Connect with us

Mohali

ਪੁਆਧੀ ਮੰਚ ਮੁਹਾਲੀ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

Published

on

 

ਖਰੜ, 7 ਅਗਸਤ (ਸ.ਬ.) ਪੁਆਧੀ ਮੰਚ ਮੁਹਾਲੀ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਮੁੱਖ ਮਹਿਮਾਨ ਸਨ ਜਦੋਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਮੈਂਬਰ ਭਜਨ ਸਿੰਘ ਸ਼ੇਰਗਿੱਲ, ਜੋਰਾ ਸਿੰਘ ਭੁੱਲਰ, ਪ੍ਰਿੰਸੀਪਲ ਗੁਰਮੀਤ ਸਿੰਘ ਵਿਸ਼ੇਸ਼ ਮਹਿਮਾਨ ਸਨ।

ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾਕਟਰ ਮਨਮੋਹਨ ਸਿੰਘ ਧਨੋਆ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਸੈਕਟਰ 66 ਮੁਹਾਲੀ ਦੀ ਮਨੋਰੋਗਾਂ ਦੀ ਮਾਹਰ ਡਾਕਟਰ ਪੂਜਾ ਨੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਨਸ਼ਿਆਂ ਬਾਰੇ ਬੜੀ ਬਾਰੀਕੀ ਨਾਲ ਜਾਣਕਾਰੀ ਦਿੱਤੀ। ਮਾਹਿਰਾਂ ਨੇ ਸਮਝਾਇਆ ਕਿ ਨਸ਼ਾ ਕੀ ਹੁੰਦਾ ਹੈ ਅਤੇ ਇਸ ਦੀ ਲਤ ਕਿਵੇਂ ਲੱਗਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਨੂੰ ਨਸ਼ੇ ਦੀ ਬੁਰੀ ਲਤ ਲੱਗ ਜਾਵੇ ਤਾਂ ਇਸ ਤੋਂ ਛੁਟਕਾਰਾ ਕਿਸ ਤਰ੍ਹਾਂ ਪਾਉਣਾ ਹੈ। ਉਹਨਾਂ ਦੱਸਿਆ ਕਿ ਕੋਈ ਵੀ ਮਾਹਿਰ ਡਾਕਟਰ ਨਸ਼ਾ ਇਕ ਮਹੀਨੇ ਦੇ ਅੰਦਰ ਅੰਦਰ ਛੁਡਾ ਸਕਦਾ ਹੈ ਪਰੰਤੂ ਇਹ ਇੱਕ ਰੋਗ ਹੁੰਦਾ ਹੈ ਜਿਸ ਕਰਕੇ ਨਸ਼ਾ ਛੱਡਣ ਵਾਲਾ ਵਿਅਕਤੀ ਬੜੀ ਛੇਤੀ ਹੀ ਦੁਬਾਰਾ ਨਸ਼ੇ ਦੀ ਦਲਦਲ ਵਿੱਚ ਫਸ ਜਾਂਦਾ ਹੈ। ਉਹਨਾਂ ਦੱਸਿਆ ਕਿ ਕਿਸੇ ਵਿਅਕਤੀ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਤਿੰਨ ਤੋਂ ਪੰਜ ਸਾਲ ਦਾ ਸਮਾਂ ਲੱਗਦਾ ਹੈ ਅਤੇ ਇਸ ਵਿੱਚ ਬੱਚੇ ਦੇ ਮਾਪਿਆਂ ਅਤੇ ਸਮਾਜ ਨੂੰ ਵੀ ਪੂਰਾ ਸਹਿਯੋਗ ਦੇਣਾ ਹੁੰਦਾ ਹੈ।

ਇਸ ਮੌਕੇ ਸz. ਜੋਧਾ ਸਿੰਘ ਮਾਨ ਨੇ ਕਿਹਾ ਕਿ ਅੱਜ ਚਿੱਟੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਸਮਝਾਉਣ ਲਈ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਹਨ। ਉਹਨਾਂ ਮੰਚ ਨੂੰ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਅਖਤਿਆਰੀ ਕੋਟੇ ਵਿੱਚੋਂ 50 ਹਜਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਫਿਲਮ ਅਦਾਕਾਰਾ ਮੋਹਣੀ ਤੂਰ ਨੇ ਨਸ਼ਿਆਂ ਵਿੱਚ ਗ੍ਰਸੇ ਇੱਕ ਬੱਚੇ ਦੀ ਮਾਂ ਵੱਲੋਂ ਕੀਤੀ ਜਾਂਦੀ ਪੁਕਾਰ ਨੂੰ ਆਧਾਰ ਬਣਾ ਕੇ ਇਕ ਭਾਵਪੂਰਤ ਗੀਤ ਪੇਸ਼ ਕੀਤਾ। ਜਗਦੀਪ ਸਿੰਘ ਵਿਰਕ ਨੇ ਵੀ ਪੁਆਧ ਇਲਾਕੇ ਨਾਲ ਸੰਬੰਧਿਤ ਇੱਕ ਗੀਤ ਸੁਣਾਇਆ। ਇਸ ਮੌਕੇ ਜੋਰਾ ਸਿੰਘ ਭੁੱਲਰ ਨੇ ਮੰਚ ਨੂੰ 1000 ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਦੀਪ ਸਿੰਘ ਬੈਦਵਾਣ, ਖਾਲਸਾ ਸਕੂਲ ਖਰੜ ਦੇ ਪ੍ਰਿੰਸੀਪਲ ਜਸਬੀਰ ਸਿੰਘ ਧਨੋਆ, ਹਰਦੀਪ ਸਿੰਘ ਬਠਲਾਣਾ, ਜੋਰਾ ਸਿੰਘ ਭੁੱਲਰ, ਪ੍ਰਿੰਸੀਪਲ ਗੁਰਮੀਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਆਮ ਆਦਮੀ ਪਾਰਟੀ ਪੰਜਾਬ ਦੇ ਸੰਯੁਕਤ ਸਕੱਤਰ ਹਰਮੀਤ ਸਿੰਘ ਛਿੱਬਰ, ਜੁਝਾਰ ਸਿੰਘ ਸਿਆਣ ਪ੍ਰਧਾਨ ਖਰੜ, ਰਾਮ ਸਰੂਪ ਸ਼ਰਮਾ ਐਮਸੀ ਖਰੜ, ਸੌਦਾਗਰ ਸਿੰਘ ਕੋਮਲ ਅਤੇ ਸ਼ਹਿਰ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀ ਸ਼ਾਮਿਲ ਸਨ। ਇਸ ਮੌਕੇ ਪੁਆਧੀ ਮੰਚ ਵੱਲੋਂ ਖਾਲਸਾ ਸਕੂਲ ਖਰੜ ਦੀ ਲਾਇਬਰੇਰੀ ਲਈ ਤਿੰਨ ਪੱਖੇ ਅਤੇ ਟਿਊਬ ਲਾਈਟਾਂ ਦੇਣ ਦਾ ਵੀ ਐਲਾਨ ਕੀਤਾ ਗਿਆ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ

Published

on

By

 

ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।

ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।

 

Continue Reading

Mohali

ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।

 

Continue Reading

Mohali

ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।

Continue Reading

Latest News

Trending