟਰਾਂ ਦੀ ਹੜਤਾਲ ਦੇ ਖਤਮ ਹੋਣ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਪੰਜਾਬ ਡਾਕਟਰਾਂ ਵੱਲੋਂ ਤਨਖਾਹਾਂ ਦੇ ਵਾਧੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਲਗਾਤਾਰ ਮੈਡੀਕਲ ਸਟਾਫ ਅਤੇ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਮੰਗ ਕੀਤੀ ਜਾ ਰਹੀ ਸੀ, ਜਿਸ ਵਿੱਚ ਹਸਪਤਾਲਾਂ ਦੇ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਭਰਤੀ ਅਤੇ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਮੰਗ ਸ਼ਾਮਿਲ ਹੈ। ਡਾਕਟਰਾਂ ਵੱਲੋਂ ਪੰਜਾਬ ਦੇ ਸਿਹਤ ਵਿਭਾਗ ਦੇ ਵਿੱਚ ਨਵੇਂ ਡਾਕਟਰਾਂ ਦੀਆਂ ਭਰਤੀਆਂ ਦੀ ਵੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨਾਲ ਅੱਜ ਹੋਈ ਇਸ ਮੀਟਿੰਗ ਤੋਂ ਬਾਅਦ ਸਰਕਾਰ ਨੇ ਡਾਕਟਰਾਂ ਦੀਆਂ ਜਿਆਦਾਤਰ ਮੰਗਾਂ ਨੂੰ ਲੈ ਕੇ ਆਪਣੀ ਸਹਿਮਤੀ ਪ੍ਰਗਟ ਕਰ ਦਿੱਤੀ ਹੈ, ਜਿਹਨਾਂ ਵਿੱਚ ਡਾਕਟਰਾਂ ਦੀਆਂ ਤਨਖਾਹਾਂ, ਨਵੀਆਂ ਭਰਤੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਤੈਨਾਤੀ ਦੀਆਂ ਮੰਗਾਂ ਸ਼ਾਮਿਲ ਹਨ।

ਜਿਕਰਯੋਗ ਹੈ ਕਿ ਡਾਕਟਰਾਂ ਅਤੇ ਮੈਡੀਕਲ ਸਟਾਫ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਸੂਬੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ 10 ਸਤੰਬਰ ਨੂੰ ਡਾਕਟਰਾਂ ਵੱਲੋਂ ਕੀਤੀ ਗਈ ਸੀ। ਇਸ ਹੜਤਾਲ ਨੂੰ ਡਾਕਟਰਾਂ ਨੇ ਤਿੰਨ ਪੜਾਅ ਦੇ ਵਿੱਚ ਵੰਡਿਆ ਸੀ ਜਿਸਦੇ ਪਹਿਲੇ ਪੜਾਅ ਦੇ ਵਿੱਚ ਸਵੇਰੇ 8 ਵਜੇ ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਜਦੋਂਕਿ ਦੂਜੇ ਪੜਾ ਦੇ ਵਿੱਚ ਮੁਕੰਮਲ ਤੌਰ ਤੇ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਤੀਜੇ ਪੜਾਅ (ਜੋ ਦੋ ਦਿਨ ਚੱਲਿਆ) ਵਿੱਚ ਮੁਕੰਮਲ ਤੌਰ ਤੇ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਅਤੇ ਡਾਕਟਰਾਂ ਵੱਲੋਂ ਸਿਰਫ ਐਮਰਜੈਂਸੀ ਸੇਵਾਵਾਂ ਹੀ ਦਿੱਤੀਆਂ ਗਈਆਂ ਸਨ। ਇਸ ਦੌਰਾਨ ਡਾਕਟਰਾਂ ਵੱਲੋਂ ਵੀਵੀਆਈਪੀ ਡਿਊਟੀਆਂ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਮੈਡੀਕਲ ਸਟਾਫ ਵੱਲੋਂ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਮੈਡੀਕਲ ਰਿਪੋਰਟ ਤਿਆਰ ਨਹੀਂ ਕੀਤੀ ਗਈ।

Continue Reading

Latest News

Trending