Connect with us

Mohali

ਤੀਆਂ ਦੇ ਤਿਉਹਾਰ ਦੀ ਆਮਦ ਨਾਲ ਮਾਰਕੀਟਾਂ ਵਿੱਚ ਚਹਿਲ ਪਹਿਲ ਵਧੀ

Published

on

 

ਤਿਉਹਾਰਾਂ ਦੇ ਆਉਣ ਵਾਲੇ ਸੀਜਨ ਲਈ ਦੁਕਾਨਾਂ ਵਿੱਚ ਨਵਾਂ ਸਾਮਾਨ ਲਿਆ ਕੇ ਰੱਖ ਰਹੇ ਹਨ ਦੁਕਾਨਦਾਰ

ਐਸ ਏ ਐਸ ਨਗਰ, 8 ਅਗਸਤ (ਸ਼ਬy) ਸਾਵਣ ਦਾ ਮਹੀਨਾ ਚੱਲ ਰਿਹਾ ਹੈ ਅਤੇ ਇਸ ਦੌਰਾਨ ਵੱਖ ਵੱਖ ਇਲਾਕਿਆਂ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ੪ਹਿਰੀ ਇਲਾਕਿਆਂ ਵਿੱਚ ਤੀਆਂ ਦੇ ਤਿਉਹਾਰ ਕਰਕੇ ਵੱਡੀ ਗਿਣਤੀ ਮਹਿਲਾਵਾਂ ਮਹਿੰਦੀ ਲਗਵਾਉਂਦੀਆਂ ਦੇਖੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾਂ ਵੱਡੀ ਗਿਣਤੀ ਮਹਿਲਾਵਾਂ ਰੰਗ ਬਿਰੰਗੀਆਂ ਚੂੜੀਆਂ ਅਤੇ ੪ਿੰਗਾਰ ਦਾ ਹੋਰ ਸਮਾਨ ਦੀ ਖਰੀਦਦਾਰੀ ਕਰ ਰਹੀਆਂ ਹਨ, ਜਿਸ ਨਾਲ ੪ਹਿਰ ਦੀਆਂ ਮਾਰਕੀਟਾਂ ਵਿੱਚ ਰੌਣਕ ਦਿਖਾਈ ਦੇ ਰਹੀ ਹੈ।

੪ਹਿਰ ਦੀਆਂ ਵੱਖ੍ਰਵੱਖ ਮਾਰਕੀਟਾਂ ਵਿੱਚ ਬੈਠੇ ਮਹਿੰਦੀ ਲਗਾਉਣ ਵਾਲਿਆਂ ਕੋਲ ਮਹਿੰਦੀ ਲਗਵਾਉਣ ਵਾਲੀਆਂ ਮਹਿਲਾਵਾਂ ਦੀ ਕਾਫੀ ਭੀੜ ਦਿਖਦੀ ਹੈ ਅਤੇ ਅੱਜ ਕੱਲ ਮਹਿੰਦੀ ਲਗਾਉਣ ਵਾਲਿਆਂ ਦਾ ਕੰਮ ਕਾਫੀ ਵੱਧ ਜਾਣ ਨਾਲ ਉਹਨਾਂ ੯ ਚੰਗੀ ਕਮਾਈ ਹੋ ਰਹੀ ਹੈ। ਇਸ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ ਅਤੇ ਮਹਿਲਾ ਕਲੱਬਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਏ ਜਾਣ ਕਾਰਨ ਵੀ ਮਹਿਲਾਵਾਂ ਪੂਰੀ ਤਰ੍ਹਾਂ ਸੱਜ ਧੱਜ ਕੇ ਇਹਨਾਂ ਸਮਾਗਮਾਂ ਵਿੱਚ ਹਿਸਾ ਲੈ ਰਹੀਆਂ ਹਨ, ਜਿਸ ਕਾਰਨ ਬਿਊਟੀ ਪਾਰਲਰਾਂ ਦਾ ਕੰਮ ਵੀ ਕਾਫੀ ਚੰਗਾ ਚੱਲ ਪਿਆ ਹੈ।

ਇਸਦੇ ਨਾਲ ਹੀ ਰੱਖੜੀ ਦਾ ਤਿਉਹਾਰ ਵੀ ਨੇੜੇ ਆਉਣ ਕਰਕੇ ੪ਹਿਰ ਦੀਆਂ ਮਾਰਕੀਟਾਂ ਵਿੱਚ ਚਹਿਲ ਪਹਿਲ ਵੱਧ ਗਈ ਹੈ। ਰੱਖੜੀ ਦਾ ਤਿਉਹਾਰ ਆਉਣ ਵਿੱਚ ਭਾਵੇਂ ਅਜੇ ਕਾਫੀ ਦਿਨ ਪਏ ਹਨ, ਪਰ ਇਸ ਸਬੰਧੀ ਮਾਰਕੀਟਾਂ ਵਿੱਚ ਰੌਣਕਾਂ ਲੱਗਣੀਆਂ ੪ੁਰੂ ਹੋ ਗਈਆਂ ਹਨ।

