Connect with us

National

ਵਿਸ਼ੇਸ਼ ਉਡਾਣਾਂ ਰਾਂਹੀ 400 ਤੋਂ ਵੱਧ ਵਿਅਕਤੀਆਂ ਨੂੰ ਬੰਗਲਾਦੇਸ਼ ਤੋਂ ਲਿਆਂਦਾ ਭਾਰਤ

Published

on

 

 

ਨਵੀਂ ਦਿੱਲੀ, 7 ਅਗਸਤ (ਸ.ਬ.) ਏਅਰ ਇੰਡੀਆ ਅਤੇ ਇੰਡੀਗੋ ਦੀਆਂ ਵਿਸ਼ੇਸ਼ ਉਡਾਣਾਂ ਰਾਹੀਂ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ 400 ਤੋਂ ਵੱਧ ਵਿਅਕਤੀਆਂ ਨੂੰ ਭਾਰਤ ਲਿਆਂਦਾ ਗਿਆ ਹੈ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਏ321 ਨਿਓ ਏਅਰਕ੍ਰਾਫਟ ਦੁਆਰਾ ਸੰਚਾਲਿਤ ਚਾਰਟਰਡ ਜਹਾਜ਼ ਨੇ ਬੀਤੀ ਰਾਤ ਢਾਕਾ ਤੋਂ ਉਡਾਣ ਭਰੀ ਅਤੇ ਅੱਜ ਸਵੇਰ ਛੇ ਬੱਚਿਆਂ ਸਮੇਤ 205 ਲੋਕਾਂ ਨੂੰ ਭਾਰਤ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਉਡਾਣ ਭਰਨ ਵਾਲੇ ਇਸ ਜਹਾਜ਼ ਵਿੱਚ ਕੋਈ ਯਾਤਰੀ ਨਹੀਂ ਸੀ।

ਉਧਰ ਇੰਡੀਗੋ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਢਾਕਾ ਹਵਾਈ ਅੱਡੇ ਦੇ ਅਸਥਾਈ ਤੌਰ ਤੇ ਬੰਦ ਹੋਣ ਤੋਂ ਬਾਅਦ ਇੰਡੀਗੋ ਨੇ ਬੀਤੇ ਦਿਨ ਢਾਕਾ ਤੋਂ ਕੋਲਕਾਤਾ ਲਈ ਵਿਸ਼ੇਸ਼ ਉਡਾਣ ਦਾ ਸੰਚਾਲਨ ਕੀਤਾ ਹੈ। ਇਹ ਉਡਾਣ ਬੰਗਲਾਦੇਸ਼ ਤੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਚਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਡੀਗੋ ਦੀ ਵਿਸ਼ੇਸ਼ ਉਡਾਣ ਰਾਹੀਂ 200 ਵਿਅਕੀਤਆਂ ਨੂੰ ਭਾਰਤ ਲਿਆਂਦਾ ਗਿਆ ਹੈ।

ਏਅਰਲਾਈਨ ਨੇ ਕਿਹਾ ਕਿ ਭਾਰਤ ਅਤੇ ਢਾਕਾ ਵਿਚਕਾਰ ਉਡਾਣ ਸੰਚਾਲਨ ਅੱਜ ਮੁੜ ਸ਼ੁਰੂ ਹੋ ਜਾਵੇਗਾ ਅਤੇ ਉਨ੍ਹਾਂ ਵੱਲੋਂ ਸਾਰੇ ਪ੍ਰਭਾਵਿਤ ਲੋਕਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਨੂੰ ਚੋਣਵੇਂ ਯਾਤਰਾ ਪ੍ਰਬੰਧਾਂ ਦੀ ਪੇਸ਼ਕਸ਼ ਕੀਤੀ ਹੈ।

Continue Reading

National

ਬੁਲਡੋਜ਼ਰ ਐਕਸ਼ਨ ਤੇ ਸੁਪਰੀਮ ਕੋਰਟ ਸਖ਼ਤ, ਬਿਨਾਂ ਸੁਣਵਾਈ ਜਾਇਦਾਦ ਢਾਹੁਣ ਨੂੰ ਦੱਸਿਆ ਗੈਰਸੰਵਿਧਾਨਕ

Published

on

By

 

 

