Mohali
ਡੇਂਗੂ ਲਾਰਵਾ ਦੀ ਜਾਂਚ ਲਈ ਕੀਤਾ ਸਰਵੇ
ਘਨੌਰ, 10 ਅਗਸਤ (ਅਭਿਸ਼ੇਕ ਸੂਦ) ਹੈਲਥ ਐਂਡ ਵੈਲਨੈਸ ਕੇਂਦਰ ਨਸੀਰਪੁਰ ਦੀ ਟੀਮ ਵਲੋਂ ਪਿੰਡ ਅਲਾਮਦੀਪਰ ਵਿਖੇ ਘਰ ਘਰ ਜਾ ਕੇ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰ ਦੇ ਲਾਰਵਾ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਜਿੱਥੇ ਵੀ ਕਿਤੇ ਮੱਛਰ ਦਾ ਲਾਰਵਾ ਮਿਲਿਆ ਉਸਨੂੰ ਨਾਲ ਦੀ ਨਾਲ ਖਤਮ ਕਰ ਦਿੱਤਾ ਗਿਆ।
ਇਸ ਮੌਕੇ ਟੀਮ ਇੰਚਾਰਜ ਬਲਦੇਵ ਸਿੰਘ ਐਮ ਪੀ ਐਸ, ਸਤਨਾਮ ਸਿੰਘ ਐਮ ਪੀ ਐਚ ਡਬਲੳ ਅਤੇ ਆਸ਼ਾ ਵਰਕਰ ਰਾਜ ਰਾਣੀ ਨੇ ਲੋਕਾਂ ਨੂੰ ਏਡੀਜ਼ ਮੱਛਰ ਦੇ ਜੀਵਨ ਚੱਕਰ ਅਤੇ ਡੇਂਗੂ ਤੋਂ ਬਚਾਓ ਬਾਰੇ ਜਾਣਕਾਰੀ ਦਿੱਤੀ।
Mohali
ਸੈਕਟਰ 67 ਦੇ ਰਿਹਾਇਸ਼ੀ ਖੇਤਰ ਵਿੱਚ ਖੜ੍ਹਦੇ ਵਾਹਨਾਂ ਕਾਰਨ ਬੁਰੀ ਤਰ੍ਹਾਂ ਤੰਗ ਹੁੰਦੇ ਹਨ ਵਸਨੀਕ
ਆਈ ਟੀ ਖੇਤਰ ਦੇ ਵਾਹਨਾਂ ਦੀ ਪਾਰਕਿੰਗ ਦੇ ਮੁੱਦੇ ਨੂੰ ਹਲ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 11 ਜਨਵਰੀ (ਸ.ਬ.) ਸਥਾਨਕ ਸੈਕਟਰ 70 ਵਿੱਚ ਬਣੀਆਂ ਆਈ ਟੀ ਖੇਤਰ ਦੀਆਂ ਇਮਾਰਤਾਂ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦੀਆਂ ਗੱਡੀਆਂ ਦੀ ਪਾਰਕਿੰਗ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਇਹਨਾਂ ਵਿਅਕਤੀਆਂ ਵਲੋਂ ਆਪਣੀਆਂ ਗੱਡੀਆਂ ਸੈਕਟਰ 70 ਦੇ ਰਿਹਾਇਸ਼ੀ ਖੇਤਰ ਦੀਆਂ ਗਲੀਆਂ ਵਿੱਚ ਖੜ੍ਹਾ ਦਿੱਤੀਆਂ ਜਾਂਦੀਆਂ ਹਨ ਜਿਸ ਕਾਰਨ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ। ਇਹ ਗੱਡੀਆਂ ਉੱਥੇ ਪੂਰਾ ਦਿਨ ਖੜ੍ਹੀਆਂ ਰਹਿੰਦੀਆਂ ਹਨ ਅਤੇ ਲੋਕਾਂ ਨੂੰ ਫੁਟਪਾਥ ਤੇ ਤੁਰਨ ਲਈ ਵੀ ਥਾਂ ਨਹੀਂ ਮਿਲਦੀ।
ਇਸ ਸੰਬੰਧੀ ਸੈਕਟਰ 67 ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੈਕਟਰ 67 ਵਿੱਚ ਕੀਤੀ ਜਾਂਦੀ ਵਾਹਨਾਂ ਦੀ ਪਾਰਕਿੰਗ ਦੇ ਮੁੱਦੇ ਦੇ ਹਲ ਲਈ ਮਿਉਂਸਪਲ ਕੌਂਸਲਰ ਮਨਜੀਤ ਕੌਰ ਰਾਂਹੀ ਡਿਪਟੀ ਕਮਿਸ਼ਨਰ, ਐਸ ਏ ਐਸ ਨਗਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਸੈਕਟਰ 67 ਦੇ ਵਸਨੀਕਾਂ ਨੂੰ ਆਈ ਟੀ ਪਾਰਕ ਦੇ ਵਾਹਨਾਂ ਕਾਰਨ ਭਾਰੀ ਸਮੱਸਿਆ ਸਹਿਣੀ ਪੈ ਰਹੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਚਲ ਰਹੀ ਹੈ ਅਤੇ ਵਸਨੀਕਾਂ ਵਲੋਂ ਇਸ ਸੰਬੰਧੀ ਪਹਿਲਾਂ ਵੀ ਪ੍ਰਸ਼ਾਸ਼ਨ ਨੂੰ ਸ਼ਿਕਾਇਤ ਦਿੱਤੀ ਜਾਂਦੀ ਰਹੀ ਹੈ ਪਰੰਤੂ ਇਸਦੇ ਬਾਵਜੂਦ ਇਸ ਸਮੱਸਿਆ ਦੇ ਹਲ ਲਈ ਕਾਰਵਾਈ ਨਹੀਂ ਕੀਤੀ ਗਈ ਹੈ।
ਐਸੋਸੀਏਸ਼ਨ ਦੇ ਚੇਅਰਮੈਨ ਸz. ਐਨ ਐਸ ਕਲਸੀ ਨੇ ਦੱਸਿਆ ਕਿ ਸੈਕਟਰ 67 ਦੇ ਰਿਹਾਇਸ਼ੀ ਖੇਤਰ ਦੇ ਆਲੇ ਦੁਆਲੇ ਕਾਫੀ ਉੱਚੀਆਂ (12 ਮੰਜ਼ਿਲਾ) ਵਪਾਰਕ ਇਮਾਰਤਾਂ ਬਣੀਆਂ ਹਨ। ਇਸ ਵਪਾਰਕ ਖੇਤਰ ਦੇ ਤਹਿਤ ਲਗਭਗ 70 ਫੀਸਦੀ ਕਵਰ ਹੋ ਚੁੱਕਾ ਹੈ ਜਦੋਂ ਕਿ ਰਿਹਾਇਸ਼ੀ ਖੇਤਰ 30 ਫੀਸਦੀ ਹੀ ਰਹਿ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਵਪਾਰਕ ਇਮਾਰਤਾਂ ਦੇ ਕਾਮੇ ਸਥਾਨਕ ਵਸਨੀਕਾਂ ਦੇ ਘਰਾਂ (1001 ਤੋਂ 1020) ਦੇ ਸਾਹਮਣੇ ਆਪਣੇ ਵਾਹਨ ਪਾਰਕ ਕਰਦੇ ਹਨ ਅਤੇ ਮੁੱਖ ਸੜਕ ਤੇ ਵੀ ਥਾਂ ਨਹੀਂ ਛੱਡਦੇ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਪੰਜਾਬ ਇਨਫੋਟੈਕ ਨੂੰ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਅਤੇ ਵਿਭਾਗ ਵਲੋਂ ਇਸ ਮੁੱਦੇ ਨੂੰ ਹੱਲ ਕਰਨ ਲਈ ਇੱਥੇ ਮਲਟੀ ਸਟੋਰੀ ਪਾਰਕਿੰਗ ਬਣਾਉਣ ਦਾ ਭਰੋਸਾ ਵੀ ਦਿੱਤਾ ਗਿਆ ਸੀ ਪਰੰਤੂ ਜਮੀਨੀ ਪੱਧਰ ਤੇ ਕੁਝ ਨਹੀਂ ਕੀਤਾ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸਥਾਨਕ ਵਸਨੀਕਾਂ ਅਤੇ ਗੱਡੀਆਂ ਪਾਰਕ ਕਰਨ ਵਾਲਿਆਂ ਵਿੱਚ ਆਏ ਦਿਨ ਝਗੜੇ ਦੀ ਨੌਬਤ ਆ ਜਾਂਦੀ ਹੈ ਅਤੇ ਇਸ ਕਾਰਨ ਸਥਾਨਕ ਵਸਨੀਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।
ਉਹਨਾਂ ਕਿਹਾ ਕਿ ਇੱਥੇ ਹੁੰਦੀ ਵਾਹਨਾਂ ਦੀ ਪਾਰਕਿੰਗ ਕਾਰਨ ਸਥਾਨਕ ਵਸਨੀਕਾਂ ਵਿੱਚ ਰੋਸ ਵੱਧ ਰਿਹਾ ਹੈ ਅਤੇ ਇਹ ਮੁੱਦਾ ਕਦੇ ਵੀ ਭੜਕ ਸਕਦਾ ਹੈ। ਇਸ ਦੌਰਾਨ ਇੱਥੇ ਗੱਡੀਆਂ ਖੜ੍ਹੀਆਂ ਕਰਨ ਵਾਲੇ ਵਿਅਕਤੀਆਂ ਅਤੇ ਸਥਾਨਕ ਵਸਨੀਕਾਂ ਵਿਚਾਲੇ ਕਦੇ ਵੀ ਝਗੜੇ ਦੀ ਨੌਬਤ ਆ ਸਕਦੀ ਹੈ ਜਿਸ ਦੌਰਾਨ ਵੱਡਾ ਨੁਕਸਾਨ ਵੀ ਹੋ ਸਕਦਾ ਹੈ।