ਤਿਉਹਾਰੀ ਸੀਜਨ ਦੀ ੪ੁਰੂਆਤ ਵੀ ਰੱਖੜੀ ਦੇ ਤਿਉਹਾਰ ਤੋਂ ਹੀ ਹੋਣੀ ਮੰਨੀ ਜਾਂਦੀ ਹੈ ਅਤੇ ਤਿਉਹਾਰਾਂ ਦੇ ਸੀਜਨ ਮੌਕੇ ਚੰਗੀ ਕਮਾਈ ਕਰਨ ਲਈ ਵੱਖ ਵੱਖ ਦੁਕਾਨਦਾਰਾਂ ਵਲੋਂ ਜਿਥੇ ਨਵਾਂ ਸਮਾਨ ਲਿਆ ਕੇ ਦੁਕਾਨਾਂ ਵਿੱਚ ਪਾਇਆ ਜਾ ਰਿਹਾ ਹੈ, ਉਥੇ ਪੁਰਾਣੇ ਸਮਾਨ ਦੀ ਵਿਕਰੀ ਲਈ ਪੁਰਾਣਾ ਸਮਾਨ ਸਸਤਾ ਕਰਕੇ ਜਾਂ ਸੇਲ ਲਗਾ ਕੇ ਜਾਂ ਇਕ ਦੇ ਨਾਲ ਇਕ ਮੁਫਤ ਦੀਆਂ ਸਕੀਮਾਂ ਲਗਾ ਕੇ ਵੇਚਿਆ ਜਾ ਰਿਹਾ ਹੈ ਤਾਂ ਜੋ ਪੁਰਾਣਾ ਸਮਾਨ ਵੇਚ ਕੇ ਖਾਲੀ ਹੋਈ ਥਾਂ ਵਿਚ ਨਵਾਂ ਸਮਾਨ ਰਖਿਆ ਜਾ ਸਕੇ।

ਰੱਖੜੀ ਦੇ ਤਿਉਹਾਰ ਮੌਕੇ ਵੇਚੀਆਂ ਜਾਣ ਵਾਲੀਆਂ ਮਿਠਾਈਆਂ ਬਣਾਉਣ ਸਬੰਧੀ ਵੀ ਹਲਵਾਈਆਂ ਵੱਲੋਂ ਹੁਣੇ ਤੋਂ ਹੀ ਤਿਆਰੀ ੪ੁਰੂ ਕਰ ਦਿਤੀ ਗਈ ਹੈ ਅਤੇ ਇਹਨਾ ਮਿਠਾਈਆਂ ਵਿੱਚ ਪਾਇਆ ਜਾਣ ਵਾਲੇ ਡਰਾਈਫਰੂਟ ਦੀ ਖਰੀਦਦਾਰੀ ਵੀ ਆਰੰਭ ਹੋ ਗਈ ਹੈ ਜਿਸ ਕਾਰਨ ਡਰਾਈ ਫਰੂਟ ਦੀ ਮੰਗ ਵੱਧ ਗਈ ਹੈ ਅਤੇ ਡਰਾਈ ਫਰੂਟ ਦੀ ਕੀਮਤ ਵੀ ਕਾਫੀ ਵੱਧ ਗਈ ਹੈ। ਵੱਖ ਵੱਖ ਮਾਰਕੀਟਾਂ ਵਿੱਚ ਰੱਖੜੀ ਦੀਆਂ ਦੁਕਾਨਾਂ ਵੀ ਸਜ ਗਈਆਂ ਹਨ, ਜਿਹਨਾਂ ਤੇ ਵੱਖ ਵੱਖ ਕਿਸਮਾਂ ਅਤੇ ਵੱਖ ਵੱਖ ਦਾਮ ਵਾਲੀਆਂ ਰੱਖੜੀਆਂ ਵੇਚੀਆਂ ਜਾ ਰਹੀਆਂ ਹਨ। ਜਿਹੜੀਆਂ ਮਹਿਲਾਵਾਂ ਦੇ ਭਰਾ ਵਿਦੇ੪ ਜਾਂ ਦੂਰ ਰਹਿੰਦੇ ਹਨ, ਉਹਨਾਂ ਵੱਲੋਂ ਹੁਣੇ ਹੀ ਰੱਖੜੀਆਂ ਖਰੀਦ ਕੇ ਆਪਣੇ ਭਰਾਵਾਂ ੯ ਭੇਜੀਆਂ ਜਾ ਰਹੀਆਂ ਹਨ।

