Connect with us

Chandigarh

ਸਿੱਖਿਆ ਵਿਭਾਗ ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ : ਹਰਜੋਤ ਸਿੰਘ ਬੈਂਸ

Published

on

 

ਚੰਡੀਗੜ, 7 ਅਗਸਤ (ਸ.ਬ.) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ।

ਉਹਨਾਂ ਦੱਸਿਆ ਕਿ ਇਹ ਇੰਨਡੋਰ ਸ਼ੂਟਿੰਗ ਰੇਂਜ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਉਹਨਾਂ ਕਿਹਾ ਕਿ ਸਥਾਪਿਤ ਕੀਤੀਆਂ ਜਾ ਰਹੀਆਂ ਸ਼ੂਟਿੰਗ ਰੇਜਾਂ ਵਿੱਚ ਵਿਸ਼ਵ ਪੱਧਰੀ ਕੋਚਿੰਗ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਅਗਲੇ 3 ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ਵਿਖੇ ਪਹਿਲੇ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ, ਜਿਸ ਵਿੱਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ।

Continue Reading

Chandigarh

ਕੇਂਦਰ ਸਰਕਾਰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਨੂੰ ਖਤਮ ਕਰਨ ਉੱਤੇ ਤੁਲੀ : ਮੀਤ ਹੇਅਰ

Published

on

By

 

ਚੰਡੀਗੜ੍ਹ, 8 ਨਵੰਬਰ (ਸ.ਬ.) ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਉੱਪਰ ਇਲਜਾਮ ਲਗਾਇਆ ਹੈ ਕਿ ਉਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇੱਥੇ ਜਾਰੀ ਬਿਆਨ ਵਿੱਚ ਮੀਤ ਹੇਅਰ ਨੇ ਕਿਹਾ ਕਿ ਇਹਨਾਂ ਕਾਰਵਾਈਆਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਉਹਨਾਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ (ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ) ਨੂੰ ਪੱਤਰ ਲਿਖਿਆ ਹੈ।

ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ। ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ ਅਤੇ ਇਹ ਪੰਜਾਬ ਦਾ ਤਾਜ ਹੈ। ਉਹਨਾਂ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਸੈਨੇਟ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ ਹੈ।

Continue Reading

Chandigarh

ਵਿਜੀਲੈਂਸ ਵਲੋਂ ਸੀ. ਆਈ. ਏ. ਸਟਾਫ ਦੇ ਏ. ਐਸ. ਆਈ. ਅਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦਾ ਮਾਮਲਾ ਦਰਜ

Published

on

By

 

ਸੀਨੀਅਰ ਸਿਪਾਹੀ ਗ੍ਰਿਫਤਾਰ, ਦੂਜੇ ਪੁਲੀਸ ਮੁਲਾਜ਼ਮ ਦੀ ਭਾਲ ਜਾਰੀ

ਚੰਡੀਗੜ੍ਹ, 8 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ. ਆਈ. ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ. ਐਸ. ਆਈ. ਬਲਜਿੰਦਰ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲੀਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਦੇ ਖਿਲਾਫ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ। ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ. ਐਸ. ਆਈ. ਬਲਜਿੰਦਰ ਸਿੰਘ ਵਲੋਂ ਸਪੱਸ਼ਟ ਤੌਰ ਤੇ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ. ਆਈ. ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।

Continue Reading

Chandigarh

ਪੰਜਾਬ ਪੁਲੀਸ ਵੱਲੋਂ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

Published

on

By

 

ਚੰਡੀਗੜ੍ਹ, 7 ਨਵੰਬਰ (ਸ.ਬ.) ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਲੜਾਈ ਦੌਰਾਨ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲਾਂ ਸਮੇਤ 5 ਬਰਾਮਦ ਕੀਤੇ।

ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਗੈਂਗਸਟਰਾਂ ( ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ) ਨੂੰ 17 ਅਕਤੂਬਰ, 2024 ਨੂੰ ਥਾਣਾ ਭਾਰਗੋ ਕੈਂਪ ਵਿਖੇ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਅਗਲੀ ਜਾਂਚ ਦੌਰਾਨ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਸੀ। ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਇਸ ਕੌਸ਼ਲ-ਬੰਬੀਹਾ ਮੋਡਿਊਲ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਦੋਵਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ ਛੇ ਹੋ ਗਈਆਂ ਹਨ।

ਡੀ ਜੀ ਪੀ ਨੇ ਦੱਸਿਆ ਕਿ ਦੋਵੇਂ ਗੈਂਗਸਟਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ ਅਤੇ ਹੁਸ਼ਿਆਰਪੁਰ, ਐਸਬੀਐਸ ਨਗਰ, ਕਪੂਰਥਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੱਡੀਆਂ ਵਾਰਦਾਤਾਂ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਗਰੋਹਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।

ਇਸ ਸਬੰਧੀ ਪੁਲੀਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਦੇ ਖੁਲਾਸੇ ਤੋਂ ਬਾਅਦ, ਜਲੰਧਰ ਕਮਿਸ਼ਨਰੇਟ ਦੀਆਂ ਪੁਲੀਸ ਟੀਮਾਂ ਦੋਵਾਂ ਦੋਸ਼ੀਆਂ ਨੂੰ ਜਲੰਧਰ ਕੰਟੈਂਟ ਦੇ ਬਾਹਰਵਾਰ ਇਕਾਂਤ ਜਗ੍ਹਾ ਤੇ ਲੈ ਜਾ ਰਹੀਆਂ ਸਨ, ਜਿੱਥੇ ਉਨ੍ਹਾਂ ਨੇ ਹਥਿਆਰ ਅਤੇ ਗੋਲਾ ਬਾਰੂਦ ਲੁਕਾਉਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਦੋਵੇਂ ਮੁਲਜ਼ਮ ਮੌਕੇ ਤੋਂ ਬਰਾਮਦ ਪਿਸਤੌਲ ਦੀ ਵਰਤੋਂ ਕਰਕੇ ਪੁਲੀਸ ਪਾਰਟੀ ਤੇ ਗੋਲੀਆਂ ਚਲਾ ਕੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ, ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲੀਸ ਟੀਮਾਂ ਨੇ ਉਨ੍ਹਾਂ ਨੂੰ ਫੜਨ ਲਈ 1.5 ਕਿਲੋਮੀਟਰ ਤਕ ਪਿੱਛਾ ਕਰਨ ਤੋਂ ਉਨ੍ਹਾਂ ਨੂੰ ਰੋਕਣ ਲਈ ਜਵਾਬੀ ਫਾਇਰਿੰਗ ਕੀਤੀ ਅਤੇ ਕਾਬੂ ਕਰ ਲਿਆ। ਇਸ ਦੌਰਾਨ ਇੱਕ ਮੁਲਜਮ ਦੀ ਸੱਜੀ ਲੱਤ ਤੇ ਗੋਲੀ ਲੱਗੀ, ਜਦੋਂਕਿ ਦੂਜੇ ਨੂੰ ਪੁਲੀਸ ਟੀਮਾਂ ਨਾਲ ਹੱਥੋਪਾਈ ਦੌਰਾਨ ਸੱਟਾਂ ਲੱਗੀਆਂ।

 

Continue Reading

Latest News

Trending