Connect with us

Mohali

ਮੇਅਰ ਜੀਤੀ ਸਿੱਧੂ ਨੇ ਖੁਦ ਮੰਨਿਆ ਕਿ ਉਹ ਮੁਹਾਲੀ ਕਾਰਪੋਰੇਸ਼ਨ ਨੂੰ ਚਲਾਉਣ ਦੇ ਸਮਰੱਥ ਨਹੀਂ : ਸਰਬਜੀਤ ਸਿੰਘ ਸਮਾਣਾ

Published

on

 

ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਮੰਗਿਆ ਮੇਅਰ ਜੀਤੀ ਸਿੱਧੂ ਦਾ ਅਸਤੀਫਾ

ਐਸ ਏ ਐਸ ਨਗਰ, 9 ਅਗਸਤ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਬੀਤੇ ਕੱਲ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਦੇ ਖਿਲਾਫ ਨਗਰ ਨਿਗਮ ਦੇ ਕੰਮਾਂ ਵਿੱਚ ਦਖਲਅੰਦਾਜੀ ਕਰਨ ਅਤੇ ਮੁਹਾਲੀ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾਉਣ ਦੇ ਇਲਜਾਮਾਂ ਤੋਂ ਬਾਅਦ ਅੱਜ ਵਿਧਾਇਕ ਕੁਲਵੰਤ ਸਿੰਘ ਦੇ ਸਮਰਥਕ ਕੌਂਸਲਰਾਂ ਨੇ ਮੇਅਰ ਜੀਤੀ ਸਿੱਧੂ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਮੇਅਰ ਜੀਤੀ ਸਿੱਧੂ ਨੇ ਖੁਦ ਮੰਨਿਆ ਹੈ ਕਿ ਉਹ ਮੁਹਾਲੀ ਕਾਰਪੋਰੇਸ਼ਨ ਨੂੰ ਚਲਾਉਣ ਦੇ ਸਮਰੱਥ ਨਹੀਂ ਹਨ ਇਸ ਲਈ ਉਹਨਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਨਗਰ ਨਿਗਮ ਦੇ ਕੌਂਸਲਰਾਂ ਸਰਬਜੀਤ ਸਿੰਘ ਸਮਾਣਾ, ਰਮਨਪ੍ਰੀਤ ਕੌਰ ਕੁੰਬੜਾ, ਕਰਮਜੀਤ ਕੌਰ ਮਟੌਰ, ਗੁਰਪ੍ਰੀਤ ਕੌਰ, ਰਵਿੰਦਰ ਸਿੰਘ ਬਿੰਦਰਾ ਅਤੇ ਅਰੁਣਾ ਵਸ਼ਿਸ਼ਟ ਨੇ ਕਿਹਾ ਕਿ ਨਗਰ ਨਿਗਮ ਵਿੱਚ ਬਹੁਮਤ ਹੋਣ ਦੇ ਬਾਵਜੂਦ ਮੇਅਰ ਅਮਰਜੀਤ ਸਿੰਘ ਸਿੱਧੂ ਵੱਲੋਂ ਮੀਟਿੰਗ ਤੱਕ ਨਹੀਂ ਬੁਲਾਈ ਜਾ ਰਹੀ ਅਤੇ ਨਾ ਹੀ ਉਸਨੂੰ ਇਹ ਪਤਾ ਹੈ ਕਿ ਨਿਯਮਾਂ ਦੇ ਅਨੁਸਾਰ ਸਥਾਨਕ ਵਿਧਾਇਕ ਦਾ ਇਹਨਾਂ ਮੀਟਿੰਗਾਂ ਵਿੱਚ ਹੋਣਾ ਜਰੂਰੀ ਹੁੰਦਾ ਹੈ। ਕੌਂਸਲਰਾਂ ਨੇ ਕਿਹਾ ਕਿ ਮੇਅਰ ਵਲੋਂ ਪਹਿਲਾਂ ਵੀ ਇਹ ਗੱਲ ਆਖੀ ਜਾ ਚੁੱਕੀ ਹੈ ਕਿ ਉਹ ਢਾਈ ਸਾਲ ਬਾਅਦ ਮੇਅਰ ਦੇ ਅਹੁਦੇ ਤੋਂ ਵੱਖ ਹੋ ਜਾਣਗੇ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਇਹ ਗੱਲ ਕਹਿ ਚੁੱਕੇ ਹਨ ਕਿ ਅਫਸਰਸ਼ਾਹੀ ਉਸ ਦੀ ਗੱਲ ਹੀ ਨਹੀਂ ਸੁਣਦੀ ਇਸ ਲਈ ਉਹ ਮੁਹਾਲੀ ਕਾਰਪੋਰੇਸ਼ਨ ਨੂੰ ਚਲਾਉਣ ਦੇ ਸਮਰੱਥ ਨਹੀਂ ਹਨ। ਉਹਨਾਂ ਕਿਹਾ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਬਿਨਾਂ ਹੋਰ ਦੇਰੀ ਕੀਤਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁਹਾਲੀ ਵਿੱਚ ਮਸ਼ੀਨੀ ਸਫਾਈ ਵਾਸਤੇ ਜੋ ਮਸ਼ੀਨਾਂ ਆਈਆਂ ਹਨ ਉਹ ਗਮਾਡਾ ਵਲੋਂ ਦਿੱਤੀਆਂ ਗਈਆਂ ਹਨ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਦੇ ਵੀ ਸਰਕਾਰੇ ਦਰਬਾਰੇ ਹਾਜ਼ਰ ਹੋ ਕੇ ਜਾਂ ਚਿੱਠੀ ਪੱਤਰ ਰਾਹੀਂ ਮੁਹਾਲੀ ਵਿਚ ਸਾਫ ਸਫਾਈ ਦੇ ਕੰਮ ਲਈ ਮਸ਼ੀਨਾਂ ਮੰਗਵਾਉਣ ਦੀ ਮੰਗ ਨਹੀਂ ਕੀਤੀ। ਉਹਨਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਵੱਲੋਂ ਸਮੇਂ ਸਮੇਂ ਤੇ ਸਫਾਈ ਦੇ ਕੰਮ ਨੂੰ ਦੁਰੁਸਤ ਕਰਨ ਲਈ ਮੇਅਰ ਤੋਂ ਕਈ ਵਾਰ ਮੰਗ ਕੀਤੀ ਗਈ, ਪ੍ਰੰਤੂ ਮੇਅਰ ਨੇ ਕਦੇ ਵੀ ਲੋਕਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਬਲਕਿ ਉਹ ਆਪਣੇ ਨਿਜੀ ਕੰਮਾਂ ਵਿੱਚ ਹੀ ਮਸ਼ਰੂਫ ਰਹਿੰਦੇ ਹਨ।

ਉਹਨਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਨੇ ਨਿਜੀ ਦਿਲਚਸਪੀ ਲੈਂਦੇ ਹੋਏ ਇਸ ਮਸਲੇ ਨੂੰ ਹੱਲ ਕਰਵਾਇਆ ਅਤੇ ਮੁਹਾਲੀ ਦੇ ਵਿੱਚ ਸਾਫ ਸਫਾਈ ਦੇ ਕੰਮ ਨੂੰ ਠੀਕ ਕਰਨ ਦੇ ਲਈ ਮਸ਼ੀਨਾਂ ਦਾ ਪ੍ਰਬੰਧ ਕੀਤਾ। ਉਹਨਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵਲੋਂ ਮੁਹਾਲੀ ਦੇ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੰਮਾਂ ਨੂੰ ਪੜਾਅ ਦਰ ਪੜਾਅ ਹੱਲ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰ. ਪੀ. ਸ਼ਰਮਾ, ਅਰੁਣ ਗੋਇਲ, ਹਰਪਾਲ ਸਿੰਘ ਚੰਨਾ ਅਤੇ ਜਸਵੀਰ ਕੌਰ ਅਤਲੀ (ਸਾਰੇ ਸਾਬਕਾ ਕੌਂਸਲਰ) ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ , ਸੁਸ਼ਮਾ ਗੋਇਲ, ਰਣਜੀਤ ਸਿੰਘ ਰਾਣਾ ਜਗਤਪੁਰਾ, ਡਾਕਟਰ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਚਰਨ ਸਿੰਘ, ਹਰਮੇਸ਼ ਇੰਦਰ ਸਿੰਘ, ਜਤਿੰਦਰ ਸਿੰਘ ਪੰਮਾ ਵੀ ਹਾਜਰ ਸਨ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending