Chandigarh
ਪੀ ਜੀ ਆਈ ਵਿੱਚ ਡਾਕਟਰਾਂ ਵਲੋਂ ਪ੍ਰਦਰਸ਼ਨ
ਕੋਲਕਾਤਾ ਦੀ ਮਹਿਲਾ ਡਾਕਟਰ ਲਈ ਇਨਸਾਫ਼ ਦੀ ਮੰਗ ਕੀਤੀ
ਚੰਡੀਗੜ੍ਹ, 12 ਅਗਸਤ (ਸ.ਬ.) ਪੱਛਮੀ ਬੰਗਾਲ ਵਿੱਚ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਅੱਜ ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਲਕਾਤਾ ਦੇ ਜਿਸ ਹਸਪਤਾਲ ਵਿੱਚ ਇਹ ਘਟਨਾ ਵਾਪਰੀ ਸੀ, ਉਸਦੇ ਪ੍ਰਿੰਸੀਪਲ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ।
ਇਸ ਦੌਰਾਨ ਪੀ ਜੀ ਆਈ ਚੰਡੀਗੜ੍ਹ ਵਿੱਚ ਵੀ ਰੈਜ਼ੀਡੈਂਟ ਡਾਕਟਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਡਾਕਟਰਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਉਸ ਨੂੰ ਇਨਸਾਫ਼ ਦਿੱਤਾ ਜਾਵੇ। ਉਹ ਇਹ ਵੀ ਮੰਗ ਕਰ ਰਹੇ। ਹਨ ਕਿ ਇਸਦੇ ਨਾਲ ਹੀ ਰੈਜ਼ੀਡੈਂਟ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਵਾਪਰਨ ਦੀ ਸੰਭਾਵਨਾ ਨਾ ਰਹੇ। ਵਿਰੋਧ ਕਰ ਰਹੇ ਡਾਕਟਰਾਂ ਨੇ ਓਪੀਡੀ, ਵਾਰਡ, ਅਪਰੇਸ਼ਨ ਥੀਏਟਰ ਦਾ ਸਾਰਾ ਕੰਮ ਬੰਦ ਕਰ ਦਿੱਤਾ ਹੈ। ਅੱਜ ਪੂਰੇ ਦੇਸ਼ ਵਿੱਚ ਡਾਕਟਰਾਂ ਵੱਲੋਂ ਅਜਿਹੀ ਹੜਤਾਲ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਚੰਡੀਗੜ੍ਹ ਪੀਜੀਆਈ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾਕਟਰ ਪ੍ਰਨੀਤ ਰੈਡੀ ਨੇ ਦੱਸਿਆ ਕਿ ਕੋਲਕਾਤਾ ਦੇ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ ਜਿਸਨੂੰ ਜਨਤਕ ਪਲੇਟਫਾਰਮ ਤੇ ਬਿਆਨ ਨਹੀਂ ਕੀਤਾ ਜਾ ਸਕਦਾ।
ਉਹਨਾਂ ਕਿਹਾ ਕਿ ਇਸ ਦੇ ਬਾਵਜੂਦ ਬੰਗਾਲ ਸਰਕਾਰ ਅਤੇ ਮੈਡੀਕਲ ਕਾਲਜ ਪ੍ਰਸ਼ਾਸਨ ਮੁਲਜ਼ਮਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਇਸ ਲਈ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਿਲਹਾਲ ਆਮ ਰੋਜ਼ਾਨਾ ਦੇ ਕੰਮ ਬੰਦ ਕਰ ਦਿੱਤੇ ਗਏ ਹਨ। ਜਲਦੀ ਹੀ ਮੀਟਿੰਗ ਵੀ ਕੀਤੀ ਜਾਵੇਗੀ ਅਤੇ ਐਮਰਜੈਂਸੀ ਸੇਵਾਵਾਂ ਬਾਰੇ ਫੈਸਲਾ ਲਿਆ ਜਾਵੇਗਾ। ਜੇਕਰ ਪੀੜਤ ਨੂੰ ਇਨਸਾਫ਼ ਨਾ ਮਿਲਿਆ ਤਾਂ ਐਮਰਜੈਂਸੀ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਜੇ ਪੁਲੀਸ ਡਾਕਟਰ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਐਤਵਾਰ ਤੱਕ ਅਸਫਲ ਰਹੀ ਤਾਂ ਉਨ੍ਹਾਂ ਦੀ ਸਰਕਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਵੇਗੀ? ਬੈਨਰਜੀ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਕੇਸ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਵਿੱਚ ਹੋਵੇ।
Chandigarh
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Chandigarh
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ
ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।
Chandigarh
ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ
ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।
ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।
-
International2 months ago
ਚੀਨ ਵਿੱਚ ਤੂਫਾਨ ਗਾਏਮੀ ਦਾ ਕਹਿਰ, ਦੋ ਵਿਅਕਤੀਆਂ ਦੀ ਮੌਤ, 201 ਜ਼ਖਮੀ
-
Chandigarh2 months ago
ਕੇਂਦਰ ਸਰਕਾਰ ਦੇ ਬਜਟ ਨੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ : ਬੀਬੀ ਅਮਨਜੋਤ ਰਾਮੂੰਵਾਲੀਆ
-
Chandigarh2 months ago
ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ਤੇ ਸੜਕ ਹਾਦਸਾ
-
Chandigarh2 months ago
ਸਰਕਾਰ ਨੇ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ
-
International1 month ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International2 months ago
ਓਲੰਪਿਕ ਤੋਂ ਠੀਕ ਪਹਿਲਾਂ ਫਰਾਂਸ ਵਿੱਚ ਵੱਡਾ ਹਮਲਾ
-
Chandigarh2 months ago
ਚੰਡੀਗੜ੍ਹ ਵਿੱਚ ਐਮ ਬੀ ਬੀ ਐਸ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
-
International2 months ago
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