Connect with us

Mohali

ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਕੌਂਸਲਰ ਹਰਜਿੰਦਰ ਕੌਰ ਦੀ ਅਗਵਾਈ ਹੇਠ ਮੁਟਿਆਰਾਂ ਨੇ ਮਨਾਇਆ ਤੀਆਂ ਦਾ ਤਿਉਹਾਰ

Published

on

 

ਐਸ ਏ ਐਸ ਨਗਰ, 9 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਨਗਰ ਨਿਗਮ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਦੀ ਅਗਵਾਈ ਹੇਠ ਸੈਕਟਰ-69 ਦੇ ਕਮਿਊਨਿਟੀ ਸੈਂਟਰ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਧੀਆਂ ਦੇ ਇਸ ਮੇਲੇ ਦੌਰਾਨ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਮੌਕੇ ਇਕੱਠੀਆਂ ਹੋਈਆਂ ਮੁਟਿਆਰਾਂ ਨੇ ਪੁਰਾਣੀਆਂ ਰਵਾਇਤਾਂ ਅਤੇ ਵਿਰਸੇ ਨੂੰ ਯਾਦ ਕਰਦਿਆਂ ਤੀਆਂ ਦੇ ਗੀਤਾਂ ਦੇ ਨਾਲ-ਨਾਲ ਝੂਲਿਆਂ ਦਾ ਆਨੰਦ ਮਾਣਿਆ ਅਤੇ ਗਿੱਧਾ ਪਾਇਆ।

ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਦਲਜੀਤ ਸਿੰਘ ਚੀਮਾ ਨੇ ਸਿੱਖਿਆ, ਖੇਡਾਂ ਆਦਿ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਧੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਚੀਮਾ ਨੇ ਕਿਹਾ ਕਿ ਬੱਚਿਆਂ ਨੂੰ ਉਤਸ਼ਾਹਿਤ ਕਰਨਾ ਜਰੂਰੀ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਵਿੱਚ ਵਧੀਆ ਪ੍ਰਦਰਸ਼ਨ ਕਰਨ। ਪ੍ਰੋਗਰਾਮ ਦੌਰਾਨ ਗਾਇਕ ਬਿੱਲ ਸਿੰਘ, ਆਰ ਦੀਪ, ਰਮਨਦੀਪ ਅਤੇ ਮੋਹਿਨੀ ਤੂਰ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਇਥੇ ਹਾਜ਼ਰ ਲੋਕਾਂ ਦਾ ਮਨੋਰੰਜਨ ਕੀਤਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਦੇ ਪੁਰਾਤਨ ਵਿਰਸੇ ਨੂੰ ਸੰਭਾਲਣ ਲਈ ਅਜਿਹੇ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਜੋ ਅੱਜ ਦੀਆਂ ਧੀਆਂ ਪੁਰਾਣੇ ਸਮੇਂ ਦੇ ਰੀਤੀ-ਰਿਵਾਜਾਂ ਤੋਂ ਜਾਣੂ ਹੋ ਸਕਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਕੁਲਦੀਪ ਕੌਰ ਕੰਗ, ਹਰਵਿੰਦਰ ਸਿੰਘ ਕਾਲਾ ਨੰਬਰਦਾਰ, ਬਲਜੀਤ ਸਿੰਘ ਨੰਬਰਦਾਰ, ਨਿਰਮਲ ਕੌਰ ਢਿੱਲੋਂ (ਕੌਂਸਲਰ), ਐਡਵੋਕੇਟ ਗਗਨਦੀਪ ਸਿੰਘ, ਅਮਨ ਪੂਨੀਆ, ਸੋਨੀ ਬੜੀ, ਜਸ਼ਨ ਪਡਿਆਲਾ, ਸਾਬਕਾ ਕੌਂਸਲਰ ਮਨਮੋਹਨ ਕੌਰ, ਅੰਮ੍ਰਿਤਪਾਲ ਸਿੰਘ, ਨਵਦੀਪ ਸਿੰਘ, ਹਰਵਿੰਦਰ ਸਿੰਘ ਨੰਬਰਦਾਰ ਸਮੇਤ ਹੋਰ ਇਲਾਕਾ ਨਿਵਾਸੀ ਅਤੇ ਪਤਵੰਤੇ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending