Mohali
ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਤੀਆਂ ਦਾ ਤਿਉਹਾਰ ਮਨਾਇਆ
ਐਸ ਏ ਐਸ ਲਗਰ, 10 ਅਗਸਤ (ਸ.ਬ.) ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਸਰਦਾਰ ਸੰਤੋਖ ਸਿੰਘ ਧੀਰ ਸਿਲਵੀ ਪਾਰਕ ਫੇਜ਼-10, ਮੁਹਾਲੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ। ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਇਸ ਮੌਕੇ ਮੈਂਬਰਾਂ ਨੇ ਪੰਜਾਬੀ ਗੀਤਾਂ ਦੀ ਧੁਨ ਅਤੇ ਢੋਲ ਦੇ ਡਗੇ ਤੇ ਗਿੱਧਾ ਪਾਇਆ ਅਤੇ ਪੀਘਾਂ ਝੂਟਨ ਦਾ ਆਨੰਦ ਮਾਣਿਆ।
ਉਹਨਾਂ ਦੱਸਿਆ ਕਿ ਸ਼ੁਰੂਆਤ ਸ੍ਰੀਮਤੀ ਅਵਤਾਰ ਕੌਰ ਦੇ ਸੰਚਾਲਨ ਹੇਠ ਤੰਬੋਲਾ ਦੀ ਖੇਡ ਨਾਲ ਹੋਈ ਜਿਸ ਵਿੱਚ ਨਗਦ ਇਨਾਮ ਦਿੱਤੇ ਗਏ। ਸਮਾਗਮ ਦੌਰਾਨ ਸ੍ਰੀਮਤੀ ਅੰਮ੍ਰਿਤ ਕੌਰ ਨੇ ਸੰਖੇਪ ਵਿੱਚ ਤੀਜ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਵਿੰਗ ਕਮਾਂਡਰ ਬਲਦੇਵ ਸਿੰਘ ਵੱਲੋਂ ਪੰਜਾਬੀ ਵਿਰਸੇ ਨਾਲ ਸਬੰਧਤ ਮੁਹਾਵਰਿਆਂ ਅਤੇ ਅਖਾਣਾਂ ਬਾਰੇ ਬੁਝਾਰਤਾਂ ਪਾਈਆਂ ਜਿਹਨਾਂ ਦੇ ਹਾਜਿਰ ਮੈਂਬਰ ਵਲੋਂ ਵਧੀਆ ਢੰਗ ਨਾਲ ਜਵਾਬ ਦਿੱਤੇ ਗਏ।
ਸਮਾਗਮ ਦੌਰਾਨ ਸੰਸਥਾ ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਤੋਂ ਇਲਾਵਾ ਸz ਜਗਜੀਤ ਸਿੰਘ ਰਾਵਲ ਸਕੱਤਰ ਵਿੱਤ, ਸ੍ਰੀ ਆਰ. ਪੀ. ਸਿੰਘ ਵਿਗ, ਪ੍ਰੋ: ਪਰਮਜੀਤ ਸਿੰਘ ਪਾਹਵਾ, ਜੀ ਐਸ ਬਿੰਦਰਾ ਸਮੇਤ ਐਮ.ਐਸ.ਸੀ.ਏ. ਦੀ ਗਵਰਨਿੰਗ ਬਾਡੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਦੌਰਾਨ ਫੇਜ਼ 10 ਦੇ ਕੌਂਸਲਰ ਸz. ਨਰਪਿੰਦਰ ਸਿੰਘ ਰੰਗੀ ਵਲੋਂ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਗਈ। ਮੰਚ ਦਾ ਸੰਚਾਲਨ ਹਰਜਿੰਦਰ ਸਿੰਘ ਵੱਲੋਂ ਕੀਤਾ ਗਿਆ।
ਬ੍ਰਿਗੇਡੀਅਰ ਜੇ ਐਸ ਜਗਦੇਵ ਨੇ ਪ੍ਰਬੰਧਕਾਂ ਨੂੰ ਤੀਜ ਦੇ ਜਸ਼ਨਾਂ ਦਾ ਵਧੀਆ ਪ੍ਰਬੰਧ ਕਰਨ ਲਈ ਵਧਾਈ ਦਿੱਤੀ। ਮੀਤ ਪ੍ਰਧਾਨ ਸ੍ਰੀ ਜਰਨੈਲ ਸਿੰਘ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ 150 ਤੋਂ ਵੱਧ ਮੈਂਬਰਾਂ ਨੇ ਤੀਜ ਦਾ ਆਨੰਦ ਮਾਣਿਆ। ਸz ਨਰਿੰਦਰ ਸਿੰਘ ਵੱਲੋਂ ਮਿੱਠੇ ਅਤੇ ਨਮਕੀਨ ਪੂੜੇ ਦੇ ਨਾਲ ਰਵਾਇਤੀ ਸੁਆਦੀ ਖੀਰ ਦਾ ਪ੍ਰਬੰਧ ਕੀਤਾ ਗਿਆ ਜਿਸਦਾ ਸਾਰਿਆਂ ਨੇ ਆਨੰਦ ਮਾਣਿਆ ਅਤੇ ਨਚਦਿਆ ਟਪਦਿਆਂ ਤੀਆਂ ਦੇ ਤਿਉਹਾਰ ਦੀ ਸਮਾਪਤੀ ਹੋਈ।
Mohali
ਮੁਹਾਲੀ ਪੁਲੀਸ ਵਲੋਂ ਚੋਰੀ ਦੇ 4 ਬੁਲਟ ਅਤੇ 2 ਐਕਟਿਵਾ ਸਮੇਤ ਦੋ ਮੁਲਜਮ ਕਾਬੂ
ਐਸ ਏ ਐਸ ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਦੋ ਪਹੀਆ ਵਾਹਨਾਂ ਦੀ ਚੋਰੀ ਕਰਨ ਵਾਲੇ ਇਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਤੋਂ 4 ਬੁਲਟ ਅਤੇ 2 ਐਕਟਿਵਾ ਬਰਾਮਦ ਕੀਤੇ ਹਨ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਗਗਨਦੀਪ ਸਿੰਘ ਵਾਸੀ ਪਿੰਡ ਬੱਲੋ ਮਾਜਰਾ ਹਾਲ ਵਾਸੀ ਸੰਨੀ ਇਨਕਲੇਵ ਸੈਕਟਰ 123 ਖਰੜ ਅਤੇ ਅਨਮੋਲ ਸਿੰਘ ਉਰਫ ਵੱਡਾ ਗਗਨ ਵਾਸੀ ਗਰੀਨ ਇਨਕਲੇਵ ਦਾਉਂ ਜਿਲਾ ਮੁਹਾਲੀ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਪੀ ਸਿਟੀ 1 ਜੇਅੰਤ ਪੁਰੀ ਅਤੇ ਥਾਣਾ ਮਟੌਰ ਦੇ ਮੁਖੀ ਅਮਨਦੀਪ ਸਿੰਘ ਤਰੀਕਾ ਨੇ ਦੱਸਿਆ ਕਿ ਪੁਲੀਸ ਨੂੰ ਅਕਸ਼ੈ ਸੈਣੀ ਵਾਸੀ ਪਿੰਡ ਗਗਨਹੇੜੀ ਜਿਲਾ ਅੰਬਾਲਾ ਹਾਲ ਵਾਸੀ ਫੇਜ਼ 7 ਮੁਹਾਲੀ ਨੇ ਸ਼ਿਕਾਇਤ ਦਿੱਤੀ ਸੀ ਕਿ 28 ਦਸੰਬਰ ਨੂੰ ਉਸ ਨੇ ਆਪਣਾ ਹਰਿਆਣਾ ਨੰਬਰ ਦਾ ਮੋਟਰਸਾਈਕਲ ਆਪਣੇ ਖੜਾ ਕੀਤਾ ਸੀ। ਸਵੇਰੇ ਉਠਣ ਤੇ ਦੇਖਿਆ ਕਿ ਉਸ ਦਾ ਮੋਟਰਸਾਈਕਲ ਗਾਇਬ ਸੀ। ਉਸ ਵਲੋਂ ਆਪਣੇ ਤੌਰ ਤੇ ਮੋਟਰਸਾਈਕਲ ਦੀ ਭਾਲ ਕੀਤੀ ਗਈ ਤਾਂ ਪਤਾ ਚੱਲਿਆ ਕਿ ਉਸ ਦੇ ਮੋਟਰਸਾਈਕਲ ਨੂੰ ਗਗਨਦੀਪ ਸਿੰਘ ਅਤੇ ਅਨਮੋਲ ਸਿੰਘ ਉਰਫ ਵੱਡਾ ਗਗਨ ਨੇ ਚੋਰੀ ਕੀਤਾ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਨਾਮਜਦ ਮੁਲਜਮਾਂ ਦੀ ਪੈੜ ਨਪਦਿਆਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਕਤ ਦੋਵਾਂ ਮੁਲਜਮਾਂ ਦੀ ਨਿਸ਼ਾਨਦੇਹੀ ਤੇ 4 ਬੁਲਟ ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀਆਂ ਗਈਆਂ। ਏ.ਐਸ.ਪੀ ਜੇਅੰਤ ਪੁਰੀ ਨੇ ਦੱਸਿਆ ਕਿ ਉਕਤ ਮੁਲਜਮਾਂ ਦੀ ਮੁਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਨ੍ਹਾਂ ਨੇ ਸ਼ਿਕਾਇਤਕਰਤਾ ਦਾ ਮੋਟਰਸਾਈਕਲ ਫੇਜ਼ 7 ਤੋਂ ਅਤੇ ਇਕ ਬੁਲਟ, 1 ਐਕਟਿਵਾ ਵੀ ਫੇਜ਼ 7 ਤੋਂ ਚੋਰੀ ਕੀਤਾ ਸੀ। ਇਸ ਤੋਂ ਇਲਾਵਾ ਉਕਤ ਮੁਲਜਮਾਂ ਨੇ 1 ਬੁਲਟ ਮੋਟਰਸਾਈਕਲ ਬਲੌਂਗੀ ਤੋਂ, 1 ਐਕਟਿਵਾ ਟੀ. ਡੀ. ਆਈ ਸੈਕਟਰ 118 ਖਰੜ ਤੋਂ ਚੋਰੀ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਉਕਤ ਮੁਲਜਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਬੁਲਟ ਮੋਟਰਸਾਈਕਲ ਵੀ ਕਬਜ਼ੇ ਵਿਚ ਲਿਆ ਗਿਆ। ਦੋਵਾਂ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਗਿੱਛ ਉਪਰੰਤ ਅਦਾਲਤ ਦੇ ਹੁਕਮਾਂ ਤੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਮੁਲਜਮਾਂ ਕੋਲੋਂ ਬਰਾਮਦ ਚੋਰੀ ਦੇ ਵਾਹਨਾਂ ਨੂੰ ਉਨਾਂ ਦੇ ਮਾਲਕਾਂ ਤੋਂ ਸ਼ਨਾਖਤ ਕਰਵਾਈ ਜਾ ਰਹੀ ਹੈ।
