Connect with us

Punjab

ਜਲੰਧਰ ਤੋਂ ਢਿੱਲਵਾਂ ਵਿਚਕਾਰ ਹਾਈਵੇਅ ਤੇ 20 ਹਜ਼ਾਰ ਤੋਂ ਵੱਧ ਬੂਟੇ ਲਗਾਏ ਜਾਣਗੇ : ਬਲਕਾਰ ਸਿੰਘ

Published

on

 

ਕੈਬਨਿਟ ਮੰਤਰੀ ਵਲੋਂ ਨੈਸ਼ਨਲ ਹਾਈਵੇਅ ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਜਲੰਧਰ, 12 ਅਗਸਤ (ਸ.ਬ.) ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਗਰੀਨਿੰਗ ਨੈਸ਼ਨਲ ਹਾਈਵੇਜ਼ ਡਰਾਈਵ ਤਹਿਤ ਜਲੰਧਰ ਅਤੇ ਢਿਲਵਾਂ ਦੇ ਵਿਚਕਾਰ ਨੈਸ਼ਨਲ ਹਾਈਵੇਅ ਤੇ ਆਯੋਜਿਤ ਸਮਾਗਮ ਦੌਰਾਨ ਪੌਦੇ ਲਗਾਉਣ ਦੀ ਇੱਕ ਮੈਗਾ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਮੰਤਰੀ ਬਲਕਾਰ ਸਿੰਘ ਨੇ ਐਲਾਨ ਕੀਤਾ ਕਿ ਇਸ ਮੁਹਿੰਮ ਤਹਿਤ ਹਾਈਵੇ ਦੇ ਦੋਵੇਂ ਪਾਸੇ 20,000 ਦੇ ਕਰੀਬ ਬੂਟੇ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਾ ਸਿਰਫ਼ ਹਾਈਵੇਅ ਨੂੰ ਸੁੰਦਰ ਬਣਾਏਗੀ ਸਗੋਂ ਵਾਤਾਵਰਨ ਦੀ ਸੰਭਾਲ ਵਿੱਚ ਵੀ ਯੋਗਦਾਨ ਪਾਵੇਗੀ। ਮੰਤਰੀ ਨੇ ਇਸ ਨੂੰ ਸਮੇਂ ਦੀ ਅਹਿਮ ਲੋੜ ਸਮਝਦਿਆਂ ਵਾਤਾਵਰਨ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਵਿਲੱਖਣ ਪਹਿਲਕਦਮੀ ਦੀ ਅਗਵਾਈ ਕਰਨ ਅਤੇ ਰਾਸ਼ਟਰੀ ਰਾਜਮਾਰਗ ਦੇ ਨਾਲ 20,000 ਤੋਂ ਵੱਧ ਬੂਟੇ ਲਗਾਉਣ ਨੂੰ ਯਕੀਨੀ ਬਣਾਉਣ ਲਈ ਜੰਗਲਾਤ ਵਿਭਾਗ ਦੀ ਸ਼ਲਾਘਾ ਕੀਤੀ। ਇਸ ਮੌਕੇ ਡਵੀਜ਼ਨਲ ਜੰਗਲਾਤ ਅਫ਼ਸਰ ਜਰਨੈਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਜਾਣਗੇ।

Continue Reading

Chandigarh

ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ-ਮਨੀ ਮਾਮਲੇ ਵਿੱਚ ਲਗਪਗ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (ਸਪਲੀਮੈਂਟਰੀ ਦੋਸ਼ ਪੱਤਰ) ਦਾਖ਼ਲ ਕੀਤੀ ਗਈ ਹੈ।

ਸਰਕਾਰੀ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਲਗਪਗ 736.96 ਕਰੋੜ ਰੁਪਏ ਦੀ ਡਰੱਗ-ਮਨੀ (ਨਸ਼ੇ ਦੀ ਕਮਾਈ) ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਹੈ। ਇਸ ਵਿੱਚ 161 ਕਰੋੜ ਰੁਪਏ ਦੇ ਗ਼ੈਰ-ਹਿਸਾਬੀ ਨਕਦ ਜਮ੍ਹਾਂ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਇਕਾਈਆਂ ਰਾਹੀਂ ਭੇਜੇ ਗਏ ਅਤੇ 236 ਕਰੋੜ ਰੁਪਏ ਕੰਪਨੀਆਂ ਦੇ ਖਾਤਿਆਂ ਵਿੱਚ ਅਣ ਐਲਾਨੀ ਰਕਮ ਵਜੋਂ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ 540 ਕਰੋੜ ਰੁਪਏ ਦੀਆਂ ਸੰਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਮਜੀਠੀਆ ਦੇ ਵਿੱਤੀ ਨੈਟਵਰਕ, ਸ਼ਰਾਬ ਕੰਪਨੀਆਂ ਦੇ ਤਬਾਦਲਿਆਂ (ਟ੍ਰਾਂਸਫਰਾਂ) ਅਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਕਥਿਤ ਸਬੰਧਾਂ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕੇਸ ਦੇ ਪੁਰਾਣੇ ਰਿਕਾਰਡਾਂ ਵਿੱਚ ਸਤਪ੍ਰੀਤ ਸਿੰਘ ਉਰਫ਼ ‘ਸੱਤਾ’ ਅਤੇ ਪਰਮਿੰਦਰ ਸਿੰਘ ਉਰਫ਼ ‘ਪਿੰਡੀ’ ਨਾਲ ਉਨ੍ਹਾਂ ਦੇ ਸਬੰਧਾਂ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ਵਿੱਚ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣ ਦੇ ਦਾਅਵੇ ਵੀ ਸ਼ਾਮਲ ਹਨ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਜਾਂਚ ਵਿੱਚ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ‘ਸਰਾਇਆ ਇੰਡਸਟਰੀਜ਼’ ਪ੍ਰਮੁੱਖ ਤੌਰ ਤੇ ਸਾਹਮਣੇ ਆਈ ਹੈ। ਜਾਂਚ ਦੌਰਾਨ ਸ਼ਰਾਬ ਕੰਪਨੀਆਂ, ਸ਼ੱਕੀ ਵਿਦੇਸ਼ੀ ਇਕਾਈਆਂ ਅਤੇ ਅਕਾਲੀ ਆਗੂ ਨਾਲ ਜੁੜੇ ਵਪਾਰਕ ਸਹਿਯੋਗੀਆਂ ਦੇ ਲੈਣ-ਦੇਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Continue Reading

Chandigarh

31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।

ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ, ਜਿਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।

Continue Reading

Mohali

ਫੇਜ਼ 7 ਦੀ ਮਾਰਕੀਟ ਵਿੱਚ ਰੇਹੜੀ ਫੜੀ ਵਾਲਿਆਂ ਅਤੇ ਦੁਕਾਨਦਾਰਾਂ ਵਿਚਾਲੇ ਚਲ ਰਿਹਾ ਵਿਵਾਦ ਖਤਮ

Published

on

By

ਨਗਰ ਨਿਗਮ ਦੀ ਰਸੀਦ ਕਟਾਉਣ ਵਾਲੇ ਫੜੀ ਵਾਲਿਆਂ ਨੂੰ ਮਿੱਥੇ ਸਮੇਂ ਤਕ ਮਾਰਕੀਟ ਵਿੱਚ ਇੱਕ ਪਾਸੇ ਦਿੱਤੀ ਜਾਵੇਗੀ ਥਾਂ, ਪਾਰਕਿੰਗ ਨੂੰ ਖਾਲੀ ਕਰਵਾਇਆ

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਬੀਤੇ ਕੁੱਝ ਦਿਨਾਂ ਤੋਂ ਫੇਜ਼ 7 ਦੀ ਮਾਰਕੀਟ ਦੇ ਸ਼ੋਰੂਮ ਵਾਲਿਆਂ ਅਤੇ ਮਾਰਕੀਟ ਵਿੱਚ ਰੇਹੜੀ ਫੜੀਆਂ ਲਗਾ ਰਹੇ ਛੋਟੇ ਦੁਕਾਨਦਾਰਾਂ ਵਿਚਾਲੇ ਚੱਲ ਰਿਹਾ ਰੇੜਕਾ ਖਤਮ ਹੋ ਗਿਆ ਹੈ। ਇਸ ਸੰਬੰਧੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਹੇਠ ਫੇਜ਼ 7 ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਰੇਹੜੀ-ਫੜ੍ਹੀ ਵਾਲਿਆਂ ਦੀ ਐਸੋਸੀਏਸ਼ਨ ਨਾਲ ਹੋਈ ਮੀਟਿੰਗ ਦੌਰਾਨ ਇਹ ਮਸਲਾ ਹੱਲ ਕਰ ਲਿਆ ਗਿਆ। ਇਸ ਮੀਟਿੰਗ ਦੌਰਾਨ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਬੈਦਵਾਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਦੋਵਾਂ ਧਿਰਾਂ ਵਿਚਕਾਰ ਆਪਸੀ ਸਹਿਮਤੀ ਬਣੀ ਕਿ ਜਿਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਗਰ ਨਿਗਮ ਵੱਲੋਂ ਰਸੀਦਾਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਮਾਰਕੀਟ ਖੇਤਰ ਦੇ ਇੱਕ ਪਾਸੇ ਥਾਂ ਦਿੱਤੀ ਜਾਵੇਗੀ ਅਤੇ ਇਹ ਵਿਕਰੇਤਾ ਆਪਣੀਆਂ ਨਿਰਧਾਰਤ ਥਾਵਾਂ ਤੇ ਉਦੋਂ ਤੱਕ ਕੰਮ ਕਰ ਸਕਣਗੇ, ਜਿੰਨਾ ਸਮਾਂ ਉਨ੍ਹਾਂ ਦੀਆਂ ਨਗਰ ਨਿਗਮ ਦੀਆਂ ਰਸੀਦਾਂ ਤੇ ਦਰਜ ਹੈ। ਇਸ ਮੌਕੇ ਇਹ ਵੀ ਫੈਸਲਾ ਹੋਇਆ ਕਿ ਇਸ ਤੋਂ ਬਾਅਦ ਨਗਰ ਨਿਗਮ ਵੱਲੋਂ ਕੋਈ ਹੋਰ ਰਸੀਦ ਜਾਰੀ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਕੀਤੇ ਫੈਸਲੇ ਤਹਿਤ ਮਾਰਕੀਟ ਦੀ ਪਾਰਕਿੰਗ ਵਾਲੀ ਥਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਮਾਰਕੀਟ ਵਿੱਚ ਆਉਣ ਵਾਲੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਜਾਂ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਦੋਵਾਂ ਧਿਰਾਂ ਨੇ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਸਵਾਗਤ ਕੀਤਾ।

ਇਸ ਮੌਕੇ ਟਰੇਡਰਜ਼ ਕਮਿਸ਼ਨ ਵਿਧਾਨਸਭਾ ਹਲਕਾ ਮੁਹਾਲੀ ਦੇ ਚੇਅਰਮੈਨ ਅਕਬਿੰਦਰ ਸਿੰਘ ਗੋਸਲ ਨੇ ਕਿਹਾ ਕਿ ਵਪਾਰੀਆਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲ-ਜੁਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਸਿਆਸੀ ਏਜੰਡਿਆਂ ਨੂੰ ਆਪਣੇ ਭਾਈਚਾਰੇ ਵਿੱਚ ਵੰਡੀਆਂ ਪਾਉਣ ਦਾ ਮੌਕਾ ਨਹੀਂ ਦੇਣਾ ਚਾਹੀਦਾ। ਮੀਟਿੰਗ ਦੌਰਾਨ ਫੇਜ਼ 7 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਪਾਰਸ, ਗੁਰਮੁਖ ਵਾਲੀਆ, ਰਾਕੇਸ਼, ਵਪਾਰ ਮੰਡਲ ਦੇ ਬੂਥ ਇੰਚਾਰਜ ਸਰਬਜੀਤ ਸਿੰਘ ਪ੍ਰਿੰਸ (ਬੂਥ ਇੰਚਾਰਜ), ਦੀਪਕ ਬਾਂਸਲ, ਗਿਆਨ ਚੰਦ ਅਗਰਵਾਲ (ਸਾਬਕਾ ਐਮ.ਸੀ.), ਜੀ.ਬੀ. ਸਿੰਘ ਅਤੇ ਹੋਰ ਵਪਾਰੀ ਮੌਜੂਦ ਸਨ।

Continue Reading

Latest News

Trending