ਪੱਤਰ ਵਿੱਚ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਗਈ ਹੈ ਕਿ ਉਹ ਗਮਾਡਾ ਅਤੇ ਪੰਜਾਬ ਇਨਫੋਟੈਕ ਦੇ ਅਧਿਕਾਰੀਆਂ ਨੂੰ ਸੱਦ ਕੇ ਇਸ ਮਸਲੇ ਨੂੰ ਛੇਤੀ ਹਲ ਕਰਵਾਉਣ। ਇਸ ਮੌਕੇ ਸੈਕਟਰ 67 ਦੇ ਵਸਨੀਕ ਹਰਜੀਤ ਸਿੰਘ ਅਤੇ ਰਛਪਾਲ ਸਿੰਘ ਵੀ ਹਾਜਿਰ ਸਨ।
Mohali
ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਵਿੱਚ ਟ੍ਰੈਫਿਕ ਸਮੱਸਿਆਵਾਂ ਤੇ ਲੱਗਦੇ ਭਾਰੀ ਜਾਮ ਦਾ ਨਿਰੀਖਣ
ਗਗਨ ਚੌਂਕ ਤੇ ਟਾਹਲੀ ਵਾਲਾ ਚੌਂਕ ਵਿਖੇ ਆਵਾਜਾਈ ਨਿਯਮਤ ਕਰਨ ਲਈ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ
ਰਾਜਪੁਰਾ, 11 ਜਨਵਰੀ (ਜਤਿੰਦਰ ਲੱਕੀ) ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਰਾਜਪੁਰਾ ਸ਼ਹਿਰ ਵਿੱਚ ਟ੍ਰੈਫਿਕ ਭੀੜ ਵਾਲੇ ਸਥਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਐਸ. ਡੀ. ਐਮ ਅਵਿਕੇਸ਼ ਗੁਪਤਾ ਨੂੰ ਨਾਲ ਲੈ ਕੇ ਗਗਨ ਚੌਕ, ਜੀ. ਟੀ. ਰੋਡ ਅਤੇ ਟਾਹਲੀ ਵਾਲਾ ਚੌਂਕ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਗੱਡੀਆਂ ਦੀ ਭਾਰੀ ਭੀੜ ਤੇ ਜਾਮ ਵਾਲੀ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਸਥਾਨਕ ਪ੍ਰਸ਼ਾਸਨ ਨੂੰ ਭੀੜ ਘਟਾਉਣ ਲਈ ਤੁਰੰਤ ਉਪਾਅ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਉਹਨਾਂ ਐਸ. ਡੀ. ਐਮ ਅਵਿਕੇਸ਼ ਗੁਪਤਾ ਨੂੰ ਨੇੜਲੇ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਨ ਲਈ ਕਿਹਾ ਤਾਂ ਜੋ ਉਦਯੋਗਾਂ ਲਈ ਚੱਲਦੇ ਟਰੱਕਾਂ ਅਤੇ ਭਾਰੀ ਵਾਹਨਾਂ ਲਈ ਸਮਰਪਿਤ ਲੇਨ ਬਣਾਉਣ ਲਈ ਇੱਕ ਯੋਜਨਾ ਤਿਆਰ ਕੀਤੀ ਜਾ ਸਕੇ ਜਿਸ ਨਾਲ ਜੀ. ਟੀ ਰੋਡ ਅਤੇ ਚੰਡੀਗੜ੍ਹ ਰੋਡ ਤੇ ਅਜਿਹੇ ਵਾਹਨਾਂ ਕਾਰਨ ਲੱਗਦੇ ਗੱਡੀਆਂ ਦੇ ਜਾਮ ਨੂੰ ਘਟਾ ਕੇ ਆਵਾਜਾਈ ਨੂੰ ਸੁਚਾਰੂ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਥਾਨਕ ਟ੍ਰੈਫਿਕ ਪੁਲੀਸ ਨੂੰ ਟ੍ਰੈਫਿਕ ਨੂੰ ਭੀੜ ਵਾਲੇ ਸਮੇਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਅਤੇ ਗਗਨ ਚੌਂਕ ਵਿਖੇ ਦੋਵਾਂ ਮੋੜਾਂ ਉੱਤੇ ਖੜ੍ਹਦੀਆਂ ਬੱਸਾਂ ਦਾ ਸਟਾਪੇਜ ਨੂੰ ਚੰਡੀਗੜ੍ਹ ਰੋਡ ਤੇ ਪਟਿਆਲਾ ਰੋਡ ਵੱਲ ਥੋੜ੍ਹਾ ਹੋਰ ਅੱਗੇ ਤਬਦੀਲ ਕਰਨ ਦਾ ਸੁਝਾਅ ਦਿੱਤਾ। ਇਸ ਤਬਦੀਲੀ ਨਾਲ ਮੌਜੂਦਾ ਥਾਵਾਂ ਤੇ ਰੋਜ਼ਾਨਾ ਯਾਤਰੀਆਂ ਦੁਆਰਾ ਬੱਸਾਂ ਵਿੱਚ ਚੜ੍ਹਨ ਉਤਰਨ ਕਾਰਨ ਹੋਣ ਵਾਲੀ ਭੀੜ ਘੱਟ ਹੋਵੇਗੀ। ਟਾਹਲੀ ਚੌਕ ਦੇ ਦੌਰੇ ਦੌਰਾਨ, ਡਾ. ਪ੍ਰੀਤੀ ਯਾਦਵ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਸੜਕਾਂ ਵਿੱਚ ਰੁਕਾਵਟ ਪਾਉਣ ਵਾਲੇ ਕਬਜ਼ੇ ਹਟਾਉਣ ਦੇ ਨਿਰਦੇਸ਼ ਦਿੱਤੇ।
ਐਸ.ਡੀ.ਐਮ ਅਵਿਕੇਸ਼ ਗੁਪਤਾ ਅਤੇ ਸਥਾਨਕ ਟ੍ਰੈਫਿਕ ਪੁਲੀਸ ਨੇ ਡਿਪਟੀ ਕਮਿਸ਼ਨਰ ਨੂੰ ਪਛਾਣੇ ਗਏ ਮੁੱਦਿਆਂ ਨੂੰ ਹੱਲ ਕਰਨ ਲਈ ਤੇਜ਼ੀ ਨਾਲ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
Mohali
ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 11 ਜਨਵਰੀ (ਆਰ ਪੀ ਵਾਲੀਆ) ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵਲੋਂ 1 ਤੋਂ 31 ਜਨਵਰੀ ਤਕ ਮਨਾਏ ਜਾ ਰਹੇ ਸੜਕ ਸੁਰਖਿਆ ਮਹੀਨੇ ਦੇ ਤਹਿਤ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਨਾਲ ਇਨਫੈਂਟ ਜੀਸਸ ਕਾਨਵੈਂਟ ਸਕੂਲ ਮੁਹਾਲੀ ਫੇਜ਼ 11 ਵਿਖੇ ਅਧਿਆਪਕਾਂ, ਬੱਚਿਆਂ, ਬੱਸਾਂ ਦੇ ਡਰਾਇਵਰਾਂ ਅਤੇ ਬੱਸ ਦੀਆਂ ਮਹਿਲਾ ਅਟੈਂਡੈਂਟ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕੀਤਾ ਗਿਆ।
ਇਸ ਮੌਕੇ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਸਾਵਧਾਨੀ ਨਾਲ ਵਾਹਨ ਚਲਾਉਣ, ਨਸ਼ਾ ਕਰਕੇ ਵਾਹਨ ਨਾ ਚਲਾਉਣ ਲਈ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਅੰਡਰਏਜ ਡਰਾਇਵਿੰਗ ਨਾ ਕਰਨ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਤੋਂ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਕਰਨ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇਦੱਸਿਆ ਗਿਆ।
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