ਜਾਇਦਾਦਾਂ ਢਾਹੁਣ ਦੇ ਮਾਮਲੇ ਵਿੱਚ ਪੂਰੇ ਦੇਸ਼ ਲਈ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 13 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਬੁਲਡੋਜ਼ਰ ਨਿਆਂ ਉੱਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਜਾਇਦਾਦਾਂ ਢਾਹੁਣ ਬਾਰੇ ਪੂਰੇ ਦੇਸ਼ ਵਿਚ ਲਾਗੂ ਹੋਣ ਵਾਲੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਬਉੱਚ ਕੋਰਟ ਨੇ ਕਿਹਾ ਕਿ ਕਾਰਜਪਾਲਿਕਾ ਦੇ ਅਧਿਕਾਰੀ ਜੱਜ ਨਹੀਂ ਬਣ ਸਕਦੇ, ਮੁੁਲਜ਼ਮ ਨੂੰ ਦੋਸ਼ੀ ਕਰਾਰ ਨਹੀਂ ਦੇ ਸਕਦੇ ਤੇ ਉਸ ਦਾ ਘਰ ਨਹੀਂ ਢਾਹ ਸਕਦੇ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਲੋਕਾਂ ਦੇ ਘਰ ਸਿਰਫ਼ ਇਸ ਲਈ ਢਾਹ ਦਿੱਤੇ ਜਾਣ ਕਿ ਉਹ ਮੁਲਜ਼ਮ ਜਾਂ ਦੋਸ਼ੀ ਹਨ, ਤਾਂ ਇਹ ਪੂਰੀ ਤਰ੍ਹਾਂ ਗੈਰਸੰਵਿਧਾਨਕ ਹੋਵੇਗਾ। ਜਸਟਿਸ ਗਵਈ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਔਰਤਾਂ ਤੇ ਬੱਚੇ ਰਾਤ ਭਰ ਸੜਕਾਂ ਤੇ ਰਹਿਣ, ਇਹ ਕੋਈ ਚੰਗੀ ਗੱਲ ਨਹੀਂ ਹੈ। ਬੈਂਚ ਨੇ ਹੁਕਮ ਦਿੱਤਾ ਕਿ ਕਾਰਨ ਦੱਸੋ ਨੋਟਿਸ ਦਿੱਤੇ ਬਗੈਰ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ ਤੇ ਨੋਟਿਸ ਜਾਰੀ ਕੀਤੇ ਜਾਣ ਦੇ 15 ਦਿਨਾਂ ਅੰਦਰ ਵੀ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ। ਬੈਂਚ ਨੇ ਕਿਹਾ ਕਿ ਜਾਇਦਾਦ/ਸੰਪਤੀ ਢਾਹੁਣ ਦੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਬੈਂਚ ਨੇ ਸਾਫ਼ ਕਰ ਦਿੱਤਾ ਕਿ ਜੇ ਕਿਸੇ ਸਰਕਾਰੀ ਜ਼ਮੀਨ ਉੱਤੇ ਗੈਰਕਾਨੂੰਨੀ ਉਸਾਰੀ ਕੀਤੀ ਹੋਵੇ ਜਾਂ ਅਦਾਲਤ ਨੇ ਇਸ ਨੂੰ ਢਾਹੁਣ ਦਾ ਹੁਕਮ ਦਿੱਤਾ ਹੋਵੇ ਤਾਂ ਉਥੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਬੈਂਚ ਨੇ ਕਿਹਾ ਕਿ ਸੰਵਿਧਾਨ ਤੇ ਫੌਜਦਾਰੀ ਕਾਨੂੰਨ ਦੇ ਦਾਇਰੇ ਵਿਚ ਮੁਲਜ਼ਮਾਂ ਤੇ ਦੋਸ਼ੀਆਂ ਨੂੰ ਕੁਝ ਅਧਿਕਾਰ ਤੇ ਸੁਰੱਖਿਆ ਪ੍ਰਾਪਤ ਹੈ। ਸੁਪਰੀਮ ਕੋਰਟ ਨੇ ਦੇਸ਼ ਵਿਚ ਜਾਇਦਾਦਾਂ ਢਾਹੁਣ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਨਾਲ ਸਬੰਧਤ ਅਪੀਲ ਉੱਤੇ ਇਹ ਹੁਕਮ ਜਾਰੀ ਕੀਤੇ ਹਨ।

 

 

Continue Reading

National

ਮਾਲ ਗੱਡੀ ਪਟੜੀ ਤੋਂ ਉਤਰੀ, 20 ਟਰੇਨਾਂ ਰੱਦ

Published

on

By

 

ਹੈਦਰਾਬਾਦ, 13 ਨਵੰਬਰ (ਸ.ਬ.) ਇਕ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ 20 ਯਾਤਰੀ ਟਰੇਨਾਂ ਨੂੰ ਰੱਦ ਕਰਨਾ ਪਿਆ। ਦੱਖਣੀ ਮੱਧ ਰੇਲਵੇ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਤੇਲੰਗਾਨਾ ਦੇ ਪੇਡਾਪੱਲੀ ਜ਼ਿਲੇ ਦੀ ਹੈ। ਐਸਸੀਆਰ ਨੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਲੋਹੇ ਨਾਲ ਭਰੀ ਮਾਲ ਗੱਡੀ ਦੇ 11 ਡੱਬੇ ਰਾਘਵਪੁਰਮ ਅਤੇ ਰਾਮਗੁੰਡਮ ਵਿਚਕਾਰ ਪਟੜੀ ਤੋਂ ਉਤਰ ਗਏ।

ਐਸਸੀਆਰ ਜ਼ੋਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮਾਲ ਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ 20 ਯਾਤਰੀ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ, ਜਿਨ੍ਹਾਂ ਵਿਚ 4 ਰੇਲਗੱਡੀਆਂ ਨੂੰ ਅੰਸ਼ਿਕ ਤੌਰ ਤੇ ਰੱਦ ਕਰ ਕੀਤਾ ਗਿਆ ਅਤੇ 10 ਦੇ ਰੂਟ ਬਦਲੇ ਗਏ। ਇਸ ਤੋਂ ਇਲਾਵਾ ਦੋ ਟਰੇਨਾਂ ਦਾ ਸਮਾਂ ਬਦਲਿਆ ਗਿਆ ਅਤੇ ਤਿੰਨ ਨੂੰ ਮੰਜ਼ਿਲ ਤੇ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਟੜੀਆਂ ਦੀ ਮੁਰੰਮਤ ਅਤੇ ਰੇਲ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

Continue Reading

National

ਜੰਮੂ-ਕਸ਼ਮੀਰ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

Published

on

By

 

ਸ਼੍ਰੀਨਗਰ, 13 ਨਵੰਬਰ (ਸ.ਬ.) ਜੰਮੂ-ਕਸ਼ਮੀਰ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ ਅਤੇ ਇਹ ਸਵੇਰੇ 10.43 ਵਜੇ ਦੇ ਕਰੀਬ ਮਹਿਸੂਸ ਕੀਤਾ ਗਿਆ। ਕਸ਼ਮੀਰ ਘਾਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਘਰਾਂ ਤੋਂ ਬਾਹਰ ਆ ਗਏ।

 

Continue Reading

Latest News

Trending