Mohali
ਮੁਹਾਲੀ ਪੁਲੀਸ ਵਲੋਂ ਜਾਅਲੀ ਸਬ ਇੰਸਪੈਕਟਰ ਕਾਬੂ
ਐਸ.ਏ.ਐਸ.ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਇਕ ਜਾਅਲੀ ਸਬ ਇੰਸਪੈਕਟਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫਤਾਰ ਜਾਅਲੀ ਸਬ ਇੰਸਪੈਕਟਰ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਅਮਾਮਪੁਰ ਜਿਲਾ ਪਟਿਆਲਾ ਵਜੋਂ ਹੋਈ ਹੈ।
ਇਸ ਸਬੰਧੀ ਏ. ਐਸ. ਪੀ ਸਿਟੀ 1 ਜੇਅੰਤ ਪੁਰੀ ਅਤੇ ਥਾਣਾ ਮਟੌਰ ਦੇ ਮੁਖੀ ਅਮਨਦੀਪ ਸਿੰਘ ਤਰੀਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ (ਜਿਸ ਨੇ ਸਬ ਇੰਸਪੈਕਟਰ ਦੀ ਵਰਦੀ ਪਾਈ ਹੋਈ ਹੈ) ਫੇਜ਼ 3 ਬੀ 2 ਦੀ ਮਾਰਕੀਟ ਵਿਚ ਆਮ ਲੋਕਾਂ ਦੀ ਚੈਕਿੰਗ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣਸਾਰ ਪੁਲੀਸ ਦੀ ਇਕ ਟੀਮ ਤੁਰੰਤ ਮਾਰਕੀਟ ਵਿੱਚ ਗਈ ਅਤੇ ਵੇਖਿਆ ਕਿ ਉਕਤ ਵਿਅਕਤੀ (ਜਿਸਨੇ ਸਬ ਇੰਸਪੈਕਟਰ ਦੀ ਵਰਦੀ ਪਾਈ ਸੀ) ਲੋਕਾਂ ਨਾਲ ਗਾਲੀ ਗਲੋਚ ਕਰ ਰਿਹਾ ਸੀ ਅਤੇ ਆਪਣੀ ਵਰਦੀ ਦਾ ਰੋਹਬ ਝਾੜ ਰਿਹਾ ਸੀ।
ਉਹਨਾਂ ਕਿਹਾ ਕਿ ਜਦੋਂ ਪੁਲੀਸ ਟੀਮ ਨੇ ਉਕਤ ਵਰਦੀ ਧਾਰੀ ਸਬ ਇੰਸਪੈਕਟਰ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਚੱਲਿਆ ਕਿ ਉਹ ਪੰਜਾਬ ਪੁਲੀਸ ਦਾ ਕਰਮਚਾਰੀ ਨਹੀਂ ਹੈ ਅਤੇ ਸਬ ਇੰਸਪੈਕਟਰ ਦੀ ਵਰਦੀ ਪਾ ਕੇ ਸਿਰਫ ਲੋਕਾਂ ਤੇ ਰੋਹਬ ਝਾੜ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਕਤ ਜਾਅਲੀ ਸਬ ਇੰਸਪੈਕਟਰ ਨੂੰ ਕਾਬੂ ਕਰਕੇ ਉਸ ਵਿਰੁਧ ਬੀ ਐਨ ਐਸ ਦੀ ਧਾਰਾ 204, 205 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਏ.ਐਸ.ਪੀ ਜੇਅੰਤ ਪੁਰੀ ਨੇ ਕਿਹਾ ਕਿ ਉਕਤ ਜਾਅਲੀ ਸਬ ਇੰਸਪੈਕਟਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਰਿਮਾਂਡ ਦੌਰਾਨ ਉਸਦੇ ਪਿਛੋਕੜ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।
Mohali
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ
ਐਸ ਏ ਐਸ ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਇੱਕ ਟ੍ਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮ ਦੀ ਪਛਾਣ ਰਾਜੇਸ਼ ਸ਼ਰਮਾ ਵਾਸੀ ਸੈਕਟਰ 70 ਮੁਹਾਲੀ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਜਿਲ੍ਹਾ ਪੁਲੀਸ ਮੁਖੀ ਦੀਪਕ ਪਾਰੀਕ ਦੀਆਂ ਫਰਾਡ ਇੰਮੀਗ੍ਰੇਸ਼ਨ ਕੰਪਨੀਆ ਵਿਰੁਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲੀਸ ਨੂੰ ਮਿਲੀ ਇਕ ਸ਼ਿਕਾਇਤ ਦੀ ਪੜਤਾਲ ਕਰਦਿਆਂ ਪਾਇਆ ਗਿਆ ਕਿ ਸੈਕਟਰ 67 ਵਿਚਲੇ ਸੀ.ਪੀ. 67 ਵਿੱਚ ਇਕ ਵਿਅਕਤੀ ਬਿਨਾ ਲਾਇਸੰਸ ਤੋਂ ਵਿਦੇਸ਼ ਭੇਜਣ ਦਾ ਕਾਰੋਬਾਰ ਕਰ ਰਿਹਾ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੇ ਸੁਬਰਤ ਨੰਦੀ ਵਲੋਂ ਦਿੱਤੀ ਗਈ ਉਕਤ ਸ਼ਿਕਾਇਤ, ਜਿਸ ਵਿਚ ਵਿਦੇਸ਼ ਭੇਜਣ ਦੇ ਨਾਮ ਤੇ 6 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਗਿਆ ਸੀ, ਦੀ ਪੜਤਾਲ ਕੀਤੀ ਅਤੇ ਪਾਇਆ ਗਿਆ ਕਿ ਸੈਕਟਰ 70 ਦਾ ਵਸਨੀਕ ਰਾਜੇਸ਼ ਸ਼ਰਮਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗ ਰਿਹਾ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੇ ਰਾਜੇਸ਼ ਸ਼ਰਮਾ ਵਿਰੁਧ ਧਾਰਾ 406, 420 ਅਤੇ 24 ਇੰਮੀਗ੍ਰੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਥਾਣਾ ਫੇਜ਼ 11 ਦੇ ਮੁਖੀ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਇਕ ਟੀਮ ਤਿਆਰ ਕਰਕੇ ਫਰਾਰ ਚੱਲ ਰਹੇ ਰਾਜੇਸ਼ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ।
ਉਹਨਾਂ ਦੱਸਿਆ ਕਿ ਰਾਜੇਸ਼ ਸ਼ਰਮਾ ਪਿਛਲੇ ਕਈ ਦਿਨਾਂ ਤੋਂ ਆਪਣੇ ਦਫਤਰ ਨੂੰ ਤਾਲਾ ਲਗਾ ਕੇ ਫੋਨ ਰਾਹੀਂ ਲੋਕਾਂ ਨੂੰ ਬਾਹਰ ਹੀ ਮਿਲ ਰਿਹਾ ਸੀ ਅਤੇ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜਮ ਰਾਜੇਸ਼ ਸ਼ਰਮਾ ਕੋਲ ਵਿਦੇਸ਼ ਭੇਜਣ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਲਾਇਸੰਸ ਨਹੀਂ ਸੀ। ਉਨ੍ਹਾਂ ਦੱਸਿਆ ਕਿ ਰਾਜੇਸ਼ ਸ਼ਰਮਾ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਲੀਸ ਰਿਮਾਂਡ ਦੌਰਾਨ ਉਸ ਦੇ ਦਫਤਰ ਦੀ ਤਲਾਸ਼ੀ ਲਈ ਜਾਵੇਗੀ ਅਤੇ ਪਤਾ ਕੀਤਾ ਜਾਵੇਗਾ ਕਿ ਉਸ ਨੇ ਹੋਰ ਕਿਸ ਕਿਸ ਨਾਲ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰੀ ਹੈ।
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