ਦੁਕਾਨਦਾਰਾਂ ਅਨੁਸਾਰ ਤਿਉਹਾਰਾਂ ਦੇ ਸੀਜਨ ਵਿਚ ਉਹਨਾਂ ਨੇ ਸਾਰੇ ਸਾਲ ਦੀ ਕਮਾਈ ਕਰਨੀ ਹੁੰਦੀ ਹੈ, ਇਸ ਕਰਕੇ ਹਰ ਦੁਕਾਨਦਾਰ ਵਲੋਂ ਤਿਉਹਾਰਾਂ ਦੇ ਸੀਜਨ ਲਈ ਵਿ੪ੇਸ ਤਿਆਰੀ ਕੀਤੀ ਜਾਂਦੀ ਹੈ। ਕੁਝ ਦੁਕਾਨਦਾਰ ਤਾਂ ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਦੁਕਾਨਾਂ ੯ ਨਵਾਂ ਰੰਗ ਰੋਗਨ ਵੀ ਕਰਵਾਉਂਦੇ ਹਨ ਅਤੇ ਕਰੀਬ ਸਾਰੇ ਦੁਕਾਨਦਾਰ ਤਿਉਹਾਰਾਂ ਦੇ ਸੀਜਨ ਮੌਕੇ ਆਪਣੀਆਂ ਦੁਕਾਨਾਂ ੯ ਪੂਰੀ ਤਰਾਂ ਸਜਾਉਂਦੇ ਹਨ। ਕਿਹਾ ਜਾਂਦਾ ਹੈ ਕਿ ਜਿਸ ਦੁਕਾਨਦਾਰ ਦੀ ਦੁਕਾਨ ਸਭ ਤੋਂ ਜਿਆਦਾ ਸਜੀ ਹੁੰਦੀ ਹੈ ਅਤੇ ਜਗਮਗ ਕਰ ਰਹੀ ਹੁੰਦੀ ਹੈ, ਉਸ ਦੁਕਾਨ ਤੇ ਖਰੀਦਦਾਰੀ ਕਰਨ ਵਾਲਿਆਂ ਦੀ ਭੀੜ ਵੀ ਉਨੀ ਵੱਧ ਨਜਰ ਆਉਂਦੀ ਹੈ। ਇਹੀ ਕਾਰਨ ਹੈ ਕਿ ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਹੀ ਦੁਕਾਨਦਾਰਾਂ ਵਲੋਂ ਦੁਕਾਨਾਂ ੯ ਸਜਾਉਣ ਅਤੇ ਸਾਫ ਸਫਾਈ ਕਰਵਾ ਕੇ ਦੁਕਾਨਾਂ ਵਿਚ ਨਵਾਂ ਸਮਾਨ ਪਾਉਣ ਦਾ ਕੰਮ ਆਰੰਭ ਕਰ ਦਿਤਾ ਜਾਂਦਾ ਹੈ।

ਆਉਣ ਵਾਲੇ ਤਿਉਹਾਰਾਂ ਲਈ ਨੌਜਵਾਨਾਂ ਅਤੇ ਬੱਚਿਆਂ ਵਿੱਚ ਵੀ ਉਤ੪ਾਹ ਦੇਖਿਆ ਜਾ ਰਿਹਾ ਹੈ ਅਤੇ ਅੱਲੜ ਅਤੇ ਨੌਜਵਾਨ ਮੁੰਡੇ ਕੁੜੀਆਂ ੯ ਮਾਰਕੀਟਾਂ ਵਿੱਚ ਇਧਰ ਉਧਰ ਘੁੰਮਦੇ ਵੇਖਿਆ ਜਾ ਸਕਦਾ ਹੈ। ਭਾਵੇਂ ਕਿ ਅਜੇ ਲੋਕਾਂ ਨੇ ਤਿਉਹਾਰਾਂ ਦੀ ਖਰੀਦਦਾਰੀ ਕਰਨੀ ਆਰੰਭ ਨਹੀਂ ਕੀਤੀ ਪਰ ਜਦੋਂ ਉਹ ਮਾਰਕੀਟ ਵਿਚ ਆਉਂਦੇ ਹਨ ਤਾਂ ਕੁਝ ਨਾ ਕੁਝ ਖਰੀਦਦੇ ਅਤੇ ਖਾਂਦੇ ਪੀਂਦੇ ਜਰੂਰ ਹਨ।

ਹਾਲਾਕਿ ਦੁਕਾਨਦਾਰਾਂ ੯ ਤਿਉਹਾਰਾਂ ਦੇ ਸੀਜਨ ਉਪਰ ਮਹਿੰਗਾਈ ਦਾ ਅਸਰ ਹੋਣ ਦੀ ਸੰਭਾਵਨਾ ਦਾ ਡਰ ਵੀ ਸਤਾਉਂਦਾ ਹੈ ਹੈ ਪਰ ਫਿਰ ਵੀ ਵੱਡੀ ਗਿਣਤੀ ਦੁਕਾਨਦਾਰਾਂ ੯ ਇਸ ਵਾਰ ਤਿਉਹਾਰਾਂ ਦਾ ਸੀਜਨ ਚੰਗਾ ਰਹਿਣ ਦੀ ਉਮੀਦ ਹੈ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending