Connect with us

Mohali

ਮਸ਼ੀਨੀ ਸਫਾਈ ਦੇ ਕੰਮ ਦਾ ਉਦਘਾਟਨ ਕਰਕੇ ਵਿਧਾਇਕ ਨੇ ਨਗਰ ਨਿਗਮ ਦੇ ਚੁਣੇ ਨੁਮਾਇੰਦਿਆਂ ਦੇ ਅਧਿਕਾਰਾਂ ਤੇ ਡਾਕਾ ਮਾਰਿਆ : ਮੇਅਰ

Published

on

 

 

ਲੋੜ ਪਈ ਤਾਂ ਵਿਧਾਇਕ ਦੇ ਖਿਲਾਫ ਸੜਕਾਂ ਤੇ ਉਤਰਨਗੇ ਨਗਰ ਨਿਗਮ ਦੇ ਕੌਂਸਲਰ

ਐਸ ਏ ਐਸ ਨਗਰ, 8 ਅਗਸਤ (ਸ.ਬ.) ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਮਸ਼ੀਨੀ ਸਫਾਈ ਦਾ ਉਦਘਾਟਨ ਕਰਕੇ ਨਗਰ ਨਿਗਮ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਤੇ ਡਾਕਾ ਮਾਰਿਆ ਹੈ ਅਤੇ ਨਗਰ ਨਿਗਮ ਦੇ ਕੰਮ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਹੈ। ਅੱਜ ਇੱਥੇ ਨਿਗਮ ਦੀ ਕਾਬਿਜ ਧਿਰ ਦੇ ਕੌਂਸਲਰਾਂ ਦੇ ਨਾਲ ਹਲਕਾ ਵਿਧਾਇਕ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਹਲਕਾ ਵਿਧਾਇਕ ਵਲੋਂ ਨਿਗਮ ਦੇ ਕੰਮ ਵਿੱਚ ਬੇਲੋੜੀ ਦਖਲਅੰਦਾਜੀ ਕੀਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਤੇ ਦਬਾਓ ਪਾ ਕੇ ਨਿਗਮ ਦੇ ਕੰਮਾਂ ਦਾ ਸਿਆਸੀ ਲਾਹਾ ਲੈਣ ਦੇ ਯਤਨ ਕੀਤੇ ਜਾ ਰਹੇ ਹਨ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜਿਹੜੀਆਂ ਮਸ਼ੀਨਾਂ ਦਾ ਉਦਘਾਟਨ ਵਿਧਾਇਕ ਵਲੋਂ ਕੀਤਾ ਗਿਆ ਹੈ ਉਹ ਮਸ਼ੀਨਾਂ ਨਗਰ ਨਿਗਮ ਦੀ ਮਲਕੀਅਤ ਹਨ ਅਤੇ ਇਹਨਾਂ ਦਾ ਉਦਘਾਟਨ ਵੀ ਨਗਰ ਨਿਗਮ ਦੀ ਇਮਾਰਤ ਦੇ ਸਾਮ੍ਹਣੇ ਹੀ ਹੋਣਾ ਚਾਹੀਦਾ ਸੀ, ਪਰੰਤੂ ਸਿਆਸੀ ਲਾਹਾ ਹਾਸਿਲ ਕਰਨ ਦੀ ਹੋੜ ਵਿੱਚ ਹਲਕਾ ਵਿਧਾਇਕ ਵਲੋਂ ਆਪਣੇ ਘਰ ਦੇ ਅੱਗੇ ਮਸ਼ੀਨਾਂ ਖੜ੍ਹੀਆਂ ਕਰਵਾ ਲਈਆਂ ਗਈਆਂ ਜਿਵੇਂ ਇਹ ਮਸ਼ੀਨਾਂ ਉਹਨਾਂ ਦੀਆਂ ਨਿਜੀ ਹੋਣ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੇ 50 ਚੁਣੇ ਹੋਏ ਨੁਮਾਇੰਦੇ ਹਨ ਅਤੇ ਉਹ ਸਾਰੇ ਹੀ ਆਪੋ ਆਪਣੇ ਵਾਰਡਾਂ ਦੇ ਕੰਮਾਂ ਪ੍ਰਤੀ ਵਚਨਬੱਧ ਹਨ ਪਰੰਤੂ ਹਲਕਾ ਵਿਧਾਇਕ ਨੇ ਅੱਜ ਨਿਗਮ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਅਪਮਾਨ ਕੀਤਾ ਹੈ। ਉਹਨਾਂ ਕਿਹਾ ਕਿ ਵਿਧਾਇਕ ਦੇ ਦਬਾਓ ਵਿੱਚ ਆਏ ਅਧਿਕਾਰੀਆਂ (ਜਿਹੜੇ ਮਸ਼ੀਨਾਂ ਦੇ ਉਦਘਾਟਨ ਮੌਕੇ ਵਿਧਾਇਕ ਦੇ ਨਾਲ ਖੜ੍ਹ ਕੇ ਫੋਟੋਆਂ ਖਿਚਵਾ ਰਹੇ ਸਨ) ਵਲੋਂ ਉਹਨਾਂ ਨੂੰ ਇਹਨਾਂ ਮਸ਼ੀਨਾ ਦੇ ਆਉਣ ਬਾਰੇ ਜਾਣਕਾਰੀ ਤਕ ਨਹੀਂ ਦਿੱਤੀ ਗਈ ਅਤੇ ਚੁਪ ਚੁਪੀਤੇ ਵਿਧਾਇਕ ਕੋਲੋਂ ਇਹਨਾਂ ਮਸ਼ੀਨਾਂ ਦਾ ਉਦਘਾਟਨ ਕਰਵਾ ਦਿੱਤਾ ਗਿਆ।

ਉਹਨਾਂ ਹਲਕਾ ਵਿਧਾਇਕ ਨੂੰ ਚਿਤਾਵਨੀ ਦਿੱਤੀ ਕਿ ਉਹ ਨਿਗਮ ਦੇ ਕੰਮਾਂ ਵਿੱਚ ਬੇਲੋੜੀ ਦਖਲਅੰਦਾਜੀ ਨਾ ਕਰਨ ਵਰਨਾ ਨਿਗਮ ਦੇ ਕੌਸਲਰ ਸੜਕਾਂ ਤੇ ਉਤਰ ਕੇ ਵਿਧਾਇਕ ਦਾ ਵਿਰੋਧ ਕਰਨ ਅਤੇ ਧਰਨੇ ਦੇਣ ਲਈ ਮਜਬੂਰ ਹੋਣਗੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending