Connect with us

Chandigarh

ਸਵਾਰੀ ਛੱਡਣ ਜਾ ਰਹੇ ਟੈਕਸੀ ਡਰਾਈਵਰ ਦਾ ਗੋਲੀ ਮਾਰ ਕੇ ਕਤਲ

Published

on

 

ਚੰਡੀਗੜ੍ਹ, 10 ਅਗਸਤ (ਸ.ਬ.) ਅੱਜ ਸਵੇਰੇ ਖੰਨਾ ਵਿੱਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਬਰਾਮਦ ਹੋਈ ਹੈ, ਜਿਸਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਜੋ ਟੈਕਸੀ ਚਲਾਉਂਦਾ ਹੈ ਅਤੇ ਚੰਡੀਗੜ੍ਹ ਤੋਂ ਸਵਾਰੀ ਛੱਡਣ ਗਿਆ ਸੀ। ਮ੍ਰਿਤਕ ਦੀ ਟੈਕਸੀ ਵੀ ਗਾਇਬ ਹੈ ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਲੁਟੇਰਿਆਂ ਵਲੋਂ ਮ੍ਰਿਤਕ ਦੀ ਕਾਰ ਖੋਹਣ ਲਈ ਉਸਦਾ ਕਤਲ ਕੀਤਾ ਅਤੇ ਉਸਦੀ ਕਾਰ ਲੈ ਕੇ ਫਰਾਰ ਹੋ ਗਏ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਰਵੀ ਕੁਮਾਰ ਨੇ ਰਾਤ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਸੀ ਕਿ ਉਸਨੇ ਚੰਡੀਗੜ੍ਹ ਤੋਂ ਲੁਧਿਆਣਾ ਜਾਣਾ ਹੈ। ਉਸ ਦੇ ਪਿਤਾ ਜੈ ਕੁਮਾਰ ਨੇ ਦੱਸਿਆ ਕਿ ਜਦੋਂ ਸਵੇਰੇ 4 ਵਜੇ ਫੋਨ ਆਇਆ ਤਾਂ ਬੇਟਾ ਕਾਫੀ ਪਰੇਸ਼ਾਨ ਲੱਗ ਰਿਹਾ ਸੀ। 15 ਮਿੰਟ ਬਾਅਦ ਫਿਰ ਫੋਨ ਆਇਆ ਕਿ ਪਾਪਾ ਮੈਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸਨੇ ਜਿਹੜੀ ਲੋਕੇਸ਼ਨ ਭੇਜੀ ਸੀ ਉੱਥੇ ਪਹੁੰਚਣ ਤੇ ਪਤਾ ਲੱਗਾ ਕਿ ਉਹਨਾਂ ਦੇ ਪੁੱਤਰ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਰਵੀ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਉਸਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ। ਰਵੀ ਨੇ ਚਾਰ ਮਹੀਨਿਆਂ ਤੋਂ ਟੈਕਸੀ ਚਲਾਉਣੀ ਸ਼ੁਰੂ ਕੀਤੀ ਸੀ। ਉਹ ਆਲਟੋ ਕਾਰ ਚਲਾਉਂਦਾ ਸੀ।

ਸਮਰਾਲਾ ਦੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਤੁਰੰਤ ਮੌਕੇ ਤੇ ਪੁੱਜੇ ਸਨ ਅਤੇ ਸੀ ਆਈ ਏ ਦੀ ਟੀਮ ਵੀ ਉਹਨਾਂ ਦੇ ਨਾਲ ਹੈ। ਉਹਨਾਂ ਦੱਸਿਆ ਕਿ ਕਤਲ ਗੋਲੀਆਂ ਚਲਾ ਕੇ ਕੀਤਾ ਗਿਆ ਹੈ। ਫਿਲਹਾਲ ਇਹ ਕੁਝ ਨਹੀਂ ਕਿਹਾ ਜਾ ਸਕਦਾ ਕਿ ਇਹ ਲੁੱਟ ਦਾ ਮਾਮਲਾ ਹੈ ਜਾਂ ਕੁਝ ਹੋਰ। ਪੁਲੀਸ ਵਲੋਂ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਰਵੀ ਦਾ ਮੋਬਾਈਲ ਫੋਨ ਵੀ ਕਬਜ਼ੇ ਵਿਚ ਲਿਆ ਗਿਆ ਹੈ ਅਤੇ ਜਲਦੀ ਹੀ ਕੇਸ ਨੂੰ ਟਰੇਸ ਕਰ ਲਿਆ ਜਾਵੇਗਾ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Published

on

By

 

ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Continue Reading

Chandigarh

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ

Published

on

By

 

ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।

 

Continue Reading

Chandigarh

ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ

Published

on

By

 

 

ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।

ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।

Continue Reading

Latest News

Trending