Connect with us

Punjab

ਭਾਰਤੀ ਖੇਤਰ ਵਿੱਚ ਦਾਖਲ ਹੋਇਆ ਪਾਕਿਸਤਾਨੀ ਡ੍ਰੋਨ, ਕੁਝ ਦੇਰ ਬਾਅਦ ਵਾਪਸ ਪਰਤਿਆ

Published

on

 

ਖੇਮਕਰਨ, 10 ਅਗਸਤ (ਸ.ਬ.) ਸਰਹੱਦੀ ਚੌਂਕੀ ਹਰਭਜਨ ਦੇ ਇਲਾਕੇ ਵਿਚ ਪਾਕਿਸਤਾਨੀ ਡ੍ਰੋਨ ਦਾਖਲ ਹੋਇਆ। ਜ਼ਿਕਰਯੋਗ ਹੈ ਕਿ ਉਕਤ ਡ੍ਰੋਨ ਕੁਝ ਸਮੇਂ ਬਾਅਦ ਵਾਪਸ ਚਲਾ ਗਿਆ। ਹਾਲਾਂਕਿ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਦਿੱਤੀ ਸ਼ਿਕਾਇਤ ਤੇ ਥਾਣਾ ਖੇਮਕਰਨ ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਏਅਰ ਕਰਾਫਟ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ।

ਬੀਐਸਐਫ ਦੀ 101 ਬਟਾਲੀਅਨ ਦੇ ਅਧਿਕਾਰੀ ਸਰਵੇਸ਼ ਨਰਾਇਣ ਰਾਏ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ 10 ਵਜੇ ਬੀਓਪੀ ਹਰਭਜਨ ਦੇ ਇਲਾਕੇ ਵਿਚ ਪਾਕਿਸਤਾਨ ਵੱਲੋਂ ਡ੍ਰੋਨ ਭਾਰਤੀ ਖੇਤਰ ਵਿਚ ਆਇਆ ਤੇ ਕੁਝ ਸਮੇਂ ਬਾਅਦ ਵਾਪਸ ਚਲਾ ਗਿਆ। ਫਿਲਹਾਲ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਥਾਣਾ ਖੇਮਕਰਨ ਦੇ ਏਐਸਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Continue Reading

Mohali

ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ

Published

on

By

ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|

Continue Reading

Mohali

ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|

Continue Reading

Chandigarh

ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ. ਐਮ. ਡਬਲਿਊ. ਦੇ ਪੁਰਜੇੇ

Published

on

By

ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਚੰਡੀਗੜ੍ਹ, 19 ਸਤੰਬਰ (ਸ਼ਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ|
ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ. ਐਮ. ਡਬਲਿਊ. ਏ. ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ| ਉਨ੍ਹਾਂ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ| ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ|
ਮੁੱਖ ਮੰਤਰੀ ਨੇ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ|

 

Continue Reading

Latest News

Trending