Connect with us

Chandigarh

ਕੌਮਾਂਤਰੀ ਡਰੱਗ ਤਸਕਰ ਸਿਮਰਨਜੋਤ ਸੰਧੂ ਗ੍ਰਿਫ਼ਤਾਰ

Published

on

 

ਪੁਲੀਸ ਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਕਾਬੂ : ਡੀ ਜੀ ਪੀ

ਚੰਡੀਗੜ੍ਹ, 10 ਅਗਸਤ (ਸ.ਬ.) ਪੰਜਾਬ ਪੁਲੀਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਡਰੱਗ ਤਸਕਰ ਸਿਮਰਨਜੋਤ ਸੰਧੂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਐਕਸ ਤੇ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਉਹ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਕਿੰਗਪਿਨ ਹੈ। ਉਹ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਨੇਤਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧਾਂ ਲਈ ਲੋੜੀਂਦਾ ਹੈ। ਉਹਨਾਂ ਲਿਖਿਆ ਹੈ ਕਿ ਪੰਜਾਬ ਪੁਲੀਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਿਮਰਨਜੋਤ ਸੰਧੂ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿੱਚ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਇੰਡੀਅਨ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਦੀ ਮਦਦ ਨਾਲ ਜਰਮਨੀ ਤੋਂ ਭਾਰਤ ਆਇਆ ਸੀ। ਪਰ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਫੜ ਕੇ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ। ਉਸ ਕੋਲ ਜਰਮਨ ਪਾਸਪੋਰਟ ਵੀ ਹੈ।

ਪੁਲੀਸ ਅਨੁਸਾਰ ਸਿਮਰਨਜੋਤ ਸੰਧੂ ਦਾ ਨੈਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਉਹ ਭਾਰਤ ਵਿੱਚ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਯੂਰਪ ਦੇ ਹੋਰ ਦੇਸ਼ਾਂ ਵਿੱਚ ਵੀ ਇਹ ਨਸ਼ਾ ਤਸਕਰੀ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Chandigarh

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Published

on

By

 

ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Continue Reading

Chandigarh

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ

Published

on

By

 

ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।

 

Continue Reading

Chandigarh

ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ

Published

on

By

 

 

ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।

ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।

Continue Reading

Latest News

Trending